Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡਾ. ਹਿਮਾਂਸ਼ੂ ਅਗਰਵਾਲ ਤੇ ਕਮਿਸ਼ਨਰ ਨਗਰ ਨਿਗਮ ਵੱਲੋਂ ਸ਼ਹਿਰ ਦੀਆਂ ਸੜਕਾਂ ਅਤੇ ਸੀਵਰੇਜ ਪ੍ਰਬੰਧਾਂ ਦਾ ਲਿਆ ਗਿਆ ਜਾਇਜ਼ਾ

ਸ਼ਹਿਰ ਦੀ ਸਫਾਈ ਤੇ ਸੀਵਰੇਜ ਪ੍ਰਬੰਧਾਂ ਲਈ ਅਧਿਕਾਰੀਆਂ ਨੂੰ ਡੀਸੀ ਦੇ ਨਿਰਦੇਸ਼

Himanshu Aggarwal, Dr Himanshu Aggarwal, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 23 Jun 2026

Last updated on: Jun 24, 2026, 12:39 IST

ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਹਿਰਾਂ ਵਿੱਚ ਬਰਸਾਤੀ ਮੌਸਮ ਤੋਂ ਪਹਿਲਾਂ ਤਿਆਰੀਆਂ ਨੂੰ ਤੇਜ਼ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਨਗਰ ਨਿਗਮ ਦੇ ਸਾਂਝੇ ਸਹਿਯੋਗ ਨਾਲ ਸ਼ਹਿਰ ਦੀਆਂ ਸੜਕਾਂ ਅਤੇ ਸੀਵਰੇਜ ਪ੍ਰਬੰਧਾਂ ਦਾ ਜਾਇਜ਼ਾ ਲਿਆ।ਓਹਨਾ ਦੇ ਨਾਲ ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਪੂਜਾ ਸਿਆਲ ਅਤੇ ਨਗਰ ਨਿਗਮ ਦੇ ਅਧਿਕਾਰੀ ਵੀ ਮੌਜੂਦ ਸਨ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਇੰਦਰਾ ਕਾਲੋਨੀ ਖੇਤਰ ਵਿੱਚ ਸੀਵਰੇਜ ਪ੍ਰਬੰਧਾਂ ਦਾ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਸੀਵਰੇਜ ਲਾਈਨਾਂ ਦੀ ਸਫ਼ਾਈ ਅਤੇ ਨਿਕਾਸੀ ਪ੍ਰਣਾਲੀ ਨੂੰ ਹੋਰ ਸੁਚਾਰੂ ਬਣਾਉਣ ਲਈ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ। ਓਹਨਾ ਕਿਹਾ ਕਿ ਮਾਨਸੂਨ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਸ਼ਹਿਰ ਦੇ ਸਾਰੇ ਨਾਲਿਆਂ, ਸੀਵਰੇਜ ਲਾਈਨਾਂ ਅਤੇ ਡਰੇਨਾਂ ਦੀ ਸਫ਼ਾਈ ਦਾ ਕੰਮ ਤਰਜੀਹ ਦੇ ਆਧਾਰ 'ਤੇ ਮੁਕੰਮਲ ਕੀਤਾ ਜਾਵੇ। 

ਉਨ੍ਹਾਂ ਕਿਹਾ ਕਿ ਕਿਸੇ ਵੀ ਖੇਤਰ ਵਿੱਚ ਪਾਣੀ ਖੜ੍ਹਾ ਹੋਣ ਜਾਂ ਸੀਵਰੇਜ ਦੀ ਸਮੱਸਿਆ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਣਗਿਹਲੀ ਤੇ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਤ੍ਰਿਪੜੀ ਤੋਂ ਝਿੱਲ ਰੋਡ ਤੱਕ ਸੜਕਾਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ ਅਤੇ ਸਬੰਧਿਤ ਵਿਭਾਗਾਂ ਨੂੰ ਸੜਕਾਂ ਦੀ ਮੁਰੰਮਤ ਅਤੇ ਪਾਣੀ ਦੀ ਨਿਕਾਸੀ ਦੇ ਯੋਗ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ।

ਡੀ ਸੀ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੇ ਮੁੱਖ ਮਾਰਗਾਂ, ਰਿਹਾਇਸ਼ੀ ਇਲਾਕਿਆਂ ਅਤੇ ਬਾਜ਼ਾਰਾਂ ਵਿੱਚ ਸਫ਼ਾਈ ਅਤੇ ਨਿਕਾਸੀ ਪ੍ਰਬੰਧਾਂ ਦੀ ਨਿਯਮਤ ਨਿਗਰਾਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਵਿੱਚ ਜਲ ਭਰਾਅ ਦੀ ਸੰਭਾਵਨਾ ਵਾਲੇ ਸਥਾਨਾਂ ਦੀ ਨਿਰੰਤਰ ਨਿਗਰਾਨੀ ਕੀਤੀ ਜਾਵੇ ਅਤੇ ਕਿਸੇ ਵੀ ਸਮੱਸਿਆ ਦੇ ਹੱਲ ਲਈ ਤੁਰੰਤ ਕਾਰਵਾਈ ਯਕੀਨੀ ਬਣਾਈ ਜਾਵੇ।

ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਸਥਾਨਕ ਵਸਨੀਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਭਰੋਸਾ ਦਿਵਾਇਆ ਕਿ ਲੋਕਾਂ ਵੱਲੋਂ ਉਠਾਏ ਗਏ ਮੁੱਦਿਆਂ ਦਾ ਜਲਦ ਤੋਂ ਜਲਦ ਹੱਲ ਕੀਤਾ ਜਾਵੇਗਾ ਅਤੇ ਸ਼ਹਿਰ ਦੇ ਵਿਕਾਸ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

 

Tags: Himanshu Aggarwal , Dr Himanshu Aggarwal , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD