Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮੁੱਖ ਮੰਤਰੀ ਦੀ ਪਿੰਡ ਚੰਦਬਾਜਾ ਆਮਦ ਸਬੰਧੀ ਤਿਆਰੀਆਂ ਦਾ ਕੁਲਤਾਰ ਸਿੰਘ ਸੰਧਵਾਂ ਵੱਲੋਂ ਜਾਇਜ਼ਾ

28 ਜੂਨ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਲੋਕ ਮਿਲਣੀ, ਮੁੱਖ ਮੰਤਰੀ 'ਪਿੰਡ ਜਿੰਮ' ਯੋਜਨਾ ਦੀ ਵੀ ਕਰਨਗੇ ਸ਼ੁਰੂਆਤ-ਸੰਧਵਾਂ

Kultar Singh Sandhwan, AAP Punjab, Kotkapura, Chaba, DC Faridkot, Deputy Commissioner Faridkot, Faridkot

Gurpreet Singh

Gurpreet Singh

5 Dariya News

ਕੋਟਕਪੂਰਾ , 26 Jun 2026

Last updated on: Jun 26, 2026, 15:45 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ 28 ਜੂਨ ਨੂੰ ਪਿੰਡ ਚੰਦਬਾਜਾ ਵਿਖੇ ਹੋਣ ਵਾਲੀ ਆਮਦ ਦੇ ਮੱਦੇਨਜ਼ਰ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਚੰਦਬਾਜਾ ਵਿਖੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।

ਮੀਟਿੰਗ ਦੌਰਾਨ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ 28 ਜੂਨ ਨੂੰ ਪਿੰਡ ਚੰਦਬਾਜਾ ਦੀ ਸੱਥ ਵਿੱਚ ਲੋਕਾਂ ਨਾਲ ਸਿੱਧੀ ਲੋਕ ਮਿਲਣੀ ਕਰਨਗੇ। ਇਸ ਤੋਂ ਪਹਿਲਾਂ ਪਿੰਡ ਦੀ ਦਾਣਾ ਮੰਡੀ ਵਿਖੇ ਮੁੱਖ ਮੰਤਰੀ 'ਪਿੰਡ ਜਿੰਮ' ਯੋਜਨਾ ਤਹਿਤ ਪੰਜਾਬ ਦੇ 500 ਪਿੰਡਾਂ ਵਿੱਚ ਜਿੰਮਾਂ ਦੀ ਸ਼ੁਰੂਆਤ ਕਰਨਗੇ।

ਸਪੀਕਰ ਸ. ਸੰਧਵਾਂ ਨੇ ਸੁਰੱਖਿਆ, ਟ੍ਰੈਫਿਕ ਪ੍ਰਬੰਧ, ਸਫ਼ਾਈ, ਪੀਣ ਵਾਲੇ ਪਾਣੀ, ਬਿਜਲੀ ਅਤੇ ਹੋਰ ਬੁਨਿਆਦੀ ਸਹੂਲਤਾਂ ਸਬੰਧੀ ਸਾਰੇ ਵਿਭਾਗਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਹਦਾਇਤ ਕੀਤੀ ਕਿ ਆਪਸੀ ਤਾਲਮੇਲ ਨਾਲ ਕੰਮ ਕਰਦੇ ਹੋਏ ਸਾਰੀਆਂ ਤਿਆਰੀਆਂ ਸਮੇਂ ਸਿਰ ਮੁਕੰਮਲ ਕੀਤੀਆਂ ਜਾਣ। ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਸਪੀਕਰ ਸ. ਸੰਧਵਾਂ ਨੂੰ ਜਾਣੂ ਕਰਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਗਮ ਸਬੰਧੀ ਸਾਰੀਆਂ ਲੋੜੀਂਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਵੱਖ-ਵੱਖ ਵਿਭਾਗਾਂ ਨੂੰ ਸੌਂਪੀਆਂ ਜ਼ਿੰਮੇਵਾਰੀਆਂ ਅਨੁਸਾਰ ਪ੍ਰਬੰਧ ਯਕੀਨੀ ਬਣਾਏ ਗਏ ਹਨ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਕੇਸ਼ਵ ਗੋਇਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੰਦੀਪ ਮਲਹੋਤਰਾ, ਐਸ.ਡੀ.ਐਮ. ਫ਼ਰੀਦਕੋਟ ਸ੍ਰੀ ਪੁਨੀਤ ਸ਼ਰਮਾ, ਐਸ.ਡੀ.ਐਮ. ਕੋਟਕਪੂਰਾ ਸ੍ਰੀ ਰਾਜਿੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

 

Tags: Kultar Singh Sandhwan , AAP Punjab , Kotkapura , Chaba , DC Faridkot , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD