Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਭਗਵੰਤ ਮਾਨ ਬੇਅਦਬੀ ਵੀਡੀਓ ਬਾਰੇ ਵਾਰ-ਵਾਰ ਆਪਣਾ ਪੱਖ ਬਦਲ ਕੇ ਖੁਦ ਹੀ ਫਸ ਰਹੇ ਹਨ : ਬਿਕਰਮ ਸਿੰਘ ਮਜੀਠੀਆ

Bikram Singh Majithia, Shiromani Akali Dal, SAD, Akali Dal, Punjab, Punjab News, Latest Punjab News

5 Dariya News

5 Dariya News

5 Dariya News

ਚੰਡੀਗੜ੍ਹ , 25 Jun 2026

Last updated on: Jun 26, 2026, 10:51 IST

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ  ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤੀਜੀ ਵਾਰ ਉਸ ਵੀਡੀਓ ਬਾਰੇ ਆਪਣਾ ਸਟੈਂਡ ਵਾਰ-ਵਾਰ ਬਦਲ ਕੇ ਖੁਦ ਹੀ ਫਸ ਰਹੇ ਹਨ ਜਿਸ ਵਿਚ ਉਹ ਗੁਰੂ ਸਾਹਿਬਾਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਖਿਲਾਫ ਘਿਨੌਣੀ ਬੇਅਦਬੀ ਅਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਖਿਲਾਫ ਇਤਰਾਜ਼ਯੋਗ ਹਰਕਤਾਂ ਕਰਦੇ ਨਜ਼ਰ ਆ ਰਹੇ ਹਨ।

ਅਕਾਲੀ ਆਗੂ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਵਾਰ-ਵਾਰ ਆਪਣਾ ਬਿਆਨ ਬਦਲ ਰਹੇ ਹਨ ਅਤੇ ਆਪਣੇ ਇਕ ਝੂਠ ਦੇ ਬਚਾਅ ਵਿਚ 100 ਝੂਠ ਬੋਲ ਰਹੇ ਹਨ। ਉਹਨਾਂ ਕਿਹਾ ਕਿ ਹੁਣ ਇਕ ਹੋਰ ਕਹਾਣੀ ਉਹਨਾਂ ਨੇ ਪੇਸ਼ ਕੀਤੀ ਹੈ ਜਿਸ ਵਿਚ ਮੁੱਖ ਮੰਤਰੀ ਦਾਅਵਾ ਕਰ ਰਹੇ ਹਨ ਕਿ ਵੀਡੀਓ ਵਿਚ ਜੋ ਵਿਅਕਤੀ ਨਜ਼ਰ ਆ ਰਿਹਾ ਹੈ ਜੋ ਉਹਨਾਂ ਵਰਗਾ ਦਿੱਸਦਾ ਹੈ, ਅਸਲ ਵਿਚ ਉਸਨੇ ਮਾਸਕ ਪਾਇਆ ਹੋਇਆ ਹੈ। ਉਹਨਾਂ ਕਿਹਾ ਕਿ ਹੁਣ ਸਾਜ਼ਿਸ਼ ਦੀ ਕਹਾਣੀ ਨੂੰ ਪ੍ਰਚਾਰਨ ਵਾਸਤੇ ਭਗਵੰਤ ਮਾਨ ਦੇ ਪੁਰਾਣੇ ਸਾਥੀ ਜਗਮਨ ਸਮਰਾ ਦੇ ਸਵਾਲਾਂ ਵਿਚ ਘਿਰੇ ਪੇਜ ਨੂੰ ਪ੍ਰਚਾਰਿਆ ਜਾ ਰਿਹਾ ਹੈ।

ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਭਗਵੰਤ ਮਾਨ ਨੂੰ ਆਖਿਆ ਕਿ ਹਰ ਵਾਰ ਨਵੀਂ ਪ੍ਰੈਸ ਕਾਨਫਰੰਸ ਵਿਚ ਨਵੀ਼ ਕਹਾਣੀ ਪੇਸ਼ ਨਾ ਕਰਨ। ਉਹਨਾਂ ਕਿਹਾ ਕਿ ਬਜਾਏ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਤਮਸਤਕ ਹੋਣ ਦੇ ਅਤੇ ਆਪਣੇ ਗੁਨਾਹ ਬਖਸਾਉਣ ਦੇ ਮੁੱਖ ਮੰਤਰੀ ਸਿੱਖ ਕੌਮ ਦੀ ਸਰਵ ਉਚ ਸੰਸਥਾ ਵੱਲੋਂ ਕਰਵਾਈ ਜਾਂਚ ਦੇ ਨਤੀਜਿਆਂ ਦਾ ਖੰਡਨ ਕਰਨ ’ਤੇ ਜ਼ੋਰ ਲਗਾ ਰਹੇ ਹਨ।

ਉਹਨਾਂ ਨੇ ਮੁੱਖ ਮੰਤਰੀ ’ਤੇ ਇਕ ਤੋਂ ਬਾਅਦ ਇਕ ਝੂਠ ਬੋਲਣ ਦੇ ਦੋਸ਼ ਲਗਾਏ। ਉਹਨਾਂ ਕਿਹਾ ਕਿ ਪਹਿਲਾਂ ਭਗਵੰਤ ਮਾਨ ਨੇ ਕਿਹਾ ਕਿ ਇਹ ਵੀਡੀਓ ਏ ਆਈ ਨਾਲ ਬਣੀ ਹੈ। ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਜਾਂਚ ਕਰਵਾਈ ਤਾਂ ਰਿਪੋਰਟਾਂ ਵਿਚ ਸਾਹਮਣੇ ਆਇਆ ਕਿ ਇਹ ਗੱਲ ਝੂਠ ਹੈ ਤਾਂ ਮੁੱਖ ਮੰਤਰੀ ਨੇ ਕਿਹਾ ਕਿ ਵੀਡੀਓ ਵਿਚ ਦਿਸ ਰਿਹਾ ਵਿਅਕਤੀ ਉਹ ਨਹੀਂ ਹਨ। ਉਹਨਾਂ ਕਿਹਾ ਕਿ ਹੁਣ ਉਹ ਦਾਅਵਾ ਕਰ ਰਹੇ ਹਨ ਕਿ ਵੀਡੀਓ ਵਿਚ ਉਹਨਾਂ ਵਰਗੇ ਦਿਸਦੇ ਵਿਅਕਤੀ ਨੇ ਮਾਸਕ ਪਾਇਆ ਹੋਇਆ ਹੈ। 

ਉਹਨਾਂ ਕਿਹਾ ਕਿ ਇਥੇ ਹੀ ਬੱਸ ਨਹੀਂ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਆਖਿਆ ਸੀ ਕਿ ਵੀਡੀਓ ਵਿਚ ਦਿੱਸਦਾ ਵਿਅਕਤੀ ਉਹਨਾਂ ਨਾਲੋਂ ਇਕ ਇੰਚ ਉੱਚਾ ਹੈ ਤੇ ਅੱਜ ਉਹ ਆਖ ਰਹੇ ਹਨ ਕਿ ਵਿਅਕਤੀ ਦੋ ਇੰਚ ਉੱਚਾ ਹੈ।ਸਰਦਾਰ ਮਜੀਠੀਆ ਨੇ ਕਿਹਾ ਕਿ ਬਜਾਏ ਇਸ ਤਰੀਕੇ ਝੂਠ ਬੋਲਣ ਦੇ ਮੁੱਖ ਮੰਤਰੀ ਨੂੰ ਇਹ ਵੀਡੀਓ ਸੀ ਐਫ ਐਸ ਐਲ ਚੰਡੀਗੜ੍ਹ ਜਾਂ ਕਿਸੇ ਹੋਰ ਸਰਕਾਰੀ ਮਾਨਤਾ ਪ੍ਰਾਪਤ ਲੈਬਾਰਟਰੀ ਕੋਲ ਭੇਜਣੀ ਚਾਹੀਦੀ ਸੀ ਤਾਂ ਜੋ ਇਸਦੀ ਜਾਂਚ ਕਰਵਾਈ ਜਾ ਸਕੇ। 

ਉਹਨਾਂ ਕਿਹਾ ਕਿ ਅਜਿਹਾ ਕਰਨ ਦੀ ਥਾਂ ਮੁੱਖ ਮੰਤਰੀ ਨੇ ਫੋਰੈਂਸਿਕ ਰਿਪੋਰਟਾਂ ਤਿਆਰ ਕਰਵਾਉਣ ਦੀ ਜ਼ਿੰਮੇਵਾਰੀ ਦੋ ਸੀਨੀਅਰ ਪੁਲਿਸ ਅਫਸਰਾਂ ਨੂੰ ਸੌਂਪ ਦਿੱਤੀ ਅਤੇ ਇਹੋ ਜਿਹੀਆਂ ਲੈਬਾਂ ਤੋਂ ਰਿਪੋਰਟਾਂ ਲਈਆਂ ਗਈਆਂ ਜੋ ਸਿਰਫ ਕਾਗਜ਼ਾਂ ਵਿਚ ਹੀ ਹੋਂਦ ਵਿਚ ਹਨ। ਉਹਨਾਂ ਮੰਗ ਕੀਤੀ ਕਿ ਦੋਵੇਂ ਪੁਲਿਸ ਅਫਸਰਾਂ ਜਸ਼ਨਦੀਪ ਸਿੰਘ ਅਤੇ ਸਵਪਨਦੀਪ ਸ਼ਰਮਾ ਦੇ ਖਿਲਾਫ ਕਾਰਵਾਈ ਕੀਤੀ ਜਾਵੇ ਤੇ ਕਿਹਾ ਕਿ ਜਦੋਂ ਉਹਨਾਂ ਖਿਲਾਫ ਇਕ ਵਾਰ ਕੇਸ ਦਰਜ ਹੋ ਗਿਆ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਜਾਂਚ ਨੂੰ ਝੂਠਾ ਦੱਸਣ ਦੀ ਸਾਰੀ ਸਾਜ਼ਿਸ਼ ਹੀ ਬੇਨਕਾਬ ਹੋ ਜਾਵੇਗੀ। 

ਉਹਨਾਂ ਕਿਹਾ ਕਿ ਜਸ਼ਨਦੀਪ ਗਿੱਲ ਦੇ ਸਹੁਰਾ ਸਾਹਿਬ ਆਮ ਆਦਮੀ ਪਾਰਟੀ ਦੇ ਸੀਨੀਅਰ ਅਹੁਦੇਦਾਰ ਹਨ ਜਿਸ ਤੋਂ ਸੰਕੇਤ ਮਿਲਦਾ ਹੈ ਕਿ ਅਫਸਰ ਨੂੰ ਚੰਗੇ ਅਹੁਦੇ ’ਤੇ ਨਿਯੁਕਤ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਕੇਸ ਦੀ ਨਿਰਪੱਖ ਜਾਂਚ ਹੋਣ ’ਤੇ ਕੇਸ ਵਿਚ ਵਰਤੇ ਗਏ ਪੈਸੇ ਦੀ ਪੈੜ ਨੱਪੀ ਜਾਵੇਗੀ ਅਤੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਦੀ ਜ਼ਿੰਮੇਵਾਰੀ ਤੈਅ ਹੋਵੇਗੀ।ਅਕਾਲੀ ਆਗੂ ਨੇ ਇਹ ਵੀ ਮੰਗ ਕੀਤੀ ਕਿ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਇਸ ਮਾਮਲੇ ਵਿਚ ਆਪਣੀ ਚੁੱਪੀ ਤੋੜਨ ਤੇ ਆਪਣਾ ਸਟੈਂਡ ਸਪਸ਼ਟ ਕਰਨ। 

ਉਹਨਾਂ ਨੇ ਇਹ ਵੀ ਮੰਗ ਕੀਤੀ ਕਿ ਆਪ ਦੇ ਕੈਬਨਿਟ ਮੰਤਰੀ ਜਿਹਨਾਂ ਨੇ ਰਿਪੋਰਟਾਂ ਸਾਹਮਣੇ ਲਿਆਂਦੀਆਂ ਸਨ, ਉਹ ਵੀ ਇਹਨਾਂ ਦੇ ਝੂਠੀਆਂ ਸਾਬਤ ਹੋਣ ਮਗਰੋਂ ਆਪਣਾ ਸਟੈਂੜ ਸਪਸ਼ਟ ਕਰਨ। ਉਹਨਾਂ ਇਹ ਵੀ ਮੰਗ ਕੀਤੀ ਕਿ ਸੂਬੇ ਵਿਚ ਆਪ ਵੱਲੋਂ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ ਐਸ ਆਈ ਦੇ ਇਸ਼ਾਰੇ ’ਤੇ ਭਾਈਚਾਰਕ ਮਾਹੌਲ ਖਰਾਬ ਕਰਨ ਦੇ ਮਾਮਲੇ ਦੀ ਵੀ ਨਿਰਪੱਖ ਜਾਂਚ ਹੋਵੇ।

 

Tags: Bikram Singh Majithia , Shiromani Akali Dal , SAD , Akali Dal , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD