Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਤੱਕ ਨਸ਼ਿਆ ਵਿਰੁੱਧ ਜੰਗ ਜਾਰੀ ਰਹੇਗੀ : ਹਰਦੀਪ ਸਿੰਘ ਮੁੰਡੀਆਂ

ਕਿਹਾ ਨਸ਼ਾ ਮੁਕਤ ਪੰਜਾਬ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ

Hardeep Singh Mundian, AAP Punjab, Lakhbir Singh Rai, Dr Sona Thind, DC Fatehgarh Sahib, Fatehgarh Sahib, Deputy Commissioner Fatehgarh Sahib, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Gurpreet Singh

Gurpreet Singh

5 Dariya News

ਫ਼ਤਹਿਗੜ੍ਹ ਸਾਹਿਬ , 25 Jun 2026

Last updated on: Jun 25, 2026, 16:34 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਜਾਰੀ “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ” ਤਹਿਤ ਅੱਜ ਪੰਜਾਬ ਦੇ ਮਾਲ ਅਤੇ ਪੁਨਰ ਵਿਕਾਸ ਮੰਤਰੀ ਸ.ਹਰਦੀਪ ਸਿੰਘ ਮੁੰਡੀਆਂ ਨੇ ਸਥਾਨਕ ਬੱਚਤ ਭਵਨ ਵਿਖੇ ਵਿਲੇਜ਼ ਡਿਫੈਂਸ ਕਮੇਟੀਆ, ਬਲਾਕ ਕੋਆਰਡੀਨੇਟਰਾਂ, ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਵਿਧਾਇਕ ਫਤਹਿਗੜ੍ਹ ਸਾਹਿਬ ਲਖਬੀਰ ਸਿੰਘ ਰਾਏ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਅਜੈ ਸਿੰਘ ਲਿਬੜਾ, ਯੁੱਧ ਨਸ਼ਿਆਂ ਵਿਰੁੱਧ ਦੇ ਜ਼ਿਲ੍ਹਾ ਕੋਆਰਡੀਨੇਟਰ ਸ੍ਰੀ ਓਕਾਂਰ ਚੌਹਾਨ, ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ, ਐਸ.ਐਸ.ਪੀ ਸੁਭਮ ਅਗਰਵਾਲ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਮੀਟਿੰਗ ਦੋਰਾਨ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਤੱਕ ਨਸ਼ਿਆ ਵਿਰੁੱਧ ਜੰਗ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਕਿਸੇ ਇੱਕ ਵਿਅਕਤੀ ਦੀ ਨਹੀਂ ਸਗੋਂ ਪੂਰੇ ਸਮਾਜ ਦੀ ਜ਼ਿੰਮੇਵਾਰੀ ਹੈ।

ਜੇਕਰ ਹਰ ਜਾਗਰੂਕ ਨਾਗਰਿਕ ਆਪਣਾ ਫਰਜ਼ ਸਮਝ ਕੇ ਇਸ ਮੁਹਿੰਮ ਵਿੱਚ ਯੋਗਦਾਨ ਪਾਵੇ ਤਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਬਚਾਇਆ ਜਾ ਸਕਦਾ ਹੈ। ਉਨ੍ਹਾਂ ਇਸ ਮੁਹਿੰਮ ਨਾਲ ਜੁੜੇ ਕੋਆਰਡੀਨੇਟਰਾਂ, ਹਲਕਾ ਇੰਚਾਰਜਾਂ ਤੇ ਟੀਮ ਸਮੇਤ ਸਿਵਲ ਤੇ ਪੁਲਿਸ ਅਧਿਕਾਰੀਆਂ ਦੇ ਕੰਮ ਦੀ ਸ਼ਲਾਘਾ ਕੀਤੀ।

ਕੈਬਨਿਟ ਮੰਤਰੀ ਸ. ਮੁੰਡੀਆਂ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵਲੋਂ ਪਿੰਡ ਪੱਧਰ ਤੇ ਖੇਡ ਸਟੇਡੀਅਮਾਂ ਦੀ ਉਸਾਰੀ ਕਰਵਾਈ ਜਾ ਰਹੀ ਹੈ ਤਾਂ ਜੋ ਨੌਜਵਾਨਾਂ ਵਰਗ ਨੂੰ ਖੇਡਾਂ ਨਾਲ ਜੋੜਿਆ ਜਾਵੇ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਜੁੜ ਕੇ ਅਜਿਹੀਆਂ ਮਾੜੀਆਂ ਅਲਾਮਤਾਂ ਤੋਂ ਬਚਿਆ ਜਾ ਸਕਦਾ ਹੈ ਤੇ ਸੂਬੇ ਦੀ ਜਵਾਨੀ ਨੂੰ ਸਿਹਤਮੰਦ ਰੱਖਿਆ ਜਾ ਸਕਦਾ ਹੈ।

ਸ੍ਰ. ਮੁੰਡੀਆ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਨਸ਼ਿਆ ਦੇ ਕੋਹੜ ਨੂੰ ਜੜੋਂ ਖਤਮ ਕੀਤਾ ਜਾਵੇਗਾ। ਪੰਜਾਬ ਅੰਦਰ ਨਸ਼ਾ ਤਸਕਰੀ ਕਰਨ ਵਾਲਿਆ ਲਈ ਕੋਈ ਥਾਂ ਨਹੀ ਹੈ ਅਜਿਹੇ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਕੀਮਤ ਤੇ ਬ਼ਖਸ਼ਿਆ ਨਹੀ ਜਾਵੇਗਾ। 

ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਵਿਲੇਜ਼ ਡਿਫੈਂਸ ਕਮੇਟੀਆਂ ਨਾਲ ਤਾਲਮੇਲ ਬਣਾ ਕੇ ਰੱਖਣ ਅਤੇ ਨਸ਼ਿਆ ਦੀ ਸੂਚਨਾ ਮਿਲਣ ਤੇ ਤੁਰੰਤ ਕਾਰਵਾਈ ਅਮਲ ਵਿੱਚ ਲਿਆਉਣ ਦੇ ਆਦੇਸ਼ ਜਾਰੀ ਕੀਤੇ। ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਜਿਹੜੇ ਵੀ ਨਾਗਰਿਕ ਗੁੰਮਰਾਹ ਹੋ ਕੇ ਨਸ਼ਿਆਂ ਦੇ ਰੋਗ ਦਾ ਸ਼ਿਕਾਰ ਹੋ ਗਏ ਹਨ ਉਨ੍ਹਾਂ ਦਾ ਇਲਾਜ ਸੰਭਵ ਹੈ ਅਤੇ ਅਜਿਹੇ ਲੋਕਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਸਰਕਾਰੀ ਨਸ਼ਾ ਮੁਕਤੀ ਕੇਂਦਰ ਵਿੱਚ ਦਾਖਲ ਕਰਵਾਇਆ ਜਾਵੇ ਜਿਥੇ ਉਨ੍ਹਾਂ ਦਾ ਮੁਫਤ ਇਲਾਜ ਕੀਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਜਾਗਰੂਕਤਾ ਲਗਾਤਾਰ ਜਾਰੀ ਰੱਖੀ ਜਾ ਰਹੀ ਹੈ। ਉਨ੍ਹਾਂ ਨਸ਼ਿਆਂ ਦੇ ਸੌਦਾਗਰਾਂ ਖਿਲਾਫ ਹੋਰ ਸਖਤੀ ਕਰਨ ਦਾ ਸੁਝਾਅ ਦਿੱਤਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਇੱਕ ਕ੍ਰਾਂਤੀਕਾਰੀ ਮੁਹਿੰਮ ਹੈ।  ਉਨ੍ਹਾਂ ਕਿਹਾ ਕਿ ਜਿਸ ਦਿਨ ਤੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਸ਼ੁਰੂ ਕੀਤੀ ਗਈ ਹੈ ਨੌਜਵਾਨ ਪੀੜ੍ਹੀ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਣੂ ਹੋਈ ਹੈ ਉਹ ਆਪ ਵੀ ਇਸ ਅਲਾਮਤ ਤੋਂ ਦੂਰ ਹੋਏ ਹਨ ਅਤੇ ਲੋਕਾਂ ਨੂੰ ਵੀ ਜਾਗਰੂਕ ਕਰ ਰਹੇ ਹਨ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ.ਫਤਹਿਗੜ੍ਹ ਸਾਹਿਬ ਸ੍ਰੀ ਕਰੁਣ ਗੁਪਤਾ, ਐਸ.ਡੀ.ਐਮ.ਬਸੀ ਪਠਾਣਾ ਸ੍ਰੀਮਤੀ ਦੀਪਜੋਤ ਕੌਰ, ਐਸ.ਡੀ.ਐਮ.ਖਮਾਣੋਂ ਸ੍ਰੀ ਅਰਵਿੰਦ ਕੁਮਾਰ ਗੁਪਤਾ,ਆਰ.ਟੀ.ਏ.,ਸ੍ਰੀ ਨਮਨ ਮੜਕਨ, ਐਸ.ਪੀ.ਹਰਵੰਤ ਕੌਰ,ਡੀ.ਐਸ.ਪੀ.ਬਸੀ ਪਠਾਣਾ ਰਾਜ ਕੁਮਾਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ੍ਰੀਮਤੀ ਜਸਪ੍ਰੀਤ ਕੌਰ,ਸਿਵਲ ਸਰਜਨ ਡਾ.ਅਰਵਿੰਦਪਾਲ ਸਿੰਘ ਸਮੇਤ ਹੋਰ ਆਗੂ ਅਤੇ ਅਧਿਕਾਰੀ ਹਾਜਰ ਸਨ।  

 

Tags: Hardeep Singh Mundian , AAP Punjab , Lakhbir Singh Rai , Dr Sona Thind , DC Fatehgarh Sahib , Fatehgarh Sahib , Deputy Commissioner Fatehgarh Sahib , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD