Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪ੍ਰੋ. ਅਸੀਮ ਕੁਮਾਰ ਘੋਸ਼ ਨੇ ਸਾਕੇਤ ਹਸਪਤਾਲ ਵਿੱਚ ਲਿਫਟ ਸਥਾਪਨਾ ਕਾਰਜ ਦੀ ਸਮੀਖਿਆ ਕੀਤੀ, ਜਲਦ ਪੂਰਾ ਕਰਨ ਦੇ ਦਿੱਤੇ ਨਿਰਦੇਸ਼

ਰਾਜਪਾਲ ਨੇ ਲੋਕ ਨਿਰਮਾਣ ਮੰਤਰੀ ਨਾਲ ਕੀਤੀ ਪ੍ਰੋਜੈਕਟ ਦੀ ਸਮੀਖਿਆ

Prof Ashim Kumar Ghosh, Haryana, Haryana Governor, Haryana News, Latest Haryana News, Ranbir Gangwa, Ranbir Singh Gangwa

5 Dariya News

5 Dariya News

5 Dariya News

ਚੰਡੀਗੜ੍ਹ , 25 Jun 2026

Last updated on: Jun 26, 2026, 12:15 IST

ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਸੂਬੇ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਰਣਬੀਰ ਗੰਗਵਾ ਨਾਲ ਪੰਚਕੂਲਾ ਸਥਿਤ ਮਦਰ ਟੇਰੇਸਾ ਸਾਕੇਤ ਆਰਥੋਪੈਡਿਕ ਹਸਪਤਾਲ ਵਿੱਚ ਲਿਫਟ ਸਥਾਪਨਾ ਕਾਰਜ ਦੀ ਪ੍ਰਗਤੀ ਦੀ ਸਮੀਖਿਆ ਕਰਦੇ ਹੋਏ ਇਸ ਨੂੰ ਜਲਦ ਤੋਂ ਜਲਦ ਪੂਰਾ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਹਸਪਤਾਲ ਵਿੱਚ ਆਉਣ ਵਾਲੇ ਮਰੀਜ਼ਾਂ, ਖਾਸ ਕਰਕੇ ਦਿਵਿਆਂਗਜਨਾਂ, ਸੀਨੀਅਰ ਨਾਗਰਿਕਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਬਿਹਤਰ ਅਤੇ ਸੁਖਾਲੀਆਂ ਸਹੂਲਤਾਂ ਉਪਲਬਧ ਕਰਵਾਈਆਂ ਜਾ ਸਕਣ।

ਰਾਜਪਾਲ ਨਾਲ ਲੋਕ ਭਵਨ, ਚੰਡੀਗੜ੍ਹ ਵਿੱਚ ਅੱਜ ਲੋਕ ਨਿਰਮਾਣ ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਇਸ ਦੌਰਾਨ ਵੱਖ-ਵੱਖ ਵਿਕਾਸ ਕਾਰਜਾਂ 'ਤੇ ਚਰਚਾ ਹੋਈ।ਪ੍ਰੋ. ਅਸੀਮ ਕੁਮਾਰ ਘੋਸ਼ ਨੇ ਕਿਹਾ ਕਿ ਜਨਹਿਤ ਨਾਲ ਜੁੜੇ ਅਜਿਹੇ ਸਾਰੇ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਸਮਾਂਬੱਧ ਢੰਗ ਨਾਲ ਪੂਰਾ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਲੋਕਾਂ ਨੂੰ ਇਨ੍ਹਾਂ ਦਾ ਲਾਭ ਛੇਤੀ ਮਿਲ ਸਕੇ।

ਵਰਨਣਯੋਗ ਹੈ ਕਿ ਰਾਜਪਾਲ ਵੱਲੋਂ ਪੰਚਕੂਲਾ ਸਥਿਤ ਸਾਕੇਤ ਹਸਪਤਾਲ ਵਿੱਚ ਮਰੀਜ਼ਾਂ ਨੂੰ ਬਿਹਤਰ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਅਤੇ ਸਿਹਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ 1.50 ਕਰੋੜ ਰੁਪਏ ਦੀ ਗ੍ਰਾਂਟ ਰਕਮ ਪ੍ਰਵਾਨ ਕੀਤੀ ਗਈ ਹੈ। ਇਸ ਰਕਮ ਵਿੱਚੋਂ 1 ਕਰੋੜ ਰੁਪਏ ਆਧੁਨਿਕ ਲਿਫਟ ਦੀ ਸਥਾਪਨਾ ਅਤੇ 50 ਲੱਖ ਰੁਪਏ ਜ਼ਰੂਰੀ ਮੈਡੀਕਲ ਅਤੇ ਹੋਰ ਉਪਕਰਣਾਂ ਦੀ ਖਰੀਦ 'ਤੇ ਖਰਚ ਕੀਤੇ ਜਾਣਗੇ।ਮੀਟਿੰਗ ਦੌਰਾਨ ਰਾਜਪਾਲ ਨੇ ਸੂਬੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਵੀ ਸਮੀਖਿਆ ਕੀਤੀ। 

ਪੀਣ ਵਾਲੇ ਪਾਣੀ ਦੀ ਵਿਵਸਥਾ 'ਤੇ ਚਰਚਾ ਕਰਦੇ ਹੋਏ ਉਨ੍ਹਾਂ ਨੇ ਸ੍ਰੀ ਰਣਬੀਰ ਗੰਗਵਾ, ਜੋ ਜਨ ਸਿਹਤ ਇੰਜੀਨੀਅਰਿੰਗ ਵਿਭਾਗ ਦੀ ਜ਼ਿੰਮੇਵਾਰੀ ਵੀ ਸੰਭਾਲ ਰਹੇ ਹਨ, ਨੂੰ ਰਾਜ ਦੇ ਪੇਂਡੂ ਖੇਤਰਾਂ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਵਿਵਸਥਾ ਨੂੰ ਹੋਰ ਵੱਧ ਮਜ਼ਬੂਤ ਅਤੇ ਪ੍ਰਭਾਵੀ ਬਣਾਉਣ ਦੇ ਨਿਰਦੇਸ਼ ਦਿੱਤੇ।ਪ੍ਰੋ. ਅਸੀਮ ਕੁਮਾਰ ਘੋਸ਼ ਨੇ ਰਾਜ ਵਿੱਚ ਚੱਲ ਰਹੇ ਬੁਨਿਆਦੀ ਢਾਂਚਾ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਜਾਣਕਾਰੀ ਵੀ ਪ੍ਰਾਪਤ ਕੀਤੀ ਅਤੇ ਨਾਗਰਿਕਾਂ ਨੂੰ ਬਿਹਤਰ ਸਹੂਲਤਾਂ ਉਪਲਬਧ ਕਰਵਾਉਣ ਲਈ ਵਿਕਾਸ ਕਾਰਜਾਂ ਵਿੱਚ ਲਗਾਤਾਰ ਗਤੀ ਬਣਾਈ ਰੱਖਣ 'ਤੇ ਜ਼ੋਰ ਦਿੱਤਾ।

 

Tags: Prof Ashim Kumar Ghosh , Haryana , Haryana Governor , Haryana News , Latest Haryana News , Ranbir Gangwa , Ranbir Singh Gangwa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD