Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਬਲਬੀਰ ਸਿੰਘ ਸਿੱਧੂ ਵੱਲੋਂ ਪੰਚਾਇਤੀ ਰਾਜ ਦੇ ਸਾਰੇ ਨੁਮਾਇੰਦਿਆਂ ਲਈ ਬਰਾਬਰ ਮਾਣ-ਭੱਤੇ ਦੀ ਮੰਗ

ਸਾਰੇ ਨੁਮਾਇੰਦੇ ਪਿੰਡਾਂ ਦੇ ਵਿਕਾਸ ਦੀ ਰੀੜ੍ਹ ਦੀ ਹੱਡੀ ਹਨ, ਕਿਸੇ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ: ਸਿੱਧੂ

Balbir Singh Sidhu, Punjab Pradesh Congress Committee, Congress, Punjab Congress

Web Admin

Web Admin

5 Dariya News

ਮੋਹਾਲੀ , 25 Jun 2026

Last updated on: Jun 25, 2026, 17:53 IST

ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਵੱਲੋਂ ਸਿਰਫ਼ ਸਰਪੰਚਾਂ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਮਾਣ-ਭੱਤਾ ਦੇਣ ਅਤੇ ਪੰਚਾਂ, ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਨਜ਼ਰਅੰਦਾਜ਼ ਕਰਨ ਦੇ ਫੈਸਲੇ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਿਰਫ਼ ਸਰਪੰਚ ਹੀ ਨਹੀਂ, ਸਗੋਂ ਪੰਚ, ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਵੀ ਬਰਾਬਰ ਦੀ ਭੂਮਿਕਾ ਨਿਭਾਉਂਦੇ ਹਨ। 

ਫਿਰ ਸਰਕਾਰ ਨੇ ਸਿਰਫ਼ ਇੱਕ ਵਰਗ ਨੂੰ ਹੀ ਤਰਜੀਹ ਦੇ ਕੇ ਬਾਕੀ ਚੁਣੇ ਹੋਏ ਨੁਮਾਇੰਦਿਆਂ ਨਾਲ ਵਿਤਕਰਾ ਕਿਉਂ ਕੀਤਾ ਹੈ? ਸਿੱਧੂ ਨੇ ਕਿਹਾ ਕਿ ਜੇਕਰ ਸਰਕਾਰ ਸੱਚਮੁੱਚ ਪੰਚਾਇਤੀ ਰਾਜ ਸੰਸਥਾਵਾਂ ਨੂੰ ਮਜ਼ਬੂਤ ਕਰਨਾ ਚਾਹੁੰਦੀ ਹੈ ਤਾਂ ਸਾਰੇ ਚੁਣੇ ਹੋਏ ਨੁਮਾਇੰਦਿਆਂ ਲਈ ਬਰਾਬਰੀ ਅਤੇ ਨਿਆਂ ਦੇ ਆਧਾਰ 'ਤੇ ਨੀਤੀ ਬਣਾਈ ਜਾਵੇ। 

ਸਿਰਫ਼ ਚੋਣਵੇਂ ਵਰਗ ਨੂੰ ਲਾਭ ਪਹੁੰਚਾਉਣਾ ਲੋਕਤੰਤਰ ਦੀ ਭਾਵਨਾ ਦੇ ਉਲਟ ਹੈ ਅਤੇ ਇਸ ਨਾਲ ਹੋਰ ਨੁਮਾਇੰਦਿਆਂ ਵਿੱਚ ਨਿਰਾਸ਼ਾ ਪੈਦਾ ਹੋਵੇਗੀ। ਬਲਬੀਰ ਸਿੰਘ ਸਿੱਧੂ ਨੇ ਮੰਗ ਕੀਤੀ ਕਿ ਜੇਕਰ ਪੰਜਾਬ ਸਰਕਾਰ ਸਰਪੰਚਾਂ ਨੂੰ ₹10,000 ਮਹੀਨਾਵਾਰ ਮਾਣ-ਭੱਤਾ ਦੇ ਸਕਦੀ ਹੈ ਤਾਂ ਪੰਚਾਂ, ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨਾਲ ਵੀ ਇਨਸਾਫ਼ ਕੀਤਾ ਜਾਣਾ ਚਾਹੀਦਾ ਹੈ। 

ਉਨ੍ਹਾਂ ਕਿਹਾ ਕਿ ਪੰਚਾਂ ਦਾ ਕੀ ਕਸੂਰ ਹੈ ਕਿ ਉਨ੍ਹਾਂ ਨੂੰ ਇਸ ਫੈਸਲੇ ਤੋਂ ਬਾਹਰ ਰੱਖਿਆ ਗਿਆ? ਪੰਚਾਂ ਨੂੰ ਘੱਟੋ-ਘੱਟ ₹5,000 ਮਹੀਨਾਵਾਰ ਭੱਤਾ ਦਿੱਤਾ ਜਾਵੇ, ਜਦਕਿ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ₹15,000 ਮਹੀਨਾਵਾਰ ਮਾਣ-ਭੱਤਾ ਦਿੱਤਾ ਜਾਵੇ। ਸਿੱਧੂ ਨੇ ਕਿਹਾ ਕਿ ਕੋਆਪਰੇਟਿਵ ਬੈਂਕਾਂ ਦੇ ਡਾਇਰੈਕਟਰਾਂ ਨੂੰ ਵੀ ਲੋਕਾਂ ਦੀ ਸੇਵਾ ਅਤੇ ਜ਼ਿੰਮੇਵਾਰੀਆਂ ਨੂੰ ਦੇਖਦੇ ਹੋਏ ₹5,000 ਤੋਂ ₹10,000 ਮਹੀਨਾਵਾਰ ਭੱਤਾ ਦਿੱਤਾ ਜਾਣਾ ਚਾਹੀਦਾ ਹੈ। 

ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸਹਿਕਾਰੀ ਸੰਸਥਾਵਾਂ ਨਾਲ ਜੁੜੇ ਸਾਰੇ ਚੁਣੇ ਹੋਏ ਨੁਮਾਇੰਦੇ ਵਿਕਾਸ ਕਾਰਜਾਂ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ, ਇਸ ਲਈ ਕਿਸੇ ਇੱਕ ਵਰਗ ਨੂੰ ਤਰਜੀਹ ਦੇ ਕੇ ਬਾਕੀਆਂ ਨਾਲ ਵਿਤਕਰਾ ਕਰਨਾ ਜਾਇਜ਼ ਨਹੀਂ ਹੈ।

 

Tags: Balbir Singh Sidhu , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD