Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਯੁੱਧ ਨਸ਼ਿਆਂ ਵਿਰੁੱਧ : ਮਾਨ ਸਰਕਾਰ ਦੀ ਨਸ਼ਿਆਂ ਪ੍ਰਤੀ ਜ਼ੀਰੋ ਟਾਲਰੈਂਸ ਨੀਤੀ : ਮੀਤ ਹੇਅਰ

ਕਿਹਾ, ਨਸ਼ਿਆਂ ਦੀ ਰੋਕਥਾਮ ਦੇ ਨਾਲ ਨਾਲ ਨੌਜਵਾਨਾਂ ਨੂੰ ਖੇਡਾਂ ਵੱਲ ਮੋੜਨ ਲਈ ਵੀ ਕੀਤੇ ਵਿਆਪਕ ਉਪਰਾਲੇ

Gurmeet Singh Meet Hayer, Meet Hayer, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Gurpreet Singh

Gurpreet Singh

5 Dariya News

ਬਰਨਾਲਾ/ਹੰਡਿਆਇਆ , 24 Jun 2026

Last updated on: Jun 24, 2026, 15:43 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਜਿੱਥੇ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਨਸ਼ਿਆਂ ਦੇ ਖਾਤਮੇ ਲਈ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਪੂਰੀ ਸਰਗਰਮੀ ਨਾਲ ਚਲਾਈ ਜਾ ਰਹੀ ਹੈ, ਓਥੇ ਸਾਡੀ ਜਵਾਨੀ ਨੂੰ ਖੇਡਾਂ ਨਾਲ ਜੋੜਨ ਲਈ ਵੀ ਵੱਡੇ ਉਪਰਾਲੇ ਕੀਤੇ ਹਨ, ਜੋ ਕਿ ਪਿਛਲੀ ਕਿਸੇ ਵੀ ਸਰਕਾਰ ਵਲੋਂ ਨਹੀਂ ਕੀਤੇ ਗਏ। ਇਹ ਪ੍ਰਗਟਾਵਾਂ ਲੋਕ ਸਭਾ ਮੈਂਬਰ ਸੰਗਰੂਰ ਅਤੇ ਸਾਬਕਾ ਖੇਡ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਵਾਈ ਐੱਸ ਕਾਲਜ ਦੇ ਆਡੀਟੋਰੀਅਮ ਵਿਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਰਵਾਈ ਸਿਵਲ ਅਤੇ ਪੁਲੀਸ-ਪ੍ਰਸ਼ਾਸਨ ਅਤੇ ਨਸ਼ਾ ਮੁਕਤੀ ਮੋਰਚੇ ਦੇ ਅਹੁਦੇਦਾਰਾਂ ਨਾਲ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਕੀਤਾ।

ਇਸ ਮੌਕੇ ਉਹਨਾਂ ਸੰਬੋਧਨ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ਦੇ ਘਰ ਤੇ ਹੌਂਸਲੇ ਤੋੜੇ ਹਨ। ਓਹਨਾਂ ਕਿਹਾ ਕਿ ਅੱਜ ਪਿੰਡਾਂ ਤੋਂ ਆਏ ਨਸ਼ਾ ਮੁਕਤੀ ਮੋਰਚੇ ਦੇ ਅਹੁਦੇਦਾਰਾਂ ਨੇ ਖੁਦ ਕਿਹਾ ਹੈ ਕਿ ਨਸ਼ਿਆਂ ਨੂੰ ਠੱਲ੍ਹ ਪਈ ਹੈ। ਓਹਨਾਂ ਕਿਹਾ ਕਿ ਪਰ ਅਜੇ ਵੀ ਪੂਰੀ ਸ਼ਿੱਦਤ ਅਤੇ ਸਰਗਰਮੀ ਨਾਲ ਕੰਮ ਕਰਨਾ ਹੈ ਅਤੇ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨਾ ਹੈ। 

ਓਹਨਾਂ ਕਿਹਾ 'ਯੁੱਧ ਨਸ਼ਿਆਂ ਵਿਰੁੱਧ' ਬਣੀ ਲੋਕ ਲਹਿਰ ਨੂੰ ਕਾਮਯਾਬ ਕਰਕੇ ਸੂਬੇ ਅਤੇ ਜ਼ਿਲ੍ਹਾ ਬਰਨਾਲਾ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ। ਓਹਨਾਂ ਕਿਹਾ ਕਿ ਮਾਨ ਸਰਕਾਰ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵੀ ਵੱਡੇ ਉਪਰਾਲੇ ਕੀਤੇ ਹਨ। ਜਿੱਥੇ ਖੇਡਾਂ ਦਾ ਬਜਟ ਕਈ ਗੁਣਾ ਵਧਾਇਆ ਹੈ, ਓਥੇ ਨਵੀਂ ਖੇਡ ਨੀਤੀ ਲਿਆਂਦੀ ਗਈ ਹੈ। 

ਜ਼ਿਲ੍ਹੇ ਵਿੱਚ 25 ਕਰੋੜ ਦੀ ਲਾਗਤ ਨਾਲ ਖੇਡ ਮੈਦਾਨ ਬਣਾਏ ਜਾ ਰਹੇ ਹਨ ਅਤੇ ਪਿੰਡਾਂ ਵਿਚ ਜਿਮ ਦਾ ਸਮਾਨ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਖੇਡਾਂ ਵਤਨ ਪੰਜਾਬ ਦੀਆਂ ਸ਼ੁਰੂ ਕੀਤੀਆਂ ਗਈਆਂ, ਜਿਨ੍ਹਾਂ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੇ ਜ਼ੋਨਲ (ਮਾਲਵਾ ਵੈਸਟ) ਕੋਆਰਡੀਨੇਟਰ ਅਤੇ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਚੁਸ਼ਪਿੰਦਰਬੀਰ ਸਿੰਘ ਚਹਿਲ ਨੇ ਕਿਹਾ ਕਿ ਮਾਨ ਸਰਕਾਰ ਦੀ ਨਸ਼ਿਆਂ ਪ੍ਰਤੀ ਜ਼ੀਰੋ ਟਾਲਰੈਂਸ ਨੀਤੀ ਹੈ। 

ਓਹਨਾਂ ਮੌਜੂਦ ਅਹੁਦੇਦਾਰਾਂ ਤੋਂ ਫੀਡਬੈਕ ਲਿਆ ਅਤੇ ਕਿਹਾ ਕਿ ਜਿੱਥੇ ਕੋਈ ਮੁਸ਼ਕਿਲ ਆ ਰਹੀ ਹੈ, ਤੁਰੰਤ ਪੁਲਿਸ/ ਪ੍ਰਸ਼ਾਸਨ ਤਕ ਪਹੁੰਚ ਕੀਤੀ ਜਾਵੇ। ਓਹਨਾਂ ਕਿਹਾ ਕਿ ਮਿਲ ਕੇ ਇਸ ਮੁਹਿੰਮ ਤਹਿਤ ਸਰਗਰਮੀ ਨਾਲ ਕੰਮ ਕੀਤਾ ਜਾਵੇ। ਇਸ ਮੌਕੇ ਜ਼ਿਲ੍ਹਾ ਪੁਲੀਸ ਮੁਖੀ ਮੁਹੰਮਦ ਸਰਫਰਾਜ਼ ਆਲਮ ਨੇ ਕਿਹਾ ਕਿ ਪੁਲੀਸ ਲਗਾਤਾਰ ਨਸ਼ਿਆਂ ਅਤੇ ਨਸ਼ਾ ਤਸਕਰਾਂ ਦਾ ਲੱਕ ਤੋੜਨ ਲਈ ਡਟੀ ਹੋਈ ਹੈ। 

ਓਹਨਾਂ ਕਿਹਾ ਬਰਨਾਲਾ ਪੁਲੀਸ ਵਲੋਂ ਜਿੱਥੇ ਵੱਡੇ ਪੱਧਰ ਉੱਤੇ ਨਸ਼ਿਆਂ ਦੀ ਰਿਕਵਰੀ ਕੀਤੀ ਗਈ ਹੈ, ਓਥੇ ਨਸ਼ਾ ਤਸਕਰਾਂ ਉੱਤੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਓਹਨਾਂ ਕਿਹਾ ਕਿ ਅਜਿਹੇ ਕੇਸਾਂ ਵਿੱਚ ਤੁਰੰਤ ਐਕਸ਼ਨ ਲਿਆ ਜਾਂਦਾ ਹੈ ਅਤੇ ਜ਼ਿਲ੍ਹਾ ਬਰਨਾਲਾ ਕਾਰਗੁਜ਼ਾਰੀ ਪੱਖੋਂ ਮੋਹਰੀ ਜ਼ਿਲ੍ਹਿਆਂ ਵਿੱਚ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਵਿਵੇਕ ਮੋਦੀ ਨੇ ਕਿਹਾ ਕਿ ਅੱਜ ਦੀ ਮੀਟਿੰਗ ਦਾ ਮਕਸਦ ਜ਼ਿਲ੍ਹਾ ਪੱਧਰ ਤੋਂ ਪਿੰਡ ਪੱਧਰ ਤੱਕ ਬਣਾਈਆਂ ਕਮੇਟੀਆਂ ਦੀ ਕਾਰਗੁਜ਼ਾਰੀ ਨੂੰ ਵਾਚਣਾ ਅਤੇ ਬੇਹਤਰ ਤਾਲਮੇਲ ਬਣਾਉਣਾ ਹੈ। ਇਸ ਮੌਕੇ ਜ਼ੋਨਲ ਵਾਈਸ ਕੋਆਰਡੀਨੇਟਰ ਐਡਵੋਕੇਟ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਸਾਂਝੇ ਹੰਭਲੇ ਨਾਲ ਹੀ ਇਹ ਜੰਗ ਮੁਕੰਮਲ ਰੂਪ ਵਿਚ ਜਿੱਤੀ ਜਾ ਸਕਦੀ ਹੈ। 

ਓਹਨਾਂ ਕਿਹਾ ਕਿ ਇਹ ਮਹਿਜ਼ ਇੱਕ ਪ੍ਰੋਗਰਾਮ ਨਹੀਂ ਬਲਕਿ ਸਮਾਜ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਇਕ ਅੰਦੋਲਨ ਹੈ ਜਿਸ ਵਿੱਚ ਹਰ ਵਰਗ ਨੂੰ ਸ਼ਾਮਿਲ ਕਰਨ ਦਾ ਮੁੱਖ ਮਕਸਦ ਇਸ ਸਮਾਜਿਕ ਬੁਰਾਈ ਦਾ ਰਲ ਮਿਲ ਕੇ ਖਾਤਮਾ ਕਰਨਾ ਮਿਥਿਆ ਗਿਆ ਹੈ। ਇਸ ਮੌਕੇ ਬਰਨਾਲਾ ਦੇ ਹਲਕਾ ਕੋਆਰਡੀਨੇਟਰ ਮਲਕੀਤ ਸਿੰਘ ਔਲਖ ਨੇ ਕਿਹਾ ਕਿ ਆਉਂਦੇ ਸਮੇਂ ਵੀ ਅਜਿਹੇ ਪ੍ਰੋਗਰਾਮ ਹਲਕਾ ਅਤੇ ਜ਼ਿਲ੍ਹਾ ਪੱਧਰ ਉੱਤੇ ਉਲੀਕੇ ਜਾਣਗੇ ਤਾਂ ਜੋ ਇਸ ਮੁਹਿੰਮ ਨੂੰ ਸਫਲ ਬਣਾਇਆ ਜਾ ਸਕੇ।

ਇਸ ਮੌਕੇ ਐੱਸ ਪੀ ਅਸ਼ੋਕ ਸ਼ਰਮਾ, ਐੱਸ ਪੀ ਸੋਹਣ ਲਾਲ,  ਐੱਸਡੀਐਮ ਬਰਨਾਲਾ ਡਾ. ਅਜੀਤਪਾਲ ਸਿੰਘ ਚਹਿਲ, ਐੱਸ ਡੀ ਐਮ ਤਪਾ ਆਯੂਸ਼ ਗੋਇਲ, ਐੱਸਡੀਐਮ ਮਹਿਲ ਕਲਾਂ ਬੇਅੰਤ ਸਿੰਘ ਸਿੱਧੂ, ਡੀ ਐੱਸ ਪੀ ਬਰਨਾਲਾ ਸਤਵੀਰ ਸਿੰਘ, ਡੀ ਐਸ ਪੀ ਮਹਿਲ ਕਲਾਂ ਸਤਵਿੰਦਰ ਸਿੰਘ, ਡੀ ਐਸ ਪੀ ਤਪਾ ਜਸਕਰਨ ਸਿੰਘ, ਡੀ ਐਸ ਪੀ (ਡੀ) ਰਾਜਿੰਦਰ ਪਾਲ ਸਿੰਘ ਤੋਂ ਇਲਾਵਾ ਨਸ਼ਾ ਮੁਕਤੀ ਮੋਰਚਾ ਦੇ ਭਦੌੜ ਹਲਕੇ ਦੇ ਕੋ ਆਰਡੀਨੇਟਰ ਜਗਸੀਰ ਸਿੰਘ, ਮਹਿਲ ਕਲਾਂ ਹਲਕੇ ਤੋਂ ਜਸਦੀਪ ਸਿੰਘ, ਸਮੂਹ ਵਾਈਸ ਕੋਆਰਡੀਨੇਟਰ, ਬਲਾਕ ਕੋਆਰਡੀਨੇਟਰ ਮੌਜੂਦ ਸਨ।

 

Tags: Gurmeet Singh Meet Hayer , Meet Hayer , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD