Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਾਇਬ ਸਿੰਘ ਸੈਣੀ ਨੇ ਪੰਜਾਬ ਦੀ ਜਨਤਾ ਨੂੰ ਕੀਤੀ ਅਪੀਲ

ਆਪਣੇ ਬੱਚਿਆਂ ਦੇ ਭਵਿੱਖ, ਪੰਜਾਬ ਦੀ ਖੁਸ਼ਹਾਲੀ ਅਤੇ ਵਿਕਸਿਤ ਭਾਰਤ ਦੇ ਨਿਰਮਾਣ ਲਈ ਲਓ ਸਹੀ ਫੈਸਲਾ

Nayab Singh Saini, Chief Minister of Haryana, BJP Haryana, Sri Muktsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 24 Jun 2026

Last updated on: Jun 25, 2026, 13:16 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬੁੱਧਵਾਰ ਨੂੰ ਸ੍ਰੀ ਮੁਕਤਸਰ ਸਾਹਿਬ ਦੀ ਪਵਿੱਤਰ ਧਰਤੀ ਤੋਂ ਪੰਜਾਬ ਦੀ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਪੰਜਾਬ ਆਪਣੀ ਗੁਆਚੀ ਹੋਈ ਸ਼ਾਨ ਵਾਪਸ ਹਾਸਲ ਕਰੇ ਅਤੇ ਵਿਕਾਸ, ਸੁਸ਼ਾਸਨ ਅਤੇ ਰਾਸ਼ਟਰਹਿੱਤ ਦੀ ਰਾਜਨੀਤੀ ਨੂੰ ਅਪਣਾ ਕੇ ਦੇਸ਼ ਦਾ ਨੰਬਰ ਇੱਕ ਸੂਬਾ ਬਣਨ ਦੀ ਦਿਸ਼ਾ ਵਿੱਚ ਅੱਗੇ ਵਧੇ। ਮੁੱਖ ਮੰਤਰੀ ਨੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਸਮੇਤ ਸਾਰੇ ਗੁਰੂ ਸਾਹਿਬਾਨਾਂ, ਸਾਹਿਬਜ਼ਾਦਿਆਂ ਅਤੇ ਮਹਾਂਪੁਰਖਾਂ ਨੂੰ ਨਮਨ ਕਰਦਿਆਂ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਦੀ ਇਹ ਪਵਿੱਤਰ ਧਰਤੀ ਚਾਲੀ ਮੁਕਤਿਆਂ, ਭਾਈ ਮਹਾਂ ਸਿੰਘ ਜੀ ਅਤੇ ਮਾਈ ਭਾਗੋ ਜੀ ਦੀ ਅਦੁੱਤੀ ਕੁਰਬਾਨੀ ਦੀ ਗਵਾਹ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਦਾ ਰਿਸ਼ਤਾ ਸਾਂਝੇ ਸੱਭਿਆਚਾਰ, ਸਾਂਝੀ ਭਾਸ਼ਾ ਅਤੇ ਸਾਂਝੀਆਂ ਭਾਵਨਾਵਾਂ ਦਾ ਰਿਸ਼ਤਾ ਹੈ। ਉਹ ਪੰਜਾਬ ਦੀ ਜਨਤਾ ਵਿਚਕਾਰ ਕਿਸੇ ਗੁਆਂਢੀ ਸੂਬੇ ਦੇ ਮੁੱਖ ਮੰਤਰੀ ਵਜੋਂ ਨਹੀਂ, ਸਗੋਂ ਛੋਟੇ ਭਰਾ ਅਤੇ ਸ਼ੁੱਭਚਿੰਤਕ ਵਜੋਂ ਆਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਨੇ ਪਹਿਲਾਂ ਕਾਂਗਰਸ ਅਤੇ ਬਾਅਦ ਵਿੱਚ ਆਮ ਆਦਮੀ ਪਾਰਟੀ ਨੂੰ ਮੌਕਾ ਦਿੱਤਾ, ਪਰ ਜਨਤਾ ਦੀਆਂ ਉਮੀਦਾਂ ਮੁਤਾਬਕ ਨਤੀਜੇ ਨਹੀਂ ਮਿਲੇ। 

ਉਨ੍ਹਾਂ ਨੇ ਕਾਂਗਰਸ 'ਤੇ ਭ੍ਰਿਸ਼ਟਾਚਾਰ, ਪਰਿਵਾਰਵਾਦ ਅਤੇ ਵਿਕਾਸ ਨੂੰ ਰੋਕਣ ਦਾ ਦੋਸ਼ ਲਗਾਇਆ, ਜਦਕਿ ਆਮ ਆਦਮੀ ਪਾਰਟੀ 'ਤੇ ਵਾਅਦਾ-ਖਿਲਾਫੀ ਅਤੇ ਪੰਜਾਬ ਨੂੰ ਰਾਜਨੀਤਿਕ ਪ੍ਰਯੋਗਸ਼ਾਲਾ ਬਣਾਉਣ ਦਾ ਦੋਸ਼ ਲਗਾਇਆ। ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਅੱਜ ਪੰਜਾਬ ਦਾ ਹਰ ਵਰਗ ਪੁੱਛ ਰਿਹਾ ਹੈ ਕਿ ਉਹ ਬਦਲਾਅ ਕਿੱਥੇ ਹੈ ਜਿਸ ਦੀ ਗੱਲ ਕੀਤੀ ਗਈ ਸੀ। 

ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ 1100 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਚਾਰ ਸਾਲਾਂ ਬਾਅਦ ਵੀ ਪੂਰਾ ਨਹੀਂ ਹੋਇਆ। ਇਸ ਦੇ ਉਲਟ ਹਰਿਆਣਾ ਸਰਕਾਰ ਨੇ ਦੀਨਦਿਆਲ ਲਾਡੋ ਲੱਛਮੀ ਯੋਜਨਾ ਤਹਿਤ ਗਰੀਬ ਪਰਿਵਾਰਾਂ ਦੀਆਂ ਮਹਿਲਾਵਾਂ ਨੂੰ 2100 ਰੁਪਏ ਪ੍ਰਤੀ ਮਹੀਨਾ ਦੀ ਸਹਾਇਤਾ ਦੇਣੀ ਸ਼ੁਰੂ ਕੀਤੀ ਹੈ ਅਤੇ ਕਰੋੜਾਂ ਰੁਪਏ ਦੀ ਰਕਮ ਸਿੱਧੀ ਲਾਭਕਾਰਾਂ ਦੇ ਖਾਤਿਆਂ ਵਿੱਚ ਪਹੁੰਚਾਈ ਜਾ ਚੁੱਕੀ ਹੈ। 

ਉਨ੍ਹਾਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਨਸ਼ੇ, ਅਪਰਾਧ, ਨਾਜਾਇਜ਼ ਮਾਈਨਿੰਗ, ਵਿੱਤੀ ਕੁਪ੍ਰਬੰਧਨ ਅਤੇ ਵਿਗੜਦੀ ਕਾਨੂੰਨ-ਵਿਵਸਥਾ ਨੂੰ ਲੈ ਕੇ ਸਵਾਲ ਚੁੱਕੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦਾ ਨੌਜਵਾਨ ਰੁਜ਼ਗਾਰ ਲਈ ਭਟਕ ਰਿਹਾ ਹੈ ਅਤੇ ਹਜ਼ਾਰਾਂ ਨੌਜਵਾਨ ਨਾਜਾਇਜ਼ ਰਸਤਿਆਂ ਰਾਹੀਂ ਵਿਦੇਸ਼ ਜਾਣ ਲਈ ਮਜਬੂਰ ਹਨ। 

ਉਨ੍ਹਾਂ ਕਿਹਾ ਕਿ ਪੰਜਾਬ ਦਾ ਸਭ ਤੋਂ ਵੱਡਾ ਸੰਕਟ ਵਧਦਾ ਨਸ਼ਾ ਹੈ, ਜਿਸ ਨੇ ਕਈ ਪਰਿਵਾਰਾਂ ਨੂੰ ਬਰਬਾਦ ਕਰ ਦਿੱਤਾ ਹੈ ਅਤੇ ਨੌਜਵਾਨਾਂ ਦੇ ਭਵਿੱਖ ਨੂੰ ਖਤਰੇ ਵਿੱਚ ਪਾ ਦਿੱਤਾ ਹੈ। ਸ੍ਰੀ ਸੈਣੀ ਨੇ ਕਿਹਾ ਕਿ ਪੰਜਾਬ ਵਿੱਚ ਡਰੱਗਜ਼ ਤਸਕਰੀ, ਗੈਂਗਵਾਰ, ਫਿਰੌਤੀ ਅਤੇ ਅਪਰਾਧ ਦੀਆਂ ਘਟਨਾਵਾਂ ਨੇ ਆਮ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ। 

ਉਨ੍ਹਾਂ ਕਿਹਾ ਕਿ ਵਪਾਰੀ, ਉਦਯੋਗਪਤੀ ਅਤੇ ਆਮ ਨਾਗਰਿਕ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ ਅਤੇ ਅਪਰਾਧੀਆਂ ਦੇ ਮਨਾਂ ਵਿੱਚੋਂ ਕਾਨੂੰਨ ਦਾ ਡਰ ਖਤਮ ਹੁੰਦਾ ਦਿਖਾਈ ਦੇ ਰਿਹਾ ਹੈ। ਕਿਸਾਨਾਂ ਦੇ ਮੁੱਦੇ 'ਤੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਕਿਸਾਨਾਂ ਦੀਆਂ 24 ਫਸਲਾਂ ਦੀ ਖਰੀਦ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) 'ਤੇ ਕਰ ਰਹੀ ਹੈ। 

ਪਿਛਲੇ 11 ਸੀਜ਼ਨਾਂ ਵਿੱਚ 12 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ ਐਮਐਸਪੀ 'ਤੇ ਫਸਲ ਖਰੀਦ ਦੇ 1.64 ਲੱਖ ਕਰੋੜ ਰੁਪਏ ਸਿੱਧੇ ਉਨ੍ਹਾਂ ਦੇ ਖਾਤਿਆਂ ਵਿੱਚ ਭੇਜੇ ਗਏ ਹਨ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ਪੰਜਾਬ ਦਾ ਕਿਸਾਨ ਅੱਜ ਵੀ ਆਪਣੇ ਹੱਕਾਂ ਅਤੇ ਚੋਣ ਵਾਅਦਿਆਂ ਲਈ ਸੰਘਰਸ਼ ਕਰ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ “ਸਭਕਾ ਸਾਥ, ਸਭਕਾ ਵਿਕਾਸ, ਸਭਕਾ ਵਿਸ਼ਵਾਸ ਅਤੇ ਸਭਕਾ ਪ੍ਰਯਾਸ” ਦੇ ਮੰਤਰ 'ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਿਰਫ ਐਲਾਨ ਨਹੀਂ ਕਰਦੀ ਸਗੋਂ ਨਤੀਜੇ ਦਿੰਦੀ ਹੈ। 

ਉਨ੍ਹਾਂ ਦਾਅਵਾ ਕੀਤਾ ਕਿ ਹਰਿਆਣਾ ਵਿੱਚ ਵਿਧਾਨਸਭਾ ਚੋਣਾਂ ਦੇ ਸੰਕਲਪ ਪੱਤਰ ਦੇ 217 ਵਿੱਚੋਂ 66 ਵਾਅਦੇ ਡੇਢ ਸਾਲ ਵਿੱਚ ਪੂਰੇ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਵਾਅਦਿਆਂ 'ਤੇ ਤੇਜ਼ੀ ਨਾਲ ਕੰਮ ਚੱਲ ਰਿਹਾ ਹੈ। ਸ੍ਰੀ ਸੈਣੀ ਨੇ ਪੰਜਾਬ ਦੀ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੇ ਬੱਚਿਆਂ ਦੇ ਭਵਿੱਖ, ਪੰਜਾਬ ਦੀ ਖੁਸ਼ਹਾਲੀ ਅਤੇ ਵਿਕਸਿਤ ਭਾਰਤ ਦੇ ਨਿਰਮਾਣ ਲਈ ਸਹੀ ਫੈਸਲਾ ਲਓ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਪੰਜਾਬ ਇੱਕ ਵਾਰ ਫਿਰ ਵਿਕਾਸ, ਖੁਸ਼ਹਾਲੀ ਅਤੇ ਮਾਣ ਦਾ ਨਵਾਂ ਅਧਿਆਏ ਲਿਖੇਗਾ।

ਇਸ ਮੌਕੇ ਪ੍ਰੋਗਰਾਮ ਦੇ ਪ੍ਰਬੰਧਕ ਪਾਰਟੀ ਆਗੂ ਸ੍ਰੀਮਤੀ ਮਨਵੀਰ ਕੌਰ ਗਿੱਲ, ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਸ੍ਰੀ ਤਰੁਣ ਭੰਡਾਰੀ, ਸੂਬਾ ਜਨਰਲ ਸਕੱਤਰ ਸਰਦਾਰ ਦਿਆਲ ਸਿੰਘ ਸੋਢੀ, ਜ਼ਿਲ੍ਹਾ ਪ੍ਰਧਾਨ ਮੁਕਤਸਰ ਸਤੀਸ਼ ਅਸੀਜਾ, ਵਿਧਾਨਸਭਾ ਇੰਚਾਰਜ ਰਾਜੇਸ਼ ਪਠੇਲਾ, ਸਾਬਕਾ ਸੰਸਦ ਮੈਂਬਰ ਸਰਦਾਰ ਜਗਮੀਤ ਸਿੰਘ ਬਰਾੜ, ਰਾਹੁਲ ਸਿੱਧੂ, ਪੂਜਾ ਕੱਕੜ, ਬਲਵਿੰਦਰ ਸਿੰਘ ਮਿੰਕਲ, ਗੁਰਚਰਨ ਸਿੰਘ, ਅਮਨਦੀਪ, ਦੇਵਦੱਤ ਸ਼ਰਮਾ ਸਮੇਤ ਵੱਡੀ ਗਿਣਤੀ ਵਿੱਚ ਮਾਣਯੋਗ ਵਿਅਕਤੀ ਮੌਜੂਦ ਸਨ।

 

 

 

Tags: Nayab Singh Saini , Chief Minister of Haryana , BJP Haryana , Sri Muktsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD