Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਭਰੂਣ ਹੱਤਿਆ ਅਤੇ ਗੈਰ-ਕਾਨੂੰਨੀ ਲਿੰਗ ਜਾਂਚ ਵਿਰੁੱਧ ਪੰਜਾਬ ਸਰਕਾਰ ਦੀ ਜ਼ੀਰੋ ਟੋਲਰੈਂਸ ਨੀਤੀ : ਪੀ.ਸੀ.ਪੀ.ਐਨ.ਡੀ.ਟੀ. ਐਕਟ ਤਹਿਤ ਵੱਡੀ ਕਾਰਵਾਈ

Dr Balbir Singh, AAP Punjab, Himanshu Aggarwal, Dr Himanshu Aggarwal, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 24 Jun 2026

Last updated on: Jun 25, 2026, 11:29 IST

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਜੀ ਨੇ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਦੇ ਕਮੇਟੀ ਹਾਲ ਵਿਖੇ ਆਯੋਜਿਤ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਸਰਕਾਰ ਵੱਲੋਂ ਗੈਰ-ਕਾਨੂੰਨੀ ਲਿੰਗ ਜਾਂਚ ਅਤੇ ਭਰੂਣ ਹੱਤਿਆ ਵਰਗੀਆਂ ਸਮਾਜਿਕ ਬੁਰਾਈਆਂ ਦੇ ਖ਼ਾਤਮੇ ਲਈ ਕੀਤੀਆਂ ਜਾ ਰਹੀਆਂ ਸਖ਼ਤ ਕਾਰਵਾਈਆਂ ਬਾਰੇ ਜਾਣਕਾਰੀ ਦਿੱਤੀ।ਇਸ ਮੌਕੇ ਓਹਨਾ ਦੇ ਨਾਲ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ ਹਿਮਾਂਸ਼ੂ ਅਗਰਵਾਲ ਅਤੇ ਐਸ ਪੀ ਸਿਟੀ ਪਲਵਿੰਦਰ ਚੀਮਾ , ਸਿਵਿਲ ਸਰਜਨ ਸ਼ੈਲੀ ਜੇਟਲੀ ਵੀ ਮੌਜੂਦ ਸਨ।

ਸਿਹਤ ਮੰਤਰੀ ਨੇ ਦੱਸਿਆ ਕਿ ਪ੍ਰਾਪਤ ਖ਼ਾਸ ਸੂਚਨਾ ਦੇ ਆਧਾਰ ’ਤੇ 12 ਜੂਨ 2026 ਨੂੰ ਜ਼ਿਲ੍ਹਾ ਯੋਗ ਅਥਾਰਟੀ-ਕਮ-ਸਿਵਲ ਸਰਜਨ, ਪਟਿਆਲਾ ਦੀ ਅਗਵਾਈ ਹੇਠ ਪੀ.ਸੀ.ਪੀ.ਐਨ.ਡੀ.ਟੀ. ਟੀਮ ਨੇ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਇੱਕ ਡਿਕੋਇ ਆਪ੍ਰੇਸ਼ਨ ਕੀਤਾ। ਇਸ ਕਾਰਵਾਈ ਦੌਰਾਨ ਪੀ.ਸੀ.ਪੀ.ਐਨ.ਡੀ.ਟੀ. ਐਕਟ ਦੀ ਉਲੰਘਣਾ ਸਬੰਧੀ ਮੁੱਢਲੇ ਸਬੂਤ ਪ੍ਰਾਪਤ ਹੋਏ ਅਤੇ ਇੱਕ ਪੋਰਟੇਬਲ ਅਲਟਰਾਸਾਊਂਡ ਮਸ਼ੀਨ ਸਮੇਤ ਹੋਰ ਸਮੱਗਰੀ ਬਰਾਮਦ ਕੀਤੀ ਗਈ।

ਇਸ ਕਾਰਵਾਈ ਦੇ ਆਧਾਰ ’ਤੇ ਥਾਣਾ ਕੋਤਵਾਲੀ, ਪਟਿਆਲਾ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਮਾਮਲੇ ਦੀ ਜਾਂਚ ਪੁਲਿਸ ਵਿਭਾਗ ਵੱਲੋਂ ਕੀਤੀ ਜਾ ਰਹੀ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਸ੍ਰੀਮਤੀ ਮੀਨਾ ਰਾਣੀ ਵਾਸੀ ਚੌਰਾ ਜਿਲ੍ਹਾ ਪਟਿਆਲਾ ਅਤੇ ਸ੍ਰੀ ਜਰਨੈਲ ਸਿੰਘ ਵਾਸੀ ਸਵਾਜਪੁਰ ਜਿਲ੍ਹਾ ਪਟਿਆਲਾ ਦੋਵੇਂ ਵਾਸੀ ਪਿੰਡ ਚੌਰਾ, ਜ਼ਿਲ੍ਹਾ ਪਟਿਆਲਾ, ਨੂੰ ਇਸ ਮਾਮਲੇ ਵਿੱਚ ਦੋਸ਼ੀ ਵਜੋਂ ਨਾਮਜ਼ਦ ਕੀਤਾ ਗਿਆ ਹੈ। 

ਉਨ੍ਹਾਂ ਕਿਹਾ ਕਿ ਮਾਮਲਾ ਜਾਂਚ ਅਧੀਨ ਹੈ ਅਤੇ ਅਗਲੀ ਕਾਨੂੰਨੀ ਕਾਰਵਾਈ ਕਾਨੂੰਨ ਅਨੁਸਾਰ ਕੀਤੀ ਜਾਵੇਗੀ। ਉਨ੍ਹਾਂ ਇਸ ਸਫਲ ਕਾਰਵਾਈ ਲਈ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ, ਜ਼ਿਲ੍ਹਾ ਯੋਗ ਅਥਾਰਟੀ-ਕਮ-ਸਿਵਲ ਸਰਜਨ, ਪਟਿਆਲਾ ਅਤੇ ਪੀ.ਸੀ.ਪੀ.ਐਨ.ਡੀ.ਟੀ. ਟੀਮ ਦੀ ਸ਼ਲਾਘਾ ਕੀਤੀ।

ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਗੈਰ-ਕਾਨੂੰਨੀ ਲਿੰਗ ਜਾਂਚ ਅਤੇ ਭਰੂਣ ਹੱਤਿਆ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਅਪਣਾ ਰਹੀ ਹੈ ਅਤੇ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਦੋਸ਼ੀ ਪਾਏ ਜਾਣ ਵਾਲੇ ਵਿਅਕਤੀਆਂ ਖ਼ਿਲਾਫ਼ ਪੀ.ਸੀ.ਪੀ.ਐਨ.ਡੀ.ਟੀ. ਐਕਟ ਅਤੇ ਹੋਰ ਲਾਗੂ ਕਾਨੂੰਨਾਂ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਡਾ. ਬਲਬੀਰ ਸਿੰਘ ਨੇ ਸਿਹਤ ਕਰਮਚਾਰੀਆਂ ਅਤੇ ਸਮਾਜਿਕ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਧੀ ਬਚਾਓ ਦੇ ਇਸ ਮਹੱਤਵਪੂਰਨ ਮਿਸ਼ਨ ਵਿੱਚ ਸਰਕਾਰ ਦਾ ਸਾਥ ਦੇਣ ਅਤੇ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਬਾਰੇ ਕੋਈ ਵੀ ਜਾਣਕਾਰੀ ਤੁਰੰਤ ਪ੍ਰਸ਼ਾਸਨ ਨਾਲ ਸਾਂਝੀ ਕਰਨ। ਉਨ੍ਹਾਂ ਕਿਹਾ ਕਿ ਧੀਆਂ ਦੀ ਸੁਰੱਖਿਆ, ਸਨਮਾਨ ਅਤੇ ਬਰਾਬਰੀ ਨੂੰ ਯਕੀਨੀ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਪੰਜਾਬ ਸਰਕਾਰ ਬਾਲ ਲਿੰਗ ਅਨੁਪਾਤ ਵਿੱਚ ਸੁਧਾਰ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

 

Tags: Dr Balbir Singh , AAP Punjab , Himanshu Aggarwal , Dr Himanshu Aggarwal , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD