Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਐਸ.ਆਈ.ਆਰ.-2026 ਅਧੀਨ ਪੰਜਾਬ ਭਰ ’ਚ ਅੱਜ ਘਰੋ-ਘਰੀ ਗਣਨਾ ਸ਼ੁਰੂ

24,453 ਬੀ.ਐਲ.ਓਜ਼. ਨੇ ਘਰ-ਘਰ ਜਾ ਕੇ ਫਾਰਮ ਵੰਡੇ

Anindita Mitra, Election Commision Punjab, ECI, Chief Electoral Officer Punjab, CEO Punjab

5 Dariya News

5 Dariya News

5 Dariya News

ਚੰਡੀਗੜ੍ਹ , 25 Jun 2026

Last updated on: Jun 26, 2026, 11:11 IST

ਸੂਬੇ ਭਰ ਵਿੱਚ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) 2026 ਅਧੀਨ  ਅੱਜ 24,453 ਬੀ.ਐਲ.ਓਜ਼. ਨੇ ਘਰੋ-ਘਰੀ ਦੌਰੇ ਕਰਨੇ ਸ਼ੁਰੂ ਕਰ ਦਿੱਤੇ ਹਨ। ਭਾਰਤੀ ਚੋਣ ਕਮਿਸ਼ਨ  ਵੱਲੋਂ ਨਿਰਧਾਰਤ ਗਣਨਾ ਪੜਾਅ 25 ਜੂਨ ਤੋਂ 24 ਜੁਲਾਈ, 2026 ਤੱਕ ਜਾਰੀ ਰਹੇਗਾ, ਜਿਸ ਤਹਿਤ ਪੰਜਾਬ ਭਰ ਦੇ 2,14,61,043 ਵੋਟਰਾਂ ਤੱਕ ਪਹੁੰਚ ਕੀਤੀ ਜਾਵੇਗੀ। ਘਰ-ਘਰ ਗਣਨਾ ਦੇ ਪਹਿਲੇ ਦਿਨ ਸੂਬੇ ਦੇ ਲੋਕਾਂ ਲਈ ਬਾਖ਼ੂਬ ਉਦਾਹਰਣ ਪੇਸ਼ ਕਰਦਿਆਂ ਸ਼੍ਰੀਮਤੀ ਅਨਿੰਦਿਤਾ ਮਿਤਰਾ, ਆਈਏਐਸ, ਮੁੱਖ ਚੋਣ ਅਫ਼ਸਰ, ਪੰਜਾਬ ਨੇ ਆਪਣੇ ਪਰਿਵਾਰ ਸਮੇਤ ਆਪਣਾ ਗਣਨਾ ਫਾਰਮ ਭਰਿਆ ਅਤੇ ਦਰੁਸਤ, ਸਮਾਵੇਸ਼ੀ ਤੇ ਸੋਧੀ ਹੋਈ ਵੋਟਰ ਸੂਚੀ ਤਿਆਰ ਕਰਨ ਵਿੱਚ ਆਪਣਾ ਯੋਗਦਾਨ ਪਾਇਆ। 

ਉਨ੍ਹਾਂ ਨੇ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਗਣਨਾ ਫਾਰਮ ਵੰਡਣ ਅਤੇ ਭਰਨ ਵਿੱਚ ਸਹਾਇਤਾ ਕਰਨ ਲਈ ਆਪਣੇ ਘਰਾਂ ਦਾ ਦੌਰਾ ਕਰਨ ਵਾਲੇ ਬੀ.ਐਲ.ਓਜ਼. ਨਾਲ ਸਹਿਯੋਗ ਕਰਨ।ਸ਼੍ਰੀਮਤੀ ਮਿਤਰਾ ਨੇ ਦੱਸਿਆ ਕਿ ਪਹਿਲਾ ਦਿਨ ਬਹੁਤ ਉਤਸ਼ਾਹਪੂਰਨ ਤੇ ਸਕਾਰਾਤਮਕ ਰਿਹਾ, ਸੂਬੇ ਵਿੱਚ ਗਣਨਾ ਫਾਰਮ ਪੂਰੇ ਸਫਲਤਾਪੂਰਵਕ ਵੰਡੇ ਗਏ। ਨਾਗਰਿਕਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਆਪਣੀ ਇੱਕ ਤਾਜ਼ਾ ਰੰਗਦਾਰ ਫੋਟੋ ਤਿਆਰ ਰੱਖਣ, ਫਾਰਮ ਭਰ ਕੇ, ਇਸ ’ਤੇ ਦਸਤਖਤ ਕਰਨ ਅਤੇ ਬੀਐਲਓਜ਼ ਨੂੰ ਸੌਂਪਣ ਅਤੇ ਵਿਸ਼ੇਸ਼ ਗਹਿਰੀ ਸੁਧਾਈ (ਐਸਆਈਆਰ) ਪ੍ਰਕਿਰਿਆ ਪੂਰੀ ਹੋਣ ਤੱਕ ਦੂਜੀ ਕਾਪੀ  ਨੂੰ ਆਪਣੇ ਕੋਲ ਸੰਭਾਲ ਕੇ ਰੱਖਿਆ ਜਾਵੇ। 

ਸੀ.ਈ.ਓ. ਨੇ ਵੋਟਰਾਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਕਿਸੇ ਵੀ ਸਥਿਤੀ ਵਿੱਚ ਘਬਰਾਉਣ ਦੀ ਲੋੜ ਨਹੀਂ ਹੈ। ਜੇਕਰ ਕੋਈ ਘਰ ਬੰਦ ਪਾਇਆ ਜਾਂਦਾ ਹੈ ਤਾਂ ਬੀਐਲਓ ਫਾਰਮ ਨੂੰ ਦਰਵਾਜ਼ੇ ਦੇ ਹੇਠੋਂ ਅੰਦਰ ਪਹੁੰਚਾ ਦੇਵੇਗਾ ਅਤੇ ਸਬੰਧਤ ਘਰ ਦੇ ਅਗਲੇ ਦੌਰੇ ਦੀ ਮਿਤੀ ਬਾਰੇ ਕੰਧ ’ਤੇ ਸਟਿੱਕਰ ਚਿਪਕਾ ਦਿੱਤਾ ਜਾਵੇਗਾ। ਬੀਐਲਓ  ਫਾਰਮ ਇਕੱਠੇ ਕਰਨ ਲਈ ਤਿੰਨ ਵਾਰ ਘਰੋ-ਘਰੀ ਜਾਣਗੇ। ਜੇਕਰ ਵੋਟਰ ਘਰ ਮੌਜੂਦ ਨਹੀਂ ਹੈ, ਤਾਂ ਪਰਿਵਾਰਕ ਕੋਈ ਵੀ ਬਾਲਗ ਮੈਂਬਰ , ਸਬੰਧਤ ਵਿਅਕਤੀ ਨਾਲ ਆਪਣਾ ਰਿਸ਼ਤਾ ਦੱਸ ਕੇ ਉਸਦੇ ਫਾਰਮ ’ਤੇ ਦਸਤਖਤ ਕਰ ਕਰਕੇ ਫਾਰਮ ਵਾਪਸ ਬੀਐਲਓ ਨੂੰ ਦੇ ਸਕਦਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਸਹਾਇਤਾ ਲਈ ਵੋਟਰ ਈਸੀਆਈਨੈਟ ਮੋਬਾਈਲ ਐਪ ਦੀ ਵਰਤੋਂ ਵੀ ਕਰ ਸਕਦੇ ਹਨ ਅਤੇ ਆਪਣੇ  ਬੀਐਲਓ ਨਾਲ ਸਿੱਧੇ ਜੁੜਨ ਲਈ ‘ਬੁਕ ਏ ਕਾਲ ਵਿਦ ਬੀਐਲਓ’ ਸਹੂਲਤ ਦਾ ਲਾਭ ਉਠਾ ਸਕਦੇ ਹਨ। ਵੋਟਰ ਈਸੀਆਈਨੈਟ ਮੋਬਾਈਲ ਐਪ ਜਾਂ ਵੋਟਰ ਸੇਵਾ ਪੋਰਟਲ ਰਾਹੀਂ ਔਨਲਾਈਨ ਵੀ ਭਰੇ ਹੋਏ ਗਣਨਾ ਫਾਰਮ ਜਮ੍ਹਾਂ ਕਰਵਾ ਸਕਦੇ ਹਨ, ਜਿਸ ਦੀ ਤਸਦੀਕ ਸਬੰਧਤ ਬੀਐਲਓ ਵੱਲੋਂ ਕੀਤੀ  ਜਾਂਦੀ ਹੈ। ਪਿਛਲੇ ਐਸਆਈਆਰ ਰਿਕਾਰਡਾਂ ਤੱਕ ਵੀ ਇਹਨਾਂ ਪਲੇਟਫਾਰਮਾਂ ਰਾਹੀਂ ਪਹੁੰਚ ਕੀਤੀ ਜਾ ਸਕਦੀ ਹੈ।

ਪੋਲਿੰਗ ਸਟੇਸ਼ਨਾਂ ਦੇ ਰੈਸ਼ਨੇਲਾਈਜੇਸ਼ਨ ਦੀ ਪ੍ਰਕਿਰਿਆ 24 ਜੁਲਾਈ, 2026 ਤੱਕ ਜਾਰੀ ਰਹੇਗੀ, ਜਦੋਂ ਕਿ ਡਰਾਫਟ ਵੋਟਰ ਸੂਚੀਆਂ 3 ਅਗਸਤ, 2026 ਨੂੰ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ। ਵੋਟਰ ਸੂਚੀਆਂ ਸੰਬੰਧੀ ਦਾਅਵੇ ਅਤੇ ਇਤਰਾਜ਼ 3 ਅਗਸਤ ਤੋਂ 2 ਸਤੰਬਰ, 2026 ਤੱਕ ਜਮ੍ਹਾਂ ਕਰਵਾਏ ਜਾ ਸਕਦੇ ਹਨ, ਜਿਨ੍ਹਾਂ ਦਾ ਨਿਪਟਾਰਾ 3 ਅਗਸਤ ਤੋਂ 28 ਸਤੰਬਰ, 2026 ਤੱਕ ਕੀਤਾ ਜਾਵੇਗਾ। ਅੰਤਿਮ ਵੋਟਰ ਸੂਚੀ 1 ਅਕਤੂਬਰ, 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।

ਮੁੱਖ ਚੋਣ ਅਧਿਕਾਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿੱਚ ਜਮਹੂਰੀ ਪ੍ਰਕਿਰਿਆ ਨੂੰ ਮਜ਼ਬੂਤ ਕਰਨ ਲਈ ਨਾਗਰਿਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ ਤਾਂ ਦਰੁਸਤ ਤੇ  ਸੋਧੀਆਂ ਵੋਟਰ ਸੂਚੀਆਂ  ਯਕੀਨੀ ਬਣਾਈਆਂ ਜਾ ਸਕਣ।

 

Tags: Anindita Mitra , Election Commision Punjab , ECI , Chief Electoral Officer Punjab , CEO Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD