Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਸਤਿੰਦਰ ਸਿੰਘ ਸਰਬਸੰਮਤੀ ਨਾਲ ਬਣੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ

ਅਮਨਦੀਪ ਸਿੰਘ ਵਿਰਕ ਵਾਈਸ ਪ੍ਰਧਾਨ ਚੁਣੇ ਗਏ

Harbhajan Singh ETO, AAP Punjab, Amritsar

Web Admin

Web Admin

5 Dariya News

ਜੰਡਿਆਲਾ ਗੁਰੂ/ਅੰਮ੍ਰਿਤਸਰ , 23 Jun 2026

Last updated on: Jun 24, 2026, 12:42 IST

ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ ਅਤੇ ਵਾਈਸ ਪ੍ਰਧਾਨ ਦੀ ਚੋਣ ਲਈ ਅੱਜ ਹੋਈ ਜਨਰਲ ਹਾਊਸ ਮੀਟਿੰਗ ਦੌਰਾਨ ਵਾਰਡ ਨੰਬਰ 1 ਤੋਂ ਚੁਣੇ ਗਏ ਕੌਂਸਲਰ ਸ੍ਰੀ ਸਤਿੰਦਰ ਸਿੰਘ ਨੂੰ ਸਰਬਸੰਮਤੀ ਨਾਲ ਨਗਰ ਕੌਂਸਲ ਦਾ ਪ੍ਰਧਾਨ ਅਤੇ ਵਾਰਡ ਨੰਬਰ 15 ਤੋਂ ਚੁਣੇ ਗਏ ਕੌਂਸਲਰ ਸ੍ਰੀ ਅਮਨਦੀਪ ਸਿੰਘ ਵਿਰਕ ਨੂੰ ਵਾਈਸ ਪ੍ਰਧਾਨ ਚੁਣ ਲਿਆ ਗਿਆ। 15 ਵਾਰਡਾਂ ਵਾਲੀ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ ਅਤੇ ਵਾਈਸ ਪ੍ਰਧਾਨ ਦੀ ਚੋਣ ਲਈ ਹੋਈ ਇਸ ਮੀਟਿੰਗ ਦੀ ਪ੍ਰਧਾਨਗੀ ਐੱਸ.ਡੀ.ਐੱਮ. ਅੰਮ੍ਰਿਤਸਰ-1 ਸ੍ਰੀਮਤੀ ਅਲਕਾ ਕਾਲੀਆ ਨੇ ਕੀਤੀ। ਮੀਟਿੰਗ ਦੌਰਾਨ ਸਭ ਤੋਂ ਪਹਿਲਾਂ ਨਵ-ਚੁਣੇ ਕੌਂਸਲਰਾਂ ਨੂੰ ਅਹੁਦੇ ਅਤੇ ਗੋਪਨੀਯਤਾ ਦੀ ਸਹੁੰ ਚੁਕਾਈ ਗਈ। 

ਇਸ ਮੌਕੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ. ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਕੁੱਲ 15 ਵਾਰਡਾਂ ਵਿੱਚੋਂ ਹਾਲ ਹੀ ਵਿੱਚ ਹੋਈਆਂ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ 13 ਵਾਰਡਾਂ ਵਿੱਚ ਜਿੱਤ ਦਰਜ ਕੀਤੀ ਸੀ। 

ਅੱਜ ਹੋਈ ਚੋਣ ਪ੍ਰਕਿਰਿਆ ਦੌਰਾਨ ਸਮੂਹ ਕੌਂਸਲਰਾਂ ਨੇ ਸ੍ਰੀ ਸਤਿੰਦਰ ਸਿੰਘ ਨੂੰ ਸਰਬਸੰਮਤੀ ਨਾਲ ਪ੍ਰਧਾਨ ਅਤੇ ਸ੍ਰੀ ਅਮਨਦੀਪ ਸਿੰਘ ਵਿਰਕ ਨੂੰ ਵਾਈਸ ਪ੍ਰਧਾਨ ਚੁਣਿਆ। ਨਵੇਂ ਚੁਣੇ ਪ੍ਰਧਾਨ ਅਤੇ ਵਾਈਸ ਪ੍ਰਧਾਨ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਨਗਰ ਕੌਂਸਲ ਦੀ ਨਵੀਂ ਟੀਮ ਜੰਡਿਆਲਾ ਗੁਰੂ ਦੇ ਸਰਵਪੱਖੀ ਵਿਕਾਸ ਨੂੰ ਨਵੀਂ ਦਿਸ਼ਾ ਅਤੇ ਗਤੀ ਪ੍ਰਦਾਨ ਕਰੇਗੀ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਨਵੀਂ ਚੁਣੀ ਕਮੇਟੀ ਸ਼ਹਿਰ ਵਾਸੀਆਂ ਦੀਆਂ ਉਮੀਦਾਂ ’ਤੇ ਖਰੀ ਉਤਰੇਗੀ ਅਤੇ ਜੰਡਿਆਲਾ ਗੁਰੂ ਦੀ ਵਿਰਾਸਤੀ ਪਛਾਣ ਨੂੰ ਹੋਰ ਮਜ਼ਬੂਤ ਕਰੇਗੀ।

ਇਸ ਮੌਕੇ ਨਵੇਂ ਚੁਣੇ ਪ੍ਰਧਾਨ ਸ੍ਰੀ ਸਤਿੰਦਰ ਸਿੰਘ ਅਤੇ ਵਾਈਸ ਪ੍ਰਧਾਨ ਸ੍ਰੀ ਅਮਨਦੀਪ ਸਿੰਘ ਵਿਰਕ ਨੇ ਸਮੂਹ ਕੌਂਸਲਰਾਂ, ਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ. ਅਤੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਅਧਾਰ ’ਤੇ ਅਮਲ ਵਿੱਚ ਲਿਆਂਦਾ ਜਾਵੇਗਾ ਤਾਂ ਜੋ ਲੋਕਾਂ ਨੂੰ ਨਗਰ ਕੌਂਸਲ ਪੱਧਰ ’ਤੇ ਕਿਸੇ ਵੀ ਕਿਸਮ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।

 

Tags: Harbhajan Singh ETO , AAP Punjab , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD