Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਦੀਪਸ਼ਿਖਾ ਸ਼ਰਮਾ ਦੀ ਅਗਵਾਈ ਹੇਠ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਹੋਈ ਅਹਿਮ ਮੀਟਿੰਗ

ਸਿਹਤ ਵਿਭਾਗ ਦੇ ਵੱਖ-ਵੱਖ ਰਾਸ਼ਟਰੀ ਪ੍ਰੋਗਰਾਮਾਂ ਅਤੇ ਪ੍ਰਮੁੱਖ ਸਕੀਮਾਂ ਦੇ ਟੀਚਿਆਂ ਦੀ ਪ੍ਰਾਪਤੀ ਸਬੰਧੀ ਕੀਤੀ ਵਿਸਥਾਰਪੂਰਵਕ ਸਮੀਖਿਆ

Deepshikha Sharma, DC Ferozepur, Deputy Commissioner Ferozepur, Ferozepur

Gurpreet Singh

Gurpreet Singh

5 Dariya News

ਫਿਰੋਜ਼ਪੁਰ , 26 Jun 2026

Last updated on: Jun 26, 2026, 15:41 IST

ਜ਼ਿਲ੍ਹੇ ਦੇ ਲੋਕਾਂ ਨੂੰ ਮਿਆਰੀ ਅਤੇ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ਼੍ਰੀਮਤੀ ਦੀਪਸ਼ਿਖਾ ਸ਼ਰਮਾ ਦੀ ਅਗਵਾਈ ਹੇਠ  ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਇੱਕ ਉੱਚ ਪੱਧਰੀ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਰਾਸ਼ਟਰੀ ਪ੍ਰੋਗਰਾਮਾਂ ਦੇ ਤੈਅ ਟੀਚਿਆਂ ਦੀ ਪ੍ਰਾਪਤੀ ਅਤੇ ਕਾਰਗੁਜ਼ਾਰੀ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਗਿਆ। 

ਇਸ ਮੌਕੇ ਆਈ.ਏ.ਐੱਸ. ਹਿਮਾਂਸ਼ੂ (ਅੰਡਰ ਟ੍ਰੇਨਿੰਗ) ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ (SMOs) ਅਤੇ ਪ੍ਰੋਗਰਾਮ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਸਰਕਾਰ ਵੱਲੋਂ ਉਲੀਕੀਆਂ ਗਈਆਂ ਸਿਹਤ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ 'ਤੇ ਹਰ ਇੱਕ ਲੋੜਵੰਦ ਵਿਅਕਤੀ ਤੱਕ ਪਹੁੰਚਣਾ ਯਕੀਨੀ ਬਣਾਇਆ ਜਾਵੇ।

ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਗਰਭਵਤੀ ਔਰਤਾਂ ਦੀ ਸਿਹਤ ਸੰਭਾਲ, ਸੰਸਥਾਗਤ ਜਣੇਪੇ ਨੂੰ ਵਧਾਉਣ ਅਤੇ ਜਣੇਪਾ ਦੌਰਾਨ ਮਾਵਾਂ ਦੀ ਮੌਤ ਦਰ ਨੂੰ ਘਟਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਕੀਤੀ ਗਈ। ਪਰਿਵਾਰ ਨਿਯੋਜਨ ਦੇ ਵੱਖ-ਵੱਖ ਤਰੀਕਿਆਂ ਅਤੇ ਸੇਵਾਵਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਅਤੇ ਇਸ ਸਬੰਧੀ ਜਾਗਰੂਕਤਾ ਵਧਾਉਣ 'ਤੇ ਜ਼ੋਰ ਦਿੱਤਾ ਗਿਆ।

ਉਨ੍ਹਾਂ ਨੇ  ਬੱਚਿਆਂ ਅਤੇ ਗਰਭਵਤੀ ਔਰਤਾਂ ਦੇ ਸੌ ਫੀਸਦੀ ਟੀਕਾਕਰਨ ਦੇ ਟੀਚੇ ਨੂੰ ਹਾਸਲ ਕਰਨ ਲਈ ਵਿਸ਼ੇਸ਼ ਕੈਂਪ ਲਗਾਉਣ ਅਤੇ ਕੋਈ ਵੀ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ, ਇਹ ਯਕੀਨੀ ਬਣਾਉਣ ਲਈ ਹਦਾਇਤ ਕੀਤੀ ਗਈ। ਉਨ੍ਹਾਂ ਵੱਲੋਂ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦੇ ਬੱਚਿਆਂ ਦੀ ਸਿਹਤ ਸਕ੍ਰੀਨਿੰਗ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਤਾਂ ਜੋ ਬਿਮਾਰੀਆਂ ਦਾ ਸ਼ੁਰੂਆਤੀ ਦੌਰ ਵਿੱਚ ਹੀ ਪਤਾ ਲਗਾ ਕੇ ਮੁਫ਼ਤ ਇਲਾਜ ਕੀਤਾ ਜਾ ਸਕੇ। 

ਲਿੰਗ ਨਿਰਧਾਰਨ ਟੈਸਟਾਂ ਦੀ ਮੁਕੰਮਲ ਰੋਕਥਾਮ ਲਈ ਪੀ.ਸੀ.ਪੀ.ਐਨ.ਡੀ.ਟੀ. ਐਕਟ ਨੂੰ ਸਖ਼ਤੀ ਨਾਲ ਲਾਗੂ ਕਰਨ ਅਤੇ ਸਕੈਨਿੰਗ ਸੈਂਟਰਾਂ ਦੀ ਨਿਰੰਤਰ ਚੈਕਿੰਗ ਕਰਨ ਦੀ ਹਦਾਇਤ ਕੀਤੀ ਗਈ। ਡਿਪਟੀ ਕਮਿਸ਼ਨਰ ਵੱਲੋਂ ਮੋਤੀਆ ਬਿੰਦ ਦੇ ਮੁਫ਼ਤ ਆਪ੍ਰੇਸ਼ਨਾਂ ਦੇ ਟੀਚੇ ਪੂਰੇ ਕਰਨ ਅਤੇ ਸਕੂਲੀ ਬੱਚਿਆਂ ਦੀਆਂ ਅੱਖਾਂ ਦੀ ਜਾਂਚ ਕਰਕੇ ਮੁਫ਼ਤ ਐਨਕਾਂ ਵੰਡਣ ਦੇ ਕਾਰਜਾਂ ਦਾ ਜਾਇਜ਼ਾ ਲਿਆ ਗਿਆ।

ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਵਰਗੀਆਂ ਮੌਸਮੀ ਬਿਮਾਰੀਆਂ ਦੇ ਬਚਾਅ ਲਈ ਅਗਾਊਂ ਪ੍ਰਬੰਧਾਂ, ਫੌਗਿੰਗ ਅਤੇ ਐਂਟੀ-ਲਾਰਵਾ ਗਤੀਵਿਧੀਆਂ ਬਾਰੇ ਵੀ ਵਿਸਥਾਰਤ ਚਰਚਾ ਕੀਤੀ ਗਈ।।ਜ਼ਿਲ੍ਹੇ ਨੂੰ ਟੀ.ਬੀ. ਮੁਕਤ ਬਣਾਉਣ ਲਈ ਮਰੀਜ਼ਾਂ ਦੀ ਜਲਦੀ ਪਛਾਣ ਕਰਨ, ਮੁਫ਼ਤ ਦਵਾਈਆਂ ਮੁਹੱਈਆ ਕਰਵਾਉਣ ਅਤੇ ਨਿਕਸ਼ੇ ਪੋਸ਼ਣ ਯੋਜਨਾ ਤਹਿਤ ਵਿੱਤੀ ਸਹਾਇਤਾ ਸਮੇਂ ਸਿਰ ਦੇਣ ਦੀ ਸਮੀਖਿਆ ਕੀਤੀ ਗਈ।

ਇਸ ਮੌਕੇ ਸਿਵਲ ਸਰਜਨ ਡਾ. ਮੀਨਾਕਸ਼ੀ ਢੀਂਗਰਾ ਨੇ ਡਿਪਟੀ ਕਮਿਸ਼ਨਰ ਨੂੰ ਭਰੋਸਾ ਦਿਵਾਇਆ ਕਿ ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਸਾਰੇ ਰਾਸ਼ਟਰੀ ਪ੍ਰੋਗਰਾਮਾਂ ਦੇ ਤੈਅ ਟੀਚਿਆਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ ਅਤੇ ਆਮ ਲੋਕਾਂ ਤੱਕ ਸਿਹਤ ਸਹੂਲਤਾਂ ਪਹੁੰਚਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਸ ਮੀਟਿੰਗ ਵਿੱਚ ਸਮੂਹ ਪ੍ਰੋਗਰਾਮ ਅਫ਼ਸਰ, ਸੀਨੀਅਰ ਮੈਡੀਕਲ ਅਫ਼ਸਰ  ਅਤੇ ਸਿਹਤ ਸੁਸਾਇਟੀ ਦੇ ਹੋਰ ਮੈਂਬਰ ਆਦਿ ਮੌਜੂਦ ਸਨ।

 

Tags: Deepshikha Sharma , DC Ferozepur , Deputy Commissioner Ferozepur , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD