Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਜਲਾਲੇਆਣਾ ਵਿਖੇ 5.07 ਕਰੋੜ ਰੁਪਏ ਦੀ ਲਾਗਤ ਵਾਲੇ ਸੜਕ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

ਸੜਕ ਦੇ ਨਿਰਮਾਣ ਅਤੇ ਅਗਲੇ ਪੰਜ ਸਾਲਾਂ ਦੀ ਸਾਂਭ-ਸੰਭਾਲ ਲਈ ਵੀ ਕੀਤੇ ਗਏ ਪ੍ਰਬੰਧ- ਸਪੀਕਰ ਸੰਧਵਾਂ

Kultar Singh Sandhwan, AAP Punjab, Kotkapura

Gurpreet Singh

Gurpreet Singh

5 Dariya News

ਕੋਟਕਪੂਰਾ , 26 Jun 2026

Last updated on: Jun 26, 2026, 15:33 IST

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਲਿੰਕ ਸੜਕ ਕੋਟਕਪੂਰਾ ਤੋਂ ਜਲਾਲੇਆਣਾ ਤੇ ਵੀਰੇਵਾਲਾ ਅਪਟੂ ਐਮ.ਸੀ. ਲਿਮਟ ਨੂੰ 5 ਕਰੋੜ 7 ਲੱਖ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਸੰਬੋਧਨ ਕਰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਇਸ ਸੜਕ ਦੇ ਨਿਰਮਾਣ ਨਾਲ ਇਲਾਕੇ ਦੇ ਲੋਕਾਂ ਨੂੰ ਸੁਰੱਖਿਅਤ, ਸੁਖਾਲੀ ਅਤੇ ਬਿਹਤਰ ਆਵਾਜਾਈ ਦੀ ਸਹੂਲਤ ਮਿਲੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਸੜਕ ਦੇ ਨਿਰਮਾਣ ਦੇ ਨਾਲ-ਨਾਲ ਅਗਲੇ ਪੰਜ ਸਾਲਾਂ ਲਈ ਕਰੀਬ 34 ਲੱਖ ਰੁਪਏ ਸੜਕ ਦੀ ਸਾਂਭ-ਸੰਭਾਲ ਅਤੇ ਮੁਰੰਮਤ ਲਈ ਵੀ ਰਾਖਵੇਂ ਰੱਖੇ ਗਏ ਹਨ, ਤਾਂ ਜੋ ਲੋੜ ਪੈਣ 'ਤੇ ਤੁਰੰਤ ਮੁਰੰਮਤ ਕਰਕੇ ਸੜਕ ਨੂੰ ਚੰਗੀ ਹਾਲਤ ਵਿੱਚ ਰੱਖਿਆ ਜਾ ਸਕੇ।

ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਖੇਤਰ ਵਿੱਚ ਸੰਤੁਲਿਤ ਵਿਕਾਸ ਨੂੰ ਯਕੀਨੀ ਬਣਾ ਰਹੀ ਹੈ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਇਹ ਲੜੀ ਆਉਣ ਵਾਲੇ ਸਮੇਂ ਵਿੱਚ ਵੀ ਨਿਰੰਤਰ ਜਾਰੀ ਰਹੇਗੀ।

ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਕੋਟਕਪੂਰਾ ਸ. ਗੁਰਮੀਤ ਸਿੰਘ ਆਰੇਵਾਲਾ, ਇਸ ਮੌਕੇ ਐਸ.ਡੀ.ਓ. ਪੰਜਾਬ ਮੰਡੀ ਬੋਰਡ ਕੋਟਕਪੂਰਾ ਸ੍ਰੀ ਨਰਿੰਦਰ ਸਿੰਘ, ਜੇ.ਈ. ਪੰਜਾਬ ਮੰਡੀ ਬੋਰਡ ਕੋਟਕਪੂਰਾ ਸ੍ਰੀ ਹਰਪਿੰਦਰ ਸਿੰਘ, ਜੇ.ਈ. ਪੰਜਾਬ ਮੰਡੀ ਬੋਰਡ ਕੋਟਕਪੂਰਾ ਸ੍ਰੀ ਮਨਪ੍ਰੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

 

Tags: Kultar Singh Sandhwan , AAP Punjab , Kotkapura

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD