Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਐਸ.ਆਈ.ਆਰ.-2026 ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਬੂਥ ਲੈਵਲ ਏਜੰਟਾਂ ਵੱਲੋਂ ਪੂਰਾ ਸਹਿਯੋਗ ਯਕੀਨੀ ਬਣਾਇਆ ਜਾਵੇ : ਕੋਮਲ ਮਿੱਤਲ

Komal Mittal, DC Mohali, Deputy Commissioner Mohali, SAS Nagar, SAS Nagar Mohali, Mohali, Sahibzada Ajit Singh Nagar

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 23 Jun 2026

Last updated on: Jun 24, 2026, 12:55 IST

ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਕੋਮਲ ਮਿੱਤਲ ਵੱਲੋਂ ਅੱਜ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.-2026) ਸਬੰਧੀ ਵੱਖ-ਵੱਖ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਵੱਲੋਂ ਨਿਯੁਕਤ ਕੀਤੇ ਗਏ ਬੂਥ ਲੈਵਲ ਏਜੰਟਾਂ (ਬੀ.ਐਲ.ਏ.) ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਨੇ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸਪੱਸ਼ਟ ਹਦਾਇਤ ਕੀਤੀ ਕਿ ਬੀ.ਐਲ.ਏ.-1 ਅਤੇ ਬੀ.ਐਲ.ਏ.-2 ਆਪਣੇ-ਆਪਣੇ ਖੇਤਰਾਂ ਦੇ ਬੀ.ਐਲ.ਓਜ਼ ਨਾਲ ਪੂਰਨ ਤੌਰ 'ਤੇ ਸਹਿਯੋਗ ਕਰਨ ਤਾਂ ਜੋ ਐਸ.ਆਈ.ਆਰ.-2026 ਦੀ ਮੁਹਿੰਮ ਨੂੰ ਪ੍ਰਭਾਵਸ਼ਾਲੀ ਅਤੇ ਸੁਚਾਰੂ ਢੰਗ ਨਾਲ ਅਮਲ ਵਿੱਚ ਲਿਆਂਦਾ ਜਾ ਸਕੇ।

ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਐਸ.ਆਈ.ਆਰ.-2026 ਦੀ ਪ੍ਰਕਿਰਿਆ 25 ਜੂਨ ਤੋਂ 24 ਜੁਲਾਈ, 2026 ਤੱਕ ਚੱਲੇਗੀ, ਜਿਸ ਦੌਰਾਨ ਬੀ.ਐਲ.ਓਜ਼ ਘਰ-ਘਰ ਜਾ ਕੇ ਗਣਨਾ ਫਾਰਮ (Enumeration Forms) ਭਰਨਗੇ ਤਾਂ ਜੋ ਵੋਟਰ ਸੂਚੀਆਂ ਵਿੱਚ ਦਰਜ ਵੇਰਵਿਆਂ ਨੂੰ ਸਹੀ ਅਤੇ ਅਪਡੇਟ ਕੀਤਾ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਲਗਭਗ 69 ਫੀਸਦੀ ਮੈਪਿੰਗ ਦਾ ਕੰਮ ਪੂਰਾ ਹੋ ਚੁੱਕਾ ਹੈ ਅਤੇ ਜਿੱਥੇ ਮੈਪਿੰਗ ਦੀ ਪ੍ਰਗਤੀ ਘੱਟ ਹੈ, ਉੱਥੇ ਬੀ.ਐਲ.ਏ. ਵੱਲੋਂ ਬੀ.ਐਲ.ਓਜ਼ ਨੂੰ ਸਹਿਯੋਗ ਦੇ ਕੇ ਇਸ ਪ੍ਰਕਿਰਿਆ ਨੂੰ ਹੋਰ ਤੇਜ਼ ਕੀਤਾ ਜਾ ਸਕਦਾ ਹੈ। 

ਉਨ੍ਹਾਂ ਨੇ ਮੀਟਿੰਗ ਦੌਰਾਨ ਐਬਸੈਂਟ, ਸ਼ਿਫਟਡ ਅਤੇ ਡੈੱਡ (ਏ.ਐਸ.ਡੀ.) ਵੋਟਰਾਂ ਸਬੰਧੀ ਸੂਚੀਆਂ ਤਿਆਰ ਕਰਨ ਦੀ ਪ੍ਰਕਿਰਿਆ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਦੱਸਿਆ ਕਿ ਵੋਟਰਾਂ ਦੀ ਸਹੂਲਤ ਲਈ ਈ ਸੀ ਆਈ ਨੈੱਟ (eci.net) ਪੋਰਟਲ 'ਤੇ ਬੁੱਕ-ਏ-ਕਾਲ (Book a Call) ਦੀ ਵਿਸ਼ੇਸ਼ ਸਹੂਲਤ ਉਪਲਬਧ ਕਰਵਾਈ ਗਈ ਹੈ, ਜਿਸ ਤਹਿਤ ਪ੍ਰਾਪਤ ਸ਼ਿਕਾਇਤ ਜਾਂ ਪੁੱਛਗਿੱਛ ਦਾ ਨਿਪਟਾਰਾ 24 ਘੰਟਿਆਂ ਦੇ ਅੰਦਰ ਯਕੀਨੀ ਬਣਾਇਆ ਜਾਵੇਗਾ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਰ 1950 ਹੈਲਪਲਾਈਨ ਨੰਬਰ 'ਤੇ ਸੰਪਰਕ ਕਰਕੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਬੀ.ਐਲ.ਏ. ਵੋਟਰ ਨੂੰ ਕਾਲ ਕਰਕੇ ਐਸ ਆਈ ਆਰ ਸਬੰਧੀ ਹਰ ਤਰ੍ਹਾਂ ਦੇ ਸਵਾਲਾਂ ਦੇ ਜਵਾਬ ਦੇਣ ਲਈ ਵਚਨਬੱਧ ਹੈ। ਇਸ ਤੋਂ ਇਲਾਵਾ ਜਨਤਾ ਦੀਆਂ ਸ਼ਿਕਾਇਤਾਂ ਅਤੇ ਸੁਝਾਵਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪੱਧਰ ਅਤੇ ਹਰੇਕ ਵਿਧਾਨ ਸਭਾ ਹਲਕੇ ਵਿੱਚ ਵੱਖ-ਵੱਖ ਗ੍ਰੀਵੈਂਸ ਸੈੱਲ ਸਥਾਪਿਤ ਕੀਤੇ ਗਏ ਹਨ, ਜਿੱਥੇ ਲੋਕ ਆਪਣੀਆਂ ਸ਼ਿਕਾਇਤਾਂ ਅਤੇ ਸੁਝਾਅ ਦਰਜ ਕਰਵਾ ਸਕਦੇ ਹਨ।

ਮੀਟਿੰਗ ਵਿੱਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਬੀ.ਐਲ.ਏ. ਅਤੇ ਉਨ੍ਹਾਂ ਦੇ ਨੁਮਾਇੰਦਿਆਂ ਨੇ ਭਾਗ ਲਿਆ। ਇਸ ਮੌਕੇ ਚੋਣ ਤਹਿਸੀਲਦਾਰ ਹਰਪ੍ਰੀਤ ਕੌਰ, ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਅਤੇ ਚੋਣ ਕਾਨੂੰਨਗੋ ਸੁਰਿੰਦਰ ਬੱਤਰਾ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

ਇਸ ਮੌਕੇ ਵੱਖ-ਵੱਖ ਪਾਰਟੀਆਂ ਤੋਂ ਜਿਵੇਂ ਆਪ ਪਾਰਟੀ ਤੋਂ ਰਘਵੀਰ ਸਿੰਘ, ਸ਼੍ਰੋਮਣੀ ਅਕਾਲੀ ਦਲ ਤੋਂ ਸਤਨਾਮ ਸਿੰਘ, ਰਵਿੰਦਰ ਸਿੰਘ ਖਹਿਰਾ, ਬਹੁਜਨ ਸਮਾਜ ਪਾਰਟੀ ਤੋਂ ਸੁਖਦੇਵ ਸਿੰਘ, ਸੁਰਿੰਦਰ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਹਰਕੇਸ਼ ਚੰਦ ਸ਼ਰਮਾ, ਬਲਜਿੰਦਰ ਸ਼ਰਮਾ, ਕੰਵਰਬੀਰ ਸਿੰਘ ਸਿੱਧੂ, ਗੁਰਸੇਵਕ ਸਿੰਘ, ਬਹਾਦਰ ਸਿੰਘ ਰਹਿਲ, ਬੀ.ਜੇ.ਪੀ. ਪਾਰਟੀ ਤੋਂ ਪਵਨ ਮਨਚੰਦਾ, ਅਮਰੀਕ ਕੁਮਾਰ, ਹਰਦੀਪ ਸਿੰਘ ਬੈਦਵਾਣ, ਰਵਿੰਦਰ ਰਾਣਾ ਆਦਿ ਹਾਜ਼ਿਰ ਸਨ।

ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਵਲੋਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਬੂਥ ਲੈਵਲ ਏਜੰਟਾਂ ਨੂੰ ਇਹ ਵਿਸ਼ਵਾਸ਼ ਦਿਵਾਇਆ ਗਿਆ ਕਿ ਜ਼ਿਲ੍ਹੇ ਵਿੱਚ ਐੋਸ ਆਈ ਆਰ ਦੀ ਪ੍ਰਕਿਰਿਆ ਬਹੁਤ ਹੀ ਪਾਰਦਰਸ਼ੀ ਢੰਗ ਨਾਲ ਨੇਪਰ੍ਹੇ ਚਾੜ੍ਹੀ ਜਾਵੇਗੀ। ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰ ਤਰ੍ਹਾਂ ਦੇ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ।

 

Tags: Komal Mittal , DC Mohali , Deputy Commissioner Mohali , SAS Nagar , SAS Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD