Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਜਾਅਲੀ ਫੋਰੈਂਸਿਕ ਲੈਬਾਂ ਦੀਆਂ ਰਿਪੋਰਟਾਂ ਤਿਆਰ ਕਰਵਾਉਣ ਲਈ ਭਗਵੰਤ ਮਾਨ ਤੇ ਜ਼ਿੰਮੇਵਾਰ ਪੁਲਿਸ ਅਫਸਰਾਂ ਦੇ ਖਿਲਾਫ ਐਫ ਆਈ ਆਰ ਦਰਜ ਹੋਵੇ

Parambans Singh Romana, Shiromani Akali Dal, SAD, Akali Dal

Web Admin

Web Admin

5 Dariya News

ਚੰਡੀਗੜ੍ਹ , 24 Jun 2026

Last updated on: Jun 25, 2026, 18:51 IST

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੂੰ ਅਪੀਲ ਕੀਤੀ ਕਿ ਗੁਰੂਗ੍ਰਾਮ ਵਿਚ ਜਾਅਲੀ ਫੋਰੈਂਸਿਕ ਰਿਪੋਰਟਾਂ ਤਿਆਰ ਕਰਵਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਕਸ ਨੂੰ ਢਾਹੁਣ ਦੀ ਸਾਜ਼ਿਸ਼ ਰਚਣ ਦੇ ਮਾਮਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਹੋਰ ਜ਼ਿੰਮੇਵਾਰ ਪੰਜਾਬ ਪੁਲਿਸ ਅਫਸਰਾਂ ਦੇ ਖਿਲਾਫ ਐਫ ਆਈ ਆਰ ਦਰਜ ਕੀਤੀ ਜਾਵੇ।

ਅੱਜ ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਜਾਅਲਸਾਜ਼ੀ ਦੇ ਮਾਮਲੇ ਵਿਚ ਲੈਬਾਰਟਰੀਆਂ ਨਾਲ ਸਬੰਧਤ ਮਾਮਲੇ ਵਿਚ ਸਿਰਫ ਦੋ ਹੀ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ ਜਦੋਂ ਕਿ ਜਾਅਲਸਾਜ਼ੀ ਤਾਂ ਪੰਜਾਬ ਪੁਲਿਸ ਦੇ ਅਫਸਰਾਂ ਨੇ ਕੀਤੀ ਹੈ। 

ਉਹਨਾਂ ਕਿਹਾ ਕਿ ਕਿਉਂਕਿ ਦੋਵਾਂ ਲੈਬਾਰਟਰੀਆਂ ਵਿਚ ਵੀਡੀਓ ਦੇ ਗੁੰਝਲਦਾਰ ਪਹਿਲੂਆਂ ਦੀ ਜਾਂਚ ਦੀ ਸਹੂਲਤ ਨਹੀਂ ਸੀ, ਇਸ ਵਾਸਤੇ ਦੋ ਪੁਲਿਸ ਅਫਸਰਾਂ ਐਸ ਪੀ ਜਸ਼ਨਦੀਪ ਸਿੰਘ ਤੇ ਲੁਧਿਆਣਾ ਦੇ ਕਮਿਸ਼ਨਰ ਆਫ ਪੁਲਿਸ ਸਵਪਨ ਸ਼ਰਮਾ ਨੇ ਰਿਪੋਰਟ ਨੂੰ ਐਡਿਟ ਕਰ ਕੇ ਇਸਨੂੰ ਅੰਤਿਮ ਰੂਪ ਦਿੱਤਾ। ਉਹਨਾਂ ਕਿਹਾ ਕਿ ਇਹਨਾਂ ਦੋਵੇਂ ਅਫਸਰਾਂ ਦੇ ਖਿਲਾਫ ਵੀ ਕੇਸ ਦਰਜ ਹੋਣਾ ਚਾਹੀਦਾ ਹੈ।

ਸਰਦਾਰ ਰੋਮਾਣਾ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਕੇਸ ਬਹੁਤ ਹੀ ਸੰਵੇਦਨਸ਼ੀਲ ਹੈ ਅਤੇ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਸਬੰਧਤ ਹੈ। ਉਹਨਾਂ ਕਿਹਾਕਿ  ਇਹ ਪਤਾ ਲਗਾਇਆ ਜਾਣਾ ਚਾਹੀਦਾ ਹੈ ਕਿ ਇਹ ਰਿਪੋਰਟਾਂ ਕਿਸ ਨੇ ਤਿਆਰ ਕਰਵਾਈਆਂ ਅਤੇ ਇਹ ਰਿਪੋਰਟਾਂ ਹਾਸਲ ਕਰਨ ਵਾਸਤੇ ਕਿਸਨੇ ਮੁਲਜ਼ਮਾਂ ਨੂੰ ਪੈਸੇ ਦਿੱਤੇ।ਉਹਨਾਂ ਇਹ ਵੀ ਮੰਗ ਕੀਤੀ ਕਿ ਦੋਵਾਂ ਪੰਜਾਬ ਪੁਲਿਸ ਦੇ ਅਫਸਰਾਂ ਅਤੇ ਇਹਨਾਂ ਦੇ ਸਟਾਫ ਦੇ ਸਾਰੇ ਮੋਬਾਈਲ ਫੋਨ, ਲੈਪਟਾਪ, ਹਾਰਡ ਡਿਸਕ ਤੇ ਹੋਰ ਤਕਨੀਕੀ ਸਮਾਨ ਜ਼ਬਤ ਕੀਤਾ ਜਾਵੇ ਤਾਂ ਜੋ ਮਾਮਲੇ ਦੀ ਤਹਿ ਤੱਕ ਪਹੁੰਚਿਆ ਜਾ ਸਕੇ। 

ਉਹਨਾਂ ਕਿਹਾ ਕਿ ਇਹਨਾਂ ਅਫਸਰਾਂ ਦੀਆਂ ਕਾਲ ਡਿਟੇਲਾਂ ਦੀ ਵੀ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਪਤਾ ਲੱਗ ਸਕੇ ਕਿ ਇਹਨਾਂ ਨੂੰ ਹਦਾਇਤਾਂ ਕੌਣ ਦੇ ਰਿਹਾ ਸੀ।ਅਕਾਲੀ ਆਗੂ ਨੇ ਕਿਹਾ ਕਿ ਇਹ ਮਾਮਲਾ ਸੰਗਠਤ ਅਪਰਾਧ ਦੇ ਤਹਿਤ ਬੀ ਐਨ ਐਸ ਦੀਆਂ ਧਾਰਾਵਾਂ ਤਹਿਤ ਐਫ ਆਈ ਆਰ ਦਰਜ ਕਰਨ ਵਾਸਤੇ ਢੂਕਵਾਂ ਕੇਸ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਮੁੱਖ ਮੰਤਰੀ ਨੂੰ ਕਲੀਨ ਚਿੱਟ ਦੇਣ ਵਾਸਤੇ ਇਹ ਜਾਅਲੀ ਫੋਰੈਂਸਿਕ ਰਿਪੋਰਟਾਂ ਹਾਸਲ ਕਰਨ ਵਾਸਤੇ ਸਰਕਾਰੀ ਮਸ਼ੀਨਰੀ ਅਤੇ ਜਨਤਕ ਫੰਡਾਂ ਦੀ ਦੁਰਵਰਤੋਂ ਦੀ ਆਗਿਆ ਦਿੱਤੀ। 

ਉਹਨਾਂ ਕਿਹਾ ਕਿ ਇਸ ਵਿਚ ਵਰਤੇ ਗਏ ਤੌਰ ਤਰੀਕੇ ਨੂੰ ਜਸਪ੍ਰੀਤ ਸਿੰਘ ਜੱਸੀ ਨੇ ਬੇਨਕਾਬ ਕੀਤਾ ਜਿਸ ਨਾਲ ਪੁਲਿਸ ਅਫਸਰਾਂ ਨੇ ਸੰਪਰਕ ਕੀਤਾ ਸੀ ਤਾਂ ਜੋ ਜਾਅਲੀ ਰਿਪੋਰਟਾਂ ਹਾਸਲ ਕੀਤੀਆਂ ਜਾ ਸਕਣ। ਉਹਨਾਂ ਕਿਹਾ ਕਿ ਜੱਸੀ ਨੇ ਹੀ ਬਿਆਨ ਦਿੱਤਾ ਹੈ ਕਿ ਕਿਵੇਂ ਇਹ ਗੈਰ ਕਾਨੂੰਨੀ ਕੰਮ ਕਰਨ ਵਾਸਤੇ ਉਸ ’ਤੇ ਦਬਾਅ ਬਣਾਇਆ ਗਿਆ ਅਤੇ ਹੁਣ ਉਸਨੂੰ ਹਦਾਇਤਾਂ ਨਾ ਮੰਨਣ ’ਤੇ ਉਸਨੂੰ ਅਤੇ ਉਸਦੇ ਪਰਿਵਾਰਕ ਮੈਂਬਰਾਂ ਨੂੰ ਜਾਨੋਂ ਮਾਰਨ ਅਤੇ ਨਤੀਜੇ ਭੁਗਤਣ ਦਿੱਤੀਆਂ ਚੇਤਾਵਨੀਆਂ ਦਿੱਤੀਆਂ ਜਾ ਰਹੀਆਂ ਹਨ।

ਕੇਸ ਦੇ ਹੋਰ ਵੇਰਵੇ ਸਾਂਝੇ ਕਰਦਿਆਂ ਸਰਦਾਰ ਰੋਮਾਣਾ ਨੇ ਕਿਹਾ ਕਿ ਗੁੜਗਾਓਂ ਦੇ ਏ ਸੀ ਪੀ (ਕ੍ਰਾਈਮ 1) ਵੱਲੋਂ ਕੀਤੀ ਜਾਂਚ ਉਪਰੰਤ ਐਫ ਆਈ ਆਰ ਦਰਜ ਕੀਤੀ ਗਈ ਹੈ। ਉਹਨਾਂ ਕਿਹਾ ਕਿ ਇਸ ਤੋਂ ਸਪਸ਼ਟ ਹੈ ਕਿ ਕੇਸ ਵਿਚ ਮੁਲਜ਼ਮਾਂ ਖਿਲਾਫ ਮੁਢਲਾ ਕੇਸ ਬਣਦਾ ਸੀ ਤਾਂ ਹੀ ਕੇਸ ਦਰਜ ਹੋਇਆ ਹੈ। ਉਹਨਾਂ ਕਿਹਾ ਕਿ ਇਹ ਵੀ ਰਿਕਾਰਡ ਦਾ ਹਿੱਸਾ ਹੈ ਕਿ ਦੋਵੇਂ ਲੈਬਾਰਟਰੀਆਂ ਜਿਹਨਾਂ ਤੋਂ ਜਾਅਲੀ ਰਿਪੋਰਟਾਂ ਤਿਆਰ ਕਰਵਾਈਆਂ ਗਈਆਂ, ਉਹਨਾਂ ਨੂੰ ਸਰਕਾਰ ਤੋਂ ਕੋਈ ਮਾਨਤਾ ਪ੍ਰਾਪਤ ਨਹੀਂ ਹੈ ਅਤੇ ਉਹਨਾਂ ਕੋਲ ਚੇਹਰੇ ਦੀ ਪਛਾਣ ਕਰਨ ਵਾਸਤੇ ਜਟਿਲ ਟੈਸਟ ਕਰਨ ਲਈ ਮੁਹਾਰਤ ਵੀ ਹਾਸਲ ਨਹੀਂ ਹੈ।

ਉਹਨਾਂ ਇਹ ਵੀ ਦੱਸਿਆ ਕਿ ਪੁਲਿਸ ਅਫਸਰਾਂ ਨੇ ਜਸਪ੍ਰੀਤ ਜੱਸੀ ਨੂੰ ਐਡਿਟ ਕੀਤੀ ਹੋਈ ਵੀਡੀਓ ਦਿੱਤੀ ਤੇ ਉਸਨੂੰ ਆਖਿਆ ਕਿ ਇਸ ਮੁਤਾਬਕ ਰਿਪੋਰਟਾਂ ਤਿਆਰ ਕਰਵਾਓ ਤਾਂ ਜੋ ਮੁੱਖ ਮੰਤਰੀ ਨੂੰ ਕਲੀਨ ਚਿੱਟ ਦਿੱਤੀ ਜਾ ਸਕੇ ਹਾਲਾਂਕਿ ਉਹ ਜਾਣਦੇ ਸਨ ਕਿ ਐਡਿਟ ਕੀਤੀ ਵੀਡੀਓ ’ਤੇ ਅਤਿ ਆਧੁਨਿਕ ਟੈਸਟ ਨਹੀਂ ਕੀਤੇ ਜਾ ਸਕਦੇ।ਸਰਦਾਰ ਰੋਮਾਣਾ ਨੇ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਆਖਿਆ ਕਿ ਉਹ ਦੱਸਣ ਕਿ ਹੁਣ ਉਹਨਾਂ ਮਾਮਲੇ ਵਿਚ ਕੀ ਕਹਿਣਾ ਹੈ ? 

ਉਹਨਾਂ ਕਿਹਾ ਕਿ ਹਰਪਾਲ ਚੀਮਾ ਨੇ ਨਕਲੀ ਰਿਪੋਰਟਾਂ ਦੇ ਆਧਾਰ ’ਤੇ ਮੁੱਖ ਮੰਤਰੀ ਦਾ ਬਚਾਅ ਕੀਤਾ ਸੀ ਅਤੇ ਸਪੈਸ਼ਲ ਡੀ ਜੀ ਪੀ ਗੌਰਵ ਕੋਲ ਜਾ ਕੇ ਮਾਮਲੇ ਦੀ ਜਾਂਚ ਕਰਵਾਉਣ ਲਈ ਸ਼ਿਕਾਇਤ ਦੇਣ ਦਾ ਡਰਾਮਾ ਵੀ ਕੀਤਾ ਸੀ ਹੁਣ ਉਹਨਾਂ ਚੁੱਪੀ ਧਾਰ ਲਈ ਹੈ। ਉਹਨਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਵੀ ਚੁੱਪ ਹੋ ਗਏ ਹਨ ਜਿਸ ਤੋਂ ਸੰਕੇਤ ਮਿਲਦਾ ਹੈ ਕਿ ਉਹ ਇਸ ਮਾਮਲੇ ਵਿਚ ਬਚਾਅ ਨਹੀਂ ਕਰਨਾ ਚਾਹੁੰਦੇ ਕਿਉਂਕਿ ਬਚਾਅ ਕਰਨਾ ਸੰਭਵ ਹੀ ਨਹੀਂ ਹੈ।

 

Tags: Parambans Singh Romana , Shiromani Akali Dal , SAD , Akali Dal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD