Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ

ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ

Dr Baljit Kaur, AAP Punjab

Gurpreet Singh

Gurpreet Singh

5 Dariya News

ਚੰਡੀਗੜ੍ਹ , 25 Jun 2026

Last updated on: Jun 25, 2026, 15:41 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਵਿਆਹਾਂ ਦੇ ਫਿਕਰ ਨੂੰ ਦੂਰ ਕਰਦਿਆਂ ਇੱਕ ਵੱਡੀ ਰਾਹਤ ਦਿੱਤੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ 'ਅਸ਼ੀਰਵਾਦ ਸਕੀਮ' ਤਹਿਤ ਚਾਲੂ ਵਿੱਤੀ ਸਾਲ 2026-27 ਦੌਰਾਨ ਅਨੁਸੂਚਿਤ ਜਾਤੀਆਂ ਦੇ 3282 ਲਾਭਪਾਤਰੀਆਂ ਨੂੰ 16.74 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਇਸ ਫੈਸਲੇ ਪਿੱਛੇ ਮਨੁੱਖੀ ਸੰਵੇਦਨਸ਼ੀਲਤਾ ਨੂੰ ਉਜਾਗਰ ਕਰਦਿਆਂ ਵਿਸ਼ੇਸ਼ ਤੌਰ 'ਤੇ ਕਿਹਾ, "ਧੀ ਦਾ ਵਿਆਹ ਕਿਸੇ ਵੀ ਗਰੀਬ ਮਾਪਿਆਂ ਲਈ ਫਿਕਰ ਜਾਂ ਕਰਜ਼ੇ ਦਾ ਕਾਰਨ ਨਹੀਂ ਬਣਨਾ ਚਾਹੀਦਾ। ਪੰਜਾਬ ਸਰਕਾਰ ਹਰ ਲੋੜਵੰਦ ਪਰਿਵਾਰ ਦੇ ਨਾਲ ਇੱਕ ਵੱਡੇ ਭਰਾ ਅਤੇ ਪੁੱਤਰ ਵਾਂਗ ਖੜ੍ਹੀ ਹੈ। 

ਸਾਡਾ ਮਕਸਦ ਸਿਰਫ਼ ਕਾਗਜ਼ੀ ਕਾਰਵਾਈ ਕਰਨਾ ਜਾਂ ਅੰਕੜੇ ਪੇਸ਼ ਕਰਨਾ ਨਹੀਂ, ਸਗੋਂ ਇਹ ਯਕੀਨੀ ਬਣਾਉਣਾ ਹੈ ਕਿ ਜਦੋਂ ਕੋਈ ਧੀ ਆਪਣੇ ਘਰੋਂ ਵਿਦਾ ਹੋਵੇ, ਤਾਂ ਉਸ ਦੇ ਮਾਪਿਆਂ ਦੇ ਚਿਹਰੇ 'ਤੇ ਚਿੰਤਾ ਦੀ ਬਜਾਏ ਸੁਖਾਲੇਪਣ ਦੀ ਮੁਸਕਰਾਹਟ ਹੋਵੇ। ਇਸੇ ਲਈ ਇਹ ਰਾਸ਼ੀ ਬਿਨਾਂ ਕਿਸੇ ਦੇਰੀ ਅਤੇ ਬਿਨਾਂ ਕਿਸੇ ਖੱਜਲ-ਖੁਆਰੀ ਦੇ, ਪੂਰੀ ਪਾਰਦਰਸ਼ਤਾ ਨਾਲ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾ ਰਹੀ ਹੈ।"

ਮੰਤਰੀ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚਾਲੂ ਸਾਲ ਦੌਰਾਨ ਅਸ਼ੀਰਵਾਦ ਪੋਰਟਲ 'ਤੇ ਕੁੱਲ 14 ਜ਼ਿਲ੍ਹਿਆਂ ਤੋਂ 3282 ਲਾਭਪਾਤਰੀਆਂ ਦੀਆਂ ਦਰਖਾਸਤਾਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਸਾਰੀਆਂ ਨੂੰ ਇਸ ਰਾਸ਼ੀ ਨਾਲ ਕਵਰ ਕਰ ਲਿਆ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਅੰਮ੍ਰਿਤਸਰ, ਬਰਨਾਲਾ, ਬਠਿੰਡਾ, ਫਰੀਦਕੋਟ, ਫਤਹਿਗੜ੍ਹ ਸਾਹਿਬ, ਜਲੰਧਰ, ਕਪੂਰਥਲਾ, ਮਾਨਸਾ, ਪਟਿਆਲਾ, ਪਠਾਨਕੋਟ, ਐਸ.ਏ.ਐਸ. ਨਗਰ, ਐਸ.ਬੀ.ਐਸ. ਨਗਰ, ਸੰਗਰੂਰ ਅਤੇ ਮਾਲੇਰਕੋਟਲਾ ਸ਼ਾਮਲ ਹਨ।

ਜ਼ਿਲ੍ਹੇ ਵਾਰ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਰਾਸ਼ੀ ਨਾਲ ਸਭ ਤੋਂ ਵੱਧ ਜ਼ਿਲ੍ਹਾ ਅੰਮ੍ਰਿਤਸਰ ਦੇ 1178 ਅਤੇ ਜਲੰਧਰ ਦੇ 877 ਪਰਿਵਾਰਾਂ ਨੂੰ ਲਾਭ ਮਿਲਿਆ ਹੈ। ਇਸ ਤੋਂ ਇਲਾਵਾ ਕਪੂਰਥਲਾ ਦੇ 427, ਐਸ.ਬੀ.ਐਸ. ਨਗਰ ਦੇ 261, ਪਠਾਨਕੋਟ ਦੇ 210, ਬਰਨਾਲਾ ਦੇ 61, ਪਟਿਆਲਾ ਦੇ 61, ਮਾਨਸਾ ਦੇ 50, ਫਤਹਿਗੜ੍ਹ ਸਾਹਿਬ ਦੇ 47, ਬਠਿੰਡਾ ਦੇ 39, ਐਸ.ਏ.ਐਸ. ਨਗਰ ਦੇ 29, ਫਰੀਦਕੋਟ ਦੇ 28, ਮਾਲੇਰਕੋਟਲਾ ਦੇ 13 ਅਤੇ ਸੰਗਰੂਰ ਦੇ 01 ਲਾਭਪਾਤਰੀ/ਪਰਿਵਾਰ ਨੂੰ ਵਿੱਤੀ ਸਹਾਇਤਾ ਦਿੱਤੀ ਗਈ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਲਈ 51,000 ਰੁਪਏ ਦੀ ਰਾਸ਼ੀ ਵਿੱਤੀ ਸਹਾਇਤਾ ਵਜੋਂ ਦਿੱਤੀ ਜਾਂਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਦਾ ਪੱਕਾ ਵਸਨੀਕ ਹੋਣਾ ਚਾਹੀਦਾ ਹੈ, ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਰੋਤਾਂ ਨੂੰ ਮਿਲਾਕੇ ਸਾਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ।

ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈ ਸਕਦੀਆਂ ਹਨ। ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਜਿੱਥੇ ਆਮ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ, ਉੱਥੇ ਹੀ ਅਨੁਸੂਚਿਤ ਜਾਤੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਅਤੇ ਉਨ੍ਹਾਂ ਦੀ ਸਮਾਜਿਕ ਸੁਰੱਖਿਆ ਲਈ ਲਗਾਤਾਰ ਯਤਨਸ਼ੀਲ ਹੈ।

 

Tags: Dr Baljit Kaur , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD