Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

2027 ਦਾ ਫੈਸਲਾ ਹੁਣੇ ਹੀ ਸਾਫ਼ ਦਿਖਾਈ ਦੇ ਰਿਹਾ ਹੈ; ਪੰਜਾਬੀਆਂ ਨੇ 'ਆਪ' ਨੂੰ ਮੁੜ ਸੱਤਾ ਵਿੱਚ ਲਿਆਉਣ ਦਾ ਮਨ ਬਣਾ ਲਿਆ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

'ਆਪ' 2022 ਨਾਲੋਂ ਵੱਧ ਸੀਟਾਂ ਜਿੱਤੇਗੀ ਕਿਉਂਕਿ ਲੋਕਾਂ ਨੇ ਲੋਕ-ਪੱਖੀ ਅਤੇ ਵਿਕਾਸ-ਮੁਖੀ ਨੀਤੀਆਂ ਵਿੱਚ ਵੱਡਾ ਭਰੋਸਾ ਪ੍ਰਗਟਾਇਆ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

Bhagwant Mann, Bhagwant Singh Mann, AAP Punjab, Chief Minister Of Punjab, Dharampura, Mansa

Web Admin

Web Admin

5 Dariya News

ਧਰਮਪੁਰਾ (ਮਾਨਸਾ) , 24 Jun 2026

Last updated on: Jun 25, 2026, 09:40 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਾਅਵਾ ਕੀਤਾ ਕਿ ਇਹ ਕੰਧ 'ਤੇ ਲਿਖਿਆ ਪੜ੍ਹਿਆ ਜਾ ਸਕਦਾ ਹੈ ਕਿ ਆਮ ਆਦਮੀ ਪਾਰਟੀ (ਆਪ) 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹੋਰ ਵੀ ਵੱਡੇ ਬਹੁਮਤ ਨਾਲ ਸੱਤਾ ਵਿੱਚ ਵਾਪਸੀ ਕਰੇਗੀ, ਕਿਉਂਕਿ ਲੋਕਾਂ ਨੇ ਸਰਕਾਰ ਦੀਆਂ ਲੋਕ-ਪੱਖੀ ਅਤੇ ਵਿਕਾਸ-ਮੁਖੀ ਨੀਤੀਆਂ ਵਿੱਚ ਭਾਰੀ ਭਰੋਸਾ ਜਤਾਇਆ ਹੈ। ਮਾਨਸਾ ਜ਼ਿਲ੍ਹੇ ਦੇ ਹਲਕਾ ਬੁਢਲਾਡਾ ਦੇ ਪਿੰਡ ਧਰਮਪੁਰਾ ਵਿਖੇ 'ਲੋਕ ਮਿਲਣੀ' ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਬੇਮਿਸਾਲ ਭਲਾਈ ਕਾਰਜਾਂ ਨੇ ਪੰਜਾਬ ਦੀ ਨੁਹਾਰ ਬਦਲ ਦਿੱਤੀ ਹੈ ਅਤੇ ਸਰਕਾਰ ਤੇ ਜਨਤਾ ਵਿਚਾਲੇ ਸਾਂਝ ਨੂੰ ਹੋਰ ਮਜ਼ਬੂਤ ਕੀਤਾ ਹੈ।

ਪੰਜਾਬ ਦੇ ਹੱਕਾਂ ਅਤੇ ਹਿੱਤਾਂ ਦੀ ਰਾਖੀ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਨੇ ਮੁਫ਼ਤ ਬਿਜਲੀ ਅਤੇ ਸਿਹਤ ਸਹੂਲਤਾਂ ਤੋਂ ਲੈ ਕੇ ਮਹਿਲਾ ਸ਼ਕਤੀਕਰਨ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਤੱਕ ਹਰ ਖੇਤਰ ਵਿੱਚ ਇਤਿਹਾਸਕ ਪ੍ਰਗਤੀ ਦੇਖੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਦਹਾਕਿਆਂ ਦੇ ਵਿਕਾਸ ਦੇ ਪਾੜੇ ਨੂੰ ਪੂਰਿਆ ਹੈ, ਪੰਜਾਬ ਨੂੰ ਸਹੀ ਮਾਅਨਿਆਂ ਵਿੱਚ 'ਰੰਗਲਾ ਪੰਜਾਬ' ਬਣਾਉਣ ਦੇ ਰਾਹ 'ਤੇ ਪਾਇਆ ਹੈ ਅਤੇ ਇਹ ਯਕੀਨੀ ਬਣਾਇਆ ਹੈ ਕਿ ਸ਼ਾਸਨ ਦੇ ਲਾਭ ਸੂਬੇ ਦੇ ਹਰ ਘਰ ਤੱਕ ਪਹੁੰਚਣ।

ਲੋਕ ਮਿਲਣੀ ਵਾਲੀ ਥਾਂ 'ਤੇ ਲੋਕਾਂ ਦਾ ਹੜ੍ਹ ਉਤਰਿਆ; ਔਰਤਾਂ ਨੇ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ

ਲੋਕ ਮਿਲਣੀ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਇਕੱਠ ਨੂੰ ਸੰਬੋਧਨ ਕਰਨ ਤੋਂ ਬਹੁਤ ਪਹਿਲਾਂ ਹੀ ਪੰਡਾਲ ਪੂਰੀ ਤਰ੍ਹਾਂ ਭਰ ਗਿਆ ਸੀ। ਜਿਵੇਂ-ਜਿਵੇਂ ਭੀੜ ਵਧਦੀ ਗਈ, ਕਈ ਨਿਵਾਸੀ ਮੁੱਖ ਮੰਤਰੀ ਨੂੰ ਸੁਣਨ ਲਈ ਆਪਣੇ ਘਰਾਂ ਦੀਆਂ ਛੱਤਾਂ 'ਤੇ ਆ ਗਏ। ਇਹ ਉਤਸ਼ਾਹਜਨਕ ਸ਼ਮੂਲੀਅਤ ਲੋਕਾਂ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਚਕਾਰ ਗੂੜ੍ਹੇ ਸਬੰਧ ਨੂੰ ਦਰਸਾਉਂਦੀ ਸੀ।

ਗੱਲਬਾਤ ਦੌਰਾਨ ਕਈ ਔਰਤਾਂ ਨੇ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਅਤੇ ਆਪਣੀ ਸਰਕਾਰ ਦੇ ਹੋਰ ਭਲਾਈ ਕਾਰਜਾਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਸਕੀਮ ਪੰਜਾਬ ਭਰ ਦੀਆਂ ਔਰਤਾਂ ਨੂੰ ਵਿੱਤੀ ਸਹਾਇਤਾ, ਮਾਣ-ਸਤਿਕਾਰ ਅਤੇ ਆਤਮ-ਵਿਸ਼ਵਾਸ ਦੇਵੇਗੀ। ਲੋਕ ਮਿਲਣੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 'ਆਪ' ਸਰਕਾਰ ਨੇ ਪੰਜਾਬ ਨੂੰ ਵਿਕਾਸ ਦੇ ਰਾਹ 'ਤੇ ਮਜ਼ਬੂਤੀ ਨਾਲ ਪਾਇਆ ਹੈ ਅਤੇ ਹਰ ਲੰਘਦੇ ਦਿਨ ਨਾਲ ਤਰੱਕੀ ਦੀ ਰਫ਼ਤਾਰ ਤੇਜ਼ ਹੋ ਰਹੀ ਹੈ।

ਉਨ੍ਹਾਂ ਕਿਹਾ, "ਸਾਡੀ ਸਰਕਾਰ ਨੇ ਭਲਾਈ ਵਾਲਾ ਸ਼ਾਸਨ, ਪਾਰਦਰਸ਼ੀ ਪ੍ਰਸ਼ਾਸਨ ਅਤੇ ਸਿਹਤ ਸੰਭਾਲ, ਮਹਿਲਾ ਸ਼ਕਤੀਕਰਨ, ਬਿਜਲੀ ਅਤੇ ਜਨਤਕ ਸੇਵਾਵਾਂ ਦੇ ਖੇਤਰ ਵਿੱਚ ਇਤਿਹਾਸਕ ਪਹਿਲਕਦਮੀਆਂ ਰਾਹੀਂ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਅਣਥੱਕ ਮਿਹਨਤ ਕੀਤੀ ਹੈ।" ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਪ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਮੁੜ ਸਰਕਾਰ ਬਣਾ ਕੇ ਪੰਜਾਬ ਵਿੱਚ ਇਤਿਹਾਸ ਰਚੇਗੀ। ਲੋਕਾਂ ਦਾ ਫੈਸਲਾ ਬਿਲਕੁਲ ਸਾਫ਼ ਹੋਵੇਗਾ।

'ਆਪ' 2022 ਦੇ ਮੁਕਾਬਲੇ ਵੱਧ ਸੀਟਾਂ ਜਿੱਤੇਗੀ ਕਿਉਂਕਿ ਲੋਕਾਂ ਦਾ ਪਿਆਰ ਅਤੇ ਸਮਰਥਨ ਪਾਰਟੀ ਅਤੇ ਸਰਕਾਰ ਦੇ ਨਾਲ ਹੈ। ਸੂਬਾ ਸਰਕਾਰ ਵੱਲੋਂ ਲੋਕ ਭਲਾਈ ਲਈ ਕੀਤੇ ਗਏ ਉਪਰਾਲੇ ਬੇਮਿਸਾਲ ਹਨ। ਇਹ ਸਾਫ਼ ਦਿਖਾਈ ਦੇ ਰਿਹਾ ਹੈ ਕਿ ਪੰਜਾਬੀ 'ਆਪ' ਨੂੰ ਮੁੜ ਸੱਤਾ ਵਿੱਚ ਲਿਆਉਣ ਲਈ ਕਾਹਲੇ ਹਨ, ਜਿਸ ਕਾਰਨ ਰਵਾਇਤੀ ਪਾਰਟੀਆਂ ਬੌਖਲਾਈਆਂ ਹੋਈਆਂ ਹਨ।”

ਮੁੱਖ ਮੰਤਰੀ ਨੇ ਕਿਹਾ, "ਇਹ ਬਹੁਤ ਹੀ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਪੰਜਾਬ ਦੇ ਵਿਕਾਸ ਨੂੰ ਸਹੀ ਲੀਹ 'ਤੇ ਪਾਇਆ ਗਿਆ ਹੈ ਅਤੇ ਹੁਣ ਪੰਜਾਬ ਸਰਕਾਰ ਹਰ ਲੰਘਦੇ ਦਿਨ ਨਾਲ ਇਸ ਦੀ ਰਫ਼ਤਾਰ ਵਧਾ ਰਹੀ ਹੈ। ਸੂਬਾ ਸਰਕਾਰ ਨੇ 70 ਸਾਲਾਂ ਦੇ ਪਾੜੇ ਨੂੰ ਭਰ ਦਿੱਤਾ ਹੈ ਅਤੇ 'ਰੰਗਲਾ ਪੰਜਾਬ' ਸਿਰਜਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।"

ਉਨ੍ਹਾਂ ਅੱਗੇ ਕਿਹਾ, "ਆਪ ਸਰਕਾਰ ਦੇਸ਼ ਦੀ ਪਹਿਲੀ ਅਜਿਹੀ ਸਰਕਾਰ ਹੈ, ਜਿਸ ਨੇ 'ਲੋਕਾਂ ਦਾ ਮੈਨੀਫੈਸਟੋ' ਲਾਗੂ ਕੀਤਾ ਹੈ ਕਿਉਂਕਿ ਲੋਕਾਂ ਵੱਲੋਂ ਉਠਾਈਆਂ ਗਈਆਂ ਸਾਰੀਆਂ ਜਾਇਜ਼ ਮੰਗਾਂ ਨੂੰ ਹਕੀਕਤ ਵਿੱਚ ਬਦਲਿਆ ਜਾ ਰਿਹਾ ਹੈ।" ਪੁਰਾਣੇ ਮੁੱਖ ਮੰਤਰੀਆਂ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਮੇਰੇ ਤੋਂ ਪਹਿਲੇ ਮੁੱਖ ਮੰਤਰੀ ਕਦੇ ਵੀ ਆਮ ਲੋਕਾਂ ਨੂੰ ਨਹੀਂ ਮਿਲੇ ਕਿਉਂਕਿ ਉਹ ਮੌਸਮ ਦੇਖ ਕੇ ਹੀ ਆਪਣੇ ਆਲੀਸ਼ਾਨ ਘਰਾਂ ਤੋਂ ਬਾਹਰ ਨਿਕਲਦੇ ਸਨ, ਜਦਕਿ ਮੈਂ ਲੋਕਾਂ ਲਈ ਚੌਵੀ ਘੰਟੇ ਹਾਜ਼ਰ ਹਾਂ।

ਇਨ੍ਹਾਂ ਆਗੂਆਂ ਨੇ ਆਪਣੇ ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰ ਕੇ ਅੰਨ੍ਹੀ ਦੌਲਤ ਇਕੱਠੀ ਕੀਤੀ ਅਤੇ ਗੈਰ-ਕਾਨੂੰਨੀ ਤੌਰ 'ਤੇ ਵੱਡੇ-ਵੱਡੇ ਮਹਿਲ ਉਸਾਰੇ। ਇਨ੍ਹਾਂ ਆਲੀਸ਼ਾਨ ਘਰਾਂ ਦੀਆਂ ਕੰਧਾਂ ਉੱਚੀਆਂ ਸਨ ਅਤੇ ਇਨ੍ਹਾਂ ਦੇ ਗੇਟ ਆਮ ਲੋਕਾਂ ਲਈ ਬੰਦ ਰਹਿੰਦੇ ਸਨ। ਉਹ ਜਨਤਾ ਦੀ ਪਹੁੰਚ ਤੋਂ ਦੂਰ ਰਹੇ ਅਤੇ ਆਖਰਕਾਰ ਜਨਤਾ ਨੇ ਉਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਦੇ ਲੋਕਾਂ ਨੇ ਵਾਰੀ-ਵਾਰੀ ਲੁੱਟਣ ਵਾਲਿਆਂ ਨੂੰ ਚਲਦਾ ਕਰ ਦਿੱਤਾ ਹੈ। ਇਨ੍ਹਾਂ ਆਗੂਆਂ ਨੇ ਲੰਮਾ ਸਮਾਂ ਲੋਕਾਂ ਨੂੰ ਮੂਰਖ ਬਣਾਇਆ, ਪਰ ਸੂਬੇ ਦੇ ਸੂਝਵਾਨ ਲੋਕ ਹੁਣ ਇਨ੍ਹਾਂ ਦੇ ਗੁਮਰਾਹਕੁੰਨ ਪ੍ਰਚਾਰ ਵਿੱਚ ਆਉਣ ਵਾਲੇ ਨਹੀਂ ਹਨ। ਇਹ ਹੰਕਾਰੀ ਸਿਆਸਤਦਾਨ ਹਮੇਸ਼ਾ ਲੋਕਾਂ ਨੂੰ ਹਲਕੇ ਵਿੱਚ ਲੈਂਦੇ ਸਨ ਅਤੇ ਆਖ਼ਰਕਾਰ ਲੋਕਾਂ ਨੇ ਉਨ੍ਹਾਂ ਨੂੰ ਨਕਾਰ ਦਿੱਤਾ।

ਇਹ ਮੌਕਾਪ੍ਰਸਤ ਆਗੂ ਬੌਖਲਾ ਗਏ ਹਨ ਕਿਉਂਕਿ ਲੋਕ ਇਨ੍ਹਾਂ ਨੂੰ ਕੋਈ ਹੁੰਗਾਰਾ ਨਹੀਂ ਦੇ ਰਹੇ। ਇਨ੍ਹਾਂ ਦਾ ਏਜੰਡਾ ਲੋਕਾਂ ਦੀ ਭਲਾਈ ਦੀ ਬਜਾਏ ਸਿਰਫ਼ ਆਪਣੇ ਪਰਿਵਾਰਾਂ ਦੀ ਭਲਾਈ ਤੱਕ ਸੀਮਤ ਹੈ।” ਵਿਰੋਧੀ ਪਾਰਟੀਆਂ 'ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ, "ਅਕਾਲੀ ਦਲ ਸਿਰਫ਼ ਦਰਾਣੀਆਂ-ਜੇਠਾਣੀਆਂ ਦੀ ਪਾਰਟੀ ਬਣ ਕੇ ਰਹਿ ਗਿਆ ਹੈ। ਇੱਕ ਐਮ.ਪੀ. ਹੈ ਅਤੇ ਦੂਜੀ ਵਿਧਾਇਕ ਹੈ।

ਸੁਖਬੀਰ ਬਾਦਲ 2022 ਦੀ ਹਾਰ ਦੇ ਸਦਮੇ 'ਚੋਂ ਅਜੇ ਤੱਕ ਬਾਹਰ ਨਹੀਂ ਆ ਸਕੇ। ਸਾਬਕਾ ਉਪ ਮੁੱਖ ਮੰਤਰੀ ਕਹਿੰਦੇ ਹਨ ਕਿ ਉਨ੍ਹਾਂ ਨੇ ਆਪਣੇ ਸਾਰੇ ਵਿਧਾਇਕਾਂ ਨੂੰ ਵਿਧਾਨ ਸਭਾ ਵਿੱਚ ਨਾ ਜਾਣ ਦੇ ਨਿਰਦੇਸ਼ ਦਿੱਤੇ ਹਨ, ਉਹ ਇਹ ਭੁੱਲ ਗਏ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਸਿਰਫ਼ ਇੱਕ ਹੀ ਵਿਧਾਇਕ ਬਚਿਆ ਹੈ ਅਤੇ ਉਹ ਵੀ ਉਨ੍ਹਾਂ ਦਾ ਰਿਸ਼ਤੇਦਾਰ ਹੈ।" ਉਨ੍ਹਾਂ ਕਿਹਾ, "ਅਕਾਲੀ, ਕਾਂਗਰਸ ਅਤੇ ਭਾਜਪਾ ਵਾਲੇ ਜਾਣਦੇ ਹਨ ਕਿ ਉਹ ਸਿਆਸੀ ਤੌਰ 'ਤੇ ਮੇਰਾ ਮੁਕਾਬਲਾ ਨਹੀਂ ਕਰ ਸਕਦੇ।

ਇਸ ਲਈ ਉਹ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਕਰਕੇ ਬਣਾਈਆਂ ਗਈਆਂ ਫ਼ਰਜ਼ੀ ਵੀਡੀਓਜ਼ ਰਾਹੀਂ ਧਾਰਮਿਕ ਮੁੱਦਿਆਂ 'ਤੇ ਮੈਨੂੰ ਬਦਨਾਮ ਕਰਨ ਲਈ ਇਕੱਠੇ ਹੋ ਗਏ ਹਨ।" ਅਕਾਲੀ ਲੀਡਰਸ਼ਿਪ 'ਤੇ ਵਰ੍ਹਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅਕਾਲੀ ਆਗੂਆਂ ਨੇ ਆਪਣੇ ਲੰਬੇ ਅਤੇ ਜ਼ਾਲਮਾਨਾ ਰਾਜ ਦੌਰਾਨ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਅਤੇ ਆਮ ਆਦਮੀ 'ਤੇ ਅਣਗਿਣਤ ਤੇ ਨਾ-ਮਾਫ਼ੀਯੋਗ ਜ਼ੁਲਮ ਕੀਤੇ।

ਉਨ੍ਹਾਂ ਨੇ ਪੰਜਾਬੀਆਂ ਦੀ ਮਾਨਸਿਕਤਾ ਨੂੰ ਭਾਵਨਾਤਮਕ ਤੌਰ 'ਤੇ ਜ਼ਖ਼ਮੀ ਕੀਤਾ ਅਤੇ ਸੂਬੇ ਨੂੰ ਬਰਬਾਦ ਕਰਨ ਲਈ ਕਈ ਮਾਫੀਆ ਨੂੰ ਪਨਾਹ ਦਿੱਤੀ। ਅਕਾਲੀ ਲੀਡਰਸ਼ਿਪ ਨੂੰ ਕਦੇ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ ਕਿਉਂਕਿ ਉਹ ਪੰਜਾਬ ਦੀਆਂ ਕਈ ਪੀੜ੍ਹੀਆਂ ਦੀ ਨਸਲਕੁਸ਼ੀ ਲਈ ਜ਼ਿੰਮੇਵਾਰ ਹੈ। 'ਚਿੱਟੇ' ਦੇ ਵਪਾਰ ਨੂੰ ਉਨ੍ਹਾਂ ਦੀ ਸਰਪ੍ਰਸਤੀ ਹਾਸਲ ਸੀ ਅਤੇ ਉਨ੍ਹਾਂ ਦੇ ਲੰਬੇ ਕੁਸ਼ਾਸਨ ਦੌਰਾਨ ਇਹ ਖ਼ੂਬ ਫਲਿਆ-ਫੁੱਲਿਆ।"

ਉਨ੍ਹਾਂ ਅੱਗੇ ਕਿਹਾ, "ਅਕਾਲੀ ਆਗੂ ਜਨਤਾ ਵਿੱਚ ਆਪਣਾ ਆਧਾਰ ਗੁਆ ਚੁੱਕੇ ਹਨ। ਉਨ੍ਹਾਂ ਦੀਆਂ ਰੈਲੀਆਂ ਵਿੱਚ ਭੀੜ ਦਿਖਾਉਣ ਲਈ ਪੈਸੇ ਦੇ ਕੇ ਲਿਆਂਦੇ ਵਰਕਰ ਲਿਆਂਦੇ ਜਾ ਰਹੇ ਹਨ। ਹਰ ਅਕਾਲੀ ਰੈਲੀ ਵਿੱਚ ਉਹੀ ਭੀੜ ਮੌਜੂਦ ਹੁੰਦੀ ਹੈ।" ਕਾਂਗਰਸ 'ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਕਾਂਗਰਸ ਪਾਰਟੀ ਆਪਣੇ ਆਖਰੀ ਸਾਹਾਂ 'ਤੇ ਹੈ ਅਤੇ ਬਹੁਤ ਜਲਦ ਇਹ ਖ਼ਤਮ ਹੋ ਜਾਵੇਗੀ ਕਿਉਂਕਿ ਉਸ ਕੋਲ ਲੋਕਾਂ ਅਤੇ ਸੂਬੇ ਲਈ ਕੋਈ ਵਿਜ਼ਨ ਨਹੀਂ ਹੈ।

ਇਨ੍ਹਾਂ ਦਾ ਇੱਕੋ-ਇੱਕ ਮਕਸਦ ਸੱਤਾ ਹਾਸਲ ਕਰਕੇ ਪੰਜਾਬ ਦੀ ਦੌਲਤ ਨੂੰ ਲੁੱਟਣਾ ਹੈ, ਪਰ ਉਹ ਸੁਪਨੇ ਕਦੇ ਪੂਰੇ ਨਹੀਂ ਹੋਣਗੇ।" ਉਨ੍ਹਾਂ ਕਿਹਾ, "ਕਾਂਗਰਸ ਪਾਰਟੀ ਆਪਸੀ ਫੁੱਟ ਦਾ ਸ਼ਿਕਾਰ ਹੈ, ਜੋ ਆਪਣੀ ਅੰਦਰੂਨੀ ਲੜਾਈ ਕਾਰਨ ਢਹਿ-ਢੇਰੀ ਹੋ ਜਾਵੇਗੀ। ਇਹ ਬੜੇ ਅਫ਼ਸੋਸ ਦੀ ਗੱਲ ਹੈ ਕਿ ਸੱਤਾ ਲਈ ਆਪਸ ਵਿੱਚ ਲੜ ਰਹੇ ਇਨ੍ਹਾਂ ਆਗੂਆਂ ਨੂੰ ਇਕੱਠਾ ਕਰਨ ਆਉਣ ਵਾਲੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਇਨ੍ਹਾਂ ਦੇ ਨਾਮ ਵੀ ਸਹੀ ਬੋਲਣੇ ਨਹੀਂ ਆਉਂਦੇ।"

ਪੰਜਾਬ ਦੇ ਦਰਿਆਈ ਪਾਣੀਆਂ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਸ਼ਟੀ ਕੀਤੀ, "ਸਾਡੀ ਸਰਕਾਰ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਗੁਆਂਢੀ ਸੂਬੇ ਪੰਜਾਬ ਦਾ ਪਾਣੀ ਖੋਹਣ 'ਤੇ ਉਤਾਰੂ ਸਨ, ਪਰ ਸੂਬਾ ਸਰਕਾਰ ਨੇ ਸਖ਼ਤ ਸਟੈਂਡ ਲਿਆ ਅਤੇ ਇਹ ਯਕੀਨੀ ਬਣਾਇਆ ਕਿ ਦੂਜੇ ਸੂਬਿਆਂ ਨਾਲ ਇੱਕ ਬੂੰਦ ਵੀ ਸਾਂਝੀ ਨਾ ਕੀਤੀ ਜਾਵੇ।"

ਉਨ੍ਹਾਂ ਕਿਹਾ, "ਸਾਡੀ ਸਰਕਾਰ ਦੇ ਦ੍ਰਿੜ੍ਹ ਸਟੈਂਡ ਸਦਕਾ ਪੰਜਾਬ ਦਾ ਪਾਣੀ ਬਚ ਗਿਆ ਹੈ। ਇਹ ਸਰਕਾਰ ਦਾ ਮੁੱਢਲਾ ਫ਼ਰਜ਼ ਹੈ। ਕਿਸੇ ਨੂੰ ਵੀ ਪੰਜਾਬ ਦੇ ਹੱਕਾਂ 'ਤੇ ਡਾਕਾ ਮਾਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਮੈਂ ਇੱਥੇ ਪੰਜਾਬ ਅਤੇ ਪੰਜਾਬੀਆਂ ਦੇ ਰਾਖੇ ਵਜੋਂ ਬੈਠਾ ਹਾਂ। ਸਾਨੂੰ ਸਾਡੇ ਹੱਕਾਂ ਤੋਂ ਵਾਂਝੇ ਕਰਨ ਦੀ ਕਿਸੇ ਵੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਜਾਵੇਗਾ।” ਮੁੱਖ ਮੰਤਰੀ ਨੇ ਅੱਗੇ ਕਿਹਾ, "ਆਪ ਸਰਕਾਰ ਸੂਬੇ ਦੇ ਖ਼ਜ਼ਾਨੇ ਦੇ ਇੱਕ-ਇੱਕ ਪੈਸੇ ਦੀ ਵਰਤੋਂ ਲੋਕਾਂ ਦੀ ਭਲਾਈ ਲਈ ਸੁਚੱਜੇ ਢੰਗ ਨਾਲ ਕਰ ਰਹੀ ਹੈ।

ਪੰਜਾਬ ਵਿੱਚ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਇੱਥੋਂ ਤੱਕ ਕਿ ਕਿਸਾਨਾਂ ਨੂੰ ਵੀ ਹੁਣ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜੋ ਲਾਮਿਸਾਲ ਹੈ।" ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅਜਿਹੇ ਸਮੇਂ ਜਦੋਂ ਦੇਸ਼ ਦੀਆਂ ਸੰਪਤੀਆਂ ਨੂੰ ਚਹੇਤਿਆਂ ਨੂੰ ਕੌਡੀਆਂ ਦੇ ਭਾਅ ਦਿੱਤਾ ਜਾ ਰਿਹਾ ਹੈ, ਪੰਜਾਬ ਸਰਕਾਰ ਨੇ ਇੱਕ ਨਿੱਜੀ ਥਰਮਲ ਪਲਾਂਟ ਖ਼ਰੀਦ ਕੇ ਅਤੇ ਇਸ ਦਾ ਨਾਮ ਸ੍ਰੀ ਗੁਰੂ ਅਮਰਦਾਸ ਜੀ ਦੇ ਨਾਮ 'ਤੇ ਰੱਖ ਕੇ ਇਤਿਹਾਸ ਰਚਿਆ ਹੈ।"

'ਮੁੱਖ ਮੰਤਰੀ ਸਿਹਤ ਯੋਜਨਾ' ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, "ਲੋਕਾਂ ਨੂੰ ਵਿਆਪਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਨੇ 'ਮੁੱਖ ਮੰਤਰੀ ਸਿਹਤ ਯੋਜਨਾ' ਸ਼ੁਰੂ ਕੀਤੀ ਹੈ, ਜੋ ਦੇਸ਼ ਦੀ ਆਪਣੀ ਕਿਸਮ ਦੀ ਪਹਿਲੀ ਸਕੀਮ ਹੈ, ਜਿਸ ਤਹਿਤ ਪੰਜਾਬ ਦੇ ਹਰ ਨਿਵਾਸੀ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਮੁਹੱਈਆ ਕਰਵਾਇਆ ਜਾਂਦਾ ਹੈ।"

ਉਨ੍ਹਾਂ ਅੱਗੇ ਕਿਹਾ, "ਇਹ ਬਹੁਤ ਹੀ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਪੰਜਾਬ ਅਜਿਹੀ ਵਿਆਪਕ ਸਿਹਤ ਬੀਮਾ ਸਹੂਲਤ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਹੈ। ਇਸ ਨਾਲ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਉਣ ਦੇ ਨਾਲ-ਨਾਲ ਜਨਤਾ 'ਤੇ ਵਿੱਤੀ ਬੋਝ ਕਾਫ਼ੀ ਹੱਦ ਤੱਕ ਘੱਟ ਹੋਇਆ ਹੈ। ਇਸ ਇਤਿਹਾਸਕ ਕਦਮ ਦਾ ਉਦੇਸ਼ ਸੂਬੇ ਦੇ ਸਾਰੇ ਪਰਿਵਾਰਾਂ ਨੂੰ ਵਿਆਪਕ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਹੈ।

ਲੋਕ ਇਸ ਯੋਜਨਾ ਤਹਿਤ ਪਹਿਲਾਂ ਹੀ 650 ਕਰੋੜ ਰੁਪਏ ਤੋਂ ਵੱਧ ਦਾ ਮੁਫ਼ਤ ਇਲਾਜ ਕਰਵਾ ਚੁੱਕੇ ਹਨ।" ਮਹਿਲਾ ਸ਼ਕਤੀਕਰਨ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪਹਿਲੀ ਜੁਲਾਈ ਤੋਂ 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਮੋਬਾਈਲ ਫੋਨਾਂ 'ਤੇ ਵਿੱਤੀ ਸਹਾਇਤਾ ਦੇ ਨੋਟੀਫਿਕੇਸ਼ਨ ਮਿਲਣੇ ਸ਼ੁਰੂ ਹੋ ਜਾਣਗੇ। ਇਹ ਫੰਡ ਸਿੱਧੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੇ ਜਾਣਗੇ ਅਤੇ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨਾਂ ਪ੍ਰਾਪਤ ਕਰ ਰਹੀਆਂ ਔਰਤਾਂ ਵੀ ਇਸ ਲਈ ਯੋਗ ਹੋਣਗੀਆਂ।

ਪੰਜਾਬ ਦੀਆਂ ਲਗਭਗ 97 ਫ਼ੀਸਦੀ ਔਰਤਾਂ ਨੂੰ ਇਸ ਦਾ ਲਾਭ ਮਿਲਣ ਦੀ ਉਮੀਦ ਹੈ ਅਤੇ ਸੂਬਾ ਸਰਕਾਰ ਨੇ ਇਸ ਸਕੀਮ ਲਈ 9,300 ਕਰੋੜ ਰੁਪਏ ਰੱਖੇ ਹਨ।" ਇਸ ਪਹਿਲਕਦਮੀ ਦੇ ਸਮਾਜਿਕ ਮਹੱਤਵ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, "ਭਾਵੇਂ ਵਿੱਤੀ ਸਹਾਇਤਾ ਮਹਿਲਾਵਾਂ ਨੂੰ ਅਮੀਰ ਨਾ ਬਣਾਵੇ, ਪਰ ਇਹ ਉਨ੍ਹਾਂ ਨੂੰ ਮਾਣ ਜ਼ਰੂਰ ਦੇਵੇਗੀ। ਔਰਤਾਂ ਸਭ ਤੋਂ ਵੱਧ ਸਤਿਕਾਰ ਦੀਆਂ ਹੱਕਦਾਰ ਹਨ ਕਿਉਂਕਿ ਉਹ ਖ਼ੁਦ ਜੀਵਨ ਦਾ ਸਰੋਤ ਹਨ।

ਮਾਵਾਂ-ਭੈਣਾਂ ਦੀਆਂ ਅਸੀਸਾਂ ਨਾਲ ਦੁਨੀਆ ਦੀ ਹਰ ਚੁਣੌਤੀ ਨੂੰ ਪਾਰ ਕੀਤਾ ਜਾ ਸਕਦਾ ਹੈ। ਘਰੇਲੂ ਭਲਾਈ ਨੂੰ ਸੁਧਾਰਨ, ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਅਤੇ ਸਮਾਜਿਕ ਤੇ ਆਰਥਿਕ ਫੈਸਲੇ ਲੈਣ ਵਿੱਚ ਔਰਤਾਂ ਦੀ ਭਾਗੀਦਾਰੀ ਨੂੰ ਵਧਾਉਣ ਲਈ ਮਹਿਲਾਵਾਂ ਦੀ ਵਿੱਤੀ ਖ਼ੁਦਮੁਖਤਿਆਰੀ ਬਹੁਤ ਜ਼ਰੂਰੀ ਹੈ।" ਮੁੱਖ ਮੰਤਰੀ ਨੇ ਕਿਹਾ, "ਅਜਿਹੇ ਪ੍ਰੋਗਰਾਮ ਪਿਛਲੀਆਂ ਸਰਕਾਰਾਂ ਦੇ ਏਜੰਡੇ 'ਤੇ ਕਦੇ ਨਹੀਂ ਸਨ, ਜਿਨ੍ਹਾਂ ਨੇ ਪੰਜਾਬ ਨੂੰ ਬਰਬਾਦ ਕੀਤਾ ਅਤੇ ਇਸ ਦੀ ਦੌਲਤ ਲੁੱਟਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ।

ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਅਣਥੱਕ ਯਤਨ ਕਰ ਰਹੀ ਹੈ ਕਿ ਸੂਬੇ ਦੇ ਨੌਜਵਾਨ ਅਜਿਹੀਆਂ ਪਹਿਲਕਦਮੀਆਂ ਦਾ ਲਾਭ ਉਠਾਉਣ, ਜਿਸ ਨਾਲ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣ ਸਕੇ।" ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਪਹਿਲਾਂ ਹੀ ਸਿਹਤ, ਸਿੱਖਿਆ, ਸਟਾਰਟ ਅੱਪਸ ਅਤੇ ਹੋਰ ਕਈ ਪ੍ਰਮੁੱਖ ਖੇਤਰਾਂ ਵਿੱਚ ਦੇਸ਼ ਦੀ ਅਗਵਾਈ ਕਰ ਰਿਹਾ ਹੈ। ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ, ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਦੇਣਾ, 300 ਯੂਨਿਟ ਮੁਫ਼ਤ ਬਿਜਲੀ ਅਤੇ ਹਾਈ-ਟੈਨਸ਼ਨ ਬਿਜਲੀ ਦੀਆਂ ਤਾਰਾਂ ਨੂੰ ਜ਼ਮੀਨਦੋਜ਼ ਕਰਨਾ ਉਨ੍ਹਾਂ ਨਵੀਨਤਾਕਾਰੀ ਪਹਿਲਕਦਮੀਆਂ ਵਿੱਚ ਸ਼ਾਮਲ ਹਨ, ਜਿਨ੍ਹਾਂ ਨੇ ਸੂਬੇ ਦੀ ਆਰਥਿਕਤਾ ਨੂੰ ਵੱਡਾ ਹੁਲਾਰਾ ਦਿੱਤਾ ਹੈ।”

 

Tags: Bhagwant Mann , Bhagwant Singh Mann , AAP Punjab , Chief Minister Of Punjab , Dharampura , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD