Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਆਬਜ਼ਰਵੇਸ਼ਨ ਅਤੇ ਸਪੈਸ਼ਲ ਹੋਮਜ਼ ਦੇ ਬੱਚਿਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕਰਨ ਵਾਲਾ ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ - ਡਾ. ਬਲਜੀਤ ਕੌਰ

ਪਹਿਲੇ ਪੜਾਅ ਵਿੱਚ 211 ਬੱਚਿਆਂ ਨੂੰ ਮਿਲੇਗੀ ਵੋਕੇਸ਼ਨਲ ਟ੍ਰੇਨਿੰਗ

Dr Baljit Kaur, AAP Punjab, Gurdit Singh Sekhon, Rahul Chaba, DC Faridkot, Deputy Commissioner Faridkot, Faridkot

Gurpreet Singh

Gurpreet Singh

5 Dariya News

ਫਰੀਦਕੋਟ , 24 Jun 2026

Last updated on: Jun 24, 2026, 15:21 IST

ਲੋੜਵੰਦ ਬੱਚਿਆਂ ਦੀਆਂ ਜ਼ਿੰਦਗੀਆਂ ਨੂੰ ਬਦਲਣ ਦੇ ਉਦੇਸ਼ ਨਾਲ ਇੱਕ ਇਤਿਹਾਸਕ ਪਹਿਲਕਦਮੀ ਕਰਦਿਆਂ, ਪੰਜਾਬ ਦੇਸ਼ ਭਰ ਵਿੱਚੋਂ ਅਜਿਹਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਆਬਜ਼ਰਵੇਸ਼ਨ ਹੋਮਜ਼ ਅਤੇ ਸਪੈਸ਼ਲ ਹੋਮਜ਼ ਵਿੱਚ ਰਹਿ ਰਹੇ ਬੱਚਿਆਂ ਲਈ ਇੱਕ ਵਿਵਸਥਿਤ ‘ਹੁਨਰ ਵਿਕਾਸ ਪ੍ਰੋਗਰਾਮ’ ਦੀ ਸ਼ੁਰੂਆਤ ਕੀਤੀ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਫਰੀਦਕੋਟ ਵਿਖੇ ਬਾਲ ਸੰਭਾਲ ਸੰਸਥਾਵਾਂ (ਅਬਜਰਵੇਸ਼ਨ ਹੋਮ ਫਾਰ ਬੁਆਇਜ਼) ਵਿੱਚ ਰਹਿ ਰਹੇ ਬੱਚਿਆਂ ਲਈ ਸਕਿੱਲ ਡਿਵੈਲਪਮੈਂਟ ਪ੍ਰੋਗਰਾਮ ਦਾ ਰਸਮੀ ਉਦਘਾਟਨ ਕਰਨ ਮੌਕੇ ਕੀਤਾ। 

ਇਸ ਮੌਕੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਰਾਹੁਲ ਚਾਬਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਬੱਚਿਆਂ ਦੀਆਂ ਲੋੜਾਂ ਮੁਤਾਬਕ ਵਿਸ਼ੇਸ਼ ਰੂਪ ਰੇਖਾ ਉਲੀਕੀ ਗਈ ਹੈ। 

ਆਬਜ਼ਰਵੇਸ਼ਨ ਹੋਮ ਦੇ ਬੱਚੇ (ਜੋ ਆਰਜ਼ੀ ਦੇਖਭਾਲ, ਸੁਰੱਖਿਆ, ਕੌਂਸਲਿੰਗ, ਸਿੱਖਿਆ ਅਤੇ ਮੁੜ-ਵਸੇਬੇ ਲਈ ਸੰਸਥਾ ਵਿੱਚ ਰਹਿ ਰਹੇ ਹਨ) ਲਈ ਟ੍ਰੇਨਿੰਗ ਦਾ ਮੁੱਖ ਫੋਕਸ ਅਨੁਸ਼ਾਸਨ, ਆਤਮ-ਵਿਸ਼ਵਾਸ, ਕੌਂਸਲਿੰਗ ਸਪੋਰਟ ਅਤੇ ਲਾਭਦਾਇਕ ਰੋਜ਼ੀ-ਰੋਟੀ ਦੇ ਹੁਨਰਾਂ 'ਤੇ ਹੋਵੇਗਾ। ਦੂਜੇ ਪਾਸੇ, ਸਪੈਸ਼ਲ ਹੋਮ ਦੇ ਬੱਚੇ (ਜਿਨ੍ਹਾਂ ਨੂੰ ਵਿਵਹਾਰ ਸੁਧਾਰ, ਵੋਕੇਸ਼ਨਲ ਟ੍ਰੇਨਿੰਗ ਅਤੇ ਸਮਾਜਿਕ ਮੁੱਖ ਧਾਰਾ ਵਿੱਚ ਮੁੜ ਸ਼ਾਮਲ ਕਰਨ ਦੀ ਵਧੇਰੇ ਲੋੜ ਹੁੰਦੀ ਹੈ) ਲਈ ਹੁਨਰ ਸਿਖਲਾਈ ਨੂੰ ਲੰਬੇ ਸਮੇਂ ਦੇ ਮੁੜ-ਵਸੇਬਾ ਪਲਾਨ ਨਾਲ ਜੋੜਿਆ ਜਾਵੇਗਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪਹਿਲੇ ਪੜਾਅ ਦੌਰਾਨ ਸੂਬੇ ਭਰ ਦੀਆਂ ਚਾਰ ਚਾਈਲਡ ਕੇਅਰ ਸੰਸਥਾਵਾਂ ਵਿੱਚ ਰਹਿ ਰਹੇ ਕੁੱਲ 420 ਬੱਚਿਆਂ ਵਿੱਚੋਂ 211 ਬੱਚਿਆਂ (ਯਾਨੀ ਲਗਭਗ 50% ਬੱਚਿਆਂ) ਨੂੰ ਰੁਜ਼ਗਾਰ ਮੁਖੀ ਕਿੱਤਿਆਂ ਵਿੱਚ ਵੋਕੇਸ਼ਨਲ ਟ੍ਰੇਨਿੰਗ ਦਿੱਤੀ ਜਾਵੇਗੀ। ਬੱਚਿਆਂ ਨੂੰ ਉੱਭਰ ਰਹੇ ਰੁਜ਼ਗਾਰ ਦੇ ਮੌਕਿਆਂ ਮੁਤਾਬਕ ਬਹੁਤ ਧਿਆਨ ਨਾਲ ਚੁਣੇ ਗਏ ਕੋਰਸਾਂ— ਹੇਅਰ ਡਰੈਸਰ ਐਂਡ ਸਟਾਈਲਿਸਟ, ਸਮਾਰਟਫੋਨ ਅਸੈਂਬਲੀ ਟੈਕਨੀਸ਼ੀਅਨ ਅਤੇ ਮਲਟੀ-ਸਕਿੱਲ ਟੈਕਨੀਸ਼ੀਅਨ ਵਿੱਚ ਸਿਖਲਾਈ ਦਿੱਤੀ ਜਾਵੇਗੀ, ਤਾਂ ਜੋ ਬੱਚੇ ਘੱਟ ਤੋਂ ਘੱਟ ਸਮੇਂ ਵਿੱਚ ਉਪਯੋਗੀ ਹੁਨਰ ਸਿੱਖ ਸਕਣ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸਿਖਲਾਈ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਆਬਜ਼ਰਵੇਸ਼ਨ ਹੋਮ, ਫਰੀਦਕੋਟ ਵਿਖੇ 36 ਬੱਚਿਆਂ ਨੂੰ ‘ਹੇਅਰ ਡਰੈਸਰ ਐਂਡ ਸਟਾਈਲਿਸਟ’ ਕੋਰਸ ਦੀ ਸਿਖਲਾਈ ਦਿੱਤੀ ਜਾਵੇਗੀ। ਆਬਜ਼ਰਵੇਸ਼ਨ ਹੋਮ, ਲੁਧਿਆਣਾ ਵਿਖੇ ਕੁੱਲ 85 ਬੱਚਿਆਂ ਨੂੰ ਟ੍ਰੇਨਿੰਗ ਦਿੱਤੀ ਜਾਵੇਗੀ, ਜਿਨ੍ਹਾਂ ਵਿੱਚੋਂ 56 ਬੱਚਿਆਂ ਨੂੰ ‘ਹੇਅਰ ਡਰੈਸਰ ਐਂਡ ਸਟਾਈਲਿਸਟ’ ਅਤੇ 29 ਬੱਚਿਆਂ ਨੂੰ ‘ਸਮਾਰਟਫੋਨ ਅਸੈਂਬਲੀ ਟੈਕਨੀਸ਼ੀਅਨ ਕੋਰਸ’ ਕਰਵਾਇਆ ਜਾਵੇਗਾ। 

ਇਸੇ ਤਰ੍ਹਾਂ ਆਬਜ਼ਰਵੇਸ਼ਨ ਅਤੇ ਸਪੈਸ਼ਲ ਹੋਮਜ਼, ਹੋਸ਼ਿਆਰਪੁਰ ਵਿਖੇ ਰਹਿ ਰਹੇ ਕੁੱਲ 90 ਬੱਚਿਆਂ ਨੂੰ ਸਿਖਲਾਈ ਦਿੱਤੀ ਜਾਵੇਗੀ, ਜਿਨ੍ਹਾਂ ਵਿੱਚੋਂ ਸਪੈਸ਼ਲ ਹੋਮ ਦੇ 30 ਬੱਚਿਆਂ ਨੂੰ ‘ਹੇਅਰ ਡਰੈਸਰ ਐਂਡ ਸਟਾਈਲਿਸਟ’ ਅਤੇ ਆਬਜ਼ਰਵੇਸ਼ਨ ਹੋਮ ਦੇ 30 ਬੱਚਿਆਂ ਨੂੰ ‘ਮਲਟੀ-ਸਕਿੱਲ ਟੈਕਨੀਸ਼ੀਅਨ’ ਤੇ ਬਾਕੀ 30 ਬੱਚਿਆਂ ਨੂੰ ‘ਹੇਅਰ ਡਰੈਸਰ’ ਕੋਰਸ ਕਰਵਾਏ ਜਾਣਗੇ। ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਬੱਚਿਆਂ ਨੂੰ ਸਕਿੱਲ ਦੇ ਨਾਲ ਨਾਲ ਪੜਾਈ ਕਰਨ ਲਈ ਵੀ ਪ੍ਰੇਰਿਤ ਕੀਤਾ। 

ਉਨ੍ਹਾਂ ਕਿਹਾ ਕਿ ਕੋਈ ਵੀ ਸਕਿੱਲ ਛੋਟਾ ਵੱਡਾ ਨਹੀਂ ਹੁੰਦਾ। ਉਨ੍ਹਾਂ ਬੱਚਿਆ ਨੂੰ ਪੂਰੀ ਲਗਨ ਨਾਲ ਕੋਰਸ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਸਕਿੱਲ ਸ਼ੁਰੂ ਕਰਕੇ ਬੱਚਿਆ ਨੂੰ ਇੱਕ ਪੌੜੀ ਦਿੱਤੀ ਹੈ, ਉਸ ਪੋੜੀ ਤੇ ਚੜ੍ਹ ਕੇ ਕੌਣ ਅੱਗੇ ਵੱਧਦਾ ਹੈ, ਇਹ ਬੱਚੇ ਦੀ ਕੰਮ ਸਿੱਖਣ ਦੀ ਲਗਨ ਦੱਸਦੀ ਹੈ।  

ਸ. ਸੇਖੋਂ ਨੇ ਕਿਹਾ ਕਿ ਬੱਚਿਆਂ ਦਾ ਭਵਿੱਖ ਉਨ੍ਹਾਂ ਦੇ ਅਤੀਤ ਨਾਲ ਨਹੀਂ, ਸਗੋਂ ਉਨ੍ਹਾਂ ਦੇ ਹੁਨਰ, ਮਿਹਨਤ ਅਤੇ ਇਰਾਦਿਆਂ ਨਾਲ ਨਿਰਧਾਰਤ ਹੋਵੇਗਾ। ਉਨ੍ਹਾਂ ਕਿਹਾ ਕਿ ਅੱਗੇ ਹੋਰ ਵੀ ਇਸ ਤਰ੍ਹਾਂ ਦੇ ਕੋਰਸ ਕਰਵਾਏ ਜਾਣਗੇ। ਉਨ੍ਹਾਂ ਆਸ ਪ੍ਰਗਟਾਈ ਕਿ ਬੱਚੇ ਅੱਗੇ ਭਵਿੱਖ ਵਿੱਚ ਬਾਹਰ ਜਾ ਕੇ ਆਪਣੇ ਪੈਰਾ ਤੇ ਖੜ੍ਹੇ ਹੋਣਗੇ ਅਤੇ ਸਮਾਜ ਨੂੰ ਨਵੀਂ ਸੇਧ ਦੇਣਗੇ।

ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਕਿਹਾ ਕਿ ਇਹ ਪ੍ਰੋਗਰਾਮ ਬੱਚਿਆ ਲਈ ਬਹੁਤ ਲਾਹੇਵੰਦ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਕਿ ਆਪਣੇ ਹੱਥੀ ਕਿਰਤ ਕਰਕੇ ਅਸੀਂ ਬਹੁਤ ਲਾਭ ਲੈ ਸਕਦੇ ਹਾਂ ਅਤੇ ਇਹ ਸਕਿੱਲ ਬੱਚਿਆ ਨੂੰ ਅੱਗੇ ਭਵਿੱਖ ਵਿੱਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰੇਗਾ। 

ਉਨ੍ਹਾਂ ਬੱਚਿਆ ਕਿ ਟਰੇਨਿੰਗ ਪੂਰੀ ਲਗਨ ਨਾਲ ਕਰਨ ਲਈ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਟਰੇਨਿੰਗ ਖਤਮ ਹੋਣ ਉਪਰੰਤ ਬੱਚਿਆ ਨੂੰ  ਸਰਟੀਫਿਕੇਟ ਵੀ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਬੱਚਿਆਂ ਨੂੰ ਭਵਿੱਖ ਵਿੱਚ ਆਪਣਾ ਰੁਜ਼ਗਾਰ ਕਰਨ ਲਈ ਜੇਕਰ ਮਾਲੀ ਸਹਾਇਤਾ ਦੀ ਜਰੂਰਤ ਹੋਵੇਗੀ ਤਾਂ ਉਨ੍ਹਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।

ਇਸ ਮੌਕੇ ਜਿਲ੍ਹਾ ਪ੍ਰੋਗਰਾਮ ਅਫਸਰ ਮੈਡਮ ਰਤਨਦੀਪ ਸੰਧੂ, ਗੁਰਤੇਜ ਸਿੰਘ ਡਿਪਟੀ ਡਾਇਰੈਕਟਰ ਰੋਜ਼ਗਾਰ ਵਿਭਾਗ, ਅਮਨਦੀਪ ਸਿੰਘ ਸੋਢੀ ਜਿਲ੍ਹਾ ਬਾਲ ਸੁਰੱਖਿਆ ਅਫਸਰ, ਸੁਪਰਡੈਂਟ ਕੰਵਲਜੀਤ ਸਿੰਘ, ਨੀਤੂ ਕਪੂਰ ਆਮ ਆਦਮੀ ਪਾਰਟੀ, ਵਿਜੈ ਕੁਮਾਰ ਸਕਿੱਲ ਡਿਵੈਲਪਮੈਂਟ, ਸ੍ਰੀ ਜਸਬੀ ਸਿੰਘ ਜੱਸੀ ਜਿਲ੍ਹਾ ਗਾਈਡੈਂਸ ਕਾਊਂਸਲਰ ਤੋਂ ਇਲਾਵਾ ਹੋਰ ਹਾਜ਼ਰ ਸਨ।

 

Tags: Dr Baljit Kaur , AAP Punjab , Gurdit Singh Sekhon , Rahul Chaba , DC Faridkot , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD