Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

Dr Balbir Singh, AAP Punjab, Mukh Mantri Sehat Yojna

Gurpreet Singh

Gurpreet Singh

5 Dariya News

ਪਟਿਆਲਾ , 25 Jun 2026

Last updated on: Jun 25, 2026, 17:43 IST

ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਸੂਬੇ ਦੇ ਸਿਹਤ ਖੇਤਰ ਦੀ ਤਸਵੀਰ ਬਦਲ ਰਹੀ ਹੈ। ਸਟੇਟ ਹੈਲਥ ਏਜੰਸੀ (ਐੱਸਐੱਚਏ) ਪੰਜਾਬ ਅਨੁਸਾਰ, ਪਟਿਆਲਾ ਜ਼ਿਲ੍ਹਾ ਇਸ ਯੋਜਨਾ ਨੂੰ ਅਪਣਾਉਣ ਅਤੇ ਇਸਦੀ ਵਰਤੋਂ ਵਿੱਚ ਸਭ ਤੋਂ ਅੱਗੇ ਹੈ ਅਤੇ ਪ੍ਰੋਗਰਾਮ ਅਧੀਨ ਰਾਜ ਵਿੱਚ ਸਭ ਤੋਂ ਵੱਧ ਮਰੀਜ਼ਾਂ ਅਤੇ ਖਰਚ ਦੇ ਮਾਮਲੇ ਵਿੱਚ ਸਿਖ਼ਰ ’ਤੇ ਹੈ। ਪੂਰੇ ਪੰਜਾਬ ਵਿੱਚ 4,43,906 ਤੋਂ ਵੱਧ ਮਰੀਜ਼ ਲਾਭ ਲੈ ਚੁੱਕੇ ਹਨ ਅਤੇ ਜਿਸ ਦੇ ਕੁੱਲ 782.79 ਕਰੋੜ ਤੋਂ ਵੱਧ ਦਾ ਖਰਚ ਹੋਇਆ ਹੈ।

ਸਰਕਾਰੀ ਅਤੇ ਸੂਚੀਬੱਧ ਕੀਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਉਣ ਲਈ ਡਿਜ਼ਾਈਨ ਕੀਤੀ ਗਈ ‘ਮੁੱਖ ਮੰਤਰੀ ਸਿਹਤ ਯੋਜਨਾ’ , ਸੂਬੇ ਦੀਆਂ ਸਭ ਤੋਂ ਵਧੀਆ ਲੋਕ ਭਲਾਈ ਯੋਜਨਾਵਾਂ ਵਿੱਚੋਂ ਇੱਕ ਬਣ ਚੁੱਕੀ ਹੈ। ਐੱਸ.ਐੱਚ.ਏ. ਪੰਜਾਬ ਦੇ ਤਾਜ਼ਾ ਅੰਕੜਿਆਂ ਮੁਤਾਬਿਕ (23 ਜੂਨ ਤੱਕ) ਇਸ ਯੋਜਨਾ ਨੇ ਵੱਡੇ ਪੱਧਰ ’ਤੇ ਤਬਦੀਲੀ ਲਿਆਂਦੀ ਹੈ।

ਪਟਿਆਲਾ ਯੋਜਨਾ ਦਾ ਲਾਭ ਲੈਣ ਵਿੱਚ ਸਭ ਤੋਂ ਅੱਗੇ ਹੈ, ਜਿੱਥੇ 52,672 ਮਰੀਜ਼ਾਂ ਦੇ ਇਲਾਜ਼ ਉੱਪਰ ਲਗਭਗ 79.15 ਕਰੋੜ ਰੁਪਏ ਖਰਚੇ ਗਏ ਹਨ। ਇਸ ਤੋਂ ਬਾਅਦ ਬਠਿੰਡਾ ਹੈ ਜਿੱਥੇ 30,813 ਮਰੀਜ਼ਾਂ ਉੱਤੇ 76.81 ਕਰੋੜ ਰੁਪਿਆ ਖਰਚਿਆ ਗਿਆ ਹੈ, ਜਦਕਿ ਲੁਧਿਆਣਾ ਵਿੱਚ 44,227 ਮਰੀਜ਼ਾਂ ਉੱਤੇ 60.54 ਕਰੋੜ ਰੁਪਏ ਦਾ ਖਰਚਾ ਦਰਜ ਕੀਤਾ ਗਿਆ ਹੈ। 

ਪਟਿਆਲਾ ਦੀ ਅਗਵਾਈ ਤੋਂ ਲੱਗਦਾ ਹੈ ਕਿ ਇੱਥੇ ਹਸਪਤਾਲਾਂ ਨਾਲ ਬਿਹਤਰ ਸਬੰਧ ਅਤੇ ਲਾਭਪਾਤਰੀਆਂ ਵਿੱਚ ਯੋਜਨਾ ਬਾਰੇ ਵਧੇਰੇ ਜਾਗਰੂਕਤਾ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇੱਕ ਬਿਆਨ ਵਿੱਚ ਕਿਹਾ, “ਇਹ ਲੋਕਾਂ ਨੂੰ ਉਨ੍ਹਾਂਦੀ ਜੇਬ ਚੋਂ ਹੋਣ ਵਾਲੇ ਵੱਡੇ ਸਿਹਤ ਖਰਚਿਆਂ ਤੋਂ ਰਾਹਤ ਦਿੱਤੀ ਹੈ।” 

ਉਨ੍ਹਾਂ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਸਿਰਫ਼ ਕਾਗਜ਼ ’ਤੇ ਅਧਾਰਤ ਨੀਤੀ ਨਹੀਂ ਸਗੋਂ ਉਨ੍ਹਾਂ ਪਰਿਵਾਰਾਂ ਲਈ ਜੀਵਨ ਰੇਖਾ ਹੈ ਜਿਨ੍ਹਾਂ ਨੂੰ ਕਿਸੇ ਵੇਲੇ ਹਸਪਤਾਲ ਦੇ ਬਿਲ ਬੀਮਾਰੀ ਤੋਂ ਵੀ ਵੱਧ ਡਰਾਉਂਦੇ ਸਨ।’’” ਪੂਰੇ ਪੰਜਾਬ ਵਿੱਚ ਯੋਜਨਾ ਦਾ ਪ੍ਰਭਾਵ ਸਪੱਸ਼ਟ ਨਜ਼ਰ ਆ ਰਿਹਾ ਹੈ। ਜਲੰਧਰ (27,682 ਮਰੀਜ਼), ਅੰਮ੍ਰਿਤਸਰ (20,503) ਅਤੇ ਐੱਸ.ਏ.ਐੱਸ. ਨਗਰ (20,085) ਵਰਗੇ ਜ਼ਿਲਿ੍ਹਆਂ ਨੇ ਯੋਜਨਾ ਦਾ ਵਿਆਪਕ ਲਾਭ ਲਿਆ ਹੈ, ਜਦਕਿ ਛੋਟੇ ਜ਼ਿਲ੍ਹੇ ਜਿਵੇਂ ਕਪੂਰਥਲਾ (9,384) ਅਤੇ ਮਲੇਰਕੋਟਲਾ (3,181) ਵਿੱਚ ਵੀ ਯੋਜਨਾ ਦੀ ਪਹੁੰਚ ਅਤੇ ਵਰਤੋਂ ਲਗਾਤਾਰ ਵਧ ਰਹੀ ਹੈ।

ਐੱਸ.ਐੱਚ.ਏ. ਦੇ ਅੰਕੜਿਆਂ ਅਨੁਸਾਰ ਰਾਜ ਭਰ ਵਿੱਚ 4,43,906 ਮਰੀਜ਼ਾਂ ਨੇ ਲਾਭ ਉਠਾਇਆ ਹੈ ਅਤੇ ਜਿਸ ’ਤੇ ਕੁੱਲ ਖਰਚ 782.79 ਕਰੋੜ ਹੋਇਆ। ਡਾ. ਬਲਬੀਰ ਸਿੰਘ ਨੇ ਜ਼ੋਰ ਦਿੰਦਿਆਂ ਕਿਹਾ, “ਸਾਡਾ ਉਦੇਸ਼ ਬਹੁਤ ਸਧਾਰਨ ਹੈ — ਪੰਜਾਬ ਵਿੱਚ ਕੋਈ ਵੀ ਪਰਿਵਾਰ ਬੀਮਾਰੀ ਕਾਰਨ ਕਰਜ਼ਈ ਨਾ ਹੋਵੇ। ਇਹ ਯੋਜਨਾ ਹਰ ਤਿਮਾਹੀ ਵਧਦੀ ਜਾ ਰਹੀ ਹੈ।”

ਪੇਂਡੂ ਇਲਾਕਿਆਂ ਵਿੱਚ ਇਹ ਯੋਜਨਾ ਆਮ ਜਨਸਮੂਹ ਵਿੱਚ ਬਹੁਤ ਚਰਚਾ ਵਿੱਚ ਹੈ। ਮਾਨਸਾ ਦੇ 62 ਸਾਲਾ ਕਿਸਾਨ ਗੁਰਮੀਤ ਸਿੰਘ ਨੇ ਕਿਹਾ, “ਜੇ ਇਹ ਯੋਜਨਾ ਨਾ ਹੁੰਦੀ ਤਾਂ ਇਲਾਜ ਲਈ ਮੈਨੂੰ ਆਪਣੀ ਜ਼ਮੀਨ ਵੇਚਣੀ ਪੈਂਦੀ।”ਅਜਿਹੇ ਤਜਰਬੇ ਸੰਗਰੂਰ, ਹੁਸ਼ਿਆਰਪੁਰ ਅਤੇ ਫਿਰੋਜ਼ਪੁਰ ਆਦਿ ਜ਼ਿਲਿ੍ਹਆਂ ਵਿੱਚ ਵੀ ਸਾਹਮਣੇ ਆ ਰਹੇ ਹਨ, ਜਿੱਥੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਸਪਤਾਲਾਂ ਵਿੱਚ ਦਾਖ਼ਲ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ।

ਗੁਰਦਾਸਪੁਰ ਅਤੇ ਰੂਪਨਗਰ ਵਰਗੇ ਜ਼ਿਲਿ੍ਹਆਂ ਵਿੱਚ ਵੀ ਔਸਤਨ ਅੰਕੜੇ ਹੋਣ ਦੇ ਬਾਵਜੂਦ ਯੋਜਨਾ ਦੀ ਲਗਾਤਾਰ ਵਧਦੀ ਵਰਤੋਂ ਇਸ ਗੱਲ ਵੱਲ ਇਸ਼ਾਰਾ ਕਰਦੀ ਹੈ ਕਿ ਲੋਕਾਂ ਵਿੱਚ ਜਾਗਰੂਕਤਾ ਵਧ ਰਹੀ ਹੈ ਅਤੇ ਸੂਚੀਬੱਧ ਹਸਪਤਾਲਾਂ ਦੇ ਨੈੱਟਵਰਕ ਦਾ ਵੀ ਲਗਾਤਾਰ ਵਿਸਤਾਰ ਹੋ ਰਿਹਾ ਹੈ।

 

Tags: Dr Balbir Singh , AAP Punjab , Mukh Mantri Sehat Yojna

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD