Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ’ਚ ਚੱਲ ਰਹੇ ਸੈਨੀਟੇਸ਼ਨ ਤੇ ਕੂੜਾ ਪ੍ਰਬੰਧਨ ਪ੍ਰਾਜੈਕਟਾਂ ਦੀ ਸਮੀਖਿਆ

ਜ਼ਿਲ੍ਹਾ ਜਲ ਅਤੇ ਸੈਨੀਟੇਸ਼ਨ ਮਿਸ਼ਨ ਦੀ ਮੀਟਿੰਗ, ਅਧਿਕਾਰੀਆਂ ਨੂੰ ਪ੍ਰਾਜੈਕਟ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼

Divya P, Punjab Admin, Jalandhar

5 Dariya News

5 Dariya News

5 Dariya News

ਜਲੰਧਰ , 25 Jun 2026

Last updated on: Jun 26, 2026, 12:40 IST

ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਜਲ ਅਤੇ ਸੈਨੀਟੇਸ਼ਨ ਮਿਸ਼ਨ (ਡੀ.ਡਬਲਿਊ.ਐਸ.ਐਮ.) ਦੀ ਹੋਈ ਮੀਟਿੰਗ ਦੌਰਾਨ ਜ਼ਿਲ੍ਹੇ ਦੇ ਪਿੰਡਾਂ ਵਿੱਚ ਚੱਲ ਰਹੇ ਸੈਨੀਟੇਸ਼ਨ ਅਤੇ ਕੂੜਾ ਪ੍ਰਬੰਧਨ ਪ੍ਰਾਜੈਕਟਾਂ ਦੀ ਸਮੀਖਿਆ ਕੀਤੀ ਗਈ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਠੋਸ ਕੂੜਾ ਪ੍ਰਬੰਧਨ ਪਹਿਲਕਦਮੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਰਗਰਮ ਅਤੇ ਤਾਲਮੇਲ ਵਾਲੀ ਪਹੁੰਚ ਅਪਨਾਉਣ ਦੇ ਨਿਰਦੇਸ਼ ਦਿੱਤੇ। 

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਪਿੰਡਾਂ ਵਿੱਚ ਸਵੱਛਤਾ ਅਤੇ ਟਿਕਾਊ ਕੂੜਾ ਪ੍ਰਬੰਧਨ ਨੂੰ ਹੋਰ ਮਜ਼ਬੂਤ ਕਰਨ ਲਈ ਵਿਭਾਗ ਬਿਹਤਰ ਤਾਲਮੇਲ ਨਾਲ ਕੰਮ ਕਰਨ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਸੈਨੀਟੇਸ਼ਨ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਅਤੇ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਕੀਤੀ।

ਮੀਟਿੰਗ ਦੌਰਾਨ ਉਨ੍ਹਾਂ ਵਿਭਾਗਾਂ ਨੂੰ ਮਾਣਯੋਗ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਠੋਸ ਕੂੜਾ ਪ੍ਰਬੰਧਨ ਨਿਯਮ, 2026 ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਹਦਾਇਤ ਕੀਤੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਬਲਕ ਵਿੱਚ ਕੂੜਾ ਪੈਦਾ ਕਰਨ ਵਾਲੇ ਅਦਾਰਿਆਂ ਦੀ ਪਛਾਣ ਕਰਨ ਦੇ ਨਿਰਦੇਸ਼ ਵੀ ਦਿੱਤੇ। 

ਵਧੀਕ ਡਿਪਟੀ ਕਮਿਸ਼ਨਰ ਨੇ ਵਿਗਿਆਨਕ ਢੰਗ ਨਾਲ ਕੂੜਾ ਪ੍ਰਬੰਧਨ, ਸਰੋਤ ਪੱਧਰ ’ਤੇ ਕੂੜੇ ਨੂੰ ਵੱਖ-ਵੱਖ ਕਰਨ, ਕੂੜੇ ਦੀ ਢੁੱਕਵੀਂ ਪ੍ਰੋਸੈਸਿੰਗ ਤੇ ਨਿਪਟਾਰੇ ਤੋਂ ਇਲਾਵਾ ਵਾਤਾਵਰਣ ਸੁਰੱਖਿਆ ਅਤੇ ਜਨਤਕ ਸਿਹਤ ਨੂੰ ਯਕੀਨੀ ਬਣਾਉਣ ਲਈ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਮੀਟਿੰਗ ਦੌਰਾਨ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਅਧੀਨ ਚੱਲ ਰਹੀਆਂ ਸਫਾਈ ਪਹਿਲਕਦਮੀਆਂ ਦੀ ਪ੍ਰਗਤੀ ਬਾਰੇ ਵੀ ਜਾਣਕਾਰੀ ਹਾਸਲ ਦਿੱਤੀ।

ਇੰਜੀਨੀਅਰ ਐੱਸ. ਐੱਸ. ਧਾਲੀਵਾਲ, ਕਾਰਜਕਾਰੀ ਇੰਜੀਨੀਅਰ-ਕਮ-ਜ਼ਿਲ੍ਹਾ ਸੈਨੀਟੇਸ਼ਨ ਅਫ਼ਸਰ, ਜਲ ਸਪਲਾਈ ਅਤੇ ਸੈਨੀਟੇਸ਼ਨ ਡਵੀਜ਼ਨ ਨੰਬਰ-1 ਜਲੰਧਰ ਨੇ ਮੀਟਿੰਗ ਦੌਰਾਨ ਠੋਸ ਅਤੇ ਤਰਲ ਸਰੋਤ ਪ੍ਰਬੰਧਨ (ਐਸ.ਐਲ.ਆਰ.ਐਮ.) ਪ੍ਰਾਜੈਕਟਾਂ, ਕਮਿਊਨਿਟੀ ਸੈਨੇਟਰੀ ਕੰਪਲੈਕਸਾਂ (ਸੀ.ਐਸ.ਸੀ.), ਤਰਲ ਕੂੜਾ ਪ੍ਰਬੰਧਨ ਪ੍ਰਾਜੈਕਟਾਂ, ਪਲਾਸਟਿਕ ਕੂੜਾ ਪ੍ਰਬੰਧਨ ਪ੍ਰਾਜੈਕਟਾਂ ਦੀ ਪ੍ਰਗਤੀ ਬਾਰੇ ਜਾਣੂ ਕਰਵਾਇਆ। 

ਮੀਟਿੰਗ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

 

Tags: Divya P , Punjab Admin , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD