Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕਾਂਗਰਸ ਨੇ ਮਾਨ ਦੇ ‘ਮਾਸਕ’ ਵਾਲੇ ਦਾਅਵੇ ਨੂੰ ਦੱਸਿਆ ਇੱਕ ਹੋਰ ਕਮਜ਼ੋਰ ਬਹਾਨਾ

ਮਾਨ ਝੂਠਾਂ ਦਾ ਜਾਲ ਬੁਣ ਰਹੇ ਹਨ, ਪਰ ਹਰ ਵਾਰ ਬੇਨਕਾਬ ਹੋ ਰਹੇ ਹਨ: ਵੜਿੰਗ

Amrinder Singh Raja Warring, Congress, Punjab Congress, Amarinder Singh Raja Warring

Gurpreet Singh

Gurpreet Singh

5 Dariya News

ਚੰਡੀਗੜ੍ਹ , 25 Jun 2026

Last updated on: Jun 25, 2026, 18:40 IST

ਕਾਂਗਰਸ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਵਿਵਾਦਤ ਵੀਡੀਓ ਬਾਰੇ ਦਿੱਤੀ ਗਈ “ਮਾਸਕ” ਵਾਲੀ ਸਫਾਈ ਨੂੰ ਰੱਦ ਕਰਦਿਆਂ, ਇਸਨੂੰ ਬਾਅਦ ਵਿੱਚ ਘੜਿਆ ਗਿਆ ਕਮਜ਼ੋਰ ਬਹਾਨਾ ਕਰਾਰ ਦਿੱਤਾ ਹੈ, ਜਿਸਦਾ ਮਕਸਦ ਖੁਦ ਨੂੰ ਬਚਾਉਣ ਦੀ ਇਕ ਹੋਰ ਨਾਕਾਮ ਕੋਸ਼ਿਸ਼ ਹੈ। ਪਾਰਟੀ ਨੇ ਆਪਣੀ ਮੰਗ ਨੂੰ ਮੁੜ ਤੋਂ ਦੁਹਰਾਇਆ ਹੈ ਕਿ ਮੁੱਖ ਮੰਤਰੀ ਤੁਰੰਤ ਅਸਤੀਫਾ ਦੇਣ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣ। 

ਵੜਿੰਗ ਨੇ ਕਿਹਾ ਕਿ ਮਾਨ ਦੋਸ਼ੀ ਵੀ ਹਨ ਅਤੇ ਬਾਗ਼ੀ ਵੀ। ਇਹ ਜਿੰਨਾ ਵੱਧ ਅੜੀਅਲ ਰਵੱਈਆ ਅਪਣਾਉਂਦੇ ਹਨ, ਇਨ੍ਹਾਂ ਦੀ ਦੋਸ਼ੀ ਹੋਣ ਦੀ ਗੱਲ ਉਨੀ ਹੀ ਵੱਧ ਸਾਬਤ ਹੁੰਦੀ ਹੈ ਅਤੇ ਲੋਕਾਂ ਨੂੰ ਯਕੀਨ ਹੋ ਰਿਹਾ ਹੈ ਕਿ ਇਹ ਬਹੁਤ ਕੁਝ ਲੁਕਾ ਰਹੇ ਹਨ। ਇਸ ਲੜੀ ਹੇਠ, ਮੁੱਖ ਮੰਤਰੀ ਵੱਲੋਂ ਇਕ ਵਿਸ਼ੇਸ਼ ਪ੍ਰੈਸ ਕਾਨਫਰੰਸ ਦੌਰਾਨ ਕੀਤੇ ਗਏ ਦਾਅਵਿਆਂ ’ਤੇ ਪ੍ਰਤੀਕਿਰਿਆ ਦਿੰਦਿਆਂ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਆਪਣੇ ਆਲੇ-ਦੁਆਲੇ ਲਗਾਤਾਰ ਝੂਠਾਂ ਦਾ ਇੱਕ ਜਾਲ ਬੁਣ ਰਹੇ ਹਨ, ਜਿਸ ਵਿੱਚੋਂ ਇਨ੍ਹਾਂ ਲਈ ਬਾਹਰ ਨਿਕਲਣਾ ਅਸੰਭਵ ਹੋ ਜਾਵੇਗਾ।

ਵੜਿੰਗ ਨੇ ਮਾਨ ਦੀ ਇਸ ਸਫਾਈ ਦਾ ਮਜਾਕ ਉਡਾਇਆ ਹੈ ਕਿ ਕੋਈ ਵਿਅਕਤੀ ਇਨ੍ਹਾਂ ਵਰਗਾ ਦਿਖਣ ਲਈ ਮਾਸਕ ਪਾ ਕੇ ਘੁੰਮ ਰਿਹਾ ਸੀ। ਉਨ੍ਹਾਂ ਨੇ ਕਿਹਾ ਕਿ ਇਹ ਸਰਾਸਰ ਝੂਠ ਹੈ। ਪਹਿਲਾਂ ਮਾਨ ਨੇ ਕਿਹਾ ਸੀ ਕਿ ਵੀਡੀਓ ਏਆਈ। ਰਾਹੀਂ ਬਣਾਈ ਗਈ ਹੈ, ਫਿਰ ਕਿਹਾ ਕਿ ਵੀਡੀਓ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਇਹ ਨਹੀਂ ਹਨ ਅਤੇ ਹੁਣ ਇਹ ਇੱਕ ਹੋਰ ਕਲਪਨਾਤਮਕ ਥਿਊਰੀ ਲੈ ਕੇ ਆਏ ਹਨ ਕਿ ਉਸ ਵਿਅਕਤੀ ਨੇ ਇਨ੍ਹਾਂ ਦੇ ਚਿਹਰੇ ਵਰਗਾ ਮਾਸਕ ਪਾਇਆ ਹੋਇਆ ਸੀ। 

ਉਨ੍ਹਾਂ ਨੇ ਕਿਹਾ ਕਿ ਮੈਨੂੰ ਕੋਈ ਹੈਰਾਨੀ ਨਹੀਂ ਹੋਵੇਗੀ, ਜੇ ਮਾਨ ਕੱਲ੍ਹ ਨੂੰ ਕੋਈ ਹੋਰ ਕਮਜ਼ੋਰ ਬਹਾਨਾ ਲੈ ਕੇ ਆ ਜਾਣ। ਉਨ੍ਹਾਂ ਨੇ ਕਿਹਾ ਕਿ ਮਾਨ ਦੇ ਸਲਾਹਕਾਰ ਅੱਜ ਵਰਗੀਆਂ ਹਾਸੋਹੀਣ ਅਤੇ ਬੇਤੁਕੀਆਂ ਸਫਾਈਆਂ ਦੇ ਕੇ ਇਨ੍ਹਾਂ ਨੂੰ ਗੁੰਮਰਾਹ ਕਰ ਰਹੇ ਹਨ। ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਇਹ ਝੂਠਾਂ ਦੀ ਇੱਕ ਲੜੀ ਹੈ, ਜੋ ਹਰ ਨਵੇਂ ਝੂਠ ਨਾਲ ਮਾਨ ਨੂੰ ਹੋਰ ਬੇਨਕਾਬ ਕਰ ਰਹੀ ਹੈ। 

ਉਨ੍ਹਾਂ ਨੇ ਹੈਰਾਨੀ ਜਤਾਈ ਕਿ ਇੰਨੇ ਉੱਚੇ ਅਹੁਦੇ ’ਤੇ ਬੈਠਾ ਵਿਅਕਤੀ ਅਜਿਹੀਆਂ ਗੱਲਾਂ ਦੇ ਝਾਂਸੇ ਵਿੱਚ ਕਿਵੇਂ ਆ ਸਕਦਾ ਹੈ, ਜਿਹੜੀਆਂ ਉਸਨੂੰ ਬੇਕਸੂਰ ਸਾਬਤ ਕਰਨ ਦੀ ਬਜਾਏ ਹੋਰ ਵੱਧ ਝੂਠਾਂ ਦੇ ਜਾਲ ਵਿੱਚ ਫਸਾ ਰਹੀਆਂ ਹਨ। ਵੜਿੰਗ ਨੇ ਮਾਨ ਦੇ ਇਸ ਦਾਅਵੇ ’ਤੇ ਤੰਜ ਕੱਸਦਿਆਂ ਕਿ ਪੰਜਾਬ ਦੇ ਲੋਕ ਉਨ੍ਹਾਂ ਦੇ ਨਾਲ ਹਨ, ਕਿਹਾ ਕਿ ਲੋਕਾਂ ਨੂੰ ਛੱਡੋ, ਹੁਣ ਤਾਂ ਆਮ ਆਦਮੀ ਪਾਰਟੀ ਅਤੇ ਇਨ੍ਹਾਂ ਦੀ ਆਪਣੀ ਸਰਕਾਰ ਵੀ ਇਨ੍ਹਾਂ ਤੋਂ ਕਿਨਾਰਾ ਕਰਨ ਲੱਗ ਪਈ ਹੈ।

ਉਨ੍ਹਾਂ ਕਿਹਾ ਕਿ ਹਾਲਤ ਇਹ ਹੈ ਕਿ ਹੁਣ ਮਾਨ ਨੂੰ ਆਪਣਾ ਬਚਾਅ ਖੁਦ ਕਰਨਾ ਪੈ ਰਿਹਾ ਹੈ, ਕਿਉਂਕਿ ਨਾ ਤਾਂ ਇਨ੍ਹਾਂ ਦੀ ਪਾਰਟੀ ਅਤੇ ਨਾ ਹੀ ਸਰਕਾਰ ਵਿੱਚ ਕੋਈ ਹੋਰ ਇਨ੍ਹਾਂ ਦੇ ਝੂਠਾਂ ਦਾ ਬਚਾਅ ਕਰਨ ਲਈ ਤਿਆਰ ਹੈ। ਇਸ ਦੌਰਾਨ, ਉਨ੍ਹਾਂ ਨੇ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਹੋਈ ਉਸ ਨਮੋਸ਼ੀ ਦਾ ਵੀ ਜ਼ਿਕਰ ਕੀਤਾ, ਜਦੋਂ ਉਨ੍ਹਾਂ ਵੱਲੋਂ ਪੇਸ਼ ਕੀਤੀ ਗਈ ਫੋਰੈਂਸਿਕ ਰਿਪੋਰਟ ਬਾਅਦ ਵਿੱਚ ਜਾਅਲੀ ਨਿਕਲੀ ਸੀ।

 

Tags: Amrinder Singh Raja Warring , Congress , Punjab Congress , Amarinder Singh Raja Warring

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD