Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਅੱਗੇ ਪੇਸ਼ ਹੋਏ ਰਵਨੀਤ ਸਿੰਘ ਬਿੱਟੂ

ਰਵਨੀਤ ਸਿੰਘ ਬਿੱਟੂ ਨੇ ਧੂਰੀ ਵਿੱਚ ਐਸ.ਸੀ.ਭਾਈਚਾਰੇ ਖ਼ਿਲਾਫ਼ ਕਥਿਤ ਤੌਰ 'ਤੇ ਅਪਮਾਨਜਨਕਸ਼ਬਦ ਬੋਲਣ ਦੇ ਮਾਮਲੇ ਵਿੱਚ ਐਸ.ਸੀ.ਕਮਿਸ਼ਨ ਅੱਗੇ ਲਿਖਤੀ ਤੌਰ ‘ਤੇ ਮੰਗੀ ਮਾਫੀ

Ravneet Singh Bittu, Bharatiya Janata Party, BJP, Jasvir Singh Garhi, AAP Punjab

Gurpreet Singh

Gurpreet Singh

5 Dariya News

ਚੰਡੀਗੜ੍ਹ , 24 Jun 2026

Last updated on: Jun 24, 2026, 18:22 IST

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਧੂਰੀ ਮਾਮਲੇ ਵਿੱਚ ਤਲਬ ਕੀਤੇ ਗਏ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਚੰਡੀਗੜ੍ਹ ਵਿਖੇ ਕਮਿਸ਼ਨ ਅੱਗੇ ਪੇਸ਼ ਹੋਏ । ਇਸ ਮੌਕੇ ਕਮਿਸ਼ਨ ਦੇ ਚੇਅਰਮੈਨ ਵੱਲੋਂ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਆਪਣਾ ਪੱਖ ਰੱਖਣ ਦਾ ਪੂਰਾ ਮੌਕਾ ਦਿੱਤਾ ਗਿਆ। 

ਰਵਨੀਤ ਸਿੰਘ ਬਿੱਟੂ ਵੱਲੋਂ ਧੂਰੀ ਮਾਮਲੇ ਵਿੱਚ ਆਪਣੇ ਪੱਖ ਸਪੱਸ਼ਟ ਕਰਦਿਆਂ ਕਿਹਾ ਗਿਆ ਕਿ ਉਹ ਅਨੁਸੂਚਿਤ ਜਾਤੀ ਭਾਈਚਾਰੇ ਦੇ ਸਤਿਕਾਰ ਲਈ ਵਚਨਬੱਧ ਹਨ ਅਤੇ ਅਣਜਾਣੇ ਵਿੱਚ ਨਿਕਲੇ ਸ਼ਬਦਾਂ ਲਈ ਉਨ੍ਹਾਂ ਨੂੰ ਡੂੰਘਾ ਅਫ਼ਸੋਸ ਹੈ। ਇਸ ਸਬੰਧੀ ਉਨ੍ਹਾਂ ਆਪਣਾ ਲਿਖ਼ਤੀ ਮੁਆਫ਼ੀਨਾਮਾ ਵੀ ਪੇਸ਼ ਕੀਤਾ। 

ਆਪਣੇ ਮੁਆਫ਼ੀਨਾਮੇ ਵਿੱਚ ਰਵਨੀਤ ਸਿੰਘ ਬਿੱਟੂ ਨੇ ਮੰਨਿਆ ਕਿ ਉਨ੍ਹਾਂ ਵੱਲੋਂ ਬੋਲੇ ਗਏ ਸ਼ਬਦ ਕਾਨੂੰਨੀ ਤੌਰ 'ਤੇ ਗਲਤ ਸਨ ਅਤੇ ਉਨ੍ਹਾਂ ਨੇ ਵਿਵਾਦਤ ਵੀਡੀਓ ਵੀ ਡਿਲੀਟ ਕਰ ਦਿੱਤੀ ਸੀ। ਸੰਗਰੂਰ ਜ਼ਿਲ੍ਹੇ ਦੇ ਧੂਰੀ ਕਸਬੇ ਵਿੱਚ ਨਗਰ ਕੌਂਸਲ ਚੋਣਾਂ ਦੀ ਵੋਟਿੰਗ ਦੌਰਾਨ ਇੱਕ ਵਿਵਾਦ ਪੈਦਾ ਹੋ ਗਿਆ ਸੀ। 

ਰਵਨੀਤ ਸਿੰਘ ਬਿੱਟੂ ਉੱਥੇ ਇੱਕ ਭਾਜਪਾ ਆਗੂ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਪੁਲਿਸ ਨਾਲ ਬਹਿਸ ਕੀਤੀ ਸੀ। ਇਹ ਵਿਵਾਦ ਵੱਧਣ ਤੇ ਮੰਤਰੀ ਬਿੱਟੂ ਨੇ  ਪੁਲਿਸ ਮੁਲਾਜ਼ਮਾਂ ਅਤੇ ਐਸ.ਸੀ. ਭਾਈਚਾਰੇ ਬਾਰੇ ਇਤਰਾਜ਼ਯੋਗ ਅਤੇ ਜਾਤੀ-ਸੂਚਕ ਸ਼ਬਦ ਬੋਲੇ ਸਨ ਇਸ ਘਟਨਾ ਦੀਆਂ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈਆਂ ਸਨ ਜਿਸ ਤੋਂ ਬਾਅਦ ਪੰਜਾਬ ਰਾਜ ਐਸ.ਸੀ. ਕਮਿਸ਼ਨ ਨੇ ਖ਼ੁਦ ਇਸ ਦਾ ਨੋਟਿਸ ਲੈਂਦਿਆਂ ਸੰਗਰੂਰ ਪੁਲਿਸ ਤੋਂ ਰਿਪੋਰਟ ਤਲਬ ਕੀਤੀ ਸੀ ਅਤੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਨਿੱਜੀ ਤੌਰ 'ਤੇ ਤਲਬ ਕੀਤਾ ਸੀ।

ਇਸ ਤੋਂ ਪਹਿਲਾਂ ਕਮਿਸ਼ਨ ਸਾਹਮਣੇ ਪਹਿਲਾਂ ਦੋ ਪੇਸ਼ੀਆਂ 'ਤੇ ਰਵਨੀਤ ਸਿੰਘ ਬਿੱਟੂ ਆਪਣੇ ਵਕੀਲਾਂ ਰਾਹੀਂ ਪੇਸ਼ ਹੋਏ ਸਨ ਪਰ ਕਮਿਸ਼ਨ ਨੇ ਸਖ਼ਤ ਰੁਖ ਅਖਤਿਆਰ ਕਰਦੇ ਹੋਏ ਉਨ੍ਹਾਂ ਨੂੰ ਨਿੱਜੀ ਤੌਰ 'ਤੇ ਹਾਜ਼ਰ ਹੋਣ ਲਈ ਕਿਹਾ ਗਿਆ ਸੀ। ਕਮਿਸ਼ਨ ਨੇ ਮੰਨਿਆਂ ਕਿ ਸ੍ਰੀ ਰਵਨੀਤ ਸਿੰਘ ਬਿੱਟੂ ਵਲੋ ਵਰਤੇ ਗਏ ਸ਼ਬਦਾਂ ਅਤੇ ਵੀਡੀਓ ਡਿਲੀਟ ਕਰਨ ਦੇ ਮਾਮਲੇ ਨਾਲ ਸਮਾਜ ਦੀਆਂ ਭਾਵਨਾਵਾਂ ਨੂੰ ਚੋਟ ਪਹੁੰਚੀ ਹੈ, ਜਿਸ ਨਾਲ ਪੰਜਾਬ ਦੇ ਭਾਈਚਾਰਕ ਸਾਂਝ ਦੇ ਟੁੱਟਣ ਦਾ ਖਦਸ਼ਾ ਹੈ। 

ਕਮਿਸ਼ਨ ਨੇ ਕਿਹਾ ਕਿ ਉਪਰੋਕਤ ਹਾਲਾਤਾਂ ਦੇ ਮੱਦੇਨਜ਼ਰ ਸਮਾਜਿਕ ਭਾਈਚਾਰਕ ਸਾਂਝ ਦੇ ਭਵਿੱਖ ਨੂੂੰ  ਮੁੱਖ ਰੱਖਦਿਆਂ ਸ੍ਰੀ ਰਵਨੀਤ ਸਿੰਘ ਬਿੱਟੂ ਨੂੰ ਅਨੁਸੂਚਿਤ ਵਰਗ ਲਈ ਪੰਜਾਬ ਦੇ ਚਾਰ ਧਾਰਮਿਕ ਸਥਾਨਾਂ ਤੇ ਨਤਮਸਤਕ ਹੋਣ ਦਾ ਨਿਰਦੇਸ਼ ਸੁਣਾਇਆ ਹੈ। ਜਿਨ੍ਹਾਂ ਵਿੱਚ ਡੇਰਾ ਬਾਬਾ ਬ੍ਰਹਮਦਾਸ ਫਿਲੌਰ, ਜੋ ਕਿ ਡਾ. ਭੀਮ ਰਾਓ ਅੰਬੇਡਕਰ ਦੇ ਜੀਵਨ ਨਾਲ ਸਬੰਧਿਤ ਅਸਥਾਨ ਹੈ, ਜਲੰਧਰ ਦੇ ਡੇਰਾ ਸੰਤ ਸਰਵਣ ਦਸ ਸੱਚਖੰਡ ਬੱਲਾਂ ਜੋ ਕਿ ਸ੍ਰੀ ਗੁਰੂ ਰਵਿਦਾਸ  ਮਹਾਰਾਜ ਨਾਲ ਸਬੰਧਤ ਹੈ, ਭਗਵਾਨ ਵਾਲਮੀਕ ਤੀਰਥਸਥਲ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਤਸਤਕ ਹੋਣ ਦਾ ਹੁਕਮ ਸੁਣਾਇਆ ਹੈ।

 

Tags: Ravneet Singh Bittu , Bharatiya Janata Party , BJP , Jasvir Singh Garhi , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD