Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਅਤੇ ਪੁਲਿਸ ਵਿਭਾਗ ਵਿਚਕਾਰ ਅਹਿਮ ਰਿਵਿਊ ਮੀਟਿੰਗ

ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਹੋਰ ਤੇਜ਼ ਅਤੇ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ

Dikshit Dhawan, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਅੰਮ੍ਰਿਤਸਰ , 24 Jun 2026

Last updated on: Jun 25, 2026, 12:05 IST

ਪੰਜਾਬ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਅੱਜ ਨਸ਼ਾ ਮੁਕਤੀ ਮੋਰਚੇ ਅਤੇ ਅੰਮ੍ਰਿਤਸਰ ਦੇ ਪੁਲਿਸ ਵਿਭਾਗ ਵਿਚਕਾਰ ਇੱਕ ਅਹਿਮ ਰਿਵਿਊ ਮੀਟਿੰਗ ਆਯੋਜਿਤ ਕੀਤੀ ਗਈ। ਪੁਲਿਸ ਵਿਭਾਗ ਵੱਲੋਂ ਇਸ ਮੀਟਿੰਗ ਦੀ ਅਗਵਾਈ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕੀਤੀ ਜਦਕਿ ਨਸ਼ਾ ਮੁਕਤੀ ਮੋਰਚੇ ਵੱਲੋਂ ਮਾਝਾ ਜੋਨ ਦੇ ਇੰਚਾਰਜ਼ ਦੀਕਸ਼ਿਤ ਧਵਨ ਆਪਣੇ ਸਾਥੀਆਂ ਸਮੇਤ ਸ਼ਾਮਿਲ ਹੋਏ।

ਮੀਟਿੰਗ ਦੌਰਾਨ ਅੰਮ੍ਰਿਤਸਰ ਸ਼ਹਿਰ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਚੱਲ ਰਹੀ ਕਾਰਵਾਈ ਦੀ ਸਮੀਖਿਆ ਕੀਤੀ ਗਈ ਅਤੇ ਇਸ ਮੁਹਿੰਮ ਨੂੰ ਹੋਰ ਮਜ਼ਬੂਤੀ ਅਤੇ ਤੇਜ਼ੀ ਨਾਲ ਅੱਗੇ ਵਧਾਉਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਇਸ ਗੱਲ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਕਿ ਗਰਾਊਂਡ ਲੈਵਲ ’ਤੇ ਐੱਸ.ਐੱਚ.ਓ. ਪੱਧਰ ਦੀ ਪੁਲਿਸ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਤਾਂ ਜੋ ਮੁਹੱਲਿਆਂ ਅਤੇ ਗਲੀਆਂ ਵਿੱਚ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਤਸਕਰਾਂ ਨੂੰ ਜੜ੍ਹੋਂ ਖਤਮ ਕੀਤਾ ਜਾ ਸਕੇ। 

ਇਸ ਦੌਰਾਨ ਇਹ ਵੀ ਵਿਚਾਰਿਆ ਗਿਆ ਕਿ ਸਮਾਜ ਨੂੰ ਨਸ਼ਿਆਂ ਦੀ ਇਸ ਭਿਆਨਕ ਬੁਰਾਈ ਤੋਂ ਮੁਕਤ ਕਰਵਾਉਣ ਲਈ ਲੋਕਾਂ ਅਤੇ ਪੁਲਿਸ ਵਿਚਕਾਰ ਹੋਰ ਬਿਹਤਰ ਤਾਲਮੇਲ ਸਥਾਪਿਤ ਕੀਤਾ ਜਾਵੇ। ਨਸ਼ਾ ਮੁਕਤੀ ਮੋਰਚੇ ਦੇ ਮਾਝਾ ਜੋਨ ਦੇ ਇੰਚਾਰਜ ਦੀਕਸ਼ਿਤ ਧਵਨ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਸਾਰੇ ਵਲੰਟੀਅਰਜ਼ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਆਪਣਾ ਅਹਿਮ ਯੋਗਦਾਨ ਪਾ ਰਹੇ। 

ਮੋਰਚੇ ਦੇ ਮੈਂਬਰਾਂ ਵੱਲੋਂ ਪਿੰਡ-ਪਿੰਡ ਅਤੇ ਸ਼ਹਿਰਾਂ ਦੇ ਮੁਹੱਲਿਆਂ ਤੱਕ ਪਹੁੰਚ ਕਰਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੱਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਮੋਰਚਾ ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਪੁਲਿਸ ਵਿਭਾਗ ਦੇ ਨਾਲ ਹੈ। ਮੀਟਿੰਗ ਦੌਰਾਨ ਸਾਰੇ ਅਧਿਕਾਰੀਆਂ ਅਤੇ ਨਸ਼ਾ ਮੁਕਤੀ ਮੋਰਚੇ ਦੇ ਨੁਮਾਇੰਦਿਆਂ ਨੇ ਨਸ਼ਿਆਂ ਖ਼ਿਲਾਫ਼ ਚੱਲ ਰਹੀ ਲੜਾਈ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਆਪਸੀ ਸਹਿਯੋਗ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ। 

ਇਸ ਮੌਕੇ ਇਹ ਵੀ ਦੁਹਰਾਇਆ ਗਿਆ ਕਿ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਸਰਕਾਰ, ਪੁਲਿਸ ਵਿਭਾਗ ਅਤੇ ਸਮਾਜ ਦੇ ਹਰ ਵਰਗ ਨੂੰ ਮਿਲ ਕੇ ਆਪਣੀ ਜ਼ਿੰਮੇਵਾਰੀ ਨਿਭਾਉਣੀ ਹੋਵੇਗੀ। ਮੀਟਿੰਗ ਦੌਰਾਨ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੇ ਡੀ.ਸੀ.ਪੀ. ਲਾਅ ਐਂਡ ਆਰਡਰ ਵਿਜੇ ਆਲਮ, ਏ.ਡੀ.ਸੀ.ਪੀ. ਸਿਟੀ-1, ਸਿਟੀ-2 ਅਤੇ ਸਿਟੀ-3 ਸਮੇਤ ਅੰਮ੍ਰਿਤਸਰ ਦੇ ਸਮੂਹ ਸਬ-ਡਿਵੀਜ਼ਨਾਂ ਦੇ ਡੀ.ਐੱਸ.ਪੀ. ਸਾਹਿਬਾਨ ਅਤੇ ਨਸ਼ਾ ਮੁਕਤੀ ਮੋਰਚੇ ਦੇ ਨੁਮਾਇੰਦੇ ਹਨੀ ਨਾਹਰ, ਜੈ ਕੁਸ਼ ਬੁੱਟਰ, ਕੁਲਵੰਤ ਸਿੰਘ ਵਡਾਲੀ, ਸਾਹਿਬ ਸਿੰਘ ਗਿੱਲ, ਮਨਜੀਤ ਸਿੰਘ ਫੌਜੀ ਅਤੇ ਰਾਹੁਲ ਸੇਠ ਵੀ ਹਾਜ਼ਰ ਸਨ।

 

 

Tags: Dikshit Dhawan , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD