Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕਾਂਗਰਸ ਨੇ ਬੇਅਦਬੀ ਦੇ ਮਾਮਲੇ ਵਿੱਚ ਭਗਵੰਤ ਮਾਨ ਖ਼ਿਲਾਫ਼ ਹਮਲਾ ਹੋਰ ਤੇਜ਼ ਕੀਤਾ

ਨਵੇਂ ਬੇਅਦਬੀ ਕਾਨੂੰਨ ਤਹਿਤ ਐਫਆਈਆਰ ਦਰਜ ਕਰਨ ਦੇ ਨਾਲ ਅਸਤੀਫ਼ੇ ਦੀ ਮੰਗ

Amrinder Singh Raja Warring, Congress, Punjab Congress, Amarinder Singh Raja Warring, Charanjit Singh Channi, Sukhjinder Singh Randhawa, Vijay Inder Singla, Pargat Singh, Sukhpal Singh Khaira

Gurpreet Singh

Gurpreet Singh

5 Dariya News

ਚੰਡੀਗੜ੍ਹ , 24 Jun 2026

Last updated on: Jun 24, 2026, 18:04 IST

ਕਾਂਗਰਸ ਨੇ ਗੁਰੂ ਸਾਹਿਬਾਨ ਦੀ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਆਪਣਾ ਹਮਲਾ ਹੋਰ ਤੇਜ਼ ਕਰਦਿਆਂ, ਉਨ੍ਹਾਂ ਦੇ ਤੁਰੰਤ ਅਸਤੀਫ਼ੇ ਅਤੇ ਨਵੇਂ ਬੇਅਦਬੀ ਕਾਨੂੰਨ ਤਹਿਤ ਉਨ੍ਹਾਂ ਖ਼ਿਲਾਫ਼ ਐਫਆਈਆਰ ਦਰਜ ਕਰਨ ਦੀ ਵੀ ਮੰਗ ਕੀਤੀ। ਇਸ ਦੌਰਾਨ ਪਾਰਟੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਮੁਤਾਬਕ ਭਗਵੰਤ ਮਾਨ ਦਾ ਪੂਰਨ ਤੌਰ ਤੇ ਸਮਾਜਿਕ ਬਾਈਕਾਟ ਕਰਨ। 

ਕਾਂਗਰਸੀ ਆਗੂਆਂ ਨੇ ਕਿਹਾ ਕਿ ਸਿੱਖ ਪੰਥ ਅਤੇ ਗੁਰੂ ਸਾਹਿਬਾਨ ਹਰ ਚੀਜ਼ ਤੋਂ ਉੱਪਰ ਹਨ, ਜਿਸ ਵਿੱਚ ਪਾਰਟੀ ਦੇ ਅਧਾਰ ਤੇ ਵੰਡਾਂ ਵੀ ਸ਼ਾਮਲ ਹਨ। ਇਸ ਤੋਂ ਇਲਾਵਾ, ਪਾਰਟੀ ਆਗੂਆਂ ਨੇ ਪੰਜਾਬ ਪੁਲਿਸ ਦੇ ਉਨ੍ਹਾਂ ਦੋ ਅਫਸਰਾਂ ਨੂੰ ਵੀ ਬਰਖ਼ਾਸਤ ਕਰਨ ਦੀ ਮੰਗ ਕੀਤੀ ਹੈ, ਜਿਨ੍ਹਾਂ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਗਲਤ ਸਾਬਤ ਕਰਨ ਲਈ ਇੱਕ ਝੂਠੀ ਅਤੇ ਘੜੀ ਹੋਈ “ਫੋਰੈਂਸਿਕ” ਰਿਪੋਰਟ ਤਿਆਰ ਕਰਵਾਈ। 

ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਦੋਵਾਂ ਅਫਸਰਾਂ ਨੂੰ ਭਾਰਤੀ ਸੰਵਿਧਾਨ ਦੇ ਆਰਟੀਕਲ 311 ਤਹਿਤ ਨੌਕਰੀ ਤੋਂ ਬਰਖ਼ਾਸਤ ਕੀਤਾ ਜਾਣਾ ਚਾਹੀਦਾ ਹੈ ਅਤੇ ਨਾਲ ਹੀ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਝੂਠਾ ਸਾਬਤ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਵਿੱਚ ਇਨ੍ਹਾਂ ਖ਼ਿਲਾਫ਼ ਐਫਆਈਆਰ ਵੀ ਦਰਜ ਹੋਣੀ ਚਾਹੀਦੀ ਹੈ। ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਨੇ ਮੁੱਖ ਮੰਤਰੀ ਦੇ ਅਸਤੀਫ਼ੇ ਦੀ ਮੰਗ ਲਈ ਅੱਜ ਇਕ ਸਾਂਝੀ ਪ੍ਰੈਸ ਕਾਨਫਰੰਸ ਕੀਤੀ। 

ਇਸ ਵਿੱਚ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਸੁਖਪਾਲ ਖਹਿਰਾ ਅਤੇ ਪਰਗਟ ਸਿੰਘ, ਅਤੇ ਏਆਈਸੀਸੀ ਦੇ ਸਾਂਝੇ ਖ਼ਜ਼ਾਨਚੀ ਵਿਜੈ ਇੰਦਰ ਸਿੰਗਲਾ ਸ਼ਾਮਲ ਸਨ। ਇਸ ਮੌਕੇ ਬੋਲਦਿਆਂ, ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਮੁੱਖ ਮੰਤਰੀ ਦੇ ਅਸਤੀਫ਼ੇ ਦੀ ਮੰਗ ’ਤੇ ਇਕਜੁੱਟ ਹੈ। 

ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਕੇ ਮੁਆਫ਼ੀ ਮੰਗਣੀ ਚਾਹੀਦੀ ਹੈ। ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਗੁਰੂਗ੍ਰਾਮ ਵਿੱਚ ਐਫਆਈਆਰ ਦਰਜ ਹੋਣ ਤੋਂ ਬਾਅਦ ਸਾਰੇ ਸ਼ੱਕ ਦੂਰ ਹੋ ਗਏ ਹਨ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਝੂਠ ਨੂੰ ਕਿਵੇਂ ਲੁਕਾਉਣ ਦੀ ਕੋਸ਼ਿਸ਼ ਕਰ ਰਹੀ ਸੀ। 

ਉਨ੍ਹਾਂ ਨੇ ਕਿਹਾ ਕਿ ਆਪ ਦੇ ਕੁਝ ਆਗੂਆਂ ਨੂੰ ਵੀ ਅਹਿਸਾਸ ਹੋ ਗਿਆ ਸੀ ਕਿ ਉਨ੍ਹਾਂ ਤੋਂ ਨਾ ਬਚਣਯੋਗ ਗੱਲ ਦਾ ਬਚਾਅ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੇ ਖੁਲਾਸਾ ਕੀਤਾ ਕਿ ਵਿੱਤ ਮੰਤਰੀ ਹਰਪਾਲ ਚੀਮਾ ਨੇ ਪਾਰਟੀ ਮੀਟਿੰਗ ਦੌਰਾਨ ਇਤਰਾਜ਼ ਜਤਾਇਆ ਸੀ ਕਿ ਉਨ੍ਹਾਂ ਨੂੰ ਇੱਕ ਜਾਅਲੀ ਫੋਰੈਂਸਿਕ ਰਿਪੋਰਟ ਦੇ ਆਧਾਰ ’ਤੇ ਪ੍ਰੈਸ ਕਾਨਫਰੰਸ ਕਰਨ ਲਈ ਕਿਉਂ ਕਿਹਾ ਗਿਆ।

ਵੜਿੰਗ ਨੇ ਹਰਿਆਣਾ ਦੀ ਭਾਜਪਾ ਸਰਕਾਰ ਦੀ ਨੀਅਤ ’ਤੇ ਵੀ ਸਵਾਲ ਖੜ੍ਹੇ ਕੀਤੇ ਅਤੇ ਕਿਹਾ ਕਿ ਪਹਿਲਾਂ ਉੱਥੋਂ ਦੀ ਪੁਲਿਸ ਨੇ ਐਫਆਈਆਰ ਦਰਜ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਭਗਵੰਤ ਮਾਨ ਇੱਕ ਲਗਾਤਾਰ ਗਲਤੀਆਂ ਕਰਨ ਵਾਲੇ ਆਗੂ ਸਾਬਤ ਹੋਏ ਹਨ। 

ਉਨ੍ਹਾਂ ਨੇ ਮੁੱਖ ਮੰਤਰੀ ਨਾਲ ਜੁੜੀਆਂ ਕਈ ਅਜਿਹੀਆਂ ਘਟਨਾਵਾਂ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਮੌਜੂਦਾ ਮਾਮਲਾ ਸਭ ਤੋਂ ਵੱਧ ਨਾ ਮੁਆਫੀਯੋਗ ਹੈ। ਇਸ ਲੜੀ ਹੇਠ, ਮੁੱਖ ਮੰਤਰੀ ਦੇ ਬਾਈਕਾਟ ਸਬੰਧੀ ਪਾਰਟੀ ਦੀ ਮੰਗ ਨੂੰ ਦੁਹਰਾਉਂਦਿਆਂ, ਉਨ੍ਹਾਂ ਨੇ ਕਿਹਾ ਕਿ ਹਰ ਸਿੱਖ ਦਾ ਫਰਜ਼ ਬਣਦਾ ਹੈ ਕਿ ਉਹ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰੇ ਅਤੇ ਭਗਵੰਤ ਮਾਨ ਦਾ ਬਾਈਕਾਟ ਕਰੇ। 

ਉਨ੍ਹਾਂ ਨੇ ਕਿਹਾ ਕਿ ਪੰਜਾਬ ਕਾਂਗਰਸ ਦਾ ਕੋਈ ਵੀ ਆਗੂ ਜਾਂ ਵਰਕਰ ਮੁੱਖ ਮੰਤਰੀ ਨਾਲ ਨਾ ਨਿੱਜੀ ਅਤੇ ਨਾ ਹੀ ਸਿਆਸੀ ਸੰਪਰਕ ਰੱਖੇਗਾ। ਚੰਨੀ ਨੇ ਕਿਹਾ ਕਿ ਭਗਵੰਤ ਮਾਨ ਨੂੰ ਅਸਤੀਫ਼ਾ ਦੇਣਾ ਹੀ ਚਾਹੀਦਾ ਹੈਜ਼ ਜਿਨ੍ਹਾਂ ਨੇ ਸਿੱਖਾਂ ਦੀ ਸਰਵਉੱਚ ਧਾਰਮਿਕ ਸੰਸਥਾ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਅਧਿਕਾਰ ਨੂੰ ਚੁਣੌਤੀ ਦੇਣ ਦੀ ਕੋਸ਼ਿਸ਼ ਕੀਤੀ ਹੈ।

ਮੁੱਖ ਮੰਤਰੀ ਦੇ ਅਸਤੀਫ਼ੇ ਦੀ ਮੰਗ ਕਰਦਿਆਂ, ਚੰਨੀ ਨੇ ਕਿਹਾ ਕਿ ਇਨ੍ਹਾਂ ਖ਼ਿਲਾਫ਼ ਬੇਅਦਬੀ ਕਾਨੂੰਨ ਤਹਿਤ ਮਾਮਲਾ ਦਰਜ ਹੋਣਾ ਚਾਹੀਦਾ ਹੈ, ਕਿਉਂਕਿ ਇਨ੍ਹਾਂ ਨੇ ਵਾਰ-ਵਾਰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਇਥੋਂ ਤੱਕ ਕਿ ਮੁੱਖ ਮੰਤਰੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਗਲਤ ਸਾਬਤ ਕਰਨ ਲਈ 10 ਲੱਖ ਰੁਪਏ ਤੱਕ ਖਰਚ ਕਰ ਦਿੱਤੇ।

ਸੁਖਜਿੰਦਰ ਸਿੰਘ ਰੰਧਾਵਾ ਨੇ ਜ਼ੋਰ ਦਿੰਦਿਆਂ, ਕਿਹਾ ਕਿ ਪਾਰਟੀ ਇਸ ਗੱਲ ’ਤੇ ਇਕਮਤ ਹੈ ਕਿ ਭਗਵੰਤ ਮਾਨ ਅਸਤੀਫ਼ਾ ਦੇਣ ਅਤੇ ਇਨ੍ਹਾਂ ਦੇ ਨਾਲ-ਨਾਲ ਹਰਪਾਲ ਚੀਮਾ, ਬਲਤੇਜ ਪੰਨੂ ਅਤੇ ਉਹਨਾਂ ਦੋ ਪੁਲਿਸ ਅਫ਼ਸਰਾਂ ਖ਼ਿਲਾਫ਼ ਵੀ ਐਫਆਈਆਰ ਦਰਜ ਹੋਵੇ, ਜਿਨ੍ਹਾਂ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਗਲਤ ਸਾਬਤ ਕਰਨ ਲਈ ਸਾਜ਼ਿਸ਼ ਰਚੀ ਸੀ। ਉਨ੍ਹਾਂ ਨੇ ਇਹ ਵੀ ਜਾਂਚ ਕਰਨ ਦੀ ਮੰਗ ਕੀਤੀ ਕਿ ਜਾਅਲੀ ਫੋਰੈਂਸਿਕ ਰਿਪੋਰਟ ਤਿਆਰ ਕਰਵਾਉਣ ਲਈ 10 ਲੱਖ ਰੁਪਏ ਕਿੱਥੋਂ ਆਏ। 

ਇਸ ਤੋਂ ਇਲਾਵਾ, ਉਨ੍ਹਾਂ ਪੁੱਛਿਆ ਕਿ 28 ਹਜ਼ਾਰ ਰੁਪਏ ਪ੍ਰਤੀ ਕਮਰਾ ਪ੍ਰਤੀ ਦਿਨ ਦੇ ਹੋਟਲ ਦੇ ਬਿੱਲ ਕਿਸਨੇ ਭਰੇ ਸਨ। ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਮੁੱਖ ਮੰਤਰੀ ਨੂੰ ਆਪਣਾ ਪੱਖ ਰੱਖਣ ਲਈ ਪੂਰਾ ਮੌਕਾ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਇਹ ਉਹੀ ਆਪ ਹੈ, ਜਿਸਨੇ ਪੁਰਾਣੇ ਬੇਅਦਬੀ ਨਾਲ ਸਬੰਧਤ ਮਾਮਲਿਆਂ ਵਿੱਚ ਇਨਸਾਫ਼ ਦਿਵਾਉਣ ਦੇ ਨਾਂਮ ’ਤੇ ਵੋਟਾਂ ਮੰਗੀਆਂ ਸਨ, ਪਰ ਹੁਣ ਉਹ ਸ਼੍ਰੀ ਅਕਾਲ ਤਖ਼ਤ ਸਾਹਿਬ ਨਾਲ ਟਕਰਾਅ ਦੇ ਰਾਹ ’ਤੇ ਹੈ।

ਪਰਗਟ ਸਿੰਘ ਨੇ ਕਿਹਾ ਕਿ ਆਪ ਨੇ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੇ ਮਾਮਲੇ ਵਿੱਚ ਅਕਾਲੀਆਂ ਨੂੰ ਵੀ ਪਿੱਛੇ ਛੱਡ ਦਿੱਤਾ ਹੈ। ਉਨ੍ਹਾਂ ਨੇ ਡੀਜੀਪੀ ਨੂੰ ਅਪੀਲ ਕੀਤੀ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਖ਼ਿਲਾਫ਼ ਲਗਾਤਾਰ ਚਲਾਈ ਜਾ ਰਹੀ ਗਲਤ ਮੁਹਿੰਮ ਦੇ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਜਾਵੇ।

ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਭਗਵੰਤ ਮਾਨ ਸਿੱਧੇ ਤੌਰ ’ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਅਧਿਕਾਰ ਨੂੰ ਚੁਣੌਤੀ ਦੇ ਰਹੇ ਹਨ। ਉਨ੍ਹਾਂ ਨੇ ਮੁੱਖ ਮੰਤਰੀ ਦੇ ਅਸਤੀਫ਼ੇ ਅਤੇ ਨਵੇਂ ਬੇਅਦਬੀ ਕਾਨੂੰਨ ਤਹਿਤ ਐਫਆਈਆਰ ਦਰਜ ਕਰਨ ਦੀ ਮੰਗ ਦੁਹਰਾਈ। ਉਨ੍ਹਾਂ ਨੇ ਕਿਹਾ ਕਿ ਮੌਜੂਦਾ ਵਿਵਾਦ ਨੇ ਭਗਵੰਤ ਮਾਨ ਨੂੰ ਪੂਰੀ ਤਰ੍ਹਾਂ ਬੇਨਕਾਬ ਕਰ ਦਿੱਤਾ ਹੈ। 

ਉਨ੍ਹਾਂ ਨੇ ਦਾਅਵਾ ਕੀਤਾ ਕਿ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਕੋਲ ਅਜਿਹੀਆਂ ਹੋਰ ਵੀ ਕਈ ਵੀਡੀਓਜ਼ ਮੌਜੂਦ ਹਨ। ਉਨ੍ਹਾਂ ਨੇ ਕਿਹਾ ਕਿ ਇਹ ਖ਼ਾਸ ਵੀਡੀਓ 2021 ਤੋਂ ਪਹਿਲਾਂ ਹੀ ਕੇਜਰੀਵਾਲ ਕੋਲ ਸੀ ਅਤੇ ਉਹ ਇਸਨੂੰ ਮਾਨ ਦੇ ਖ਼ਿਲਾਫ਼ ਵਰਤਣਾ ਚਾਹੁੰਦੇ ਸਨ, ਕਿਉਂਕਿ ਉਹ ਆਪਣੀ ਪਤਨੀ ਸੁਨੀਤਾ ਕੇਜਰੀਵਾਲ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣਾ ਚਾਹੁੰਦੇ ਸਨ।

ਖਹਿਰਾ ਨੇ ਭਗਵੰਤ ਮਾਨ ਨੂੰ ਲਗਾਤਾਰ ਗਲਤੀਆਂ ਕਰਨ ਵਾਲਾ ਆਗੂ ਕਰਾਰ ਦਿੰਦਿਆਂ, ਕਿਹਾ ਕਿ ਇਨ੍ਹਾਂ ਨੇ ਕਈ ਮੌਕਿਆਂ ’ਤੇ ਅਨੁਸ਼ਾਸਨ ਦੀ ਉਲੰਘਣਾ ਕੀਤੀ ਹੈ।

 

Tags: Amrinder Singh Raja Warring , Congress , Punjab Congress , Amarinder Singh Raja Warring , Charanjit Singh Channi , Sukhjinder Singh Randhawa , Vijay Inder Singla , Pargat Singh , Sukhpal Singh Khaira

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD