Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਨੇ ਨਸ਼ਾ ਵਿਰੋਧੀ ਸੰਮੇਲਨ 'ਇਕਜੁੱਟ ਪੰਜਾਬ' ਵਿੱਚ ਗੈਰ-ਸਰਕਾਰੀ ਸੰਗਠਨਾਂ ਅਤੇ ਪ੍ਰਭਾਵਸ਼ਾਲੀਆਂ ਨੂੰ ਇੱਕਜੁੱਟ ਕੀਤਾ

Dr Balbir Singh, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Gurpreet Singh

Gurpreet Singh

5 Dariya News

ਚੰਡੀਗੜ੍ਹ , 25 Jun 2026

Last updated on: Jun 25, 2026, 18:28 IST

ਨਸ਼ਾ ਵਿਰੋਧੀ ਲੜਾਈ ਲਈ ਪੂਰੇ ਸਮਾਜ ਦੀ ਭਾਗੀਦਾਰੀ ਲੋੜੀਂਦੀ ਹੈ, ਇਸ ਭਾਵਨਾ ਨੂੰ ਮਜ਼ਬੂਤ ਕਰਦਿਆਂ ਪੰਜਾਬ ਸਰਕਾਰ ਨੇ ਵੀਰਵਾਰ ਨੂੰ ‘ਸਾਂਝਾ ਸੁਨੇਹਾ – ਇਕਜੁੱਟ ਪੰਜਾਬ’ ਨਾਮੀ ਨਿਵੇਕਲੇ ਪ੍ਰੋਗਰਾਮ ਦਾ ਆਯੋਜਨ ਕੀਤਾ। ਇਸ ਦਾ ਉਦੇਸ਼ ਸਰਕਾਰੀ ਏਜੰਸੀਆਂ, ਕਮਿਊਨਿਟੀ ਲੀਡਰਾਂ, ਸਿਵਲ ਸੁਸਾਇਟੀ ਸੰਸਥਾਵਾਂ ਅਤੇ ਸੋਸ਼ਲ ਮੀਡੀਆ ਇਨਫਲੂਐਂਸਰਾਂ ਵਿਚਾਲੇ ਟਿਕਾਊ ਭਾਈਵਾਲੀ ਕਾਇਮ ਕਰਨਾ ਹੈ ਤਾਂ ਜੋ ਸੂਬੇ ਵਿੱਚ ਨਸ਼ਿਆਂ ਦੀ ਲਾਹਨਤ ਨਾਲ ਨਜਿੱਠਿਆ ਜਾ ਸਕੇ।

ਇਹ ਸੰਮੇਲਨ ਅੰਤਰਰਾਸ਼ਟਰੀ ਨਸ਼ਾ ਅਤੇ ਨਜਾਇਜ਼ ਤਸਕਰੀ ਵਿਰੋਧੀ ਦਿਵਸ ਮੌਕੇ ਡਾਟਾ ਇੰਟੈਲੀਜੈਂਸ ਅਤੇ ਟੈਕਨੀਕਲ ਸਪੋਰਟ ਯੂਨਿਟ (ਡਿਟਸੂ) ਵੱਲੋਂ ਆਯੋਜਿਤ ਕੀਤਾ ਗਿਆ, ਜੋ ਪੰਜਾਬ ਵਿਚ ਨਸ਼ਾ ਵਿਰੋਧੀ ਵਿਆਪਕ ਕਾਰਵਾਈ ਦਾ ਤਕਨੀਕੀ ਆਧਾਰ ਹੈ। ਇਸ ਸਮਾਗਮ ਵਿੱਚ 40 ਤੋਂ ਵੱਧ ਸੰਸਥਾਵਾਂ ਦੇ 80 ਤੋਂ ਵੱਧ ਡੈਲੀਗੇਟਾਂ ਨੇ ਹਿੱਸਾ ਲਿਆ। 

ਇਹ ਸੰਸਥਾਵਾਂ ਸਿੱਖਿਆ, ਮਾਨਸਿਕ ਸਿਹਤ, ਨਸ਼ਾ-ਛੁਡਾਉਣ, ਬੱਚਿਆਂ ਦੀ ਸੁਰੱਖਿਆ, ਯੁਵਕ ਭਲਾਈ, ਔਰਤ ਦੇ ਸਸ਼ਕਤੀਕਰਨ, ਕਮਿਊਨਿਟੀ ਆਊਟਰੀਚ ਅਤੇ ਖੇਡਾਂ ਵਿਚ ਕੰਮ ਕਰ ਰਹੀਆਂ ਹਨ। ਇਸ ਮੌਕੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਨਸ਼ਾ ਵਿਰੋਧੀ ਲੜਾਈ ਵਿਚ ਸਮਾਜ ਤੇ ਲੋਕਾਂ ਦੀ ਸਾਂਝੀ ਕਾਰਵਾਈ ‘ਤੇ ਜ਼ੋਰ ਦਿੱਤਾ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਲਾਗੂਕਰਨ, ਇਲਾਜ ਤੇ ਮੁੜ ਵਸੇਬਾ ਅਤੇ ਰੋਕਥਾਮ ਦੀ ਵਿਆਪਕ ਰਣਨੀਤੀ ਅਪਣਾਈ ਹੈ। ਉਨ੍ਹਾਂ ਕਿਹਾ, “ਨੌਜਵਾਨਾਂ ਨੂੰ ਸਸ਼ਕਤ ਬਣਾਉਣ ਲਈ ਅਸੀਂ ਇਸ ਮੁਹਿੰਮ ਨੂੰ ਸਕੂਲਾਂ ਅਤੇ ਕਾਲਜਾਂ ਵਿਚ ਵੀ ਲਾਗੂ ਕੀਤਾ ਹੈ, ਖੇਡਾਂ ਨੂੰ ਉਤਸ਼ਾਹਿਤ ਕਰ ਰਹੇ ਹਾਂ ਅਤੇ ਨਾਲੋ-ਨਾਲ ਨਸ਼ਿਆਂ ਵਿਰੋਧੀ ਲੜਾਈ ਵਿਚ ਅੱਗੇ ਆਉਣ ਲਈ ਮਾਪਿਆਂ ਤੇ ਅਧਿਆਪਕਾਂ ਦਾ ਵੀ ਮਾਰਗਦਰਸ਼ਨ ਦੇ ਰਹੇ ਹਾਂ।”

“ਇਕਜੁੱਟ ਪੰਜਾਬ ਹੀ ਰੰਗਲਾ ਪੰਜਾਬ ਹੈ। ਨਸ਼ਾ ਵਿਰੋਧੀ ਮੁਹਿੰਮ ਦੀ ਅਸਲ ਸਫ਼ਲਤਾ ਲਈ ਇਸਨੂੰ ਇੱਕ ਲੋਕ ਲਹਿਰ ਬਣਾਉਣਾ ਲਾਜ਼ਮੀ ਹੈ। ਐੱਨਜੀਓ, ਵਿੱਦਿਅਕ ਅਦਾਰੇ, ਕਮਿਊਨਿਟੀ ਲੀਡਰਾਂ ਤੋਂ ਲੈ ਕੇ ਨਸ਼ਾ ਪੀੜ੍ਹਤਾਂ ਪਰਿਵਾਰਕ ਜੀਆਂ ਤੱਕ – ਸਮਾਜ ਦੇ ਹਰ ਵਰਗ ਨੂੰ ਇਸ ਵਿਚ ਸ਼ਾਮਲ ਹੋਣਾ ਚਾਹੀਦਾ ਹੈ। 

ਇਸ ਲਈ ਅੱਜ ਦੇ ਸਮਾਗਮ ਵਿੱਚ 40 ਤੋਂ ਵੱਧ ਐੱਨਜੀਓ ਭਾਗ ਲੈ ਰਹੇ ਹਨ। ਇਹ 'ਸਾਂਝਾ ਸੁਨੇਹਾ' ਨੂੰ ਇੱਕ ਸਾਂਝੀ ਅਰਦਾਸ ਅਤੇ ਪਲੇਟਫਾਰਮ ਬਣਾਏਗਾ ਜਿੱਥੇ ਤਜਰਬੇ, ਵਿਚਾਰ ਅਤੇ ਨਵੀਨਤਾਵਾਂ ਹਕੀਕਤ ਦਾ ਰੂਪ ਧਾਰਨ ਕਰਨਗੀਆਂ।” ਉਨ੍ਹਾਂ ਸਰਕਾਰ ਵੱਲੋਂ ਨਸ਼ਾ ਛੁਡਾਊ ਸੇਵਾਵਾਂ ਨੂੰ ਮਜ਼ਬੂਤ ਕਰਨ, ਮੁੜ ਵਸੇਬਾ ਸਹੂਲਤਾਂ ਦਾ ਵਿਸਥਾਰ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਜਾਗਰੂਕਤਾ ਫੈਲਾਉਣ ਦੇ ਯਤਨਾਂ ਬਾਰੇ ਵੀ ਜਾਣਕਾਰੀ ਦਿੱਤੀ।

ਇਸ ਸੰਮੇਲਨ ਨੇ ਜ਼ਮੀਨੀ ਪੱਧਰ ‘ਤੇ ਕੰਮ ਕਰ ਰਹੀਆਂ ਵੱਖ-ਵੱਖ ਸੰਸਥਾਵਾਂ ਵਿਚਾਲੇ ਖੁੱਲ੍ਹੀ ਗੱਲਬਾਤ ਅਤੇ ਵਿਚਾਰ ਸਾਂਝੇ ਕਰਨ ਲਈ ਇੱਕ ਮਹੱਤਵਪੂਰਨ ਪਲੇਟਫਾਰਮ ਉਪਲੱਬਧ ਕਰਵਾਇਆ। ਇਨ੍ਹਾਂ ਸੰਸਥਾਵਾਂ ਵੱਲੋਂ ਇਲਾਜ, ਰੋਕਥਾਮ ਅਤੇ ਜਾਗਰੂਕਤਾ ‘ਤੇ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਇੱਕ ਸਿਹਤਮੰਦ ਅਤੇ ਖੁਸ਼ਹਾਲ ਪੰਜਾਬ ਬਣਾਇਆ ਜਾ ਸਕੇ।

ਇਸ ਮੌਕੇ ਭਾਗ ਲੈਣ ਵਾਲੀਆਂ ਸੰਸਥਾਵਾਂ ਅਨਨਿਆ ਬਿਰਲਾ ਫਾਊਂਡੇਸ਼ਨ, ਸਲੈਮ ਆਊਟ ਲਾਊਡ, ਸੈਂਟਰ ਸਕੁਏਅਰ ਫਾਊਂਡੇਸ਼ਨ, ਲਾਡਲੀ ਫਾਊਂਡੇਸ਼ਨ, ਆਦਿਤਿਆ ਬਿਰਲਾ ਐਜੂਕੇਸ਼ਨ ਟ੍ਰੱਸਟ, ਸਮਰਥਿਆ, ਲਭਿਆ, ਕਲਗੀਧਰ ਟ੍ਰੱਸਟ, ਯੂਨਾਈਟਿਡ ਵੇਅ ਦਿੱਲੀ, ਹੰਸ ਫਾਊਂਡੇਸ਼ਨ, ਐਕਟ ਹਿਊਮਨ, ਸਰਵਪ੍ਰੇਮ ਫਾਊਂਡੇਸ਼ਨ, ਮਿਹਰ ਫਾਊਂਡੇਸ਼ਨ, ਮਾਨਸ ਕੀ ਜਾਤ ਸਭੇ ਇੱਕ ਸੇਵਾ ਸੋਸਾਇਟੀ, ਬ੍ਰਹਮਾ ਕੁਮਾਰੀਆਂ, ਮੈਜਿਕ ਬੱਸ, ਇਨੀਸ਼ੀਏਟਰਜ਼ ਆਫ ਚੇਂਜ, ਰਾਊਂਡਗਲਾਸ ਫਾਊਂਡੇਸ਼ਨ, ਯੂਥ ਫੁੱਟਬਾਲ ਕਲੱਬ ਰੁੜਕਾ ਕਲਾਂ, ਐਸਪੀਵਾਈਐਮ, ਕਰੁਣਾ ਸ਼ਕਤੀ ਫਾਊਂਡੇਸ਼ਨ, ਉਦਯਨ ਕੇਅਰ, ਟੀਵਾਈਸੀਆਈਏ, ਸਵਾਮੀ ਵਿਵੇਕਾਨੰਦ ਮੈਡੀਕਲ ਮਿਸ਼ਨ ਅਤੇ ਮਾਨਸਾ ਫਾਊਂਡੇਸ਼ਨ ਦੇ ਪ੍ਰਤੀਨਿਧੀਆਂ ਨੇ ਆਪਣੇ ਤਜਰਬੇ ਸਾਂਝੇ ਕੀਤੇ।

ਭਾਗੀਦਾਰਾਂ ਨੇ ਮੁੱਖ ਥੀਮ ਵਿਸ਼ਿਆਂ ‘– ਸਕੂਲਾਂ ਅਤੇ ਕਾਲਜਾਂ ਵਿਚ ਰੋਕਥਾਮ, ਸਿਹਤ ਅਤੇ ਵੈਲਨੈੱਸ, ਦੇਖਭਾਲ ਦੀ ਲੋੜ ਵਾਲੇ ਬੱਚਿਆਂ ਅਤੇ ਕਾਨੂੰਨੀ ਕੇਸਾਂ ਵਾਲੇ ਬੱਚਿਆਂ ਲਈ ਸਹਾਇਤਾ ਅਤੇ ਖੇਡਾਂ ਤੇ ਹੋਰ ਗਤੀਵਿਧੀਆਂ ਰਾਹੀਂ ਯੁਵਾ ਸਸ਼ਕਤੀਕਰਨ ‘ਤੇ ਚਰਚਾ ਕੀਤੀ।“ਸੋਸ਼ਲ ਮੀਡੀਆ ਰਾਹੀਂ ਜਾਗਰੂਕਤਾ” ‘ਤੇ ਵਿਸ਼ੇਸ਼ ਗੱਲਬਾਤ ਵਿੱਚ ਸਿਮਰਨਜੋਤ ਮੱਕੜ, ਕਰਮਨ ਕੌਰ ਮਿਗਲਾਣੀ, ਸੁਲਤਾਨ ਰੰਧਾਵਾ, ਸਿਮਰਨ ਕੌਰ ਖਾਲਸਾ ਅਤੇ ਕੁਲਦੀਪ ਘਈ ਵਰਗੇ ਡਿਜੀਟਲ ਇਨਫਲੂਐਂਸਰਾਂ ਨੇ ਹਿੱਸਾ ਲਿਆ। 

ਇਨਫਲੂਐਂਸਰਾਂ ਨੇ ਜਨਤਕ ਰਾਏ ਬਣਾਉਣ ਵਿਚ ਸੋਸ਼ਲ ਮੀਡੀਆ ਦੀ ਭੂਮਿਕਾ ‘ਤੇ ਚਰਚਾ ਕੀਤੀ ਅਤੇ ਸਮਾਜ ਦੀ ਭਲਾਈ ਲਈ ਸਕਾਰਾਤਮਕ ਸੁਨੇਹਾ ਫੈਲਾਉਣ ਅਤੇ ਨਸ਼ਿਆਂ ਵਿੱਚ ਫਸੇ ਲੋਕਾਂ ਨੂੰ ਨਸ਼ਾ-ਮੁਕਤ ਬਣਾਉਣ ਲਈ ਉਤਸ਼ਾਹਿਤ ਕਰਨ ‘ਤੇ ਜ਼ੋਰ ਦਿੱਤਾ। ਸੈਸ਼ਨਾਂ ਦੌਰਾਨ ਭਾਗੀਦਾਰਾਂ ਨੇ ਸਹਿਯੋਗ ਦੇ ਖੇਤਰਾਂ ਦੀ ਪਛਾਣ ਕੀਤੀ ਜਿਵੇਂ ਰੈਫਰਲ ਪ੍ਰਣਾਲੀਆਂ ਨੂੰ ਮਜ਼ਬੂਤ ਕਰਨਾ, ਵਿੱਦਿਅਕ ਅਦਾਰਿਆਂ ਵਿੱਚ ਮਾਨਸਿਕ ਸਿਹਤ ਸਹਾਇਤਾ ਵਧਾਉਣਾ, ਲੋੜਵੰਦ ਵਰਗਾਂ ਤੱਕ ਪਹੁੰਚ ਵਧਾਉਣਾ ਅਤੇ ਖੇਡਾਂ, ਹੁਨਰ ਵਿਕਾਸ ਅਤੇ ਕਮਿਊਨਿਟੀ ਭਾਗੀਦਾਰੀ ਰਾਹੀਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਸ਼ਾਮਲ ਕਰਨਾ।

ਭਾਗੀਦਾਰਾਂ ਦੇ ਵਿਚਾਰ:

ਮਨੀਸ਼ ਕੁਮਾਰ, ਐਸਪੀਵਾਈਐਮ (ਦਿੱਲੀ) ਦੇ ਟੀਮ ਲੀਡਰ ਨੇ ਕਿਹਾ, “ਨਸ਼ਾ ਛੁਡਾਉਣ ਦੀ ਸਭ ਤੋਂ ਵੱਡੀ ਚੁਣੌਤੀ ਲੋਕਾਂ ਨੂੰ ਨਸ਼ਿਆਂ ਦੇ ਨੁਕਸਾਨਦੇਹ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਹੈ। ਅਸੀਂ ਮੁੱਖ ਤੌਰ ‘ਤੇ ਸਰਕਾਰ ਨੂੰ ਉਹ ਥਾਵਾਂ ਬਾਰੇ ਜਾਣਕਾਰੀ ਦਿੰਦੇ ਹਾਂ ਜਿੱਥੇ ਸੇਵਾਵਾਂ ਦੀ ਮੰਗ ਹੈ (ਨਸ਼ਾ ਛੁਡਾਊ ਸੈਂਟਰ ਖੋਲ੍ਹਣਾ ਜਾਂ ਜਾਗਰੂਕਤਾ ਕੈਂਪ ਆਦਿ) ਅਤੇ ਰਿਕਵਰੀ ਤੋਂ ਬਾਅਦ ਫਾਲੋ-ਅੱਪ ਤਾਂ ਜੋ ਨਸ਼ੇ ਵੱਲ ਵਾਪਸੀ ਦੇ ਕੇਸ ਘੱਟ ਤੋਂ ਘੱਟ ਹੋਣ।”

ਲੁਧਿਆਣਾ ਆਧਾਰਿਤ ਜ਼ਿਲ੍ਹਾ ਫਾਊਂਡੇਸ਼ਨ ਦੀ ਹੈੱਡ ਡਾ. ਨੀਲਮ ਸੋਢੀ ਨੇ ਕਿਹਾ, “ਨਸ਼ਾਖੋਰੀ ਜੀਵਨ ਦੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਇੱਕ ਕੋਪਿੰਗ ਮਕੈਨਿਜ਼ਮ ਹੈ। ਜ਼ਿਲ੍ਹਾ ਫਾਊਂਡੇਸ਼ਨ ਇਸ ਮਕਸਦ ਨਾਲ ਜੁੜੀ ਹੋਈ ਹੈ ਕਿ ਮਾਪੇ ਬਿਹਤਰ ਢੰਗ ਨਾਲ ਆਪਣੇ ਬੱਚਿਆਂ ਨੂੰ ਅਤੇ ਬੱਚੇ ਖੁਦ ਨੂੰ ਚੰਗੀ ਤਰ੍ਹਾਂ ਸਮਝ ਸਕਣ, ਜਿਸਦਾ ਨਸ਼ਾਖੋਰੀ ਨਾਲ ਸਿੱਧਾ ਸਬੰਧ ਹੈ, ਕਿਉਂਕਿ ਜਦੋਂ ਜੀਵਨ ਵਿੱਚ ਮੁਸ਼ਕਲਾਂ ਜਾਂ ਚੁਣੌਤੀਆਂ ਆਉਣ ਤਾਂ ਲੋਕ ਨਸ਼ਿਆਂ ਨੂੰ ਉਨ੍ਹਾਂ ਨਾਲ ਨਜਿੱਠਣ ਦੇ ਸਾਧਨ (ਕੋਪਿੰਗ ਮਕੈਨਿਜ਼ਮ) ਵਜੋਂ ਨਾ ਅਪਣਾਉਣ।”

 

Tags: Dr Balbir Singh , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD