Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੁਲਤਾਰ ਸਿੰਘ ਸੰਧਵਾਂ ਨੇ ਨਾਨਕ ਨਗਰੀ ਵਾਰਡ ਨੰਬਰ 2 ਅਤੇ ਪਿੰਡ ਬਾਹਮਣਵਾਲਾ ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

Kultar Singh Sandhwan, AAP Punjab, Kotkapura

Gurpreet Singh

Gurpreet Singh

5 Dariya News

ਕੋਟਕਪੂਰਾ , 26 Jun 2026

Last updated on: Jun 26, 2026, 15:36 IST

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਹਲਕੇ ਦੇ ਨਾਨਕ ਨਗਰੀ ਵਾਰਡ ਨੰਬਰ 2 ਅਤੇ ਪਿੰਡ ਬਾਹਮਣਵਾਲਾ ਵਿਖੇ ਲੋਕ ਮਿਲਣੀ ਕਰਕੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ, ਮੰਗਾਂ ਅਤੇ ਸੁਝਾਵਾਂ ਨੂੰ ਸੁਣਿਆ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਅਤੇ ਵਿਕਾਸ ਕਾਰਜਾਂ ਬਾਰੇ ਜਾਣੂ ਕਰਵਾਇਆ।

ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ਤੇ ਖਰਾ ਉਤਰਨ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਵਿਕਾਸ ਕਾਰਜਾਂ ਨੂੰ ਪਿੰਡਾਂ ਦੇ ਪੱਧਰ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਰਾਹੀਂ ਸਰਕਾਰ ਅਤੇ ਲੋਕਾਂ ਵਿਚਕਾਰ ਸਿੱਧਾ ਸੰਪਰਕ ਸਥਾਪਿਤ ਹੋ ਰਿਹਾ ਹੈ, ਜਿਸ ਨਾਲ ਆਮ ਲੋਕਾਂ ਦੀਆਂ ਮੁਸ਼ਕਲਾਂ ਦਾ ਤੁਰੰਤ ਹੱਲ ਸੰਭਵ ਹੋ ਰਿਹਾ ਹੈ।

ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਸੜਕਾਂ, ਗਲੀਆਂ-ਨਾਲੀਆਂ, ਪੀਣ ਵਾਲੇ ਪਾਣੀ, ਸੀਵਰੇਜ, ਸਿਹਤ ਅਤੇ ਸਿੱਖਿਆ ਵਰਗੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਰੱਖੀਆਂ ਗਈਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਪੂਰਾ ਕੀਤਾ ਜਾਵੇਗਾ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ।

ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਲੋਕਾਂ ਦੀ ਸੇਵਾ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਅਤੇ ਉਹ ਹਮੇਸ਼ਾ ਆਪਣੇ ਹਲਕੇ ਦੇ ਲੋਕਾਂ ਲਈ ਉਪਲਬਧ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਅਤੇ ਲੋਕ ਭਲਾਈ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਰ ਯੋਗ ਵਿਕਾਸ ਕਾਰਜ ਨੂੰ ਨੇਪਰੇ ਚਾੜ੍ਹਿਆ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

 

Tags: Kultar Singh Sandhwan , AAP Punjab , Kotkapura

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD