Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਭੂਮੀਗਤ ਜਲ ਸੰਭਾਲ ਅਤੇ ਪ੍ਰਬੰਧਨ ਸਬੰਧੀ ਟੀਅਰ-3 ਸਿਖਲਾਈ ਪ੍ਰੋਗਰਾਮ ਅਤੇ ਚੱਲ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ

ਕੇਂਦਰੀ ਭੂਮੀਗਤ ਜਲ ਬੋਰਡ ਦੇ ਵਿਗਿਆਨੀਆਂ ਵੱਲੋਂ ਬਰਨਾਲਾ ਦਾ ਦੌਰਾ

Harpreet Singh, DC Barnala, Deputy Commissioner Barnala, Barnala

Web Admin

Web Admin

5 Dariya News

ਬਰਨਾਲਾ , 24 Jun 2026

Last updated on: Jun 25, 2026, 11:13 IST

ਭੂਮੀਗਤ ਜਲ ਦੀ ਸੰਭਾਲ ਅਤੇ ਟਿਕਾਊ ਜਲ ਪ੍ਰਬੰਧਨ ਦੇ ਉਦੇਸ਼ ਨਾਲ ਇੱਕ ਟੀਅਰ-3 ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਕੇਂਦਰੀ ਭੂਮੀਗਤ ਜਲ ਬੋਰਡ (CGWB), ਉੱਤਰ-ਪੱਛਮੀ ਖੇਤਰ, ਚੰਡੀਗੜ੍ਹ ਦੇ   ਵਿਗਿਆਨੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ ਅਤੇ ਜ਼ਿਲ੍ਹੇ ਵਿੱਚ ਭੂਮੀਗਤ ਜਲ ਦੀ ਸੰਭਾਲ ਅਤੇ ਪ੍ਰਬੰਧਨ ਲਈ ਚਲ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲਿਆ ਗਿਆ। 

ਇਸ ਪ੍ਰੋਗਰਾਮ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ  ਆਈ ਏ ਐੱਸ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਆਈ ਏ ਐੱਸ ਵੱਲੋਂ ਕੀਤੀ ਗਈ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਜ਼ਮੀਨੀ ਪੱਧਰ 'ਤੇ ਵਿਗਿਆਨਕ ਪਹੁੰਚ ਨਾਲ ਭੂਮੀਗਤ ਜਲ ਦੀ ਸੰਭਾਲ ਅਤੇ ਬਿਹਤਰ ਜਲ ਪ੍ਰਬੰਧਨ ਨੂੰ ਉਤਸ਼ਾਹਿਤ ਕਰਨਾ ਸੀ।

ਇਸ ਮੌਕੇ ਕੇਂਦਰੀ ਭੂਮੀਗਤ ਜਲ ਬੋਰਡ  ਤੋਂ ਆਏ ਵਿਗਿਆਨੀਆਂ ਨੇ ਭੂਮੀਗਤ ਜਲ ਪ੍ਰਬੰਧਨ ਸਬੰਧੀ ਅਹਿਮ ਜਾਣਕਾਰੀਆਂ ਸਾਂਝੀਆਂ ਕੀਤੀਆਂ। ਸ੍ਰੀ ਰਿਸ਼ੀ ਰਾਜ (ਵਿਗਿਆਨੀ-ਬੀ), ਸ੍ਰੀ ਵਿੱਦਿਆ ਸਾਗਰ (ਵਿਗਿਆਨੀ-ਬੀ) ਅਤੇ ਡਾ. ਸਵਿਤਾ ਸਿੰਘ (ਸਹਾਇਕ ਭੂ-ਭੌਤਿਕ ਵਿਗਿਆਨੀ) ਵੱਲੋਂ ਭੂਮੀਗਤ ਜਲ ਸਰੋਤਾਂ ਦੇ ਮੁਲਾਂਕਣ, ਗੁਣਵੱਤਾ ਅਤੇ ਸੰਭਾਲ ਸਬੰਧੀ ਵਿਸਤ੍ਰਿਤ ਪੇਸ਼ਕਾਰੀਆਂ ਦਿੱਤੀਆਂ ਗਈਆਂ। 

ਸਿਖਲਾਈ ਦੌਰਾਨ ਹਾਈਡ੍ਰੋਲੋਜੀਕਲ ਪਹਿਲੂਆਂ, ਭੂ-ਭੌਤਿਕ ਤਕਨੀਕਾਂ (Geophysical Techniques), ਸਰਵੇਖਣ ਦੇ ਨਤੀਜਿਆਂ, ਪਾਣੀ ਦੀ ਅੰਨ੍ਹੇਵਾਹ ਵਰਤੋਂ ਦੀ ਰੋਕਥਾਮ, ਮੀਂਹ ਦੇ ਪਾਣੀ ਦੀ ਸੰਭਾਲ (Rainwater Harvesting), ਆਰਟੀਫੀਸ਼ੀਅਲ ਰੀਚਾਰਜ ਅਤੇ ਜਲ ਪ੍ਰਬੰਧਨ ਲਈ ਅਪਣਾਈਆਂ ਜਾਣ ਵਾਲੀਆਂ ਆਧੁਨਿਕ ਤਕਨੀਕਾਂ ਬਾਰੇ ਵਿਸਤਾਰ ਨਾਲ ਚਾਨਣਾ ਪਾਇਆ  ਅਤੇ ਪ੍ਰਤੀਭਾਗੀਆਂ ਨੂੰ ਜਾਗਰੂਕ ਕੀਤਾ ਗਿਆ।

ਇਸ ਅਹਿਮ ਸਿਖਲਾਈ ਪ੍ਰੋਗਰਾਮ ਵਿੱਚ ਵੱਖ-ਵੱਖ ਵਿਭਾਗਾਂ ਦੇ ਮੁਖੀਆਂ, ਸਹਾਇਕਾਂ ਅਤੇ ਕਿਸਾਨਾਂ ਸਮੇਤ ਲਗਭਗ 80 ਪ੍ਰਤੀਭਾਗੀਆਂ ਨੇ ਭਾਗ ਲਿਆ। ਪ੍ਰੋਗਰਾਮ ਵਿੱਚ ਜ਼ਿਲ੍ਹਾ ਪ੍ਰੀਸ਼ਦ  ਸੁਪਰਡੈਂਟ ਸ੍ਰੀ ਅਨੁਰਾਗ ਸ਼ਰਮਾ, ਸ੍ਰੀ ਜਗਤਾਰ ਮਿੱਤਲ ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ। 

ਇਸ ਪ੍ਰੋਗਰਾਮ ਦੇ ਸਫ਼ਲ ਆਯੋਜਨ ਵਿੱਚ ਮਨਰੇਗਾ ਬਰਨਾਲਾ ਦੇ ਜ਼ਿਲ੍ਹਾ ਨੋਡਲ ਅਫ਼ਸਰ ਸ੍ਰੀ ਮਨਦੀਪ ਕੁਮਾਰ ਬਾਂਸਲ ਦਾ ਵਿਸ਼ੇਸ਼ ਯੋਗਦਾਨ ਰਿਹਾ। ਅੰਤ ਵਿੱਚ "ਭੂਮੀਗਤ ਜਲ ਬਚਾਓ, ਭਵਿੱਖ ਸਵਾਰੋ — ਜਲ ਸੰਭਾਲ ਨਾਲ ਖੁਸ਼ਹਾਲੀ ਲਿਆਓ" ਦੇ ਸੁਨੇਹੇ ਨਾਲ ਸਭ ਨੂੰ ਪਾਣੀ ਦੀ ਬੱਚਤ ਕਰਨ ਦਾ ਸੱਦਾ ਦਿੱਤਾ ਗਿਆ।

 

Tags: Harpreet Singh , DC Barnala , Deputy Commissioner Barnala , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD