Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਐਸ.ਆਈ.ਆਰ ਅਧੀਨ ਪੰਜਾਬ ਰਾਜ ਵਿੱਚ ਭਲਕ (25 ਜੂਨ ) ਤੋਂ ਸ਼ੁਰੂ ਹੋਵੇਗੀ ਘਰੋ-ਘਰੀ ਗਣਨਾ : ਸੀ.ਈ.ਓ. ਅਨਿੰਦਿਤਾ ਮਿਤਰਾ

ਘਰੋ-ਘਰੀ ਗਣਨਾ ਲਈ ਸਾਰੀਆ ਤਿਆਰੀਆਂ ਮੁਕੰਮਲ : ਸੀ.ਈ.ਓ. ਅਨਿੰਦਿਤਾ ਮਿਤਰਾ

Anindita Mitra, Election Commision Punjab, ECI, Chief Electoral Officer Punjab, CEO Punjab

Web Admin

Web Admin

5 Dariya News

ਚੰਡੀਗੜ੍ਹ , 24 Jun 2026

Last updated on: Jun 25, 2026, 10:30 IST

ਪੰਜਾਬ ਰਾਜ ਵਿੱਚ ਭਲਕ  ਤੋਂ (25 ਜੂਨ 2026 ) ਤੋਂ  ਵਿਸ਼ੇਸ਼ ਗਹਿਰੀ ਸੁਧਾਈ ਅਧੀਨ ਘਰੋ-ਘਰ ਗਣਨਾ ਦਾ ਪਹਿਲੇ ਪੜਾਅ ਦਾ ਕੰਮ ਆਰੰਭ ਹੋ ਜਾਵੇਗਾ। ਘਰੋ-ਘਰ ਗਣਨਾ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਜਾਣਕਾਰੀ ਅੱਜ ਇੱਥੇ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਵਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਗਣਨਾ ਦੇ ਪਹਿਲੇ ਪੜਾਅ ਦੌਰਾਨ ਬੀ.ਐਲ.ਓ. ਵੱਲੋਂ ਘਰ-ਘਰ ਜਾ ਕੇ ਪ੍ਰੀ-ਪ੍ਰਿੰਟਡ ਫਾਰਮਾਂ ਦੀ ਵੰਡ ਕੀਤੀ ਜਾਵੇਗੀ ਅਤੇ ਬੀ.ਐਲ.ਓਜ਼ ਵੱਲੋਂ ਇਹ ਫਾਰਮ ਭਰਨ ਵਿੱਚ ਵੋਟਰਾਂ ਦੀ ਸਹਾਇਤਾ ਕਰਨ ਤੋਂ ਇਲਾਵਾ ਇਨ੍ਹਾਂ ਫਾਰਮਾਂ ਨੂੰ ਘਰੋ-ਘਰੀ ਜਾ ਕੇ ਵਾਪਸ ਇਕੱਤਰ ਵੀ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਘਰੋ-ਘਰੀ ਗਣਨਾ ਦੀ ਪ੍ਰਕਿਰਿਆ 24 ਜੁਲਾਈ 2026 ਤੱਕ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਜੇਕਰ ਬੀ.ਐਲ.ਓ. ਨੂੰ ਕੋਈ ਫਾਰਮ ਪ੍ਰਾਪਤ ਨਹੀਂ ਹੁੰਦਾ ਤਾਂ ਉਸ ਫਾਰਮ ਦੀ ਪ੍ਰਾਪਤੀ ਲਈ ਉਹ ਤਿੰਨ ਵਾਰ ਤੱਕ ਉਸ ਘਰ ਦਾ ਦੌਰਾ ਕਰੇਗਾ ਅਤੇ ਆਪਣੇ ਦੌਰੇ ਸਬੰਧੀ ਘਰ ਦੇ ਦਰਵਾਜ਼ੇ ਤੇ ਸਟਿੱਕਰ ਚਿਪਕਾ ਕੇ ਜਾਣਕਾਰੀ ਦਰਜ ਕਰੇਗਾ। ਉਨ੍ਹਾਂ ਦੱਸਿਆ ਕਿ 24453 ਬੀ.ਐਲ.ਓਜ਼. ਵਲੋਂ ਸੂਬੇ ਦੇ 2 ਕਰੋੜ 14 ਲੱਖ 61 ਹਜ਼ਾਰ 43 ਵੋਟਰਾਂ ਦੀ ਗਣਨਾ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇ ਪੰਜਾਬ ਰਾਜ ਵਿੱਚ 1 ਕਰੋੜ 84 ਲੱਖ 61 ਹਜ਼ਾਰ 581 ਵੋਟਰਾਂ ਦੀ ਮੈਪਿੰਗ ਹੋ ਚੁੱਕੀ ਹੈ, ਜੋ ਕਿ 86.02 ਫੀਸਦ ਬਣਦੀ ਹੈ। ਮੁੱਖ ਚੋਣ ਅਫ਼ਸਰ ਪੰਜਾਬ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਐਸ.ਆਈ.ਆਰ. ਸਬੰਧੀ ਐਲਾਨੇ ਗਏ ਪ੍ਰੋਗਰਾਮ ਅਨੁਸਾਰ 25 ਜੂਨ ਤੋਂ 24 ਜੁਲਾਈ ,2026 ਤੱਕ ਘਰੋ-ਘਰੀ ਗਣਨਾ, ਪੋਲਿੰਗ ਸਟੇਸ਼ਨ ਦੀ ਰੈਸ਼ਨਲਾਈਜੇਸਨ ਦਾ ਕੰਮ 24 ਜੁਲਾਈ 2026 ਤੱਕ ਕੀਤਾ ਜਾਵੇਗਾ ਜਦਕਿ ਵੋਟਰ ਸੂਚੀਆਂ ਦਾ ਖਰੜਾ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 3-8-2026 ਤੋਂ 2-9-2026 ਤੱਕ ਪੇਸ਼ ਕੀਤੇ ਜਾ ਸਕਦੇ ਹਨ। ਇਤਰਾਜ਼ ਅਤੇ ਦਾਅਵਿਆਂ ਦਾ ਨਿਪਟਾਰਾ 03-08-2026 ਤੋਂ 28-09-2026 ਤੱਕ ਕੀਤਾ ਜਾਵੇਗਾ। ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 01-10-2026 ਨੂੰ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਗਣਨਾ ਸਬੰਧੀ ਪੰਜਾਬ ਰਾਜ ਦੇ ਸਮੁੱਚੇ ਚੋਣ ਅਮਲੇ ਅਤੇ ਬੀ.ਐਲ.ਏਜ਼. ਨੂੰ ਟਰੇਨਿੰਗ ਦੇਣ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ।

ਇਸ ਮੌਕੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਸ੍ਰੀਮਤੀ ਮਿਤਰਾ ਨੇ ਸਪੱਸ਼ਟ ਕੀਤਾ ਘਰੋ-ਘਰੀ ਗਣਨਾ ਦੌਰਾਨ ਜੇਕਰ ਕਿਸੇ ਵੋਟਰ ਦੀ ਮੈਪਿੰਗ ਨਹੀਂ ਹੁੰਦੀ ਹੈ  ਤਾਂ ਉਸਨੂੰ  ਇਤਰਾਜ ਅਤੇ ਦਾਅਵਿਆਂ ਦੀ ਪ੍ਰਕਿਰਿਆ ਦੌਰਾਨ ਨੋਟਿਸ ਜਾਰੀ ਹੋਵੇਗਾ, ਜਿਸ ’ਤੇ ਸਬੰਧਤ ਵਿਅਕਤੀ ਮੰਗੇ ਗਏ ਦਸਤਾਵੇਜ਼ ਈਆਰਓ ਨੂੰ ਪੇਸ਼ ਕਰਕੇ ਆਪਣੀ ਵੋਟ ਬਣਵਾਉਣ ਲਈ ਮੌਕਾ ਦਿੱਤਾ ਜਾਵੇਗਾ।

ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਅਮਲ ਦੌਰਾਨ ਕਿਸੇ ਵੀ ਯੋਗ ਵਿਅਕਤੀ ਦੀ ਵੋਟ ਨਹੀਂ ਕੱਟੀ ਜਾਵੇਗੀ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜਿਹੜੇ ਭਾਰਤੀ ਨਾਗਰਿਕ ਨੇ ਕਿਸੇ ਹੋਰ ਦੇਸ਼ ਦਾ ਪਾਸਪੋਰਟ ਬਣਵਾ ਲਿਆ ਹੈ ਤਾਂ ਉਹ ਭਾਰਤ ਵਿੱਚ ਵੋਟ ਬਣਵਾਉਣ ਦਾ ਹੱਕਦਾਰ ਨਹੀਂ ਹੈ। ਇਸ ਤੋਂ ਇਲਾਵਾ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਕੋਈ ਵੋਟਰ ਦੋ ਥਾਵਾਂ ਤੇ ਵੋਟ ਬਣਾਉਂਦਾ ਹੈ ਜਾਂ ਫਿਰ ਕਿਸੇ ਹੋਰ ਦੇਸ਼ ਦੀ ਨਾਗਰਿਕਤਾ ਲੈਣ ਦੇ ਬਾਵਜੂਦ ਭਾਰਤ ਵਿੱਚ ਆਪਦੀ ਵੋਟ ਬਣਾਉਂਦਾ ਹੈ ਤਾਂ ਉਸਨੂੰ ਇੱਕ ਸਾਲ ਦੀ ਕੈਦ ਦੀ ਸਜ਼ਾ ਵੀ ਹੋ ਸਕਦੀ ਹੈ।

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਐਸਆਈਆਰ ਦੀ ਪੂਰੀ ਪ੍ਰਕਿਰਿਆ ਸਬੰਧੀ ਪੰਜਾਬ ਰਾਜ ਦੀਆਂ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਮੀਟਿੰਗ ਕਰਕੇ ਜਾਣਕਾਰੀ ਦੇ ਦਿੱਤੀ ਗਈ ਹੈ ਅਤੇ ਉਨ੍ਹਾਂ ਵੱਲੋਂ ਦਿੱਤੇ ਗਏ ਸੁਝਾਵਾਂ ਤੇ ਵੀ ਅਮਲ ਕੀਤਾ ਗਿਆ ਹੈ। ਉਨ੍ਹਾਂ  ਦੱਸਿਆ ਕਿ ਇਹ ਮੀਟਿੰਗ ਰਾਜ ਪੱਧਰ ਤੋਂ ਲੈ ਕੇ ਜ਼ਿਲ੍ਹਾ ਪੱਧਰ , ਤਹਿਸੀਲ ਪੱਧਰ ਅਤੇ ਬੀਐਲਓ ਪੱਧਰ ਤੱਕ ਕੀਤੀਆਂ ਗਈਆਂ ਹਨ।

ਉਨ੍ਹਾਂ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਪੰਜਾਬ ਦੇ ਸਮੂਹ ਈਆਰਓਜ਼ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਅਧੀਨ ਆਉਂਦੇ ਸਬੰਧਤ ਖੇਤਰ ਦੇ ਬੀਐਲਓਜ਼ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕਰਨਗੇ ਅਤੇ ਬੀਐਲਓਜ਼ ਤੋਂ ਫੀਡਬੈਕ ਲੈਣ ਤੋਂ ਇਲਾਵਾਂ ਉਨ੍ਹਾਂ ਦੀਆਂ  ਤਕਨੀਕੀ ਸਮੱਸਿਆਵਾਂ, ਘਰ ਜਾਂ ਵਿਅਕਤੀ ਲੱਭਣ ਵਿੱਚ ਪੇਸ਼ ਆ ਰਹੀ ਸਮੱਸਿਆ ਬਾਰੇ ਜਾਂ ਕਿਸੇ ਵੱਲੋਂ ਦੁਰਵਿਹਾਰ ਕਰਨ ਸਬੰਧੀ ਜਾਣਕਾਰੀ ਲੈਣਗੇ।

 

Tags: Anindita Mitra , Election Commision Punjab , ECI , Chief Electoral Officer Punjab , CEO Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD