Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਅਮਨ ਅਰੋੜਾ ਨੇ ਨਗਰ ਕੌਂਸਲ ਦੇ ਨਵੇਂ ਚੁਣੇ ਅਹੁਦੇਦਾਰਾਂ ਤੇ ਕੌਂਸਲਰਾਂ ਨਾਲ ਬਾਬਾ ਭਾਈ ਮੂਲ ਚੰਦ ਸਾਹਿਬ ਦੇ ਦਰਬਾਰ ਵਿਖੇ ਮੱਥਾ ਟੇਕਿਆ

ਸੁਨਾਮ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ

Aman Arora, AAP Punjab

Gurpreet Singh

Gurpreet Singh

5 Dariya News

ਸੁਨਾਮ , 24 Jun 2026

Last updated on: Jun 24, 2026, 17:49 IST

ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਅੱਜ ਸੁਨਾਮ ਵਿਖੇ ਸਥਿਤ ਬਾਬਾ ਭਾਈ ਮੂਲ ਚੰਦ ਸਾਹਿਬ ਦੇ ਪਵਿੱਤਰ ਦਰਬਾਰ ਵਿਖੇ ਨਤਮਸਤਕ ਹੋਏ ਅਤੇ ਇਲਾਕੇ ਦੀ ਖੁਸ਼ਹਾਲੀ, ਲੋਕਾਂ ਦੀ ਚੜ੍ਹਦੀ ਕਲਾ, ਭਾਈਚਾਰਕ ਸਾਂਝ ਅਤੇ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਅਰਦਾਸ ਕੀਤੀ। ਸ਼੍ਰੀ ਅਰੋੜਾ ਨੇ ਕਿਹਾ ਕਿ ਧਾਰਮਿਕ ਅਸਥਾਨ ਸਾਨੂੰ ਨਿਮਰਤਾ, ਸੇਵਾ ਅਤੇ ਮਨੁੱਖਤਾ ਦਾ ਸੰਦੇਸ਼ ਦਿੰਦੇ ਹਨ ਅਤੇ ਸਮਾਜ ਨੂੰ ਇਕਜੁੱਟ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

ਇਸ ਮੌਕੇ ਨਗਰ ਕੌਂਸਲ ਸੁਨਾਮ ਦੇ ਨਵੇਂ ਚੁਣੇ ਗਏ ਅਹੁਦੇਦਾਰ ਵੀ ਉਨ੍ਹਾਂ ਦੇ ਨਾਲ ਮੌਜੂਦ ਰਹੇ, ਜਿਨ੍ਹਾਂ ਵਿੱਚ ਨਗਰ ਕੌਂਸਲ ਪ੍ਰਧਾਨ ਮਨਪ੍ਰੀਤ ਬਾਂਸਲ, ਸੀਨੀਅਰ ਮੀਤ ਪ੍ਰਧਾਨ ਯਾਦਵਿੰਦਰ ਸਿੰਘ ਨਿਰਮਾਣ, ਮੀਤ ਪ੍ਰਧਾਨ ਮੀਨਾ ਰਾਣੀ ਅਤੇ ਹੋਰ ਨਗਰ ਕੌਂਸਲਰ ਸ਼ਾਮਲ ਸਨ। ਨਵੀਂ ਟੀਮ ਦੀ ਮੌਜੂਦਗੀ ਨੂੰ ਸ਼ਹਿਰ ਦੇ ਵਿਕਾਸ ਲਈ ਇੱਕ ਸਕਾਰਾਤਮਕ ਕਦਮ ਦੱਸਦਿਆਂ ਸ਼੍ਰੀ ਅਮਨ ਅਰੋੜਾ ਨੇ ਵਿਸ਼ਵਾਸ ਜਤਾਇਆ ਕਿ ਇਹ ਟੀਮ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਅੱਜ ਤੋਂ ਨਵੇਂ ਚੁਣੇ ਅਹੁਦੇਦਾਰਾਂ ਅਤੇ ਹੋਰ ਕੌਂਸਲਰਾਂ ਨੇ ਆਪਣੇ ਕੰਮ ਦੀ ਸ਼ੁਰੂਆਤ ਕਰਨੀ ਹੈ। ਕੰਮ ਦੀ ਸ਼ੁਰੂਆਤ ਤੋਂ ਪਹਿਲਾਂ ਸਾਰੀ ਟੀਮ ਇਸ ਪਵਿੱਤਰ ਅਸਥਾਨ ਉੱਤੇ ਮੱਥਾ ਟੇਕ ਕੇ ਆਸ਼ੀਰਵਾਦ ਪ੍ਰਾਪਤ ਕਰਨ ਪੁੱਜੀ ਤਾਂ ਜੋ ਬਾਬਾ ਭਾਈ ਮੂਲ ਚੰਦ ਸਾਹਿਬ ਦਾ ਅਸ਼ੀਰਵਾਦ ਸਾਰੀ ਟੀਮ ਤੇ ਸਦਾ ਬਣਿਆ ਰਹੇ ਅਤੇ ਅਤੇ ਸੁਨਾਮ ਸ਼ਹਿਰ ਲਗਾਤਾਰ ਤਰੱਕੀ ਕਰੇ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸੁਨਾਮ ਸ਼ਹਿਰ ਦੇ ਵਿਕਾਸ ਲਈ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਨਗਰ ਕੌਂਸਲ ਦੀ ਨਵੀਂ ਟੀਮ ਦੇ ਸਹਿਯੋਗ ਨਾਲ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਮਿਲੇਗੀ। ਉਨ੍ਹਾਂ ਕਿਹਾ ਕਿ ਪਿਛਲੇ ਸਵਾ ਚਾਰ ਸਾਲਾਂ ਦੌਰਾਨ ਸ਼ਹਿਰ ਵਿੱਚ ਰਿਕਾਰਡ ਤੋੜ ਵਿਕਾਸ ਕਾਰਜ ਹੋਏ ਹਨ ਅਤੇ ਹੁਣ ਆਉਣ ਵਾਲੇ ਸਮੇਂ ਵਿੱਚ ਇਹ ਵਿਕਾਸ ਦੀ ਰਫ਼ਤਾਰ ਹੋਰ ਵੀ ਦੁੱਗਣੀ ਤੇ ਚੌਗੁਣੀ ਕੀਤੀ ਜਾਵੇਗੀ।

ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਲੋਕਾਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣਾ, ਸੜਕਾਂ, ਸੀਵਰੇਜ, ਸਾਫ਼-ਸਫ਼ਾਈ, ਪੀਣ ਵਾਲੇ ਪਾਣੀ ਅਤੇ ਹੋਰ ਜਨਹਿੱਤੀ ਕੰਮਾਂ ਨੂੰ ਤਰਜੀਹ ਦੇ ਕੇ ਸੁਨਾਮ ਨੂੰ ਇੱਕ ਮਾਡਲ ਸ਼ਹਿਰ ਵਜੋਂ ਵਿਕਸਤ ਕਰਨ ਲਈ ਸਰਕਾਰ ਵਚਨਬੱਧ ਹੈ। ਪ੍ਰਬੰਧਕ ਕਮੇਟੀ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਨਗਰ ਕੌਂਸਲ ਦੇ ਸਮੂਹ ਅਹੁਦੇਦਾਰਾਂ ਦਾ ਨਿੱਘਾ ਸਵਾਗਤ ਕੀਤਾ ਗਿਆ। 

ਕਮੇਟੀ ਦੇ ਮੈਂਬਰ ਮੋਹਨ ਸਰੂਪ ਜੋਸ਼ੀ, ਬਲਬੀਰ ਜੋਸ਼ੀ , ਸੁਰਿੰਦਰ ਮੋਦਗਿਲ, ਬਲਦੇਵ ਸਿੰਘ ਜੋਸ਼ੀ ਅਮਰਜੀਤ ਸਿੰਘ ਜੋਸ਼ੀ, ਅਜੀਤ ਸਰੂਪ ਜੋਸ਼ੀ ਨੇ ਕੈਬਨਿਟ ਮੰਤਰੀ ਅਮਨ ਅਰੋੜਾ, ਮਨਪ੍ਰੀਤ ਬਾਂਸਲ, ਯਾਦਵਿੰਦਰ ਸਿੰਘ ਨਿਰਮਾਣ, ਮੀਨਾ ਰਾਣੀ ਅਤੇ ਹੋਰ ਕੌਂਸਲਰਾਂ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਸੰਜੇ ਕੁਮਾਰ ਸੰਜੂ ਦਾ ਵੀ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਦੇ ਲੋਕ ਭਲਾਈ ਦੇ ਕੰਮਾਂ ਦੀ ਸ਼ਲਾਘਾ ਕੀਤੀ ਗਈ।

 

Tags: Aman Arora , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD