Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹਰਭਜਨ ਸਿੰਘ ਈ.ਟੀ.ਓ. ਨੇ ਪਿੰਡ ਦਸਮੇਸ਼ ਨਗਰ ਵਿਖੇ ਨਵੇਂ 66 ਕੇ.ਵੀ. ਬਿਜਲੀ ਘਰ ਦਾ ਨੀਂਹ ਪੱਥਰ ਰੱਖਿਆ

7 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਵੇਗਾ ਬਿਜਲੀ ਘਰ, ਹਜ਼ਾਰਾਂ ਖਪਤਕਾਰਾਂ ਨੂੰ ਮਿਲੇਗੀ ਨਿਰਵਿਘਨ ਅਤੇ ਬਿਹਤਰ ਬਿਜਲੀ ਸਪਲਾਈ - ਹਰਭਜਨ ਸਿੰਘ ਈ.ਟੀ.ਓ.

Harbhajan Singh ETO, AAP Punjab

5 Dariya News

5 Dariya News

5 Dariya News

ਜੰਡਿਆਲਾ ਗੁਰੂ/ਅੰਮ੍ਰਿਤਸਰ , 24 Jun 2026

Last updated on: Jun 25, 2026, 12:04 IST

ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਬੀਤੀ ਸ਼ਾਮ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਦਸਮੇਸ਼ ਨਗਰ ਵਿਖੇ ਨਵੇਂ 66 ਕੇ.ਵੀ. ਸਬ-ਸਟੇਸ਼ਨ (ਬਿਜਲੀ ਘਰ) ਦਾ ਨੀਂਹ ਪੱਥਰ ਰੱਖਿਆ ਗਿਆ। ਪੰਜਾਬ ਸਰਕਾਰ ਵੱਲੋਂ ਇਸ ਬਿਜਲੀ ਘਰ ਨੂੰ ਬਣਾਉਣ ਲਈ 7 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।

ਬਿਜਲੀ ਘਰ ਦਾ ਨੀਂਹ ਪੱਥਰ ਰੱਖਣ ਮੌਕੇ ਹਾਜ਼ਰ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਲੋਕ ਨਿਰਮਾਣ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪਿੰਡ ਦਸਮੇਸ਼ ਨਗਰ ਅਤੇ ਆਸ-ਪਾਸ ਦੇ ਪਿੰਡਾਂ ਦੇ ਵਸਨੀਕ ਲੰਮੇ ਸਮੇਂ ਤੋਂ ਇਸ ਖੇਤਰ ਵਿੱਚ ਸਬ-ਸਟੇਸ਼ਨ ਦੀ ਮੰਗ ਕਰ ਰਹੇ ਸਨ, ਜਿਸਨੂੰ ਅੱਜ ਪੰਜਾਬ ਸਰਕਾਰ ਵੱਲੋਂ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਿੰਡਾਂ ਦਾ ਮੌਜੂਦਾ ਸਬ-ਸਟੇਸ਼ਨ ਦੂਰ ਹੋਣ ਕਾਰਨ ਖੇਤਰ ਦੇ ਲੋਕਾਂ ਨੂੰ ਬਿਜਲੀ ਸਪਲਾਈ ਸਬੰਧੀ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਸੀ। 

ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਇਸ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਅੱਜ ਇਸ ਮਹੱਤਵਪੂਰਨ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਰਾਜ ਸਰਕਾਰ ਵੱਲੋਂ 66 ਕੇ.ਵੀ. ਸਬ-ਸਟੇਸ਼ਨ ਦੇ ਨਿਰਮਾਣ ’ਤੇ ਲਗਭਗ 7 ਕਰੋੜ ਰੁਪਏ ਖਰਚ ਕੀਤੇ ਜਾਣਗੇ। ਸਬ-ਸਟੇਸ਼ਨ ਵਿੱਚ 66/11 ਕੇ.ਵੀ. ਦਾ 20 ਐੱਮ.ਵੀ.ਏ. ਸਮਰੱਥਾ ਵਾਲਾ ਪਾਵਰ ਟਰਾਂਸਫਾਰਮਰ ਸਥਾਪਿਤ ਕੀਤਾ ਜਾਵੇਗਾ, ਜਿਸ ਨਾਲ ਖੇਤਰ ਦੀ ਬਿਜਲੀ ਸਪਲਾਈ ਵਿੱਚ ਵੱਡੇ ਪੱਧਰ ’ਤੇ ਸੁਧਾਰ ਆਵੇਗਾ।

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਇਸ ਸਬ-ਸਟੇਸ਼ਨ ਦੇ ਚਾਲੂ ਹੋਣ ਨਾਲ ਪਿੰਡ ਦਸਮੇਸ਼ ਨਗਰ ਤੋਂ ਇਲਾਵਾ ਅਕਾਲਗੜ੍ਹ ਢੱਪਈਆਂ, ਰਸੂਲਪੁਰ, ਮਾਲੋਵਾਲ, ਬੰਮਾ ਅਤੇ ਖਲੈਹਿਰਾ ਸਮੇਤ ਕਈ ਪਿੰਡਾਂ ਦੇ ਖਪਤਕਾਰਾਂ ਨੂੰ ਵਧੇਰੇ ਭਰੋਸੇਯੋਗ ਅਤੇ ਨਿਰਵਿਘਨ ਬਿਜਲੀ ਸਪਲਾਈ ਪ੍ਰਾਪਤ ਹੋਵੇਗੀ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ 66 ਕੇ.ਵੀ. ਸਬ-ਸਟੇਸ਼ਨ ਤਰਸਿੱਕਾ ਅਤੇ ਨਵਾਂ ਪਿੰਡ ਤੋਂ ਚੱਲ ਰਹੇ ਕਈ ਫੀਡਰਾਂ ਨੂੰ ਨਵੇਂ ਸਬ-ਸਟੇਸ਼ਨ ਨਾਲ ਜੋੜਿਆ ਜਾਵੇਗਾ, ਜਿਸ ਨਾਲ 11 ਕੇ.ਵੀ. ਲਾਈਨਾਂ ਦੀ ਲੰਬਾਈ ਘਟੇਗੀ ਅਤੇ ਵੋਲਟੇਜ ਸਬੰਧੀ ਸਮੱਸਿਆਵਾਂ ਵਿੱਚ ਵੀ ਕਮੀ ਆਵੇਗੀ।

ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਨਾਲ ਲਗਭਗ 22,705 ਖਪਤਕਾਰਾਂ ਨੂੰ ਅਸਿੱਧੇ ਤੌਰ ’ਤੇ ਅਤੇ 4,604 ਖਪਤਕਾਰਾਂ ਨੂੰ ਸਿੱਧੇ ਤੌਰ ’ਤੇ ਲਾਭ ਮਿਲੇਗਾ। ਇਸ ਤੋਂ ਇਲਾਵਾ ਖੇਤਰ ਵਿੱਚ ਬਿਜਲੀ ਪ੍ਰਣਾਲੀ ਦੀ ਕਾਰਗੁਜ਼ਾਰੀ ਹੋਰ ਮਜ਼ਬੂਤ ਹੋਵੇਗੀ ਅਤੇ ਭਵਿੱਖ ਦੀ ਵਧਦੀ ਮੰਗ ਨੂੰ ਵੀ ਆਸਾਨੀ ਨਾਲ ਪੂਰਾ ਕੀਤਾ ਜਾ ਸਕੇਗਾ।

ਸ੍ਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ 66 ਕੇ.ਵੀ. ਦਸਮੇਸ਼ ਨਗਰ ਸਬ-ਸਟੇਸ਼ਨ ਦੇ ਚਾਲੂ ਹੋਣ ਉਪਰੰਤ ਖੇਤਰ ਦੇ ਵਸਨੀਕਾਂ ਨੂੰ ਸ਼ਹਿਰੀ ਖੇਤਰਾਂ ਵਾਂਗ ਕੈਟਾਗਰੀ-1 ਦੀ ਮਿਆਰੀ ਅਤੇ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ, ਜਿਸ ਨਾਲ ਬਿਜਲੀ ਕੱਟਾਂ ਦੀ ਸਮੱਸਿਆ ਤੋਂ ਵੱਡੀ ਰਾਹਤ ਮਿਲੇਗੀ। ਇਸ ਮੌਕੇ ਕੈਬਨਿਟ ਮੰਤਰੀ ਨੇ ਪੀ.ਐੱਸ.ਪੀ.ਸੀ.ਐੱਲ. ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਪਿੰਡ ਦਸਮੇਸ਼ ਨਗਰ ਦੇ ਵਸਨੀਕਾਂ ਨਾਲ ਮਿਲ ਕੇ ਰੁੱਖ ਲਗਾਏ ਅਤੇ "ਰੁੱਖ ਲਗਾਓ, ਮਨੁੱਖਤਾ ਬਚਾਓ" ਦਾ ਸੰਦੇਸ਼ ਦਿੰਦਿਆਂ ਸਮੂਹ ਪੰਜਾਬ ਵਾਸੀਆਂ ਨੂੰ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਅਪੀਲ ਕੀਤੀ। 

ਇਸ ਮੌਕੇ ਇਲਾਕਾ ਨਿਵਾਸੀਆਂ ਨੇ ਇਸ ਨਵੇਂ ਬਿਜਲੀ ਘਰ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈਟੀਓ ਦਾ ਧੰਨਵਾਦ ਕੀਤਾ। ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਵਿੱਚ ਬਿਜਲੀ ਸਪਲਾਈ ਵਿੱਚ ਸੁਧਾਰ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। 

ਇਸ ਤੋਂ ਪਹਿਲਾਂ 17 ਮਾਰਚ 2026 ਨੂੰ ਵੀ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਪਿੰਡ ਗੱਦਲੀ ਵਿਖੇ ਵੀ 66 ਕੇ.ਵੀ. ਸਬ-ਸਟੇਸ਼ਨ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ ਸੀ ਜੋ ਬਹੁਤ ਜਲਦੀ ਮੁਕੰਮਲ ਹੋ ਜਾਵੇਗਾ।

 

 

Tags: Harbhajan Singh ETO , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD