Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬੀ ਪ੍ਰਵਾਸੀਆਂ ਦੇ ਮਸਲਿਆਂ ਦਾ ਪਾਰਦਰਸ਼ੀ, ਨਿਰਪੱਖ ਅਤੇ ਸਮਾਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ: ਡਾ. ਰਵਜੋਤ ਸਿੰਘ

ਮੋਹਾਲੀ ਵਿਖੇ ਕਰਵਾਈ ਗਈ ‘ਐਨ.ਆਰ.ਆਈ. ਮਿਲਣੀ-2026’ ਦੌਰਾਨ ਚਾਰ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣੀਆਂ

Dr Ravjot Singh, AAP Punjab, Komal Mittal, DC Mohali, Deputy Commissioner Mohali, SAS Nagar, SAS Nagar Mohali, Mohali, Sahibzada Ajit Singh Nagar

Gurpreet Singh

Gurpreet Singh

5 Dariya News

ਐਸ.ਏ.ਐਸ. ਨਗਰ(ਮੋਹਾਲੀ) , 24 Jun 2026

Last updated on: Jun 24, 2026, 18:31 IST

ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਹੈ ਕਿ ਪੰਜਾਬੀ ਪ੍ਰਵਾਸੀਆਂ ਨਾਲ ਸਬੰਧਤ ਹਰ ਮਸਲੇ ਦਾ ਹੱਲ ਪੂਰੀ ਪਾਰਦਰਸ਼ਤਾ, ਮੈਰਿਟ ਅਤੇ ਮਿੱਥੇ ਸਮੇਂ ਅੰਦਰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਪ੍ਰਭਾਵਸ਼ਾਲੀ ਅਤੇ ਤੁਰੰਤ ਨਿਪਟਾਰੇ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਅੱਜ ਐਮਿਟੀ ਯੂਨੀਵਰਸਿਟੀ, ਮੋਹਾਲੀ ਵਿਖੇ ਕਰਵਾਈ ਗਈ ‘ਐਨ.ਆਰ.ਆਈ. ਮਿਲਣੀ-2026’ ਦੌਰਾਨ ਪ੍ਰਵਾਸੀ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਸ ਵਿਸ਼ੇਸ਼ ਮਿਲਣੀ ਦਾ ਉਦੇਸ਼ ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਨੂੰ ਮੌਕੇ ’ਤੇ ਸੁਣਨਾ ਅਤੇ ਉਨ੍ਹਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨਾਲ ਤੁਰੰਤ ਕਾਰਵਾਈ ਯਕੀਨੀ ਬਣਾਉਣਾ ਹੈ। ਇਸ ਮਿਲਣੀ ਵਿੱਚ ਐਸ.ਏ.ਐਸ. ਨਗਰ (ਮੋਹਾਲੀ), ਰੂਪਨਗਰ, ਪਟਿਆਲਾ ਅਤੇ ਫਤਹਿਗੜ੍ਹ ਸਾਹਿਬ ਜ਼ਿਲ੍ਹਿਆਂ ਨਾਲ ਸਬੰਧਤ ਵੱਡੀ ਗਿਣਤੀ ਵਿੱਚ ਪ੍ਰਵਾਸੀ ਪੰਜਾਬੀਆਂ ਨੇ ਹਿੱਸਾ ਲਿਆ। 

ਇਸ ਮੌਕੇ ਐਨ.ਆਰ.ਆਈ. ਮਾਮਲਿਆਂ ਦੇ ਸਕੱਤਰ ਮੁਹੰਮਦ ਤਈਅਬ, ਏ.ਡੀ.ਜੀ.ਪੀ. ਐਨ.ਆਰ.ਆਈ. ਵਿੰਗ ਪੰਜਾਬ ਆਰ.ਕੇ. ਜੈਸਵਾਲ, ਕਮਿਸ਼ਨਰ ਪਟਿਆਲਾ ਡਿਵੀਜ਼ਨ-ਕਮ-ਚੇਅਰਮੈਨ ਐਨ.ਆਰ.ਆਈ. ਸਭਾ ਜਲੰਧਰ ਵਿਨੇ ਬੁਬਲਾਨੀ, ਵਿਸ਼ੇਸ਼ ਸਕੱਤਰ ਐਨ.ਆਰ.ਆਈ. ਅਮਨਦੀਪ ਕੌਰ, ਡਿਪਟੀ ਕਮਿਸ਼ਨਰ ਐਸ.ਏ.ਐਸ. ਨਗਰ ਕੋਮਲ ਮਿੱਤਲ, ਐਸ.ਐਸ.ਪੀ. ਰੂਪਨਗਰ ਮਨਿੰਦਰ ਸਿੰਘ ਅਤੇ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀ ਆਪਣੀ ਮਿੱਟੀ, ਸੱਭਿਆਚਾਰ ਅਤੇ ਵਿਰਸੇ ਨਾਲ ਡੂੰਘਾ ਨਾਤਾ ਰੱਖਦੇ ਹਨ ਅਤੇ ਉਨ੍ਹਾਂ ਨੇ ਦੁਨੀਆ ਭਰ ਵਿੱਚ ਪੰਜਾਬ ਅਤੇ ਭਾਰਤ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਨ.ਆਰ.ਆਈਜ਼ ਨਾਲ ਸਬੰਧਤ ਹਰ ਮਾਮਲੇ ਦੀ ਨਿਰਪੱਖ, ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਸੁਣਵਾਈ ਅਤੇ ਨਿਪਟਾਰਾ ਯਕੀਨੀ ਬਣਾਇਆ ਜਾ ਰਿਹਾ ਹੈ।

ਐਨ.ਆਰ.ਆਈ. ਮੰਤਰੀ ਨੇ ਦੱਸਿਆ ਕਿ ਜਨਵਰੀ 2022 ਤੋਂ ਮਈ 2026 ਤੱਕ ਐਨ.ਆਰ.ਆਈ. ਵਿਭਾਗ ਕੋਲ ਕੁੱਲ 26,828 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚੋਂ 25,870 ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਇਸ ਦੌਰਾਨ 1,187 ਐਫ.ਆਈ.ਆਰਜ਼ ਦਰਜ ਕੀਤੀਆਂ ਗਈਆਂ ਅਤੇ 1,451 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। 

ਉਨ੍ਹਾਂ ਕਿਹਾ ਕਿ ਇਹ ਅੰਕੜੇ ਪੰਜਾਬ ਸਰਕਾਰ ਦੀ ਐਨ.ਆਰ.ਆਈਜ਼ ਦੇ ਮਸਲਿਆਂ ਦੇ ਹੱਲ ਪ੍ਰਤੀ ਗੰਭੀਰਤਾ ਅਤੇ ਵਚਨਬੱਧਤਾ ਨੂੰ ਦਰਸਾਉਂਦੇ ਹਨ। ਉਨ੍ਹਾਂ ਦੱਸਿਆ ਕਿ ਪ੍ਰਵਾਸੀ ਪੰਜਾਬੀਆਂ ਵੱਲੋਂ ਮੁੱਖ ਤੌਰ ’ਤੇ ਪ੍ਰਾਪਰਟੀ ਵਿਵਾਦਾਂ, ਜ਼ਮੀਨਾਂ ’ਤੇ ਗੈਰ-ਕਾਨੂੰਨੀ ਕਬਜ਼ਿਆਂ, ਦਸਤਾਵੇਜ਼ੀ ਤਰੁੱਟੀਆਂ ਅਤੇ ਵਿਆਹੁਤਾ ਮਾਮਲਿਆਂ ਸਬੰਧੀ ਸ਼ਿਕਾਇਤਾਂ ਦਰਜ ਕਰਵਾਈਆਂ ਜਾਂਦੀਆਂ ਹਨ। 

ਉਨ੍ਹਾਂ ਦੱਸਿਆ ਕਿ ਹਰ ਸਾਲ ਲਗਭਗ 5,000 ਤੋਂ 6,000 ਸ਼ਿਕਾਇਤਾਂ ਪ੍ਰਾਪਤ ਹੁੰਦੀਆਂ ਹਨ, ਜਿਨ੍ਹਾਂ ਵਿੱਚੋਂ ਵੱਡੀ ਗਿਣਤੀ ਦਾ ਨਿਪਟਾਰਾ ਆਪਸੀ ਸਹਿਮਤੀ ਜਾਂ ਕਾਨੂੰਨੀ ਪ੍ਰਕਿਰਿਆ ਰਾਹੀਂ ਕਰਵਾਇਆ ਜਾਂਦਾ ਹੈ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਜਿਨ੍ਹਾਂ ਮਾਮਲਿਆਂ ਦਾ ਨਿਪਟਾਰਾ ਲੰਬੇ ਸਮੇਂ ਤੋਂ ਲੰਬਿਤ ਹੈ ਜਾਂ ਜਿਨ੍ਹਾਂ ਵਿੱਚ ਸੁਣਵਾਈ ਦੀ ਪ੍ਰਕਿਰਿਆ ਧੀਮੀ ਹੈ, ਉਨ੍ਹਾਂ ਦੀ ਉਹ ਖੁਦ ਨਿਗਰਾਨੀ ਕਰ ਰਹੇ ਹਨ ਅਤੇ ਸਬੰਧਤ ਅਧਿਕਾਰੀਆਂ ਨਾਲ ਨਿਯਮਿਤ ਤੌਰ ’ਤੇ ਸਮੀਖਿਆ ਕਰਕੇ ਹੱਲ ਯਕੀਨੀ ਬਣਾ ਰਹੇ ਹਨ।

ਕੈਨੇਡਾ ਵਿੱਚ ‘ਕੰਟਰੈਕਟ ਮੈਰਿਜ’ ਅਤੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ ’ਤੇ ਵਰਕ ਪਰਮਿਟ ਜਾਂ ਸਥਾਈ ਨਿਵਾਸ (ਪੀ.ਆਰ.) ਹਾਸਲ ਕਰਨ ਦੇ ਮਾਮਲਿਆਂ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਗੰਭੀਰ ਅਤੇ ਰਾਸ਼ਟਰੀ ਪੱਧਰ ਦਾ ਮੁੱਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸਬੰਧਤ ਕਾਨੂੰਨੀ ਵਿਵਸਥਾ ਸੰਸਦ ਦੇ ਅਧਿਕਾਰ ਖੇਤਰ ਵਿੱਚ ਆਉਂਦੀ ਹੈ, ਪਰ ਪੰਜਾਬ ਵਿੱਚ ਵੱਧ ਰਹੇ ਅਜਿਹੇ ਮਾਮਲਿਆਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਇਸ ਵਿਸ਼ੇ ’ਤੇ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਅਤੇ ਇਸ ਦੇ ਸਥਾਈ ਹੱਲ ਲਈ ਕੇਂਦਰ ਸਰਕਾਰ ਕੋਲ ਪੰਜਾਬ ਦਾ ਪੱਖ ਮਜ਼ਬੂਤੀ ਨਾਲ ਰੱਖਿਆ ਜਾਵੇਗਾ।

 

Tags: Dr Ravjot Singh , AAP Punjab , Komal Mittal , DC Mohali , Deputy Commissioner Mohali , SAS Nagar , SAS Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD