Thursday, 02 July 2026

 

 

ਖ਼ਾਸ ਖਬਰਾਂ ਬਰਸਾਤੀ ਸੀਜ਼ਨ ਦੇ ਮੱਦੇਨਜ਼ਰ ਘੱਗਰ ਦਰਿਆ ਵਿੱਚ ਪਾਣੀ ਦੇ ਨਿਰਵਿਘਨ ਵਹਾਅ ਲਈ 5 ਅਹਿਮ ਥਾਵਾਂ 'ਤੇ ਡੀ-ਸਿਲਟਿੰਗ ਨੂੰ ਪ੍ਰਵਾਨਗੀ ਨਵਜੋਤ ਕੌਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਲਹਿਰਾ ਦਾ ਵਾਲੀਬਾਲ ਇੰਟਰਨੈਸ਼ਨਲ ਖਿਡਾਰੀ ਸਨਮਾਨਿਤ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਦਲਵਿੰਦਰਜੀਤ ਸਿੰਘ ਵੱਲੋਂ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਾਂ ਨਾਲ ਅਹਿਮ ਮੀਟਿੰਗ ਜਿਲ੍ਹਾ ਪ੍ਰਸ਼ਾਸ਼ਨ ਦੀ 'ਚੇਤਨਾ' ਪਹਿਲ ਨੇ ਵਿਦਿਆਰਥੀਆਂ ਨੂੰ ਕਰਵਾਇਆ ਪ੍ਰਸ਼ਾਸਨਿਕ ਕੰਮਕਾਜ ਨਾਲ ਰੂ-ਬ-ਰੂ ਰਾਸ਼ਟਰੀ ਡਾਕਟਰ ਦਿਵਸ ਮੌਕੇ ਭਾਜਪਾ ਮੈਡੀਕਲ ਸੈੱਲ ਵੱਲੋਂ ਮੁਫ਼ਤ ਫਾਈਬ੍ਰੋਸਕੈਨ ਕੈਂਪ ਦਾ ਆਯੋਜਨ ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ : ਹਰਚੰਦ ਸਿੰਘ ਬਰਸਟ ਹਰਪ੍ਰੀਤ ਸਿੰਘ ਵਲੋਂ ਬਾਬਾ ਫੂਲ ਸਰਕਾਰੀ ਬਿਰਧ ਘਰ ਦੇ ਪ੍ਰਬੰਧਾਂ ਦੀ ਕੀਤੀ ਸਮੀਖਿਆ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ 68ਵੀਂ ਅਤੇ 69ਵੀਂ ਬੱਸ ਰਵਾਨਾ ਵਿਸ਼ੇਸ਼ ਗਹਿਰੀ ਸੁਧਾਈ: ਜ਼ਿਲ੍ਹੇ ਦੇ ਹਲਕਾ ਭਦੌੜ ਦਾ ਬੀ.ਐੱਲ.ਓ. ਅੰਕੁਰ ਕੁਮਾਰ ਸੂਬੇ ਭਰ ਵਿੱਚੋਂ ਮੋਹਰੀ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਮੁਹੰਮਦ ਅਮੀਰਾ ਤੇ ਮੁਹੰਮਦ ਪੀਰਾ ਵਿਖੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ ਨਰਿੰਦਰਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਕੀਤੀਆਂ ਰਵਾਨਾ ਹਲਕਾ ਮੋਹਾਲੀ ਵਿੱਚ 'ਲੋਕ ਮਿਲਣੀ' ਪ੍ਰੋਗਰਾਮਾਂ ਦਾ ਆਯੋਜਨ ਟਾਟਾ ਪਾਵਰ ਨੇ ਪੰਜਾਬ ਵਿੱਚ ‘ਘਰ ਘਰ ਸੋਲਰ’ ਮੁਹਿੰਮ ਦੀ ਸ਼ੁਰੂਆਤ ਕੀਤੀ ਡਾ. ਰਵਜੋਤ ਸਿੰਘ ਨੇ ਕਾਹਲਵਾਂ ਵਿਖੇ ਕੀਤੀ ’ਲੋਕ ਮਿਲਣੀ’ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ 69ਵੀਂ ਅਤੇ 70ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪਿੰਡ ਨਲੀਨੀ ਵਿਖੇ ਲੋੜਵੰਦ ਪਰਿਵਾਰਾਂ ਨੂੰ 5-5 ਮਰਲੇ ਦੇ 192 ਪਲਾਟ ਮੁਹੱਈਆ ਕਰਵਾਏ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ - ਐਡਵੋਕੇਟ ਅਮਰਪਾਲ ਸਿੰਘ ਕੁਲਤਾਰ ਸਿੰਘ ਸੰਧਵਾਂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਮਾਨਸੂਨ ਤੋਂ ਪਹਿਲਾਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਜ਼ਮੀਨੀ ਜਾਇਜ਼ਾ ਲਵੇਗੀ ਭਾਜਪਾ ਪੰਜਾਬ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲਾਭਪਾਤਰੀ ਔਰਤਾਂ ਦੇ ਬੈਂਕ ਖਾਤਿਆਂ 'ਚ ਤਿੰਨ ਮਹੀਨਿਆਂ ਦੀ ਰਾਸ਼ੀ ਆਈ

 

ਸੰਭਾਵਿਤ ਹੜ੍ਹਾ ਨਾਲ ਨਜਿੱਠਣ ਲਈ ਫੌਜ ਦੇਵੇਗੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਰ ਸੰਭਵ ਸਹਿਯੋਗ: ਆਸ਼ਿਕਾ ਜੈਨ

ਡਿਪਟੀ ਕਮਿਸ਼ਨਰ ਨੇ ਫੌਜੀ ਅਧਿਕਾਰੀਆਂ ਦੀ ਮੌਜੂਦਗੀ ‘ਚ ਤਿਆਰੀਆਂ ਦਾ ਲਿਆ ਜਾਇਜ਼ਾ

Aashika Jain, DC Hoshiarpur, Deputy Commissioner Hoshiarpur, Hoshiarpur

Gurpreet Singh

Gurpreet Singh

5 Dariya News

ਹੁਸ਼ਿਆਰਪੁਰ , 24 Jun 2026

Last updated on: Jun 24, 2026, 15:09 IST

ਸੰਭਾਵਿਤ ਹੜ੍ਹਾ ਦੀ ਸਥਿਤੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਅਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਫੌਜ ਵਿਚਕਾਰ ਬਿਹਤਰ ਤਾਲਮੇਲ ਯਕੀਨੀ ਬਣਾਉਣ ਦੇ ਉਦੇਸ਼ ਨਾਲ ਅੱਜ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਾਰੇ ਐੱਸ.ਡੀ.ਐੱਮਜ਼ ਅਤੇ ਰੈਵਨਿਊ ਅਧਿਕਾਰੀਆਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਵੈਸਟਰਨ ਕਮਾਂਡ ਤੋਂ ਲੈਫਟੀਨੈਂਟ ਕਰਨਲ ਐੱਸ.ਕੇ. ਕੁਲਕਰਨੀ ਅਤੇ ਮੇਜਰ ਰਿਤੇਸ਼ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਮਾਨਸੂਨ ਸੀਜ਼ਨ ਦੌਰਾਨ ਸੰਭਾਵਿਤ ਹੜ੍ਹਾਂ ਦੀ ਚੁਣੌਤੀ ਨਾਲ ਨਜਿੱਠਣ ਲਈ ਸਾਰੇ ਵਿਭਾਗਾਂ ਨੂੰ ਪਹਿਲਾਂ ਹੀ ਪੂਰੀ ਤਿਆਰੀ ਯਕੀਨੀ ਬਣਾਉਣੀ ਹੋਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਹਤ ਅਤੇ ਬਚਾਅ ਕਾਰਜਾਂ ਲਈ ਲੋੜੀਂਦੇ ਸਾਧਨਾਂ ਅਤੇ ਮਨੁੱਖੀ ਸਰੋਤਾਂ ਦੀ ਉਪਲਬੱਧਤਾ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਇਸ ਦਿਸ਼ਾ ਵਿੱਚ ਫੌਜ ਦਾ ਸਹਿਯੋਗ ਬਹੁਤ ਮਹੱਤਵਪੂਰਨ ਰਹੇਗਾ।

ਡਿਪਟੀ ਕਮਿਸ਼ਨਰ ਨੇ ਸਾਰੇ ਐੱਸ.ਡੀ.ਐੱਮਜ਼ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਲਾਈਫ ਜੈਕਟਾਂ, ਰੇਤ ਦੀਆਂ ਬੋਰੀਆਂ (ਸੈਂਡ ਬੈਗ), ਕਿਸ਼ਤੀਆਂ ਅਤੇ ਤਜ਼ੁਰਬੇਕਾਰ ਬੋਟਮੈਨ ਦੀ ਉਪਲਬੱਧਤਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜਿਨ੍ਹਾਂ ਖੇਤਰਾਂ ਵਿੱਚ ਹੜ੍ਹ ਦਾ ਖ਼ਤਰਾ ਵੱਧ ਰਹਿੰਦਾ ਹੈ, ਉੱਥੇ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਸਤਾਰ ਨਾਲ ਮੈਪਿੰਗ ਕੀਤੀ ਜਾਵੇ ਅਤੇ ਸੰਭਾਵਿਤ ਖ਼ਤਰੇ ਵਾਲੇ ਸਥਾਨਾਂ ਦੀ ਪਛਾਣ ਕਰਕੇ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਕਰ ਲਏ ਜਾਣ।

ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਬ-ਡਿਵੀਜ਼ਨ ਪੱਧਰ 'ਤੇ ਰਾਹਤ ਅਤੇ ਬਚਾਅ ਕਾਰਜਾਂ ਲਈ ਲੋੜੀਂਦੇ ਮਨੁੱਖੀ ਬਲ ਅਤੇ ਸਾਧਨਾਂ ਦੇ ਪ੍ਰਬੰਧ ਲਈ ਵੱਖ-ਵੱਖ ਇੰਚਾਰਜ ਵੀ ਨਿਯੁਕਤ ਕੀਤੇ ਜਾਣ, ਤਾਂ ਜੋ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਤੁਰੰਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਯਕੀਨੀ ਬਣਾਈ ਜਾ ਸਕੇ। ਇਸ ਦੌਰਾਨ ਲੈਫਟੀਨੈਂਟ ਕਰਨਲ ਐੱਸ.ਕੇ. ਕੁਲਕਰਨੀ ਅਤੇ ਮੇਜਰ ਰਿਤੇਸ਼ ਨੇ ਦੱਸਿਆ ਕਿ ਸੰਭਾਵਿਤ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਫੌਜ ਵੱਲੋਂ ਸਾਰੀਆਂ ਲੋੜੀਂਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ ਅਤੇ ਜ਼ਿਲ੍ਹੇ ਦੀਆਂ ਸਾਰੀਆਂ ਸਬ-ਡਿਵੀਜ਼ਨਾਂ ਦੇ ਹਿਸਾਬ ਨਾਲ ਟੀਮਾਂ ਤਿਆਰ ਕਰ ਦਿੱਤੀਆਂ ਗਈਆਂ ਹਨ। 

ਉਨ੍ਹਾਂ ਭਰੋਸਾ ਦਿਵਾਇਆ ਕਿ ਲੋੜ ਪੈਣ 'ਤੇ ਫੌਜ ਦੀਆਂ ਟੀਮਾਂ ਜ਼ਿਲ੍ਹੇ ਦੀਆਂ ਵੱਖ-ਵੱਖ ਸਬ-ਡਿਵੀਜ਼ਨਾਂ ਵਿੱਚ ਤੁਰੰਤ ਪਹੁੰਚ ਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਸਹਿਯੋਗ ਦੇਣਗੀਆਂ। ਫੌਜੀ ਅਧਿਕਾਰੀਆਂ ਨੇ ਇਹ ਵੀ ਦੱਸਿਆ ਕਿ ਬੋਟ ਚਲਾਉਣ ਸਬੰਧੀ ਸਿਖਲਾਈ ਫੌਜ ਵੱਲੋਂ ਐੱਨ.ਡੀ.ਆਰ.ਐੱਫ. ਦੇ ਸਹਿਯੋਗ ਨਾਲ ਮੁਹੱਈਆ ਕਰਵਾਈ ਜਾਵੇਗੀ। ਇਸ ਲਈ ਸੰਬੰਧਿਤ ਸਬ-ਡਿਵੀਜ਼ਨਾਂ ਦੇ ਐੱਸ.ਡੀ.ਐੱਮ. ਆਪਣੇ-ਆਪਣੇ ਖੇਤਰਾਂ ਤੋਂ ਸਿਖਲਾਈ ਲੈਣ ਵਾਲੇ ਕਰਮਚਾਰੀਆਂ ਦੀ ਸੂਚੀ ਤਿਆਰ ਕਰਕੇ ਫੌਜ ਨੂੰ ਮੁਹੱਈਆ ਕਰਵਾਉਣ, ਤਾਂ ਜੋ ਸਮੇਂ ਸਿਰ ਕਿਸ਼ਤੀ ਚਲਾਉਣ ਦੀ ਸਿਖਲਾਈ ਦਿੱਤੀ ਜਾ ਸਕੇ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨਿਧਿ ਕੁਮੁਦ ਬੰਬਾਹ, ਸਹਾਇਕ ਕਮਿਸ਼ਨਰ (ਅੰਡਰ ਟ੍ਰੇਨਿੰਗ) ਗੁਰਕੰਵਲ ਸਿੰਘ, ਐੱਸ.ਡੀ.ਐੱਮ. ਹੁਸ਼ਿਆਰਪੁਰ ਪਰਮਪ੍ਰੀਤ ਸਿੰਘ, ਐੱਸ.ਡੀ.ਐੱਮ. ਦਸੂਹਾ ਕੰਵਲਜੀਤ ਸਿੰਘ, ਐੱਸ.ਡੀ.ਐੱਮ. ਮੁਕੇਰੀਆਂ ਜਯੋਤਸਨਾ, ਐੱਸ.ਡੀ.ਐੱਮ. ਟਾਂਡਾ ਲਵਪ੍ਰੀਤ ਸਿੰਘ, ਡੀ.ਆਰ.ਓ. ਅਮਨਦੀਪ ਚਾਵਲਾ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: Aashika Jain , DC Hoshiarpur , Deputy Commissioner Hoshiarpur , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD