Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨਰਿੰਦਰਪਾਲ ਸਿੰਘ ਸਵਨਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਦੇ ਕੰਮਾਂ ਦੇ ਨੀਂਹ ਪੱਥਰ ਰੱਖੇ ਤੇ ਕੀਤੇ ਉਦਘਾਟਨ

ਵੱਖ-ਵੱਖ ਪਿੰਡਾਂ ਵਿੱਚ ਨਵੀਆਂ ਸੜਕਾਂ ਬਣਾਉਣ ਦੇ ਕਾਰਜ ਦੀ ਕੀਤੀ ਸ਼ੁਰੂਆਤ

Narinder Pal Singh Sawna, AAP Punjab, Fazilka

Web Admin

Web Admin

5 Dariya News

ਫਾਜ਼ਿਲਕਾ , 25 Jun 2026

Last updated on: Jun 26, 2026, 12:28 IST

ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ 68 ਲੱਖ ਦੀ ਲਾਗਤ ਨਾਲ ਪਿੰਡ ਜਮਾਲ ਕੇ ਤੋਂ ਲੱਖੇ ਕੇ ਉਤਾੜ ਤੋਂ ਪਿੰਡ ਲਾਧੂਕਾ ਤੱਕ ਨਹਿਰ ਦੇ ਨਾਲ ਅਤੇ 53 ਲੱਖ ਦੀ ਲਾਗਤ ਨਾਲ ਪਿੰਡ ਬਹਿਕ ਖਾਸ ਉਤਾੜ ਤੋਂ ਨੂਰਸਮੰਧ ਤੱਕ ਨਵੀਂ ਸੜਕ ਬਣਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਤੋਂ ਇਲਾਵਾ ਉਨ੍ਹਾਂ ਪਿੰਡ ਆਸਫ਼ਵਾਲਾ ਵਿਖੇ 5.25 ਲੱਖ ਦੀ ਲਾਗਤ ਨਾਲ ਬਣਾਈ ਇੰਟਰਲਾਕ ਸੜਕ ਦਾ ਉਦਘਾਟਨ ਕੀਤਾ।

ਇਸ ਤੋਂ ਬਾਅਦ ਉਨ੍ਹਾਂ 50 ਲੱਖ ਦੀ ਲਾਗਤ ਨਾਲ ਪਿੰਡ ਪੱਕਾ ਚਿਸਤੀ ਦੀ ਐਂਟਰੀ ਤੋ ਪਿੰਡ ਦੀ ਫਿਰਨੀ ਤੱਕ ਇੰਟਰਲਾਕ ਟਾਈਲਾਂ ਵਾਲੀ ਸੜਕ ਦਾ ਨੀਹ ਪੱਥਰ ਅਤੇ 1 ਕਰੋੜ ਦੀ ਲਾਗਤ ਨਾਲ ਪਿੰਡ ਪੱਕਾ ਚਿਸਤੀ ਵਿਖੇ ਸ਼ਮਸ਼ਾਨਘਾਟ ਤੋਂ ਲੈ ਕੇ ਚੂਹੜੀਵਾਲਾ ਚਿਸਤੀ ਤਕ ਲਿੰਕ ਸੜਕ ਬਣਾਉਣ ਦਾ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਇਆ | ਇਸ ਦੇ ਨਾਲ ਹੀ ਉਨ੍ਹਾਂ 6 ਲੱਖ ਦੀ ਲਾਗਤ ਨਾਲ ਪਿੰਡ ਪੱਕਾ ਚਿਸਤੀ (ਢਾਣੀ ਮੁਹੰਮਦ ਵਾਲੀ ਭੈਣੀ ਵਿਖੇ) ਗੰਦੇ ਪਾਣੀ ਦੀ ਨਿਕਾਸੀ ਦੇ ਕੰਮ ਦੀ ਸੁਰੂਆਤ ਕਰਵਾਈ!

ਇਸ ਦੌਰਾਨ ਬੋਲਦਿਆਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਜਿੱਥੇ ਇਨ੍ਹਾਂ ਪਿੰਡਾਂ ਵਿੱਚ ਨਵੀਆਂ ਸੜਕਾਂ ਬਣਨ ਨਾਲ ਰਾਹੀਗਰਾਂ ਨੂੰ ਲਾਭ ਮਿਲੇਗਾ ਉੱਥੇ ਉਨ੍ਹਾਂ ਦਾ ਸਫਰ ਵੀ ਸੁਖਾਲਾ ਹੋਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਬਾਰਿਸ ਦੇ ਸਮੇਂ ਵਿੱਚ ਸੜਕ ਕੱਚੀ ਹੋਣ ਕਾਰਨ ਲੋਕ ਅਕਸਰ ਦੁਰਘਟਨਾ ਦੇ ਸ਼ਿਕਾਰ ਹੋ ਜਾਂਦੇ ਸਨ ਤੇ ਹੁਣ ਇੱਥੇ ਸਫਰ ਕਰਨ ਵਾਲੇ ਲੋਕਾਂ ਦੇ ਸਮੇਂ ਦੀ ਵੀ ਬਚਤ ਹੋਵੇਗੀ। 

ਇਸੇ ਤਰ੍ਹਾਂ ਪਿੰਡ ਆਸਫ਼ਵਾਲਾ ਤੇ ਪੱਕਾ ਚਿਸਤੀ ਵਿਖੇ ਬਣਾਈ ਇੰਟਰਲਾਕ ਸੜਕ ਨਾਲ ਹੁਣ ਪਿੰਡ ਵਾਸੀਆਂ ਨੂੰ ਬਾਰਿਸਾਂ ਦੌਰਾਨ ਪ੍ਰੇਸ਼ਾਨੀ ਨਹੀਂ ਆਵੇਗੀ ਅਤੇ ਇਸ ਨਾਲ ਪਿੰਡ ਦੀ ਨੁਹਾਰ ਵੀ ਬਦਲੀ ਹੈ। ਉਨ੍ਹਾਂ ਕਿਹਾ ਕਿ ਇੱਥੋਂ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਮੰਗ ਸੀ, ਇਨ੍ਹਾਂ ਸੜਕਾਂ ਨੂੰ ਪੱਕਾ ਬਣਾਇਆ ਜਾਵੇ ਤੇ ਹੁਣ ਇਸ ਸੜਕ ਦੇ ਬਣਨ ਦੇ ਕੰਮ ਦੀ ਸ਼ੁਰੂਆਤ ਹੋ ਗਈ ਹੈ ਤੇ ਆਉਣ ਵਾਲੇ ਕੁਝ ਕੁ ਮਹੀਨਿਆਂ ਵਿੱਚ ਇਹ ਸੜਕਾਂ ਬਣ ਕੇ ਤਿਆਰ ਹੋ ਜਾਵੇਗੀ। 

ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਪਿੰਡਾਂ ਦੇ ਵਿਕਾਸ ਦੇ ਕੰਮਾਂ ਲਈ ਪਿੰਡਾਂ ਦੀ ਪੰਚਾਇਤਾਂ ਨੂੰ ਲੱਖਾਂ ਦੀ ਦੀ ਗ੍ਰਾਂਟ ਦਿੱਤੀ ਗਈ ਹੈ। ਇਸ ਤੋਂ ਇਲਾਵਾ ਪਿੰਡ ਵਿੱਚ ਖੇਡ ਗ੍ਰਾਊਂਡ ਤੇ ਖੇਡ ਮੈਦਾਨ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਸਾਡੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ ਇਲਾਜ ਲਈ ਲੋਕਾ ਦੇ 10 ਲੱਖ ਦੇ ਕਾਰਡ ਬਣਾਏ ਗਏ ਹਨ ਤੇ ਇਸ ਤੋਂ ਇਲਾਵਾ ਹੁਣ ਰਾਸ਼ਨ ਦੀ ਵੰਡ ਵੀ ਕੀਤੀ ਗਈ ਹੈ ਤੇ ਆਉਣ ਵਾਲੀ 1 ਜੁਲਾਈ ਨੂੰ ਸਾਡੀਆਂ ਮਾਵਾਂ ਤੇ ਭੈਣਾਂ ਦੇ ਖਾਤਿਆਂ ਵਿੱਚ 1000 ਤੋਂ 1500 ਰੁਪਏ ਆਵੇਗਾ।

ਉਨ੍ਹਾਂ ਕਿਹਾ ਕਿ ਸਾਡੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਰ ਕੰਮ ਤੇ ਹਰ ਵਾਅਦੇ ਨੂੰ ਪੂਰਾ ਕੀਤਾ ਹੈ ਤੇ ਹਰ ਸਮੇਂ ਲੋਕਾਂ ਦੇ ਨਾਲ ਸਾਡੀ ਸਰਕਾਰ ਖੜ੍ਹੀ ਹੈ।

 

Tags: Narinder Pal Singh Sawna , AAP Punjab , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD