Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਭਗਵੰਤ ਮਾਨ ਨੇ ਆਪਣੇ ਪੁਰਾਣੇ ਸਾਥੀ ਜਗਮਨ ਸਮਰਾ ਦੇ ਖ਼ਾਤੇ ਦੀ ਕਲੋਨਿੰਗ ਕਰ ਕੇ ਜਾਅਲਸਾਜ਼ੀ ਕੀਤੀ : ਅਕਾਲੀ ਦਲ

ਸਮਰਾ ਦੇ ਅਸਲ ਖ਼ਾਤੇ ਵਿਚ ਉਹ ਵੀਡੀਓ ਹੀ ਮੌਜੂਦ ਨਹੀਂ ਜੋ ਮੁੱਖ ਮੰਤਰੀ ਨੇ ਅੱਜ ਪ੍ਰੈਸ ਕਾਨਫਰੰਸ ਵਿਚ ਰਿਲੀਜ਼ ਕੀਤੀ : ਪਰਮਬੰਸ ਸਿੰਘ ਰੋਮਾਣਾ

Parambans Singh Romana, Shiromani Akali Dal, SAD, Akali Dal, Punjab, Punjab News, Latest Punjab News

5 Dariya News

5 Dariya News

5 Dariya News

ਚੰਡੀਗੜ੍ਹ , 25 Jun 2026

Last updated on: Jun 26, 2026, 12:10 IST

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਪੁਰਾਣੇ ਸਾਥੀ ਜਗਮਨ ਸਮਰਾ ਦੇ ਖ਼ਾਤੇ ਦੀ ਕਲੋਨਿੰਗ ਕਰ ਕੇ ਜਾਅਲਬਾਜ਼ੀ ਕੀਤੀ ਹੈ ਅਤੇ ਉਹਨਾਂ ਆਪਣੇ ਆਪ ਨੂੰ ਕਲੀਨ ਚਿੱਟ ਦੇਣ ਵਾਸਤੇ ਖ਼ਾਤੇ ਵਿਚ ਜਾਅਲੀ ਵੀਡੀਓ ਪੇਸ਼ ਕੀਤੀ ਹੈ।ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਪਰਮਬੰਸ ਸਿੰਘ ਰੋਮਾਣਾ ਨੇ ਜਗਮਨ ਸਮਰਾ ਦਾ ਅਸਲ ਟਿਕ ਟੋਕ ਖ਼ਾਤਾ ਪੇਸ਼ ਕੀਤਾ ਅਤੇ ਨਾਲ ਹੀ ਕਲੋਨ ਕੀਤਾ ਖ਼ਾਤਾ ਪੇਸ਼ ਕੀਤਾ ਜਿਸ ਵਿਚ ਸਮਰਾ ਦੀ ਜਾਅਲੀ ਵੀਡੀਓ ਸੀ ਜਿਸ ਵਿਚ ਉਹਨਾਂ ਦੇ ਹੱਥ ਵਿਚ ਭਗਵੰਤ ਮਾਨ ਦਾ ਮਾਸਕ ਵਿਖਾਇਆ ਗਿਆ।

ਉਹਨਾਂ ਕਿਹਾ ਕਿ ਸਮਰਾ ਦੇ ਅਸਲ ਖ਼ਾਤੇ ਵਿਚ ਇਹ ਵੀਡੀਓ ਹੀ ਨਹੀਂ ਹੈ ਜਿਸ ਤੋਂ ਸਾਬਤ ਹੁੰਦਾ ਹੈ ਕਿ ਮੁੱਖ ਮੰਤਰੀ ਨੇ ਸਿੱਖ ਕੌਮ ਦੇ ਸਰਵ ਉਚ ਅਸਥਾਨ ਦੇ ਦੋਸ਼ਾਂ ਨੂੰ ਝੁਠਲਾਉਣ ਵਾਸਤੇ ਨਕਲੀ ਵੀਡੀਓ ਦੀ ਮਦਦ ਲੈ ਕੇ ਇਕ ਹੋਰ ਗੁਨਾਹ ਕੀਤਾ ਹੈ।ਸਰਦਾਰ ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਬਜਾਏ ਇਹ ਮੰਨਣ ਦੇ ਕਿ ਉਹਨਾਂ ਨੇ ਗੁਰੂ ਸਾਹਿਬਾਨ ਦੇ ਖਿਲਾਫ ਘਿਨੌਣੀ ਬੇਅਦਬੀ ਦਾ ਅਪਰਾਧ ਕੀਤਾ ਹੈ ਤੇ ਇਸ ਵਾਸਤੇ ਉਹ ਮੁਆਫੀ ਮੰਗਣ, ਮੁੱਖ ਮੰਤਰੀ ਵਾਰ-ਵਾਰ ਝੂਠ ਬੋਲਣ ’ਤੇ ਲੱਗੇ ਹੋਏ ਹਨ। 

ਉਹਨਾਂ ਜ਼ੋਰ ਦੇ ਕੇ ਕਿਹਾ ਕਿ ਸਿੱਖ ਸੰਗਤ ਸਾਰਾ ਕੁਝ ਵੇਖ ਰਹੀ ਹੈ। ਉਹਨਾਂ ਕਿਹਾ ਕਿ ਲੋਕ ਖੁੱਲ੍ਹੇਆਮ ਪੁੱਛਦੇ ਫਿਰਦੇ ਹਨ ਕਿ ਮੁੱਖ ਮੰਤਰੀ ਰੋਜ਼ਾਨਾ ਆਪਣਾ ਸਟੈਂਡ ਕਿਉਂ ਬਦਲ ਰਹੇ ਹਨ। ਉਹਨਾਂ ਕਿਹਾ ਕਿ ਪਹਿਲੀ ਵਾਰ ਉਹਨਾਂ ਇਹ ਕਿਹਾ ਕਿ ਗੁਰੂ ਸਾਹਿਬਾਨ ਦੇ ਖਿਲਾਫ ਜੋ ਉਹਨਾਂ ਦੀ ਵੀਡੀਓ ਸਾਹਮਣੇ ਆਈ ਹੈ ਉਹ ਏ ਆਈ ਨਾਲ ਬਣੀ ਝੂਠੀ ਵੀਡੀਓ ਹੈ। ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦੇਸ਼ ਦੀਆਂ ਸਿਖ਼ਰਲੀਆਂ ਲੈਬਾਂ ਤੋਂ ਕਰਵਾਈ ਗਈ ਜਾਂਚ ਵਿਚ ਇਹ ਗੱਲ ਝੂਠੀ ਸਾਬਤ ਹੋਈ ਤਾਂ ਮੁੱਖ ਮੰਤਰੀ ਨੇ ਦਾਅਵਾ ਕਰਨਾ ਸ਼ੁਰੂ ਕਰ ਦਿੱਤਾ ਕਿ ਵੀਡੀਓ ਏ ਆਈ ਨਾਲ ਨਹੀਂ ਬਣੀ ਬਲਕਿ ਉਸ ਵਿਚ ਜੋ ਵਿਅਕਤੀ ਨਜ਼ਰ ਆ ਰਿਹਾ  ਹੈ, ਉਹ ਕੋਈ ਹੋਰ ਹੈ।

ਉਹਨਾਂ ਮੁੱਖ ਮੰਤਰੀ ਨੂੰ ਸਵਾਲ ਕੀਤਾ ਕਿ ਉਹ ਦੱਸਣ ਕਿ ਉਹਨਾਂ ਨੇ ਵੀਡੀਓ ਦੀ ਸੀ ਐਫ ਐਸ ਐਲ ਚੰਡੀਗੜ੍ਹ ਤੋਂ ਜਾਂਚ ਕਿਉਂ ਨਹੀਂ ਕਰਵਾਈ ਅਤੇ ਉਹਨਾਂ ਨੇ ਗੁੜਗਾਓਂ ਤੋਂ ਆਪਣੇ ਹੱਕ ਵਿਚ ਜਾਅਲੀ ਰਿਪੋਰਟਾਂ ਲੈਣ ਵਾਸਤੇ ਪੁਲਿਸ ਅਫਸਰਾਂ ਦੀ ਟੀਮ ਕਿਉਂ ਭੇਜੀ ਸੀ। ਉਹਨਾਂ ਕਿਹਾ ਕਿ ਹੁਣ ਜਦੋਂ ਇਹ ਸਾਰੇ ਤੌਰ ਤਰੀਕੇ ਬੇਨਕਾਬ ਹੋ ਗਏ ਤਾਂ ਮੁੱਖ ਮੰਤਰੀ ਨੇ ਨਵੀਂ ਕਹਾਣੀ ਘੜ ਲਈ ਹੈ। ਉਹਨਾਂ ਕਿਹਾ ਕਿ ਇਸ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਵਾਸਤੇ ਇਹ ਪ੍ਰਭਾਵ ਦੇਣ ਦਾ ਯਤਨ ਕੀਤਾ ਜਾ ਰਿਹਾ ਹੈ ਕਿ ਗੁਰੂ ਸਾਹਿਬਾਨ ਦੇ ਖਿਲਾਫ ਬੇਅਦਬੀ ਕਰਨ ਵਾਸਤੇ ਵੀਡੀਓ ਵਿਚ ਮਾਸਕ ਦੀ ਵਰਤੋਂ ਕੀਤੀ ਗਈ।

ਰੋਮਾਣਾ ਨੇ ਮੁੱਖ ਮੰਤਰੀ ਨੂੰ ਇਹ ਵੀ ਪੁੱਛਿਆ ਕਿ ਉਹਨਾਂ ਨੇ ਅੱਜ ਦੀ ਪ੍ਰੈਸ ਕਾਨਫਰੰਸ ਵਿਚ ਗੁੜਗਾਓਂ ਦੀਆਂ ਰਿਪੋਰਟਾਂ ਦੀ ਪੈਰਵੀ ਕਿਉਂ ਨਹੀਂ ਕੀਤੀ।  ਉਹਨਾਂ ਕਿਹਾ ਕਿ ਗੁੜਗਾਓਂ ਰਿਪੋਰਟਾਂ ਵਿਚ ਚੇਹਰੇ ਦੀ ਪਛਾਣ ਦੀ ਗੱਲ ਕੀਤੀ ਗਈ ਹੈ ਅਤੇ ਜੇਕਰ ਭਗਵੰਤ ਮਾਨ ਦੇ ਦਾਅਵੇ ਮੁਤਾਬਕ ਵੀਡੀਓ ਵਿਚ ਮਾਸਕ ਦੀ ਵਰਤੋਂ ਕੀਤੀ ਗਈ ਹੈ ਤਾਂ ਗੁੜਗਾਓਂ ਦੀਆਂ ਲੈਬਾਂ ਨੇ ਅਜਿਹਾ ਵੇਰਵਾ ਕਿਉਂ ਨਹੀਂ ਦਿੱਤਾ ਤੇ ਅਜਿਹਾ ਕਿਉਂ ਕੀਤਾ।ਅਕਾਲੀ ਆਗੂ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਮੁੱਖ ਮੰਤਰੀ ਨੂੰ ਬੇਨਕਾਬ ਕਰਦਾ ਰਹੇਗਾ ਕਿਉਂਕਿ ਉਸਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੂਰਨ ਵਿਸ਼ਵਾਸ ਹੈ ਤੇ ਉਹ ਜਾਣਦਾ ਹੈ ਕਿ ਜਿਹਨਾਂ ਨੇ ਵੀ ਸਿੱਖ ਕੌਮ ਦੇ ਸਰਵਉਚ ਅਸਥਾਨ ਨਾਲ ਮੱਥਾ ਲਾਇਆ ਹੈ, ਉਹਨਾਂ ਨੂੰ ਹਮੇਸ਼ਾ ਮੂੰਹ ਦੀ ਖਾਣੀ ਪਈ ਹੈ।

 

Tags: Parambans Singh Romana , Shiromani Akali Dal , SAD , Akali Dal , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD