Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਐਡਵੋਕੇਟ ਅਮਰਪਾਲ ਸਿੰਘ ਨੇ ਪਿੰਡ ਦੜੇਵਾਲੀ ਵਿਖੇ 'ਮੇਰੀ ਰਸੋਈ ' ਯੋਜਨਾ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

Amarpal Singh, AAP Punjab, Sri Hargobindpur

Gurpreet Singh

Gurpreet Singh

5 Dariya News

ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ , 26 Jun 2026

Last updated on: Jun 26, 2026, 15:38 IST

ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੁਆਰਾ ਸ਼ੁਰੂ ਕੀਤੀ ਗਈ “ਮੇਰੀ ਰਸੋਈ ” ਯੋਜਨਾ ਤਹਿਤ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਦੜੇਵਾਲੀ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਗਈਆਂ ਅਤੇ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ ਗਿਆ। 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹਮੇਸ਼ਾ ਲੋਕ ਭਲਾਈ ਅਤੇ ਸਮਾਜ ਦੇ ਹਰ ਵਰਗ ਦੀ ਸੇਵਾ ਲਈ ਵਚਨਬੱਧ ਹੈ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਵਿੱਚ ਵੱਡੇ ਉਪਰਾਲੇ ਕੀਤੇ ਗਏ ਹਨ ਅਤੇ ਹਰ ਵਰਗ ਦੀ ਭਲਾਈ ਲਈ ਵੱਡੇ ਕਦਮ ਚੁੱਕੇ ਗਏ ਹਨ। 

ਉਨ੍ਹਾਂ ਦੱਸਿਆ ਕਿ ੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਲਾਗੂ ਕੀਤੀ ਗਈ ਹੈ, ਜਿਸ ਤਹਿਤ ਬਿਮਾਰੀ ਦਾ ਇਲਾਜ ਕਰਵਾਉਣ ਲਈ 10 ਲੱਖ ਰੁਪਏ ਤੱਕ ਦੀ ਕੈਸ਼ਲੈੱਸ ਸਹੂਲਤ ਮੁਹੱਈਆ ਕਰਵਾਈ ਗਈ ਹੈ। ਇਸੇ ਤਰ੍ਹਾਂ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਲਾਗੂ ਕਰਕੇ ਔਰਤਾਂ ਦਾ ਸਤਿਕਾਰ ਕੀਤਾ ਗਿਆ ਹੈ। 

ਉਨ੍ਹਾਂ ਅੱਗੇ ਕਿਹਾ ਕਿ ਵਿਧਾਨ ਸਭਾ ਹਲਕੇ ਸ਼੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਸਰਬਪੱਖੀ ਵਿਕਾਸ ਕੰਮ ਤੇਜ਼ੀ ਨਾਲ ਚੱਲ ਰਹੇ ਹਨ। ਪਿੰਡਾਂ ਦੇ ਵਿੱਚ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਲਈ ਖੇਡ ਮੈਦਾਨ ਤਿਆਰ ਕੀਤੇ ਗਏ ਹਨ। ਪਿੰਡਾਂ ਵਿੱਚ ਸ਼ਾਨਦਾਰ ਪਾਰਕਾਂ ਦੀ ਉਸਾਰੀ ਕੀਤੀ ਗਈ ਹੈ। ਪਿੰਡਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ ਪਾਏ ਜਾ ਰਹੇ ਹਨ।

 

Tags: Amarpal Singh , AAP Punjab , Sri Hargobindpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD