Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਵਰਜੀਤ ਵਾਲੀਆ ਨੇ ਐਸ.ਆਈ.ਆਰ. ਤਹਿਤ ਜਲੰਧਰ ’ਚ ਚੱਲ ਰਹੇ ਘਰ-ਘਰ ਸਰਵੇਖਣ ਦਾ ਲਿਆ ਜਾਇਜ਼ਾ

ਵੱਖ-ਵੱਖ ਇਲਾਕਿਆਂ ਦਾ ਕੀਤਾ ਦੌਰਾ

Varjeet Walia, DC Jalandhar, Jalandhar, Deputy Commissioner Jalandhar

5 Dariya News

5 Dariya News

5 Dariya News

ਜਲੰਧਰ , 25 Jun 2026

Last updated on: Jun 26, 2026, 12:35 IST

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਅੱਜ ਵੋਟਰ ਸੂਚੀਆਂ ਦੀ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ.)-2026 ਤਹਿਤ ਸ਼ੁਰੂ ਹੋਏ ਇਕ ਮਹੀਨਾ ਚੱਲਣ ਵਾਲੇ ਘਰ-ਘਰ ਸਰਵੇਖਣ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਇਲਾਕਿਆਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਜਲੰਧਰ-1 ਸ਼ੁਭੀ ਆਂਗਰਾ ਵੀ ਮੌਜੂਦ ਸਨ।

ਆਪਣੇ ਦੌਰੇ ਦੌਰਾਨ ਵਸਨੀਕਾਂ ਨਾਲ ਗੱਲਬਾਤ ਕਰਦਿਆਂ ਸ਼੍ਰੀ ਵਾਲੀਆ ਨੇ ਉਨ੍ਹਾਂ ਨੂੰ ਐਸ.ਆਈ.ਆਰ. ਦੇ ਉਦੇਸ਼ ਅਤੇ ਪ੍ਰਕਿਰਿਆ ਤੋਂ ਜਾਣੂ ਕਰਵਾਇਆ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਐਸ.ਆਈ.ਆਰ. ਦਾ ਉਦੇਸ਼ ਵੋਟਰ ਸੂਚੀਆਂ ਨੂੰ ਸਹੀ, ਪਾਰਦਰਸ਼ੀ ਅਤੇ ਅੱਪਡੇਟ ਬਣਾਉਣਾ ਹੈ। 

ਉਨ੍ਹਾਂ ਵੋਟਰਾਂ ਨੂੰ ਦੱਸਿਆ ਕਿ ਬੀ.ਐਲ.ਓਜ਼. ਵੱਲੋਂ ਪਹਿਲਾਂ ਤੋਂ ਛਪੇ ਹੋਏ ਗਣਨਾ ਫਾਰਮ ਦਿੱਤੇ ਜਾਣਗੇ, ਜਿਨ੍ਹਾਂ ਨੂੰ ਭਰ ਕੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਜਮ੍ਹਾ ਕਰਵਾਉਣਾ ਹੋਵੇਗਾ। ਉਨ੍ਹਾਂ ਕਿਹਾ ਕਿ ਫਾਰਮ ਦੀ ਦਸਤਖ਼ਤ ਕੀਤੀ ਇਕ ਕਾਪੀ ਬੀ.ਐਲ.ਓ. ਵੱਲੋਂ ਪ੍ਰਾਪਤ ਕੀਤੀ ਜਾਵੇਗੀ, ਜਦਕਿ ਦੂਜੀ ਕਾਪੀ ’ਤੇ ਬੀ.ਐਲ.ਓ. ਦੇ ਦਸਤਖ਼ਤ ਹੋਣਗੇ ਅਤੇ ਵੋਟਰ ਨੂੰ ਉਸਨੂੰ ਰਸੀਦ ਵਜੋਂ ਰੱਖ ਸਕਣਗੇ। 

ਫਾਰਮ ਨੂੰ ਵੋਟਰ ਜਾਂ ਘਰ ਦੇ ਕਿਸੇ ਵੀ ਬਾਲਗ ਮੈਂਬਰ ਵੱਲੋਂ ਭਰਿਆ ਅਤੇ ਜਮ੍ਹਾ ਕੀਤਾ ਜਾ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕਿਸੇ ਘਰ ਨੂੰ ਤਾਲਾ ਲੱਗਿਆ ਹੋਵੇਗਾ ਜਾਂ ਵੋਟਰ ਘਰ ਉਪਲਬਧ ਨਹੀਂ ਹੋਣਗੇ ਤਾਂ ਬੀ.ਐਲ.ਓ. ਉਸ ਘਰ ਘੱਟੋ-ਘੱਟ ਤਿੰਨ ਵਾਰ ਦੌਰਾ ਕਰਨਗੇ।

ਡਿਪਟੀ ਕਮਿਸ਼ਨਰ ਨੇ ਸਰਵੇਖਣ ਵਿੱਚ ਲੱਗੇ ਬੀ.ਐਲ.ਓਜ਼ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਅਤੇ ਉਨ੍ਹਾਂ ਨੂੰ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਇਸ ਵਿਆਪਕ ਅਭਿਆਨ ਵਿੱਚ ਬੀ.ਐਲ.ਓਜ਼ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇ ਕਿ ਕੋਈ ਵੀ ਯੋਗ ਵੋਟਰ ਇਸ ਪ੍ਰਕਿਰਿਆ ਤੋਂ ਵਾਂਝਾ ਨਾ ਰਹੇ।

ਉਨ੍ਹਾਂ ਦੱਸਿਆ ਕਿ ਘਰ-ਘਰ ਸਰਵੇਖਣ 25 ਜੂਨ ਤੋਂ 24 ਜੁਲਾਈ 2026 ਤੱਕ ਜਾਰੀ ਰਹੇਗਾ। ਜਿਨ੍ਹਾਂ ਵੋਟਰਾਂ ਦੇ ਗਣਨਾ ਫਾਰਮ ਪ੍ਰਾਪਤ ਹੋ ਜਾਣਗੇ, ਉਨ੍ਹਾਂ ਦੇ ਨਾਮ 3 ਅਗਸਤ 2026 ਨੂੰ ਪ੍ਰਕਾਸ਼ਿਤ ਹੋਣ ਵਾਲੀ ਡ੍ਰਾਫ਼ਟ ਵੋਟਰ ਸੂਚੀ ਵਿੱਚ ਸ਼ਾਮਲ ਕੀਤੇ ਜਾਣਗੇ। ਡ੍ਰਾਫ਼ਟ ਵੋਟਰ ਸੂਚੀ ’ਤੇ ਦਾਅਵੇ ਅਤੇ ਇਤਰਾਜ਼ 3 ਅਗਸਤ ਤੋਂ 2 ਸਤੰਬਰ 2026 ਤੱਕ ਦਾਇਰ ਕੀਤੇ ਜਾ ਸਕਣਗੇ ਜਦਕਿ ਨੋਟਿਸ ਪੜਾਅ/ਦਾਅਵਿਆਂ ਤੇ ਇਤਰਾਜ਼ਾਂ ਦਾ ਨਿਪਟਾਰਾ 28 ਸਤੰਬਰ 2026 ਤੱਕ ਕੀਤਾ ਜਾਵੇਗਾ। 

ਅੰਤਿਮ ਵੋਟਰ ਸੂਚੀ 1 ਅਕਤੂਬਰ, 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਨੇ ਵੋਟਰਾਂ ਨੂੰ ਆਪਣੇ ਵੇਰਵਿਆਂ ਦੀ ਤਸਦੀਕ ਕਰਨ, ਸਮੇਂ ਸਿਰ ਦਸਤਾਵੇਜ਼ ਮੁਹੱਈਆ ਕਰਵਾਉਣ ਅਤੇ ਗੁੰਮਰਾਹਕੁੰਨ ਅਫ਼ਵਾਹਾਂ ਤੋਂ ਬਚਣ ਦੀ ਅਪੀਲ ਕੀਤੀ। ਵਧੇਰੇ ਜਾਣਕਾਰੀ ਲਈ ਨਾਗਰਿਕ ਚੋਣ ਕਮਿਸ਼ਨ ਦੀ ਟੋਲ-ਫ੍ਰੀ ਹੈਲਪਲਾਈਨ 1950 'ਤੇ ਸਵੇਰੇ 8 ਤੋਂ ਸ਼ਾਮ 8 ਵਜੇ ਤੱਕ ਸੰਪਰਕ ਕਰ ਸਕਦੇ ਹਨ।

 

Tags: Varjeet Walia , DC Jalandhar , Jalandhar , Deputy Commissioner Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD