Thursday, 02 July 2026

 

 

ਖ਼ਾਸ ਖਬਰਾਂ ਬਰਸਾਤੀ ਸੀਜ਼ਨ ਦੇ ਮੱਦੇਨਜ਼ਰ ਘੱਗਰ ਦਰਿਆ ਵਿੱਚ ਪਾਣੀ ਦੇ ਨਿਰਵਿਘਨ ਵਹਾਅ ਲਈ 5 ਅਹਿਮ ਥਾਵਾਂ 'ਤੇ ਡੀ-ਸਿਲਟਿੰਗ ਨੂੰ ਪ੍ਰਵਾਨਗੀ ਨਵਜੋਤ ਕੌਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਲਹਿਰਾ ਦਾ ਵਾਲੀਬਾਲ ਇੰਟਰਨੈਸ਼ਨਲ ਖਿਡਾਰੀ ਸਨਮਾਨਿਤ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਦਲਵਿੰਦਰਜੀਤ ਸਿੰਘ ਵੱਲੋਂ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਾਂ ਨਾਲ ਅਹਿਮ ਮੀਟਿੰਗ ਜਿਲ੍ਹਾ ਪ੍ਰਸ਼ਾਸ਼ਨ ਦੀ 'ਚੇਤਨਾ' ਪਹਿਲ ਨੇ ਵਿਦਿਆਰਥੀਆਂ ਨੂੰ ਕਰਵਾਇਆ ਪ੍ਰਸ਼ਾਸਨਿਕ ਕੰਮਕਾਜ ਨਾਲ ਰੂ-ਬ-ਰੂ ਰਾਸ਼ਟਰੀ ਡਾਕਟਰ ਦਿਵਸ ਮੌਕੇ ਭਾਜਪਾ ਮੈਡੀਕਲ ਸੈੱਲ ਵੱਲੋਂ ਮੁਫ਼ਤ ਫਾਈਬ੍ਰੋਸਕੈਨ ਕੈਂਪ ਦਾ ਆਯੋਜਨ ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ : ਹਰਚੰਦ ਸਿੰਘ ਬਰਸਟ ਹਰਪ੍ਰੀਤ ਸਿੰਘ ਵਲੋਂ ਬਾਬਾ ਫੂਲ ਸਰਕਾਰੀ ਬਿਰਧ ਘਰ ਦੇ ਪ੍ਰਬੰਧਾਂ ਦੀ ਕੀਤੀ ਸਮੀਖਿਆ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ 68ਵੀਂ ਅਤੇ 69ਵੀਂ ਬੱਸ ਰਵਾਨਾ ਵਿਸ਼ੇਸ਼ ਗਹਿਰੀ ਸੁਧਾਈ: ਜ਼ਿਲ੍ਹੇ ਦੇ ਹਲਕਾ ਭਦੌੜ ਦਾ ਬੀ.ਐੱਲ.ਓ. ਅੰਕੁਰ ਕੁਮਾਰ ਸੂਬੇ ਭਰ ਵਿੱਚੋਂ ਮੋਹਰੀ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਮੁਹੰਮਦ ਅਮੀਰਾ ਤੇ ਮੁਹੰਮਦ ਪੀਰਾ ਵਿਖੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ ਨਰਿੰਦਰਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਕੀਤੀਆਂ ਰਵਾਨਾ ਹਲਕਾ ਮੋਹਾਲੀ ਵਿੱਚ 'ਲੋਕ ਮਿਲਣੀ' ਪ੍ਰੋਗਰਾਮਾਂ ਦਾ ਆਯੋਜਨ ਟਾਟਾ ਪਾਵਰ ਨੇ ਪੰਜਾਬ ਵਿੱਚ ‘ਘਰ ਘਰ ਸੋਲਰ’ ਮੁਹਿੰਮ ਦੀ ਸ਼ੁਰੂਆਤ ਕੀਤੀ ਡਾ. ਰਵਜੋਤ ਸਿੰਘ ਨੇ ਕਾਹਲਵਾਂ ਵਿਖੇ ਕੀਤੀ ’ਲੋਕ ਮਿਲਣੀ’ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ 69ਵੀਂ ਅਤੇ 70ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪਿੰਡ ਨਲੀਨੀ ਵਿਖੇ ਲੋੜਵੰਦ ਪਰਿਵਾਰਾਂ ਨੂੰ 5-5 ਮਰਲੇ ਦੇ 192 ਪਲਾਟ ਮੁਹੱਈਆ ਕਰਵਾਏ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ - ਐਡਵੋਕੇਟ ਅਮਰਪਾਲ ਸਿੰਘ ਕੁਲਤਾਰ ਸਿੰਘ ਸੰਧਵਾਂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਮਾਨਸੂਨ ਤੋਂ ਪਹਿਲਾਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਜ਼ਮੀਨੀ ਜਾਇਜ਼ਾ ਲਵੇਗੀ ਭਾਜਪਾ ਪੰਜਾਬ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲਾਭਪਾਤਰੀ ਔਰਤਾਂ ਦੇ ਬੈਂਕ ਖਾਤਿਆਂ 'ਚ ਤਿੰਨ ਮਹੀਨਿਆਂ ਦੀ ਰਾਸ਼ੀ ਆਈ

 

ਮਾਲ ਮਾਮਲਿਆਂ ਦੇ ਤੁਰੰਤ ਨਿਪਟਾਰੇ ਨੂੰ ਤਰਜੀਹ ਦੇਣ ਅਧਿਕਾਰੀ : ਆਸ਼ਿਕਾ ਜੈਨ

Aashika Jain, DC Hoshiarpur, Deputy Commissioner Hoshiarpur, Hoshiarpur

Gurpreet Singh

Gurpreet Singh

5 Dariya News

ਹੁਸ਼ਿਆਰਪੁਰ , 24 Jun 2026

Last updated on: Jun 24, 2026, 15:33 IST

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਬੁੱਧਵਾਰ ਨੂੰ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮਾਸਿਕ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਮਾਲ ਵਿਭਾਗ ਨਾਲ ਸਬੰਧਿਤ ਵੱਖ-ਵੱਖ ਯੋਜਨਾਵਾਂ ਅਤੇ ਕੰਮਾਂ ਦੀ ਪ੍ਰਗਤੀ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।

ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਸਵਾਮਿਤਵ ਯੋਜਨਾ, ਈਜ਼ੀ ਰਜਿਸਟਰੀ, ਲੰਬਿਤ ਮਿਊਟੇਸ਼ਨ ਮਾਮਲਿਆਂ, ਮੁਸਾਵੀ ਵੈਲੀਡੇਸ਼ਨ ਅਤੇ ਜ਼ਿਲ੍ਹਾ ਪੱਧਰ 'ਤੇ ਲੰਬਿਤ ਮਾਲੀਆ ਮਾਮਲਿਆਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਲੰਬਿਤ ਮਾਮਲਿਆਂ ਦਾ ਤਰਜੀਹ ਦੇ ਆਧਾਰ 'ਤੇ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮਾਲ ਮਾਮਲਿਆਂ ਨਾਲ ਸੰਬੰਧਤ ਸੇਵਾਵਾਂ ਵਿੱਚ ਪਾਰਦਰਸ਼ਤਾ ਅਤੇ ਕਾਰਜਕੁਸ਼ਲਤਾ ਬਣਾਈ ਰੱਖਣ ਲਈ ਸਮੇਂਬੱਧ ਕਾਰਵਾਈ ਯਕੀਨੀ ਬਣਾਉਣਾ ਬਹੁਤ ਜ਼ਰੂਰੀ ਹੈ।

ਆਸ਼ਿਕਾ ਜੈਨ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਾਗਰਿਕਾਂ ਨੂੰ ਮਾਲ ਵਿਭਾਗ ਨਾਲ ਸਬੰਧਿਤ ਸੇਵਾਵਾਂ ਬਿਨਾਂ ਕਿਸੇ ਗੈਰ-ਜ਼ਰੂਰੀ ਦੇਰੀ ਦੇ ਮੁਹੱਈਆ ਕਰਵਾਈਆਂ ਜਾਣ ਅਤੇ ਕੰਮਾਂ ਦੀ ਨਿਯਮਿਤ ਨਿਗਰਾਨੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਦਾ ਲਾਭ ਯੋਗ ਲੋਕਾਂ ਤੱਕ ਸਮੇਂ ਸਿਰ ਪਹੁੰਚਾਉਣਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨਿਧੀ ਕੁਮੁਦ ਬੰਬਾਹ, ਸਹਾਇਕ ਕਮਿਸ਼ਨਰ (ਅੰਡਰ ਟ੍ਰੇਨਿੰਗ) ਗੁਰਕੰਵਲ ਸਿੰਘ, ਐਸਡੀਐਮ ਹੁਸ਼ਿਆਰਪੁਰ ਪਰਮਪ੍ਰੀਤ ਸਿੰਘ, ਐਸਡੀਐਮ ਦਸੂਹਾ ਕਨਵਲਜੀਤ ਸਿੰਘ, ਐਸਡੀਐਮ ਮੁਕੇਰੀਆਂ ਜਯੋਤਸਨਾ, ਐਸਡੀਐਮ ਟਾਂਡਾ ਲਵਪ੍ਰੀਤ ਸਿੰਘ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।

 

Tags: Aashika Jain , DC Hoshiarpur , Deputy Commissioner Hoshiarpur , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD