Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰਾਹੁਲ ਚਾਬਾ ਵੱਲੋਂ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ ਪ੍ਰਕਿਰਿਆ ਸਬੰਧੀ ਦਿੱਤੀ ਜਾਣਕਾਰੀ

25 ਜੂਨ ਤੋਂ 24 ਜੁਲਾਈ ਤੱਕ ਚੱਲੇਗਾ ਐਨਯੂਮੇਰੇਸ਼ਨ ਫੇਜ਼

Rahul Chaba, DC Faridkot, Deputy Commissioner Faridkot, Faridkot

5 Dariya News

5 Dariya News

5 Dariya News

ਫ਼ਰੀਦਕੋਟ , 23 Jun 2026

Last updated on: Jun 24, 2026, 12:37 IST

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫ਼ਰੀਦਕੋਟ ਸ੍ਰੀ ਰਾਹੁਲ ਚਾਬਾ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ.) ਪ੍ਰੋਗਰਾਮ ਤਹਿਤ ਜ਼ਿਲ੍ਹੇ ਵਿੱਚ 25 ਜੂਨ 2026 ਤੋਂ ਐਨਯੂਮੇਰੇਸ਼ਨ ਫੇਜ਼ ਸ਼ੁਰੂ ਹੋ ਰਿਹਾ ਹੈ, ਜੋ 24 ਜੁਲਾਈ 2026 ਤੱਕ ਚੱਲੇਗਾ। ਇਸ ਸਬੰਧੀ ਅੱਜ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਨੂੰ ਐਸ.ਆਈ.ਆਰ ਦੇ ਸ਼ਡਿਊਲ ਅਤੇ ਹਦਾਇਤਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ।

ਉਨ੍ਹਾਂ ਦੱਸਿਆ ਕਿ ਐਨਯੂਮੇਰੇਸ਼ਨ ਫੇਜ਼ ਦੌਰਾਨ ਬੂਥ ਲੈਵਲ ਅਫ਼ਸਰ ਘਰ-ਘਰ ਜਾ ਕੇ ਐਨਯੂਮੇਰੇਸ਼ਨ ਫਾਰਮ ਦੀ ਵੰਡ ਅਤੇ ਭਰੇ ਹੋਏ ਫਾਰਮਾਂ ਦੀ ਪ੍ਰਾਪਤੀ ਕਰਨਗੇ। ਵੋਟਰ ECINet ਪੋਰਟਲ ਰਾਹੀਂ ਵੀ ਆਪਣੇ ਫਾਰਮ ਆਨਲਾਈਨ ਭਰ ਸਕਦੇ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜਿਨ੍ਹਾਂ ਵੋਟਰਾਂ ਤੋਂ ਐਨਯੂਮੇਰੇਸ਼ਨ ਫਾਰਮ ਪ੍ਰਾਪਤ ਨਹੀਂ ਹੋਣਗੇ, ਉਨ੍ਹਾਂ ਦੀ ਸੂਚੀ ਰਾਜਨੀਤਿਕ ਪਾਰਟੀਆਂ ਦੇ ਬੂਥ ਲੈਵਲ ਏਜੰਟਾਂ ਨਾਲ ਸਾਂਝੀ ਕੀਤੀ ਜਾਵੇਗੀ। 

ਐਨਯੂਮੇਰੇਸ਼ਨ ਫੇਜ਼ ਦੌਰਾਨ ਫਾਰਮ ਜਮ੍ਹਾਂ ਨਾ ਕਰਵਾਉਣ ਵਾਲੇ ਵੋਟਰਾਂ ਦੇ ਨਾਮ ਡਰਾਫਟ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਕੀਤੇ ਜਾਣਗੇ। ਹਾਲਾਂਕਿ ਦਾਅਵੇ ਅਤੇ ਇਤਰਾਜ਼ਾਂ ਦੀ ਮਿਆਦ ਦੌਰਾਨ ਉਹ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾ ਕੇ ਆਪਣੀ ਵੋਟ ਲਈ ਅਰਜ਼ੀ ਦੇ ਸਕਣਗੇ। ਉਨ੍ਹਾਂ ਦੱਸਿਆ ਕਿ ਨਵੀਂ ਵੋਟ ਬਣਾਉਣ ਲਈ ਫਾਰਮ ਨੰਬਰ-06 ਅਤੇ ਸੋਧ ਲਈ ਫਾਰਮ ਨੰਬਰ-08 ਵੀ ਬੀ.ਐੱਲ.ਓਜ ਕੋਲ ਉਪਲਬਧ ਹੋਣਗੇ। 

ਇਸ ਤੋਂ ਇਲਾਵਾ ਪ੍ਰੀ ਐਸ.ਆਈ.ਆਰ ਮੈਪਿੰਗ  ਦੌਰਾਨ ਜਿਨ੍ਹਾਂ ਵੋਟਰਾਂ ਦੀ ਮੈਪਿੰਗ ਨਹੀਂ ਹੋ ਸਕੀ, ਉਨ੍ਹਾਂ ਦੀਆਂ ਸੂਚੀਆਂ ਵੀ ਰਾਜਨੀਤਿਕ ਪਾਰਟੀਆਂ ਨਾਲ ਸਾਂਝੀਆਂ ਕੀਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਨੇ ਦੱਸਿਆ ਕਿ ਨਾਗਰਿਕਾਂ ਦੀ ਸਹਾਇਤਾ ਲਈ ਟੋਲ ਫ੍ਰੀ ਨੰਬਰ 1950 'ਤੇ ਸੰਪਰਕ ਕੀਤਾ ਜਾ ਸਕਦਾ ਹੈ। 

ਇਸ ਤੋਂ ਇਲਾਵਾ ਜ਼ਿਲ੍ਹਾ ਅਤੇ ਵਿਧਾਨ ਸਭਾ ਹਲਕਾ ਪੱਧਰ 'ਤੇ ਸਥਾਪਿਤ ਸ਼ਿਕਾਇਤ ਸੈੱਲਾਂ ਰਾਹੀਂ ਵੀ ਐਸ.ਆਈ.ਆਰ. ਸਬੰਧੀ ਸ਼ਿਕਾਇਤਾਂ ਦਰਜ ਕਰਵਾਈਆਂ ਜਾ ਸਕਦੀਆਂ ਹਨ। ਉਨ੍ਹਾਂ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੂਥ ਲੈਵਲ ਏਜੰਟਾਂ ਰਾਹੀਂ ਬੀਐਲਓਜ ਦਾ ਪੂਰਾ ਸਹਿਯੋਗ ਕਰਨ ਤਾਂ ਜੋ ਵੋਟਰ ਸੂਚੀ ਦੀ ਸੋਧ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

ਮੀਟਿੰਗ ਵਿੱਚ ਜ਼ਿਲ੍ਹਾ ਚੋਣ ਤਹਿਸੀਲਦਾਰ ਸ੍ਰੀਮਤੀ ਪੂਨਮ ਸਿੱਧੂ, ਪ੍ਰੋਗਰਾਮਰ ਸ੍ਰੀ ਵਿਸ਼ਾਲ ਪਰਾਸ਼ਰ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ।

 

Tags: Rahul Chaba , DC Faridkot , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD