Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੁਲਤਾਰ ਸਿੰਘ ਸੰਧਵਾਂ ਨੇ ਨਸ਼ਿਆਂ ਵਿਰੁੱਧ ਰੈਲੀ ਵਿੱਚ ਕੀਤੀ ਸ਼ਿਰਕਤ

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨ ਅਪਣਾਉਣ ਦਾ ਦਿੱਤਾ ਸੁਨੇਹਾ

Kultar Singh Sandhwan, AAP Punjab, Kotkapura, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Gurpreet Singh

Gurpreet Singh

5 Dariya News

ਕੋਟਕਪੂਰਾ , 26 Jun 2026

Last updated on: Jun 26, 2026, 16:53 IST

ਅੰਤਰ-ਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਕੋਟਕਪੂਰਾ ਵਿਖੇ ਗੁੱਡ ਮੋਰਨਿੰਗ ਵੈੱਲਫੇਅਰ ਕਲੱਬ (ਰਜਿ.) ਕੋਟਕਪੂਰਾ ਵੱਲੋਂ ਅੱਜ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪੈਦਾ ਕਰਨ ਲਈ ਵਿਸ਼ਾਲ ਨਸ਼ਾ ਵਿਰੋਧੀ ਰੈਲੀ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਸੇਸ਼ ਤੌਰ ਤੇ ਸ਼ਿਰਕਤ ਕੀਤੀ।

ਇਹ ਰੈਲੀ ਨਵੀਂ ਦਾਣਾ ਮੰਡੀ ਫ਼ਰੀਦਕੋਟ ਤੋਂ ਬੱਤੀਆਂ ਵਾਲਾ ਚੌਂਕ ਕੋਟਕਪੂਰਾ ਤੋਂ ਹੁੰਦੀ ਹੋਈ ਦਾਣਾ ਮੰਡੀ ਬਾਘਾ ਪੁਰਾਣਾ ਵਿਖੇ ਸਮਾਪਤ ਹੋਈ। ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸਮਾਜ ਸੇਵੀ, ਵਿਦਿਆਰਥੀਆਂ, ਨੌਜਵਾਨਾਂ ਅਤੇ ਸ਼ਹਿਰ ਵਾਸੀਆਂ ਨੇ ਭਾਗ ਲੈ ਕੇ ਨਸ਼ਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੰਦੇਸ਼ ਦਿੱਤਾ।

ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਮਾਜ ਦੇ ਹਰ ਵਰਗ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ। ਉਨ੍ਹਾਂ ਨੌਜਵਾਨਾਂ ਨੂੰ ਖੇਡਾਂ, ਸਿੱਖਿਆ ਅਤੇ ਸਿਹਤਮੰਦ ਗਤੀਵਿਧੀਆਂ ਨਾਲ ਜੁੜਨ ਦਾ ਸੱਦਾ ਦਿੰਦਿਆਂ ਕਿਹਾ ਕਿ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਲਈ ਸਾਂਝੇ ਯਤਨ ਸਮੇਂ ਦੀ ਲੋੜ ਹਨ। 

ਉਨ੍ਹਾਂ ਦੱਸਿਆ ਕਿ ਰੈਲੀ ਦਾ ਉਦੇਸ਼ ਲੋਕਾਂ, ਖ਼ਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਅਤੇ ਨਸ਼ਾ-ਮੁਕਤ ਪੰਜਾਬ ਦੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਨਾ ਹੈ। ਇਸ ਮੌਕੇ ਗੁਰਿੰਦਰ ਸਿੰਘ ਮਹਿੱਦੀਰੱਤਾ, ਡਾ. ਮਨਜੀਤ ਸਿੰਘ ਢਿੱਲੋਂ, ਹਰਬੰਸ ਸਿੰਘ ਪਦਮ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਹਾਜ਼ਰ ਸਨ।

 

Tags: Kultar Singh Sandhwan , AAP Punjab , Kotkapura , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD