Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਇੰਟੈਂਸੀਫਾਈਡ ਪਲਸ ਪੋਲਿਓ ਮੁਹਿੰਮ, ਸਟਾਪ ਡਾਇਰੀਆ ਕੈਂਪੇਨ ਤੇ ਐਚ.ਪੀ.ਵੀ. ਟੀਕਾਕਰਨ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਆਯੋਜਿਤ

28 ਤੋਂ 30 ਜੂਨ ਤੱਕ 1.26 ਲੱਖ ਤੋਂ ਵੱਧ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲਿਓ ਦੀਆਂ ਬੂੰਦਾਂ : ਆਸ਼ਿਕਾ ਜੈਨ

Aashika Jain, DC Hoshiarpur, Deputy Commissioner Hoshiarpur, Hoshiarpur

5 Dariya News

5 Dariya News

5 Dariya News

ਹੁਸ਼ਿਆਰਪੁਰ , 23 Jun 2026

Last updated on: Jun 24, 2026, 12:47 IST

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਇੰਟੈਂਸੀਫਾਈਡ ਪਲਸ ਪੋਲਿਓ ਇਮਿਊਨਾਈਜ਼ੇਸ਼ਨ ਮੁਹਿੰਮ, ਸਟਾਪ ਡਾਇਰੀਆ ਕੈਂਪੇਨ ਅਤੇ ਐਚ.ਪੀ.ਵੀ. ਟੀਕਾਕਰਨ ਪ੍ਰੋਗਰਾਮ ਦੀਆਂ ਤਿਆਰੀਆਂ ਅਤੇ ਪ੍ਰਗਤੀ ਦੀ ਸਮੀਖਿਆ ਲਈ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਸਿਵਲ ਸਰਜਨ ਡਾ. ਮਨਦੀਪ ਕਮਲ, ਐਸ.ਪੀ. ਡਾ. ਮਨਪ੍ਰੀਤ ਸ਼ੀਂਹਮਾਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ, ਵੱਖ-ਵੱਖ ਵਿਭਾਗਾਂ ਦੇ ਮੁਖੀ, ਸਾਰੇ ਸੀਨੀਅਰ ਮੈਡੀਕਲ ਅਫ਼ਸਰ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਬੱਚਿਆਂ ਅਤੇ ਕਿਸ਼ੋਰੀਆਂ ਦੀ ਸਿਹਤ ਸੁਰੱਖਿਆ ਲਈ ਇਹ ਤਿੰਨੇ ਜਨ ਸਿਹਤ ਪ੍ਰੋਗਰਾਮ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਭਾਰਤ ਨੂੰ ਪੋਲਿਓ ਮੁਕਤ ਬਣਾਈ ਰੱਖਣ, ਡਾਇਰੀਆ ਕਾਰਨ ਹੋਣ ਵਾਲੀ ਬਾਲ ਮੌਤ ਦਰ ਨੂੰ ਘਟਾਉਣ ਅਤੇ ਸਰਵਾਈਕਲ ਕੈਂਸਰ ਦੀ ਰੋਕਥਾਮ ਲਈ ਐਚ.ਪੀ.ਵੀ. ਟੀਕਾਕਰਨ ਨੂੰ ਸਫਲ ਬਣਾਉਣਾ ਸਮੇਂ ਦੀ ਲੋੜ ਹੈ। 

ਉਨ੍ਹਾਂ ਸਾਰੇ ਵਿਭਾਗਾਂ ਨੂੰ ਸਿਹਤ ਵਿਭਾਗ ਨਾਲ ਤਾਲਮੇਲ ਬਣਾ ਕੇ ਜਾਗਰੂਕਤਾ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਅਤੇ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਕੋਈ ਵੀ ਯੋਗ ਲਾਭਪਾਤਰੀ ਇਨ੍ਹਾਂ ਸੇਵਾਵਾਂ ਤੋਂ ਵਾਂਝਾ ਨਾ ਰਹੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 28, 29 ਅਤੇ 30 ਜੂਨ ਨੂੰ ਜ਼ਿਲ੍ਹੇ ਵਿੱਚ ਇੰਟੈਂਸੀਫਾਈਡ ਪਲਸ ਪੋਲਿਓ ਮੁਹਿੰਮ ਚਲਾਈ ਜਾਵੇਗੀ, ਜਿਸ ਤਹਿਤ 0 ਤੋਂ 5 ਸਾਲ ਤੱਕ ਦੇ 1,26,186 ਬੱਚਿਆਂ ਨੂੰ ਪੋਲਿਓ ਦੀ ਖੁਰਾਕ ਪਿਲਾਉਣ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ। 

ਉਨ੍ਹਾਂ ਕਿਹਾ ਕਿ ਪਹਿਲੇ ਦਿਨ ਪੋਲਿਓ ਬੂਥਾਂ ਰਾਹੀਂ ਬੱਚਿਆਂ ਨੂੰ ਦਵਾਈ ਪਿਲਾਈ ਜਾਵੇਗੀ, ਜਦਕਿ ਅਗਲੇ ਦੋ ਦਿਨਾਂ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਘਰ-ਘਰ ਜਾ ਕੇ ਖੁਰਾਕ ਤੋਂ ਵਾਂਝੇ ਰਹਿ ਗਏ ਬੱਚਿਆਂ ਨੂੰ ਕਵਰ ਕਰਨਗੀਆਂ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਜ਼ਮੀਨੀ ਪੱਧਰ ’ਤੇ ਲਗਾਤਾਰ ਨਿਗਰਾਨੀ ਯਕੀਨੀ ਬਣਾਉਂਦੇ ਹੋਏ ਜਨ ਭਾਗੀਦਾਰੀ ਰਾਹੀਂ ਇਨ੍ਹਾਂ ਮੁਹਿੰਮਾਂ ਨੂੰ ਸਫਲ ਬਣਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰਨ। 

ਉਨ੍ਹਾਂ ਸਿੱਖਿਆ ਵਿਭਾਗ, ਆਈ.ਸੀ.ਡੀ.ਐਸ., ਟਰਾਂਸਪੋਰਟ ਵਿਭਾਗ ਸਮੇਤ ਹੋਰ ਸਬੰਧਤ ਵਿਭਾਗਾਂ ਨੂੰ ਇਨ੍ਹਾਂ ਸਿਹਤ ਮੁਹਿੰਮਾਂ ਦੇ ਸਫਲ ਸੰਚਾਲਨ ਲਈ ਪੂਰਾ ਸਹਿਯੋਗ ਦੇਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਸਿਵਲ ਸਰਜਨ ਡਾ. ਮਨਦੀਪ ਕਮਲ ਨੇ ਕਿਹਾ ਕਿ ਪੋਲਿਓ ਇੱਕ ਗੰਭੀਰ ਵਾਇਰਲ ਬਿਮਾਰੀ ਹੈ, ਜੋ ਬੱਚਿਆਂ ਵਿੱਚ ਸਥਾਈ ਅਪਾਹਜਤਾ ਦਾ ਕਾਰਨ ਬਣ ਸਕਦੀ ਹੈ। 

ਉਨ੍ਹਾਂ ਕਿਹਾ ਕਿ ਭਾਰਤ ਨੂੰ ਪੋਲਿਓ ਮੁਕਤ ਦੇਸ਼ ਦਾ ਦਰਜਾ ਮਿਲ ਚੁੱਕਾ ਹੈ, ਪਰ ਇਸ ਉਪਲਬਧੀ ਨੂੰ ਕਾਇਮ ਰੱਖਣ ਲਈ ਹਰ ਬੱਚੇ ਤੱਕ ਪੋਲਿਓ ਦੀਆਂ ਬੂੰਦਾਂ ਪਹੁੰਚਾਉਣਾ ਜ਼ਰੂਰੀ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਪੋਲਿਓ ਦੀ ਖੁਰਾਕ ਜ਼ਰੂਰ ਪਿਲਾਉਣ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਦਾ ਸਹਿਯੋਗ ਕਰਨ।

ਜਾਣਕਾਰੀ ਦਿੰਦਿਆਂ ਡਾ. ਮਨਦੀਪ ਕਮਲ ਨੇ ਦੱਸਿਆ ਕਿ 16 ਤੋਂ 30 ਜੂਨ ਤੱਕ ਚਲਾਏ ਜਾ ਰਹੇ ਸਟਾਪ ਡਾਇਰੀਆ ਕੈਂਪੇਨ ਦਾ ਮੁੱਖ ਉਦੇਸ਼ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵਿੱਚ ਡਾਇਰੀਆ ਕਾਰਨ ਹੋਣ ਵਾਲੀਆਂ ਬਿਮਾਰੀਆਂ ਅਤੇ ਮੌਤ ਦਰ ਨੂੰ ਘਟਾਉਣਾ ਹੈ। ਉਨ੍ਹਾਂ ਕਿਹਾ ਕਿ ਓ.ਆਰ.ਐਸ. ਅਤੇ ਜ਼ਿੰਕ ਦੀ ਸਮੇਂ ਸਿਰ ਵਰਤੋਂ ਬੱਚਿਆਂ ਦੀ ਜਾਨ ਬਚਾਉਣ ਵਿੱਚ ਪ੍ਰਭਾਵਸ਼ਾਲੀ ਸਾਬਤ ਹੁੰਦੀ ਹੈ। 

ਇਸ ਲਈ ਸਾਰੇ ਸਿਹਤ ਸੰਸਥਾਨਾਂ, ਆਮ ਆਦਮੀ ਕਲੀਨਿਕਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਓ.ਆਰ.ਐਸ. ਅਤੇ ਜ਼ਿੰਕ ਦੀ ਯਥੇਸ਼ਟ ਢੁਕਵੀਂ ਉਪਲਬਧਤਾ ਯਕੀਨੀ ਬਣਾਈ ਗਈ ਹੈ। ਨਾਲ ਹੀ ਸਾਫ਼ ਪਾਣੀ, ਸਫ਼ਾਈ ਅਤੇ ਹੱਥ ਧੋਣ ਦੀਆਂ ਆਦਤਾਂ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ ਨੇ ਮੀਟਿੰਗ ਵਿੱਚ ਪਾਵਰ ਪੁਆਇੰਟ ਪ੍ਰਸਤੁਤੀ ਰਾਹੀਂ ਤਿੰਨਾਂ ਪ੍ਰੋਗਰਾਮਾਂ ਦੀ ਜ਼ਿਲ੍ਹਾ ਪੱਧਰੀ ਪ੍ਰਗਤੀ, ਮਾਈਕ੍ਰੋਪਲਾਨਿੰਗ, ਟੀਮਾਂ ਦੀ ਤਾਇਨਾਤੀ, ਵੈਕਸੀਨ ਉਪਲਬਧਤਾ, ਕੋਲਡ ਚੇਨ ਪ੍ਰਬੰਧਨ ਅਤੇ ਨਿਗਰਾਨੀ ਪ੍ਰਣਾਲੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। 

ਉਨ੍ਹਾਂ ਦੱਸਿਆ ਕਿ ਪਲਸ ਪੋਲਿਓ ਮੁਹਿੰਮ ਦੇ ਪਹਿਲੇ ਦਿਨ ਜ਼ਿਲ੍ਹੇ ਵਿੱਚ 799 ਪੋਲਿਓ ਬੂਥ ਸਥਾਪਤ ਕੀਤੇ ਜਾਣਗੇ, ਜਿਨ੍ਹਾਂ ਵਿੱਚ 753 ਫਿਕਸਡ ਬੂਥ, 25 ਟ੍ਰਾਂਜ਼ਿਟ ਬੂਥ ਅਤੇ 21 ਮੋਬਾਈਲ ਟੀਮਾਂ ਸ਼ਾਮਲ ਹੋਣਗੀਆਂ। ਇਸ ਤੋਂ ਇਲਾਵਾ 1598 ਟੀਮਾਂ, 3196 ਟੀਮ ਮੈਂਬਰ ਅਤੇ 175 ਸੁਪਰਵਾਈਜ਼ਰ ਤਾਇਨਾਤ ਕੀਤੇ ਗਏ ਹਨ, ਜੋ ਲਗਭਗ 3.52 ਲੱਖ ਘਰਾਂ ਤੱਕ ਪਹੁੰਚ ਕੇ ਹਰ ਯੋਗ ਬੱਚੇ ਨੂੰ ਕਵਰ ਕਰਨਗੇ।

ਡਾ. ਸੀਮਾ ਗਰਗ ਨੇ ਦੱਸਿਆ ਕਿ ਇੱਟ ਭੱਠਿਆਂ, ਪ੍ਰਵਾਸੀ ਮਜ਼ਦੂਰਾਂ ਦੀਆਂ ਬਸਤੀਆਂ, ਝੁੱਗੀ-ਝੌਂਪੜੀ ਖੇਤਰਾਂ, ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ ਅਤੇ ਹੋਰ ਉੱਚ ਜੋਖਮ ਵਾਲੇ ਖੇਤਰਾਂ ਵਿੱਚ ਵਿਸ਼ੇਸ਼ ਕਵਰੇਜ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਐਚ.ਪੀ.ਵੀ. ਟੀਕਾਕਰਨ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਹਿਊਮਨ ਪੈਪੀਲੋਮਾ ਵਾਇਰਸ ਮਹਿਲਾਵਾਂ ਵਿੱਚ ਸਰਵਾਈਕਲ ਕੈਂਸਰ ਦਾ ਮੁੱਖ ਕਾਰਨ ਹੈ ਅਤੇ ਸਮੇਂ ਸਿਰ ਟੀਕਾਕਰਨ ਰਾਹੀਂ ਇਸ ਗੰਭੀਰ ਬਿਮਾਰੀ ਦੀ ਰੋਕਥਾਮ ਸੰਭਵ ਹੈ। 

ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਯੋਗ ਉਮਰ ਵਰਗ ਦੀਆਂ ਲੜਕੀਆਂ ਨੂੰ ਐਚ.ਪੀ.ਵੀ. ਟੀਕੇ ਨਾਲ ਕਵਰ ਕਰਨ ਲਈ ਵਿਸ਼ੇਸ਼ ਯੋਜਨਾ ਤਹਿਤ ਕੰਮ ਕਰ ਰਿਹਾ ਹੈ ਅਤੇ ਸਕੂਲਾਂ ਤੇ ਭਾਈਚਾਰਕ ਪੱਧਰ ’ਤੇ ਜਾਗਰੂਕਤਾ ਗਤੀਵਿਧੀਆਂ ਵੀ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ’ਤੇ ਧਿਆਨ ਨਾ ਦੇਣ ਅਤੇ ਸਿਹਤ ਮਾਹਿਰਾਂ ਦੀ ਸਲਾਹ ਅਨੁਸਾਰ ਆਪਣੀਆਂ ਧੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ।

ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਮੁਖੀ, ਸਾਰੇ ਐਸ.ਐਮ.ਓਜ਼ (ਸੀਨੀਅਰ ਮੈਡੀਕਲ ਅਫ਼ਸਰ), ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਤੇ ਹੋਰ ਸਬੰਧਤ ਅਧਿਕਾਰੀ ਹਾਜ਼ਰ ਸਨ।

 

Tags: Aashika Jain , DC Hoshiarpur , Deputy Commissioner Hoshiarpur , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD