Thursday, 02 July 2026

 

 

ਖ਼ਾਸ ਖਬਰਾਂ ਬਰਸਾਤੀ ਸੀਜ਼ਨ ਦੇ ਮੱਦੇਨਜ਼ਰ ਘੱਗਰ ਦਰਿਆ ਵਿੱਚ ਪਾਣੀ ਦੇ ਨਿਰਵਿਘਨ ਵਹਾਅ ਲਈ 5 ਅਹਿਮ ਥਾਵਾਂ 'ਤੇ ਡੀ-ਸਿਲਟਿੰਗ ਨੂੰ ਪ੍ਰਵਾਨਗੀ ਨਵਜੋਤ ਕੌਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਲਹਿਰਾ ਦਾ ਵਾਲੀਬਾਲ ਇੰਟਰਨੈਸ਼ਨਲ ਖਿਡਾਰੀ ਸਨਮਾਨਿਤ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਦਲਵਿੰਦਰਜੀਤ ਸਿੰਘ ਵੱਲੋਂ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਾਂ ਨਾਲ ਅਹਿਮ ਮੀਟਿੰਗ ਜਿਲ੍ਹਾ ਪ੍ਰਸ਼ਾਸ਼ਨ ਦੀ 'ਚੇਤਨਾ' ਪਹਿਲ ਨੇ ਵਿਦਿਆਰਥੀਆਂ ਨੂੰ ਕਰਵਾਇਆ ਪ੍ਰਸ਼ਾਸਨਿਕ ਕੰਮਕਾਜ ਨਾਲ ਰੂ-ਬ-ਰੂ ਰਾਸ਼ਟਰੀ ਡਾਕਟਰ ਦਿਵਸ ਮੌਕੇ ਭਾਜਪਾ ਮੈਡੀਕਲ ਸੈੱਲ ਵੱਲੋਂ ਮੁਫ਼ਤ ਫਾਈਬ੍ਰੋਸਕੈਨ ਕੈਂਪ ਦਾ ਆਯੋਜਨ ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ : ਹਰਚੰਦ ਸਿੰਘ ਬਰਸਟ ਹਰਪ੍ਰੀਤ ਸਿੰਘ ਵਲੋਂ ਬਾਬਾ ਫੂਲ ਸਰਕਾਰੀ ਬਿਰਧ ਘਰ ਦੇ ਪ੍ਰਬੰਧਾਂ ਦੀ ਕੀਤੀ ਸਮੀਖਿਆ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ 68ਵੀਂ ਅਤੇ 69ਵੀਂ ਬੱਸ ਰਵਾਨਾ ਵਿਸ਼ੇਸ਼ ਗਹਿਰੀ ਸੁਧਾਈ: ਜ਼ਿਲ੍ਹੇ ਦੇ ਹਲਕਾ ਭਦੌੜ ਦਾ ਬੀ.ਐੱਲ.ਓ. ਅੰਕੁਰ ਕੁਮਾਰ ਸੂਬੇ ਭਰ ਵਿੱਚੋਂ ਮੋਹਰੀ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਮੁਹੰਮਦ ਅਮੀਰਾ ਤੇ ਮੁਹੰਮਦ ਪੀਰਾ ਵਿਖੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ ਨਰਿੰਦਰਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਕੀਤੀਆਂ ਰਵਾਨਾ ਹਲਕਾ ਮੋਹਾਲੀ ਵਿੱਚ 'ਲੋਕ ਮਿਲਣੀ' ਪ੍ਰੋਗਰਾਮਾਂ ਦਾ ਆਯੋਜਨ ਟਾਟਾ ਪਾਵਰ ਨੇ ਪੰਜਾਬ ਵਿੱਚ ‘ਘਰ ਘਰ ਸੋਲਰ’ ਮੁਹਿੰਮ ਦੀ ਸ਼ੁਰੂਆਤ ਕੀਤੀ ਡਾ. ਰਵਜੋਤ ਸਿੰਘ ਨੇ ਕਾਹਲਵਾਂ ਵਿਖੇ ਕੀਤੀ ’ਲੋਕ ਮਿਲਣੀ’ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ 69ਵੀਂ ਅਤੇ 70ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪਿੰਡ ਨਲੀਨੀ ਵਿਖੇ ਲੋੜਵੰਦ ਪਰਿਵਾਰਾਂ ਨੂੰ 5-5 ਮਰਲੇ ਦੇ 192 ਪਲਾਟ ਮੁਹੱਈਆ ਕਰਵਾਏ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ - ਐਡਵੋਕੇਟ ਅਮਰਪਾਲ ਸਿੰਘ ਕੁਲਤਾਰ ਸਿੰਘ ਸੰਧਵਾਂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਮਾਨਸੂਨ ਤੋਂ ਪਹਿਲਾਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਜ਼ਮੀਨੀ ਜਾਇਜ਼ਾ ਲਵੇਗੀ ਭਾਜਪਾ ਪੰਜਾਬ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲਾਭਪਾਤਰੀ ਔਰਤਾਂ ਦੇ ਬੈਂਕ ਖਾਤਿਆਂ 'ਚ ਤਿੰਨ ਮਹੀਨਿਆਂ ਦੀ ਰਾਸ਼ੀ ਆਈ

 

ਭਗਵੰਤ ਮਾਨ ਦੇ ਕਥਿਤ ਵੀਡੀਓ ਮਾਮਲੇ ਵਿੱਚ ਜਾਅਲੀ ਫੋਰੈਂਸਿਕ ਰਿਪੋਰਟ ਤਿਆਰ ਕਰਨ ਦੇ ਦੋਸ਼ਾਂ ਹੇਠ ਹੋਈਆਂ ਗ੍ਰਿਫ਼ਤਾਰੀਆਂ ਬੇਹੱਦ ਗੰਭੀਰ : ਵਿਜੇ ਸਾਂਪਲਾ

ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਦੇਣਾ ਭਗਵੰਤ ਮਾਨ ਦੀ ਸਭ ਤੋਂ ਵੱਡੀ ਰਾਜਨੀਤਿਕ ਭੁੱਲ : ਸਾਂਪਲਾ

Vijay Sampla, Bharatiya Janata Party, BJP, Jalandhar

Web Admin

Web Admin

5 Dariya News

ਜਲੰਧਰ , 25 Jun 2026

Last updated on: Jun 26, 2026, 13:06 IST

ਸਾਬਕਾ ਕੇਂਦਰੀ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਵਿਜੇ ਸਾਂਪਲਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਕਥਿਤ ਵਿਡੀਉ ਦੀ ਜਾਅਲੀ ਫੋਰੈਂਸਿਕ ਰਿਪੋਰਟ ਮਾਮਲੇ ਚ ਗੁਰੁਗ੍ਰਾਮ ਵਿੱਚ ਦਰਜ ਹੋਈ ਐਫ.ਆਈ.ਆਰ. ਅਤੇ ਹੋਈਆਂ ਗ੍ਰਿਫ਼ਤਾਰੀਆਂ ਨੇ ਪੰਜਾਬ ਸਰਕਾਰ ਅਤੇ ਉਸਦੇ ਨੁਮਾਇੰਦਿਆਂ ਵੱਲੋਂ ਕੀਤੇ ਗਏ ਕਈ ਦਾਵਿਆਂ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਨੂੰ ਝੂਠਾ ਸਾਬਤ ਕਰਨ ਲਈ ਕਥਿਤ ਤੌਰ ’ਤੇ ਪੈਸੇ ਅਤੇ ਪ੍ਰਭਾਵ ਦੀ ਵਰਤੋਂ ਕਰਕੇ ਮਨਘੜਤ ਫੋਰੈਂਸਿਕ ਰਿਪੋਰਟਾਂ ਤਿਆਰ ਕਰਵਾਉਣ ਦੀ ਸਾਜ਼ਿਸ਼ ਦਾ ਸਾਹਮਣੇ ਆਉਣਾ ਬਹੁਤ ਹੀ ਗੰਭੀਰ ਮਾਮਲਾ ਹੈ।

ਸਾਂਪਲਾ ਨੇ ਕਿਹਾ ਕਿ ਜੇਕਰ ਜਾਂਚ ਵਿੱਚ ਲੱਗੇ ਦੋਸ਼ ਸਹੀ ਸਾਬਤ ਹੁੰਦੇ ਹਨ ਤਾਂ ਇਹ ਸਿਰਫ਼ ਕਾਨੂੰਨ ਅਤੇ ਜਾਂਚ ਪ੍ਰਕਿਰਿਆ ਨਾਲ ਧੋਖਾਧੜੀ ਨਹੀਂ, ਸਗੋਂ ਸਿੱਖ ਕੌਮ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਅਤੇ ਸਰਵਉੱਚਤਾ ਨੂੰ ਠੇਸ ਪਹੁੰਚਾਉਣ ਦੀ ਇੱਕ ਸੁਚਿੰਤਿਤ ਕੋਸ਼ਿਸ਼ ਵੀ ਮੰਨੀ ਜਾਵੇਗੀ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਸਦੀਵੀ ਸੰਸਥਾ ਹੈ ਅਤੇ ਇੱਥੋਂ ਜਾਰੀ ਹੋਣ ਵਾਲੇ ਹੁਕਮਨਾਮੇ ਸਮੂਹ ਸਿੱਖ ਕੌਮ ਲਈ ਸਤਿਕਾਰਯੋਗ ਅਤੇ ਮੰਨਣਯੋਗ ਹੁੰਦੇ ਹਨ। 

ਕੋਈ ਵੀ ਵਿਅਕਤੀ, ਭਾਵੇਂ ਉਹ ਕਿਸੇ ਵੀ ਅਹੁਦੇ ’ਤੇ ਕਿਉਂ ਨਾ ਹੋਵੇ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਤੋਂ ਉੱਪਰ ਨਹੀਂ ਹੋ ਸਕਦਾ। ਵਿਜੇ ਸਾਂਪਲਾ ਨੇ ਕਿਹਾ ਕਿ ਸਿੰਘ ਸਾਹਿਬਾਨਾਂ ਦੇ ਆਦੇਸ਼ਾਂ ਦੀ ਅਣਦੇਖੀ ਕਰਕੇ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਚੁਣੌਤੀ ਦੇ ਕੇ ਭਗਵੰਤ ਮਾਨ ਨੇ ਆਪਣੀ ਸਭ ਤੋਂ ਵੱਡੀ ਰਾਜਨੀਤਿਕ ਭੁੱਲ ਕੀਤੀ ਹੈ। 

ਸਿੱਖ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਜਿਨ੍ਹਾਂ ਨੇ ਵੀ ਅਹੰਕਾਰ ਵੱਸ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਟਕਰਾਉਣ ਦੀ ਕੋਸ਼ਿਸ਼ ਕੀਤੀ, ਉਨ੍ਹਾਂ ਨੂੰ ਨਾ ਪੰਥ ਵਿੱਚ ਸਤਿਕਾਰ ਮਿਲਿਆ ਅਤੇ ਨਾ ਹੀ ਇਤਿਹਾਸ ਨੇ ਉਨ੍ਹਾਂ ਨੂੰ ਮੁਆਫ਼ ਕੀਤਾ। ਉਨ੍ਹਾਂ ਕਿਹਾ ਕਿ “ਵਿਨਾਸ਼ ਕਾਲੇ ਵਿਪਰੀਤ ਬੁੱਧੀ” ਦੀ ਕਹਾਵਤ ਮੌਜੂਦਾ ਘਟਨਾਕ੍ਰਮ ’ਤੇ ਪੂਰੀ ਤਰ੍ਹਾਂ ਢੁੱਕਵੀਂ ਬੈਠਦੀ ਹੈ। ਸੱਤਾ ਦੇ ਹੰਕਾਰ ਵਿੱਚ ਪੰਥਕ ਭਾਵਨਾਵਾਂ, ਧਾਰਮਿਕ ਮਰਿਆਦਾਵਾਂ ਅਤੇ ਲੋਕਤੰਤਰੀ ਸੰਸਥਾਵਾਂ ਨੂੰ ਚੁਣੌਤੀ ਦੇਣ ਵਾਲੀ ਰਾਜਨੀਤੀ ਦਾ ਅੰਤ ਨਿਸ਼ਚਿਤ ਹੁੰਦਾ ਹੈ। 

ਪੰਥ ਅਤੇ ਪੰਜਾਬ ਵਿਰੋਧੀ ਸੋਚ ਕਦੇ ਵੀ ਲੋਕਾਂ ਦਾ ਵਿਸ਼ਵਾਸ ਹਾਸਲ ਨਹੀਂ ਕਰ ਸਕਦੀ। ਸਾਂਪਲਾ ਨੇ ਕਿਹਾ ਕਿ ਪੰਜਾਬ ਦੀ ਜਨਤਾ ਅਤੇ ਸਮੂਹ ਸਿੱਖ ਸੰਗਤ ਜਾਣਨਾ ਚਾਹੁੰਦੀ ਹੈ ਕਿ ਆਖ਼ਿਰ ਅਜਿਹੀ ਕਿਹੜੀ ਲੋੜ ਪੈ ਗਈ ਸੀ ਕਿ ਇੱਕ ਧਾਰਮਿਕ ਅਤੇ ਪੰਥਕ ਮਾਮਲੇ ਵਿੱਚ ਫੋਰੈਂਸਿਕ ਰਿਪੋਰਟਾਂ ਨੂੰ ਪ੍ਰਭਾਵਿਤ ਕਰਨ ਦੇ ਦੋਸ਼ ਸਾਹਮਣੇ ਆ ਰਹੇ ਹਨ। 

ਇਸ ਲਈ ਸੱਚਾਈ ਦਾ ਸਾਹਮਣੇ ਆਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਹਰਿਆਣਾ ਪੁਲਿਸ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਰਾਜਨੀਤਿਕ ਦਬਾਅ ਤੋਂ ਬਿਨਾਂ ਨਿਰਪੱਖ, ਪਾਰਦਰਸ਼ੀ ਅਤੇ ਸਖ਼ਤ ਜਾਂਚ ਕਰਕੇ ਸਾਰੇ ਤੱਥ ਜਨਤਾ ਸਾਹਮਣੇ ਲਿਆਵੇ ਅਤੇ ਦੋਸ਼ੀ ਪਾਏ ਜਾਣ ਵਾਲੇ ਹਰ ਵਿਅਕਤੀ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇ।

ਅੰਤ ਵਿੱਚ ਵਿਜੇ ਸਾਂਪਲਾ ਨੇ ਕਿਹਾ ਕਿ ਭਗਵੰਤ ਮਾਨ ਨੂੰ ਆਪਣੀ ਗਲਤੀ ਸਵੀਕਾਰ ਕਰਦੇ ਹੋਏ ਮੁੱਖ ਮੰਤਰੀ ਦੇ ਅਹੁਦੇ ਤੋਂ ਤੁਰੰਤ ਅਸਤੀਫਾ ਦੇਣਾ ਚਾਹੀਦਾ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਤਮਸਤਕ ਹੋ ਕੇ ਸਿੱਖ ਕੌਮ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਸਿੱਖ ਕੌਮ ਵਿੱਚ ਮਾਣ-ਸਤਿਕਾਰ ਸੱਤਾ ਨਾਲ ਨਹੀਂ, ਸਗੋਂ ਗੁਰੂ ਘਰ ਦੀ ਮਰਿਆਦਾ ਦੀ ਪਾਲਣਾ ਨਾਲ ਮਿਲਦਾ ਹੈ।

 

Tags: Vijay Sampla , Bharatiya Janata Party , BJP , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD