ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਏ. ਸ੍ਰੀਨਿਵਾਸ ਨੇ ਅੱਜ ਗੁਰੂਗ੍ਰਾਮ ਜ਼ਿਲ੍ਹੇ ਦੇ ਬਾਦਸ਼ਾਹਪੁਰ ਵਿਧਾਨ ਸਭਾ ਖੇਤਰ ਵਿੱਚ ਸਥਿਤ ਵੱਖ-ਵੱਖ ਰਿਹਾਇਸ਼ੀ ਸੁਸਾਇਟੀਆਂ ਦਾ ਦੌਰਾ ਕਰਕੇ ਸਪੈਸ਼ਲ ਇੰਟੇਸਿੰਵ ਰਿਵੀਜ਼ਨ-ਐਸਆਈਆਰ -2026 ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਹੈਰੀਟੇਜ ਸਿਟੀ, ਡੀਐਲਐਫ ਕੈਮੇਲੀਆ, ਡੀਐਲਐਫ ਮੈਗਨੋਲੀਆ ਅਤੇ ਨੈਸ਼ਨਲ ਮੀਡੀਆ ਸੈਂਟਰ ਸਮੇਤ ਵੱਖ-ਵੱਖ ਸੁਸਾਇਟੀਆਂ ਦਾ ਦੌਰਾ ਕੀਤਾ।
ਆਪਣੇ ਦੌਰੇ ਦੌਰਾਨ, ਮੁੱਖ ਚੋਣ ਅਧਿਕਾਰੀ ਨੇ ਸਬੰਧਤ ਸੁਸਾਇਟੀਆਂ ਦੇ ਆਰਡਬਲਿਊਏ ਪ੍ਰਧਾਨਾਂ ਅਤੇ ਹੋਰ ਅਹੁਦੇਦਾਰਾਂ ਨਾਲ ਮੁਲਾਕਾਤ ਕੀਤੀ ਅਤੇ ਵਿਸ਼ੇਸ਼ ਸੰਘਣੀ ਸੁਧਾਈ ਮੁਹਿੰਮ ਦੇ ਉਦੇਸ਼ਾਂ ਅਤੇ ਮਹੱਤਵ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਵੋਟਰ ਸੂਚੀ ਨੂੰ ਵਧੇਰੇ ਸਹੀ, ਅੱਪਡੇਟ ਅਤੇ ਤਰੁੱਟੀ-ਰਹਿਤ ਬਣਾਉਣ ਲਈ ਇਹ ਮੁਹਿੰਮ ਬਹੁਤ ਮਹੱਤਵਪੂਰਨ ਹੈ ਅਤੇ ਇਸ ਵਿੱਚ ਹਰੇਕ ਨਾਗਰਿਕ ਦੀ ਭਾਗੀਦਾਰੀ ਜ਼ਰੂਰੀ ਹੈ।
ਏ. ਸ੍ਰੀਨਿਵਾਸ ਨੇ ਸੁਸਾਇਟੀਆਂ ਦੇ ਵਸਨੀਕਾਂ ਨਾਲ ਗੱਲਬਾਤ ਕਰਦਿਆਂ ਵਿਸ਼ੇਸ਼ ਇੰਟੈਸਿੰਵ ਰਿਵੀਜ਼ਨ ਪ੍ਰਕਿਰਿਆ, ਗਣਨਾ ਫਾਰਮ ਭਰਨ ਦੀ ਪ੍ਰਕਿਰਿਆ ਅਤੇ ਵੋਟਰ ਸੂਚੀ ਵਿੱਚ ਸਹੀ ਜਾਣਕਾਰੀ ਦਰਜ ਕਰਾਉਣ ਦੇ ਮਹੱਤਵ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿੱਚ ਸਰਗਰਮ ਭਾਗੀਦਾਰੀ ਨਿਭਾਉਂਦੇ ਹੋਏ ਆਪਣੇ ਵੇਰਵਿਆਂ ਦੀ ਤਸਦੀਕ ਜ਼ਰੂਰ ਕਰਵਾਉਣ।
ਮੁੱਖ ਚੋਣ ਅਧਿਕਾਰੀ ਨੇ ਇਲਾਕੇ ਦੇ ਬੂਥ ਲੈਵਲ ਅਫਸਰਾਂ ਨਾਲ ਵੀ ਗੱਲਬਾਤ ਕੀਤੀ ਅਤੇ ਗਣਨਾ ਫਾਰਮਾਂ ਦੀ ਵੰਡ ਅਤੇ ਸੰਗ੍ਰਹਿ ਦੀ ਪ੍ਰਗਤੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਨੇ ਬੀਐਲਓ ਰਜਿਸਟਰਾਂ ਦੀ ਜਾਂਚ ਕਰਕੇ ਮੁਹਿੰਮ ਦੇ ਅਮਲ ਦੀ ਸਮੀਖਿਆ ਕੀਤੀ ਅਤੇ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ।
ਇਸ ਮੌਕੇ ਵੱਖ-ਵੱਖ ਆਰਡਬਲਿਊਏ ਅਹੁਦੇਦਾਰਾਂ ਨੇ ਮੁੱਖ ਚੋਣ ਅਧਿਕਾਰੀ ਨੂੰ ਭਰੋਸਾ ਦਿਵਾਇਆ ਕਿ ਉਹ ਵਿਸ਼ੇਸ਼ ਇੰਟੈਂਸਿਵ ਰਿਵੀਜਨ ਮੁਹਿੰਮ ਨੂੰ ਸਫਲ ਬਣਾਉਣ ਲਈ ਪੂਰਨ ਸਹਿਯੋਗ ਦੇਣਗੇ ਅਤੇ ਸੁਸਾਇਟੀ ਦੇ ਵਸਨੀਕਾਂ ਨੂੰ ਮੁਹਿੰਮ ਪ੍ਰਤੀ ਜਾਗਰੂਕ ਕਰਨ ਵਿੱਚ ਸਰਗਰਮ ਭੂਮਿਕਾ ਨਿਭਾਉਣਗੇ। ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਚੋਣ ਕਮਿਸ਼ਨ ਦਾ ਉਦੇਸ਼ ਹਰੇਕ ਯੋਗ ਵੋਟਰ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਵੋਟਰ ਸੂਚੀ ਦੀ ਸ਼ੁੱਧਤਾ ਨੂੰ ਯਕੀਨੀ ਬਣਾਉਣਾ ਹੈ।
ਇਸ ਦੇ ਲਈ ਪ੍ਰਸ਼ਾਸਨ ਅਤੇ ਆਮ ਲੋਕਾਂ ਦੇ ਸਹਿਯੋਗ ਨਾਲ ਮੁਹਿੰਮ ਨੂੰ ਸਫਲਤਾਪੂਰਵਕ ਅੱਗੇ ਵਧਾਇਆ ਜਾ ਰਿਹਾ ਹੈ। ਇਸ ਮੌਕੇ ਬਾਦਸ਼ਾਹਪੁਰ ਵਿਧਾਨ ਸਭਾ ਖੇਤਰ ਦੇ ਚੋਣ ਰਜਿਸਟ੍ਰੇਸ਼ਨ ਅਫਸਰ ਅਤੇ ਐਸਡੀਐਮ ਸੰਜੀਵ ਸਿੰਗਲਾ ਸਮੇਤ ਹੋਰ ਅਧਿਕਾਰੀ ਵੀ ਨਾਲ ਸਨ।