Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਐੱਸ.ਆਈ.ਆਰ. ਅਧੀਨ ਜ਼ਿਲ੍ਹਾ ਅੰਮ੍ਰਿਤਸਰ ਵਿੱਚ 25 ਜੂਨ ਤੋਂ ਸ਼ੂਰੂ ਹੋਵੇਗੀ ਘਰ-ਘਰ ਗਣਨਾ ਪ੍ਰੀਕ੍ਰਿਆ - ਦਲਵਿੰਦਰਜੀਤ ਸਿੰਘ

ਜ਼ਿਲ੍ਹੇ ਦੇ 2134 ਬੀ.ਐੱਲ.ਓਜ਼ ਘਰ-ਘਰ ਜਾ ਕੇ ਵੋਟਰਾਂ ਦੇ ਗਣਨਾ ਫਾਰਮ ਭਰਵਾਉਣਗੇ

Dalwinderjit Singh, DC Amritsar, Amritsar, Deputy Commissioner Amritsar

5 Dariya News

5 Dariya News

5 Dariya News

ਅੰਮ੍ਰਿਤਸਰ , 24 Jun 2026

Last updated on: Jun 25, 2026, 12:04 IST

ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ) ਸਬੰਧੀ ਜ਼ਿਲ੍ਹਾ ਅੰਮ੍ਰਿਤਸਰ ਵਿੱਚ 25 ਜੂਨ ਤੋਂ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ 25 ਜੂਨ ਤੋਂ 24 ਜੁਲਾਈ ਤੱਕ ਜ਼ਿਲ੍ਹੇ ਦੇ 2134 ਬੀ.ਐੱਲ.ਓਜ਼ (ਬੂਥ ਲੈਵਲ ਅਫ਼ਸਰ) ਘਰ-ਘਰ ਜਾ ਕੇ ਵੋਟਰਾਂ ਨੂੰ ਗਣਨਾ ਫਾਰਮ ਦੇਣਗੇ ਅਤੇ ਉਨ੍ਹਾਂ ਨੂੰ ਭਰਵਾਉਣਗੇ। 

ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਐੱਸ.ਆਈ.ਆਰ. ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਅੰਮ੍ਰਿਤਸਰ ਦੇ 11 ਵਿਧਾਨ ਸਭਾ ਹਲਕਿਆਂ ਲਈ 11 ਈ.ਆਰ.ਓਜ਼., 22 ਏ.ਈ.ਆਰ.ਓਜ਼., 110 ਐਡੀਸ਼ਨਲ ਏ.ਈ.ਆਰ.ਓਜ਼., 213 ਸੈਕਟਰ ਅਫ਼ਸਰ ਅਤੇ 2134 ਬੂਥ ਲੈਵਲ ਅਫ਼ਸਰ (ਬੀ.ਐੱਲ.ਓਜ਼.) ਲਗਾਏ ਗਏ ਹਨ।  ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਪੋਲਿੰਗ ਸਟੇਸ਼ਨ ਦੀ ਰੈਸ਼ਨਲਾਈਜੇਸਨ ਦਾ ਕੰਮ 24 ਜੁਲਾਈ 2026 ਤੱਕ ਕੀਤਾ ਜਾਵੇਗਾ ਜਦਕਿ ਵੋਟਰ ਸੂਚੀਆਂ ਦਾ ਖਰੜਾ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 03-08-2026 ਤੋਂ 02-09-2026 ਤੱਕ ਪੇਸ਼ ਕੀਤੇ ਜਾ ਸਕਦੇ ਹਨ। ਇਤਰਾਜ਼ ਅਤੇ ਦਾਅਵਿਆਂ ਦਾ ਨਿਪਟਾਰਾ 03-08-2026 ਤੋਂ 28-09-2026 ਤੱਕ ਕੀਤਾ ਜਾਵੇਗਾ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 01-10-2026 ਨੂੰ ਕੀਤੀ ਜਾਵੇਗੀ।

ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਦਲਵਿੰਦਰਜੀਤ ਸਿੰਘ ਨੇ  ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿੱਚ 88.61 ਫ਼ੀਸਦੀ ਵੋਟਰਾਂ ਦੀ ਪ੍ਰੀ-ਐੱਸ.ਆਈ.ਆਰ. ਮੈਪਿੰਗ ਹੋ ਚੁੱਕੀ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਖੇਤਰ ਦੇ ਬੀ.ਐੱਲ.ਓਜ਼ ਬਾਰੇ ਜਾਣਕਾਰੀ ਹਾਸਲ ਕਰਨ ਅਤੇ ਉਨ੍ਹਾਂ ਨਾਲ ਲਗਾਤਾਰ ਰਾਬਤਾ ਕਾਇਮ ਰੱਖ ਕੇ ਵੋਟ ਬਣਵਾਉਣ ਦੀ ਪ੍ਰਕਿਰਿਆ ਨੂੰ ਮੁਕੰਮਲ ਕਰਨ। 

ਉਨ੍ਹਾਂ ਦੱਸਿਆ ਕਿ ਇਸ ਕੰਮ ਨੂੰ ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਰਾਜਨੀਤਿਕ ਪਾਰਟੀਆਂ ਵੱਲੋਂ ਵੀ ਬੂਥ ਲੈਵਲ ਏਜੰਟ ਨਿਯੁਕਤ ਕੀਤੇ ਗਏ ਹਨ, ਜੋ ਇਹ ਯਕੀਨੀ ਬਣਾਉਣਗੇ ਕਿ ਕੋਈ ਵੀ ਯੋਗ ਵੋਟਰ ਵੋਟ ਬਣਵਾਉਣ ਤੋਂ ਵਾਂਝਾ ਨਾ ਰਹੇ। ਜ਼ਿਲ੍ਹਾ ਚੋਣ ਅਫ਼ਸਰ ਨੇ ਦ੍ਰਿੜ੍ਹਤਾ ਪ੍ਰਗਟਾਉਂਦਿਆਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਸਖ਼ਤ ਹਦਾਇਤਾਂ ਮੁਤਾਬਿਕ ਜ਼ਿਲ੍ਹਾ ਪ੍ਰਸ਼ਾਸਨ ਇਹ ਯਕੀਨੀ ਬਣਾਏਗਾ ਕਿ ਹਰ ਨਾਗਰਿਕ ਦੀ ਵੋਟ ਲਾਜ਼ਮੀ ਬਣੇ, ਕਿਸੇ ਵੀ ਯੋਗ ਨਾਗਰਿਕ ਦੀ ਵੋਟ ਕੱਟੀ ਨਾ ਜਾਵੇ ਅਤੇ ਕੋਈ ਵੀ ਅਯੋਗ ਵੋਟ, ਵੋਟਰ ਸੂਚੀ ਵਿੱਚ ਦਰਜ ਨਾ ਹੋ ਸਕੇ।

ਉਨ੍ਹਾਂ ਲੋਕਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸਬੰਧੀ ਕਿਸੇ ਵੀ ਤਰ੍ਹਾਂ ਦੀਆਂ ਗੁੰਮਰਾਹਕੁੰਨ ਅਫਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਬਾਰੇ ਕਿਸੇ ਵੀ ਕਿਸਮ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਨਾਗਰਿਕ, ਚੋਣ ਕਮਿਸ਼ਨ ਦੇ ਟੋਲ ਫਰੀ ਨੰਬਰ 1950 `ਤੇ ਸੰਪਰਕ ਕਰ ਸਕਦੇ ਹਨ। 

ਇਸ ਤੋਂ ਇਲਾਵਾ ਐੱਸ.ਆਈ.ਆਰ ਸਬੰਧੀ ਕਿਸੇ ਵੀ ਕਿਸਮ ਦੀ ਸਿ਼ਕਾਇਤ ਦਾ ਨਿਪਟਾਰਾ ਕਰਨ ਲਈ ਜਿਲ੍ਹਾ ਪੱਧਰ `ਤੇ ਜਿਲ੍ਹਾ ਸਿ਼ਕਾਇਤ ਨਿਵਾਰਣ ਅਧਿਕਾਰੀ (ਡੀ.ਜੀ.ਆਰ.ਓ) ਨਿਯੁੱਕਤ ਕੀਤੇ ਗਏ ਹਨ। ਜਿਲ੍ਹਾ ਚੋਣ ਅਫਸਰ ਵੱਲੋਂ ਭਾਰਤ ਚੋਣ ਕਮਿਸ਼ਨ ਵੱਲੋਂ ਚਾਲੂ ਕੀਤੇ ਗਏ ਫੀਚਰ ਬੁੱਕ ਏ ਕਾਲ ਵਿਦ ਬੀ.ਐਲ.ਓ ਬਾਰੇ ਜਾਣਕਾਰੀ ਦਿੱਤੀ। 

ਉਨ੍ਹਾਂ ਵੱਲੋਂ ਦੱਸਿਆ ਗਿਆ ਹੈ ਕਿ ਭਾਰਤ ਚੋਣ ਕਮਿਸ਼ਨ ਦੀ ਵੈਬਸਾਈਟ www.voters.eci.gov.in ਜਾਂ ECI NET ਮੋਬਾਇਲ ਐਪ ਰਾਹੀਂ ਇਸ ਫੀਚਰ ਤੇ ਕਲਿੱਕ ਕਰਕੇ ਵੋਟਰ ਆਪਣੇ ਪੋਲਿੰਗ ਬੂਥ ਨਾਲ ਸਬੰਧਤ ਬੀ.ਐਲ.ਓ ਨਾਲ ਫੋਨ ਉਪਰ ਰਾਬਤਾ ਕਰਕੇ ਵੋਟਰ ਸੂਚੀ/ਐਸ.ਆਈ.ਆਰ ਦੇ ਸਬੰਧ ਵਿੱਚ ਆਪਣੇ ਕਿਸੇ ਵੀ ਕਿਸਮ ਦੀ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ। ਇਸ ਤੋਂ ਪਹਿਲਾਂ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਸਬੰਧੀ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ ਅਤੇ ਇਸ ਪੜਾਅ ਦੌਰਾਨ ਬੀ.ਐਲ.ਓ. ਦੇ ਘਰ-ਘਰ ਦੌਰੇ ਦੌਰਾਨ ਗਣਨਾ ਫਾਰਮਾਂ ਦੀ ਵੰਡ, ਭਰਨ ਅਤੇ ਇਕੱਤਰ ਕਰਨ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ। 

ਜਿਲ੍ਹਾ ਚੋਣ ਅਫਸਰ ਵੱਲੋ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਦੱਸਿਆ ਕਿ ਜਿਲ੍ਹੇ ਵਿੱਚ ਵੱਖ ਵੱਖ ਪਾਰਟੀਆਂ ਵੱਲੋਂ ਕੁੱਲ 5251 ਬੀ.ਐਲ.ਏਜ਼ ਨਿਯੁਕਤ ਕੀਤੇ ਗਏ ਹਨ। ਜਿਨ੍ਹਾਂ ਵਿੱਚ ਆਮ ਆਦਮੀ ਦੇ 2094, ਕਾਂਗਰਸ ਦੇ 1887, ਸ਼੍ਰੋਮਣੀ ਅਕਾਲੀ ਦਲ ਦੇ 814, ਭਾਰਤੀ ਜਨਤਾ ਪਾਰਟੀ ਦੇ 390, ਬਹੁਜਨ ਸਮਾਜ ਪਾਰਟੀ ਦੇ 66 ਬੀ.ਐਲ.ਏਜ਼ ਨਿਯੁੱਕਤ ਹਨ। ਉਨ੍ਹਾਂ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਹਰ ਵਿਧਾਨ ਸਭਾ ਚੋਣ ਹਲਕੇ ਵਿੱਚ ਬੀ.ਐੱਲ.ਏ.-2 ਨਿਯੁਕਤ ਕਰਨ ਤਾਂ ਜੋ ਐੱਸ.ਆਈ.ਆਰ. ਨੂੰ ਤਰੁੱਟੀ ਰਹਿਤ ਨੇਪਰੇ ਚਾੜ੍ਹਿਆ ਜਾ ਸਕੇ।

ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਐਸ.ਆਈ.ਆਰ. ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਰਾਜਨੀਤਿਕ ਪਾਰਟੀਆਂ ਨੂੰ ਸਰਗਰਮੀ ਨਾਲ ਭਾਗ ਲੈਣ ਅਤੇ ਚੋਣ ਅਮਲੇ ਨੂੰ ਵੱਧ ਤੋਂ ਵੱਧ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਕਿਹਾ ਇਨ੍ਹਾਂ ਅਨਮੈਪਡ ਵੋਟਰਾਂ ਦੀ ਮੈਪਿੰਗ ਕਰਵਾਉਣ ਲਈ ਚੋਣ ਅਮਲਾ ਦੀ ਮਦਦ ਕੀਤੀ ਜਾਵੇ। ਇਸ ਮੌਕੇ ਉਨ੍ਹਾਂ ਨੇ ਰਾਜਨੀਤਕ ਪਾਰਟੀਆਂ ਦੇ ਪ੍ਰਤੀਨਿਧਾਂ ਦੀਆਂ ਐਸ.ਆਈ.ਆਰ. ਦੀ ਪ੍ਰਕਿਰਿਆ ਸਬੰਧੀ ਸ਼ੰਕਾਵਾਂ ਨੂੰ ਵੀ ਦੂਰ ਕੀਤਾ।

ਮੀਟਿੰਗ ਦੌਰਾਨ ਚੋਣ ਤਹਿਸੀਲਦਾਰ ਰਜਿੰਦਰ ਸਿੰਘ ਕਾਹਲੋਂ, ਚੋਣ ਕਾਨੂੰਗੋ ਪ੍ਰਕੀਰਤ ਸਿੰਘ ਤੋਂ ਇਲਾਵਾ ਮਾਨਤਾ ਪ੍ਰਾਪਤ ਪਾਰਟੀਆਂ ਵਿੱਚੋਂ ਆਮ ਆਦਮੀ ਪਾਰਟੀ ਤੋਂ ਜ਼ਿਲ੍ਹਾ ਪ੍ਰਧਾਨ ਗੁਰਪ੍ਰਤਾਪ ਸਿੰਘ ਸੰਧੂ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਹਰਗੋਬਿੰਦ ਸਿੰਘ ਗਿੱਲ ਕਾਂਗਰਸ, ਤਾਰਾ ਚੰਦ ਭਗਤ ਸਟੇਟ ਸੈਕਟਰੀ ਬਹੁਜਨ ਸਮਾਜ ਪਾਰਟੀ, ਜਗਦੀਸ਼ ਦੁੱਗਲ ਤੋਂ ਇਲਾਵਾ ਹੋਰ ਰਾਜਨੀਤਿਕ ਨੁਮਾਇੰਦੇ ਵੀ ਹਾਜ਼ਰ ਸਨ।

 

Tags: Dalwinderjit Singh , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD