Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸ਼੍ਰੋਮਣੀ ਅਕਾਲੀ ਦਲ ਨੇ ਕਥਿਤ ਬੇਅਦਬੀ ਮਾਮਲੇ ਦੀ CBI ਜਾਂਚ ਦੀ ਮੰਗ ਉਠਾਈ

ਭਗਵੰਤ ਮਾਨ ਕੇਸ ਵਿਚ ਮੁੱਢਲੇ ਮੁਲਜ਼ਮ ਅਤੇ ਉਹਨਾਂ ਦੇ ਕਹਿਣ ’ਤੇ ਹੀ ਫੋਰੈਂਸਿਕ ਲੈਬਾਂ ਤੋਂ ਜਾਅਲੀ ਰਿਪੋਰਟਾਂ ਹਾਸਲ ਕੀਤੀਆਂ ਗਈਆਂ: ਪੰਜ ਮੈਂਬਰੀ ਕਮੇਟੀ

Daljit Singh Cheema,Shiromani Akali Dal, SAD, Akali Dal, Balwinder Singh Bhundar

5 Dariya News

5 Dariya News

5 Dariya News

ਜਲੰਧਰ , 24 Jun 2026

Last updated on: Jun 24, 2026, 16:34 IST

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿੱਖ ਗੁਰੂ ਸਾਹਿਬਾਨ ਖਿਲਾਫ ਕੀਤੇ ਗਏ ਘਿਨੌਣੇ ਬੇਅਦਬੀ ਕਾਂਡ ਅਤੇ ਉਸ ਉਪਰੰਤ ਇਸ ’ਤੇ ਪਰਦਾ ਪਾਉਣ ਲਈ ਕੀਤੇ ਗਏ ਯਤਨ ਜਿਹਨਾਂ ਤਹਿਤ ਪੁਲਿਸ ਮਸ਼ੀਨਰੀ ਦੀ ਦੁਰਵਰਤੋਂ ਕਰ ਕੇ ਫੋਰੈਂਸਿਕ ਲੈਬਾਂ ਤੋਂ ਝੂਠੀਆਂ ਰਿਪੋਰਟਾਂ ਲੈ ਕੇ ਮੁੱਖ ਮੰਤਰੀ ਕਲੀਨ ਚਿੱਟ ਦੇਣ ਦਾ ਯਤਨ ਕੀਤਾ ਗਿਆ, ਦੀ ਸੀ ਬੀ ਆਈ ਜਾਂਚ ਹੋਣੀ ਚਾਹੀਦੀ ਹੈ।

ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜ ਮੈਂਬਰੀ ਕਮੇਟੀ ਜੋ ਮੁੱਖ ਮੰਤਰੀ ਤੇ ਉਹਨਾਂ ਦੀਆਂ ਆਪ ਹੁਦਰੀਆਂ ਖਿਲਾਫ ਸਾਰੀਆਂ ਧਾਰਮਿਕ ਜਥੇਬੰਦੀਆਂ ਤੇ ਸੰਤ ਸਮਾਜ ਨਾਲ ਤਾਲਮੇਲ ਕਰਨ ਵਾਸਤੇ ਅਕਾਲੀ ਦਲ ਨੇ ਬਣਾਈ ਹੈ, ਦੇ ਮੈਂਬਰਾਂ ਨੇ ਕਿਹਾ  ਕਿ  ਸਿਰਫ ਸੀ ਬੀ ਆਈ ਜਾਂਚ ਹੀ ਇਸ ਮਾਮਲੇ ਦੀ ਤਹਿ ਤੱਕ ਜਾ ਸਕਦੀ ਹੈ ਕਿਉਂਕਿ ਹੁਣ ਇਹ ਅੰਤਰ ਰਾਜੀ ਮਸਲਾ ਬਣ ਗਿਆ ਹੈ ਤੇ ਇਸ ਵਿਚ ਵਰਤੇ ਗਏ ਪੈਸੇ ਦੀ ਹੋਈ ਵੰਡ ਦੀ ਤਰਤੀਬ ਫੜਨ ਵਾਸਤੇ ਜਾਂਚ ਦੀ ਜ਼ਰੂਰਤ ਹੈ।

ਵੇਰਵੇ ਸਾਂਝੇ ਕਰਦਿਆਂ ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਇਹ ਸਪਸ਼ਟ ਹੈ ਕਿ ਕੇਸ ਵਿਚ ਮੁੱਢਲੇ ਮੁਲਜ਼ਮ ਮੁੱਖ ਮੰਤਰੀ ਹਨ। ਉਹਨਾਂ ਕਿਹਾ ਕਿ ਇਹ ਵੀ ਸਪਸ਼ਟ ਹੈ ਕਿ ਮੁੱਖ ਮੰਤਰੀ ਦੇ ਇਸ਼ਾਰੇ ’ਤੇ ਹੀ ਦਸਤਾਵੇਜ਼ ਜਾਅਲੀ ਤਿਆਰ ਕੀਤੇ ਗਏ ਤੇ ਜਾਅਲਸਾਜ਼ੀ ਕੀਤੀ ਗਈ। ਉਹਨਾਂ ਕਿਹਾ ਕਿ ਇਹ ਵੀ ਇਕ ਸੱਚਾਈ ਹੈ ਕਿ ਆਮ ਆਦਮੀ ਪਾਰਟੀ (ਆਪ) ਨੇ ਨਾ ਸਿਰਫ ਇਕ ਜਾਅਲੀ ਦਸਤਾਵੇਜ਼ ਤਿਆਰ ਕੀਤਾ ਬਲਕਿ ਇਸਨੇ ਆਪਣੇ ਅਧੀਨ ਸਰਕਾਰੀ ਤੰਤਰ ਵਰਤ ਕੇ ਡੀ ਜੀ ਪੀ ਗੌਰਵ ਯਾਦਵ ਤੋਂ ਕੇਸ ਦੀ ਜਾਂਚ ਮੰਗ ਕਰ ਕੇ ਇਸਨੂੰ ਅਸਲੀ ਦਸਤਾਵੇਜ਼ ਵਜੋਂ ਪੇਸ਼ ਕਰਨ ਦਾ ਯਤਨ ਕੀਤਾ।

ਹੋਰ ਵੇਰਵੇ ਸਾਂਝੇ ਕਰਦਿਆਂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿਚ ਸੰਵਿਧਾਨਕ ਸੰਕਟ ਖੜ੍ਹਾ ਹੋ ਗਿਆ ਹੈ ਕਿਉਂਕਿ ਭਗਵੰਤ ਮਾਨ ਐਫ ਆਈ ਆਰ ਵਿਚ ਲਾਭ ਹਾਸਲ ਕਰਨ ਵਾਲੇ ਬਣ ਗਏ ਹਨ। ਉਹਨਾਂ ਕਿਹਾ ਕਿ ਇਸ ਪ੍ਰਕਿਰਿਆ ਵਿਚ ਮੁੱਖ ਮੰਤਰੀ ਨੇ ਆਪਣੇ ਆਪ ਨੂੰ ਬਚਾਉਣ ਲਈ ਨਾ ਸਿਰਫ ਕਾਨੂੰਨ ਤੇ ਸੰਵਿਧਾਨ ਦੀ ਉਲੰਘਣਾ ਕੀਤੀ ਹੈ ਬਲਕਿ ਰਾਜ ਤੇ ਸਰਕਾਰੀ ਖ਼ਜ਼ਾਨੇ ਦੇ ਪੈਸੇ ਦੀ ਦੁਰਵਰਤੋਂ ਵੀਕੀਤੀ  ਹੈ। ਉਹਨਾਂ ਕਿਹਾ ਕਿ ਅਜਿਹਾ ਸਭ ਕੁਝ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਮਾੜਾ ਦਰਸਾਉਣ ਵਾਸਤੇ ਕੀਤਾ ਗਿਆ ਹੈ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਹਾਲੇ ਤੱਕ ਇਹ ਨਹੀਂ ਦੱਸਿਆ ਕਿ ਉਹਨਾਂ ਨੇ ਕਮਿਸ਼ਨਰ ਪੁਲਿਸ ਦੇ ਪੱਧਰ ਦੇ ਪੰਜਾਬ ਪੁਲਿਸ ਦੇ ਅਧਿਕਾਰੀ ਨੂੰ ਫੋਰੈਂਸਿਕ ਲੈਬ ਤੋਂ ਜਾਅਲੀ ਰਿਪੋਰਟ ਲੈਣ ਕਿਉਂ ਭੇਜਿਆ। ਉਹਨਾਂ ਕਿਹਾ ਕਿ ਇਹ ਵੀ ਸਪਸ਼ਟ ਨਹੀਂ ਹੈ ਕਿ ਕੀ ਭਗਵੰਤ ਮਾਨ ਨੇ ਇਸ ਮਾਮਲੇ ਵਿਚ ਪੁਲਿਸ ਅਫਸਰਾਂ ਨੂੰ ਨਿਰਦੇਸ਼ ਦਿੱਤੇ ਜਾਂ ਫਿਰ ਉਹਨਾਂ ਖੁਦ ਹੀ ਝੂਠ ਬੋਲਿਆ। ਉਹਨਾਂ ਨੇ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਵੀ ਇਹ ਸਵਾਲ ਕੀਤਾ ਕਿ ਉਹ ਦੱਸਣ ਕਿ ਉਹਨਾਂ ਨੇ ਕਿਸ ਆਧਾਰ ’ਤੇ ਫੋਰੈਂਸਿਕ ਲੈਬਾਂ ਦੀਆਂ ਜਾਅਲੀ ਰਿਪੋਰਟਾਂ ਜਨਤਕ ਕੀਤੀਆਂ ਤੇ ਦਾਅਵਾ ਕੀਤਾ ਕਿ ਇਹ ਅਸਲੀ ਰਿਪੋਰਟਾਂ ਹਨ।

ਸੀਨੀਅਰ ਆਗੂ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਸਿੱਧਾ ਟਕਰਾਅ ਕਰ ਰਹੇ ਹਨ। ਉਹਨਾਂ ਕਿਹਾ ਕਿ ਆਪਣੀ ਗਲਤੀ ਛੁਪਾਉਣ ਲਈ ਮੁੱਖ ਮੰਤਰੀ ਗੁੜਗਾਓਂ ਦੀ ਫੋਰੈਂਸਿਕ ਲੈਬ ਤੋਂ ਝੂਠੀ ਰਿਪੋਰਟ ਹਾਸਲ ਕਰਨ ਸਮੇਤ ਝੂਠ ਬੋਲਣ ’ਤੇ ਤੁਲੇ ਹਨ। ਉਹਨਾਂ ਕਿਹਾ ਕਿ ਜਦੋਂ ਉਹ ਬੇਨਕਾਬ ਹੋ ਗਏ ਤੇ ਇਹ ਸਾਬਤ ਹੋ ਗਿਆ ਕਿ ਫੋਰੈਂਸਿਕ ਲੈਬਾਂ ਤੋਂ ਰਿਪੋਰਟ ਪੰਜਾਬ ਪੁਲਿਸ ਦੀ ਟੀਮ ਨੇ ਤਿਆਰ ਕਰਵਾਈਆਂ ਹਨ ਤਾਂ ਭਗਵੰਤ ਮਾਨ ਨਵੇਂ ਝੂਠ ਬੋਲ ਕੇ ਫਿਰ ਤੋਂ ਸਿੱਖ ਸੰਗਤ ਨੂੰ ਗੁੰਮਰਾਹ ਕਰਨਾ ਚਾਹੁੰਦੇ ਹਨ।

ਉਹਨਾਂ ਕਿਹਾ ਕਿ ਉਹ ਭਾਵੇਂ ਜਿੰਨੇ ਮਰਜ਼ੀ ਯਤਨ ਕਰ ਲੈਣ ਪਰ ਉਹਨਾਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਜਿਸ ਕਿਸੇ ਨੇ ਵੀ ਸ੍ਰੀ ਅਕਾਲ ਤਖ਼ਤ ਸਾਹਬਿ ਨਾਲ ਮੱਥਾ ਲਗਾਇਆ, ਉਸਨੂੰ ਕਦੇ ਸਫਲਤਾ ਨਹੀਂ ਮਿਲੀ।ਇਸ ਮੌਕੇ ਕਮੇਟੀ ਦੇ ਹੋਰ ਮੈਂਬਰਾਂ ਵਿਚ ਗੁਲਜ਼ਾਰ ਸਿੰਘ ਰਣੀਕੇ ਅਤੇ ਅਮਰਜੀਤ ਸਿੰਘ ਚਾਵਲਾ ਵੀ ਹਾਜ਼ਰ ਸਨ।

 

Tags: Daljit Singh Cheema , Shiromani Akali Dal , SAD , Akali Dal , Balwinder Singh Bhundar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD