Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮਾਨ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ : ਬਰਿੰਦਰ ਕੁਮਾਰ ਗੋਇਲ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਲੇਜ ਡਿਫੈਂਸ ਕਮੇਟੀਆਂ, ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨਾਲ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ

Barinder Kumar Goel, Barinder Kumar Goyal, AAP Punjab, Malerkotla

5 Dariya News

5 Dariya News

5 Dariya News

ਮਾਲੇਰਕੋਟਲਾ , 25 Jun 2026

Last updated on: Jun 26, 2026, 10:02 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸਥਾਨਕ ਪੰਜਾਬ ਉਰਦੂ ਅਕਾਦਮੀ ਵਿਖੇ ਵਿਲੇਜ ਡਿਫੈਂਸ ਕਮੇਟੀਆਂ, ਬਲਾਕ ਕੋਆਰਡੀਨੇਟਰਾਂ, ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਕੀਤੀ।

ਇਸ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਨਸ਼ਿਆਂ ਖ਼ਿਲਾਫ਼ ਜੰਗ ਸਿਰਫ਼ ਸਰਕਾਰ ਜਾਂ ਪੁਲਿਸ ਦੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਵਿਲੇਜ ਡਿਫੈਂਸ ਕਮੇਟੀਆਂ, ਪੰਚਾਇਤਾਂ, ਨੌਜਵਾਨਾਂ, ਮਾਪਿਆਂ ਅਤੇ ਸਮਾਜਿਕ ਸੰਸਥਾਵਾਂ ਨੂੰ ਇਸ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣੀ ਹੋਵੇਗੀ।

ਸ੍ਰੀ ਗੋਇਲ ਨੇ ਕਿਹਾ ਕਿ ਸਰਕਾਰ ਵੱਲੋਂ ਪੇਂਡੂ ਰੱਖਿਆ ਕਮੇਟੀਆਂ ਦਾ ਗਠਨ, ਡੀ-ਐਡੀਕਸ਼ਨ ਸੈਂਟਰਾਂ ਦੀ ਸਥਾਪਨਾ ਅਤੇ ਨਸ਼ਾ ਮੁਕਤੀ ਟੀਮਾਂ ਦੀ ਤਾਇਨਾਤੀ ਕਰਕੇ ਨਸ਼ਿਆਂ ਦੇ ਖ਼ਿਲਾਫ਼ ਬਹੁਪੱਖੀ ਪੱਧਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਲਈ ਪਿੰਡਾਂ ਵਿੱਚ ਖੇਡ ਸਹੂਲਤਾਂ, ਖੇਡ ਸਟੇਡੀਅਮਾਂ ਅਤੇ ਲਾਇਬ੍ਰੇਰੀਆਂ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਸਿਹਤਮੰਦ, ਅਨੁਸ਼ਾਸਿਤ ਅਤੇ ਮਜ਼ਬੂਤ ਨੌਜਵਾਨੀ ਹੀ ਪੰਜਾਬ ਦੀ ਤਰੱਕੀ ਦਾ ਅਸਲ ਆਧਾਰ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਾ ਤਸਕਰੀ ਅਤੇ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਸਮਾਜ ਵਿਰੋਧੀ ਅਨਸਰਾਂ ਲਈ ਪੰਜਾਬ ਵਿੱਚ ਕੋਈ ਥਾਂ ਨਹੀਂ ਹੈ। ਅਜਿਹੇ ਲੋਕਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਲੇਜ ਡਿਫੈਂਸ ਕਮੇਟੀਆਂ ਨਾਲ ਨਿਰੰਤਰ ਤਾਲਮੇਲ ਬਣਾਇਆ ਰੱਖਿਆ ਜਾਵੇ ਅਤੇ ਨਸ਼ਿਆਂ ਸਬੰਧੀ ਕੋਈ ਵੀ ਸੂਚਨਾ ਮਿਲਣ ’ਤੇ ਤੁਰੰਤ ਪ੍ਰਭਾਵਸ਼ਾਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਵਿਧਾਇਕ ਅਮਰਗੜ੍ਹ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੇ ਕਿਹਾ ਕਿ ਨਸ਼ਾ ਮੁਕਤ ਪੰਜਾਬ ਲਈ ਹਰ ਵਰਗ ਨੂੰ ਇਕਜੁੱਟ ਹੋ ਕੇ ਕੰਮ ਕਰਨਾ ਪਵੇਗਾ। ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਿਲੇਜ ਡਿਫੈਂਸ ਕਮੇਟੀਆਂ ਨੂੰ ਪੂਰਾ ਸਹਿਯੋਗ ਦੇ ਰਿਹਾ ਹੈ ਅਤੇ ਨਸ਼ਿਆਂ ਖ਼ਿਲਾਫ਼ ਕਾਰਵਾਈ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਬੰਧਤ ਵਿਭਾਗਾਂ ਨੂੰ ਪੂਰੀ ਤਨਦੇਹੀ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਐਸ.ਐਸ.ਪੀ. ਗੁਰਮੀਤ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰੀ ਜਾਂ ਕਿਸੇ ਵੀ ਸ਼ੱਕੀ ਗਤੀਵਿਧੀ ਸਬੰਧੀ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਹੈਲਪਲਾਈਨ ਅਤੇ ਵਟਸਐਪ ਚੈਟਬੋਟ ਨੰਬਰ 97791-00200 ’ਤੇ ਜਾਣਕਾਰੀ ਸਾਂਝੀ ਕੀਤੀ ਜਾਵੇ। ਉਨ੍ਹਾਂ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪੁਲਿਸ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਨਿਰੰਤਰ ਸਖ਼ਤ ਕਾਰਵਾਈ ਜਾਰੀ ਰੱਖੇਗੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ, ਐਸ.ਡੀ.ਐਮ ਮਾਲੇਰਕੋਟਲਾ ਕਨੂ ਗਰਗ, ਐਸ.ਡੀ.ਐਮ ਅਹਿਮਦਗੜ੍ਹ ਰਾਜੇਸ਼ ਕੁਮਾਰ, ਐਸ.ਪੀ ਗੁਰਸ਼ਰਨਜੀਤ ਸਿੰਘ, ਸਹਾਇਕ ਕਮਿਸ਼ਨਰ ਮਨਦੀਪ ਕੌਰ, ਡੀ.ਐਸ.ਪੀ ਮਾਨਵਜੀਤ ਸਿੰਘ, ਸਰਪੰਚ ਗੁਰਮੁੱਖ ਸਿੰਘ, ਜ਼ਿਲ੍ਹਾ ਇੰਚਾਰਜ ਨਸ਼ਾ ਮੁਕਤੀ ਮੋਰਚਾ ਨਿਸਾਰ ਅਹਿਮਦ, ਹਲਕਾ ਕੁਆਰਡੀਨੇਟਰ ਨਸ਼ਾ ਛੁੜਾਊ ਕਮੇਟੀ ਸਿੰਗਾਰਾ ਸਿੰਘ,ਚੇਅਰਮੈਨ ਹੱਜ ਕਮੇਟੀਮੁਹੰਮਦ ਹਾਸ਼ਿਮ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਡਾ. ਹਰੀਪਾਲ ਸਿੰਘ, ਹਲਕਾ ਕੁਆਰਡੀਨੇਟਰ ਨਸ਼ਾ ਮੁਕਤੀ ਗੁਰਪ੍ਰੀਤ ਸਿੰਘ ਬਿਟੂ ਭਨਭੋਰਾ  ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵੀ.ਡੀ.ਸੀ. ਮੈਂਬਰਾਂ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।

 

Tags: Barinder Kumar Goel , Barinder Kumar Goyal , AAP Punjab , Malerkotla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD