Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਅਮਰਪ੍ਰੀਤ ਕੌਰ ਸੰਧੂ ਵੱਲੋਂ ਸਪੈਸ਼ਲ ਇਨਟੈਂਸਿਵ ਰਵੀਜਨ-2026 ਦੇ ਸਬੰਧ ਵਿੱਚ ਜ਼ਿਲ੍ਹੇ ਦੇ ਪੱਤਰਕਾਰਾਂ ਨਾਲ ਮੀਟਿੰਗ

ਕਿਹਾ, 25 ਜੂਨ ਤੋਂ 24 ਜੁਲਾਈ 2026 ਤੱਕ ਬੀ.ਐੱਲ.ਓਜ਼ ਘਰ-ਘਰ ਜਾ ਕੇ ਵੋਟਰਾਂ ਦੇ ਐਨਯੂਮੇਰੇਸ਼ਨ ਫਾਰਮ ਭਰਵਾਉਣਗੇ

Amarpreet Kaur Sandhu, DC Fazilka, Fazilka, Deputy Commissioner Fazilka

Gurpreet Singh

Gurpreet Singh

5 Dariya News

ਫਾਜ਼ਿਲਕਾ , 24 Jun 2026

Last updated on: Jun 24, 2026, 15:50 IST

ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਸਪੈਸ਼ਲ ਇਨਟੈਂਸਿਵ ਰਵੀਜਨ-2026 ਦੇ ਸਬੰਧ ਵਿੱਚ ਜ਼ਿਲ੍ਹੇ ਦੇ ਪੱਤਰਕਾਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਡਾ. ਮਨਦੀਪ ਕੌਰ, ਇਲੈਕਸ਼ਨ ਤਹਿਸੀਲਦਾਰ ਮੈਡਮ ਵਿਭੂ ਜੈਨ ਵੀ ਮੌਜੂਦ ਸਨ।

ਇਸ ਮੌਕੇ ਜ਼ਿਲ੍ਹਾ ਚੋਣ ਅਫਸਰ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਇਸ ਮਹੱਤਵਪੂਰਨ ਕਾਰਜ ਨੂੰ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚੜ੍ਹਾਉਣ ਲਈ 25 ਜੂਨ 2026 ਤੋਂ 24 ਜੁਲਾਈ 2026 ਤੱਕ ਬੂਥ ਲੈਵਲ ਅਫ਼ਸਰਾਂ (ਬੀ.ਐੱਲ.ਓਜ਼) ਵੱਲੋਂ ਘਰ-ਘਰ ਜਾ ਕੇ ਵੋਟਰਾਂ ਦੇ ਐਨਯੂਮੇਰੇਸ਼ਨ ਫਾਰਮ ਭਰਵਾਏ ਜਾਣਗੇ। । ਉਨ੍ਹਾਂ ਇਹ ਵੀ ਦੱਸਿਆ ਕਿ ਕਿ ਸਪੈਸ਼ਲ ਇਨਟੈਂਸਿਵ ਰਵੀਜਨ (ਐੱਸ.ਆਈ.ਆਰ) ਦਾ ਮਕਸਦ ਵੋਟ ਕੱਟਣਾ ਨਹੀਂ ਹੈ, ਵੋਟ ਦੀ ਦੁਰੱਸਤੀ ਕਰਨਾ ਜਿਵੇਂ ਕਿ ਨਾਮ ਤੇ ਹੋਰ ਗਲਤੀਆਂ ਦੀ ਦੁਰੱਸਤੀ ਕਰਨਾ ਹੈ, ਇਸ ਲਈ ਜ਼ਿਲ੍ਹਾ ਵਾਸੀ ਘਬਰਾਉਣ ਨਾ ਸਗੋਂ ਬੀ.ਐਲ.ਓਜ਼ ਨੂੰ ਸਹਿਯੋਗ ਦੇਣ। 

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਦੇ ਸਹਿਯੋਗ ਦੇ ਨਾਲ ਨਾਲ ਪੱਤਰਕਾਰਾਂ ਦਾ ਸਹਿਯੋਗ ਵੀ ਬਹੁਤ ਜ਼ਰੂਰੀ ਹੈ ਤਾਂ ਹੀ ਹਰੇਕ ਸਹੀ ਤੇ ਜਾਗਰੂਕਤਾ ਵਾਲੀ ਜਾਣਕਾਰੀ ਲੋਕਾਂ ਤੱਕ ਪਹੁੰਚ ਕਰਦੀ ਹੈ। ਉਨ੍ਹਾਂ ਕਿਹਾ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ ਆਈ ਆਰ) ਅਧੀਨ ਹੀ ਪੋਲਿੰਗ ਸਟੇਸ਼ਨਾ ਨੂੰ ਤਰਕ ਸੰਗਤ ਕਰਨ ਦਾ ਕਾਰਜ 24 ਜੁਲਾਈ 2026 ਤੱਕ ਕੀਤਾ ਜਾਵੇਗਾ। 

3 ਅਗਸਤ 2026 ਨੂੰ ਖਰੜਾ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ। ਦਾਅਵੇ ਅਤੇ ਇਤਰਾਜ਼ 3 ਅਗਸਤ ਤੋਂ 2 ਸਤੰਬਰ 2026 ਤੱਕ ਪ੍ਰਾਪਤ ਕੀਤੇ ਜਾਣਗੇ, ਜਦਕਿ ਇਨ੍ਹਾਂ ਦਾ ਨਿਪਟਾਰਾ 28 ਸਤੰਬਰ 2026 ਤੱਕ ਕੀਤਾ ਜਾਵੇਗਾ। ਅੰਤਿਮ ਵੋਟਰ ਸੂਚੀ 1 ਅਕਤੂਬਰ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਐਸ .ਆਈ.ਆਰ ਅਧੀਨ ਜ਼ਿਲ੍ਹੇ ਦੇ 7,76,163 ਵੋਟਰਾਂ ਵਿੱਚੋਂ 6,86,917 ਵੋਟਰ 2003 ਦੀ ਵੋਟਰ ਸੂਚੀ ਨਾਲ ਮੈਪ ਕਰ ਦਿੱਤੇ ਗਏ ਹਨ ਜੋ ਕਿ ਤਕਰੀਬਨ 88.5 ਪ੍ਰਤੀਸ਼ਤ ਬਣਦਾ ਹੈ।

 

Tags: Amarpreet Kaur Sandhu , DC Fazilka , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD