Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਅਮਰਪ੍ਰੀਤ ਕੌਰ ਸੰਧੂ ਵੱਲੋ ਮਹਿਲਾ ਉੱਦਮੀਆਂ ਅਤੇ ਸੈਲਫ ਹੈਲਪ ਗਰੁੱਪਾਂ ਨੂੰ ਰੈਂਪ ਸਕੀਮ ਤਹਿਤ ਵੰਡੇ ਗਏ ਚੈੱਕ ਅਤੇ ਸਰਟੀਫਿਕੇਟ

Amarpreet Kaur Sandhu, DC Fazilka, Fazilka, Deputy Commissioner Fazilka

Gurpreet Singh

Gurpreet Singh

5 Dariya News

ਫਾਜ਼ਿਲਕਾ , 26 Jun 2026

Last updated on: Jun 26, 2026, 16:55 IST

ਔਰਤਾਂ ਨੂੰ ਸਮਰੱਥ ਬਣਾਉਣ ਅਤੇ ਜ਼ਮੀਨੀ ਪੱਧਰ 'ਤੇ ਉੱਦਮਤਾ ਨੂੰ ਉਤਸ਼ਾਹਿਤ ਕਰਨ ਲਈ ਇੱਕ ਵੱਡਾ ਕਦਮ ਚੁੱਕਦਿਆਂ, ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਫਾਜ਼ਿਲਕਾ ਵਿਖੇ ਮਹਿਲਾ ਉੱਦਮੀਆਂ ਅਤੇ ਸੈਲਫ ਹੈਲਪ ਗਰੁੱਪਾਂ ਨੂੰ ਚੈੱਕ ਅਤੇ ਸਰਟੀਫਿਕੇਟ ਵੰਡੇ ਗਏ। ਇਹ ਪੁਰਸਕਾਰ 'ਰੇਜ਼ਿੰਗ ਐਂਡ ਐਕਸਲਰੇਟਿੰਗ ਐਮ.ਐਸ.ਐਮ.ਈ. ਪਰਫਾਰਮੈਂਸ' (ਰੈਂਪ) ਸਕੀਮ ਤਹਿਤ ਰਾਜ ਮਾਈਕਰੋ, ਸਮਾਲ ਅਤੇ ਮੀਡੀਅਮ ਇੰਟਰਪ੍ਰਾਈਜਿਜ਼  (ਐਮ.ਐਸ.ਐਮ.ਈ.) ਅਵਾਰਡਾਂ ਵਜੋਂ ਦਿੱਤੇ ਗਏ।

ਇਸ ਸਮਾਰੋਹ ਦੌਰਾਨ ਵੱਖ-ਵੱਖ ਸ਼੍ਰੇਣੀਆਂ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲਿਆਂ ਨੂੰ ਸਨਮਾਨਿਤ ਕੀਤਾ ਗਿਆ। ਡੰਗਰ ਖੇੜਾ ਦੇ 'ਨਾਰੀ ਸ਼ਕਤੀ ਸੈਲਫ ਹੈਲਪ ਗਰੁੱਪ' ਨੂੰ 'ਪੰਜਾਬ ਵੂਮੈਨ ਐਸ.ਐਚ.ਜੀ. ਐਕਸੀਲੈਂਸ ਅਵਾਰਡ' ਨਾਲ ਨਿਵਾਜਿਆ ਗਿਆ। ਛਾਬੜਾ ਬਰਤਨ ਸਟੋਰ ਦੇ ਸ੍ਰੀਮਤੀ ਸੁਰੇਖਾ ਛਾਬੜਾ ਨੂੰ ਉਨ੍ਹਾਂ ਦੀ ਉੱਦਮੀ ਸਫਲਤਾ ਲਈ 'ਮਹਿਲਾ ਉੱਦਮ ਸ਼ਕਤੀ ਅਵਾਰਡ' ਦਿੱਤਾ ਗਿਆ।

ਇਸ ਤੋਂ ਇਲਾਵਾ, ਬਾਬਾ ਭੂਮਾਨਸ਼ਾਹ ਆਜੀਵਿਕਾ ਐਸ.ਐਚ.ਜੀ. (ਡੱਬਵਾਲਾ ਕਲਾਂ), ਲੱਡੂ ਗੋਪਾਲ ਐਸ.ਐਚ.ਜੀ. (ਕੇਰਾ ਖੇੜਾ), ਅਤੇ ਕੁਮਕੁਮ ਆਜੀਵਿਕਾ ਐਸ.ਐਚ.ਜੀ. (ਕੇਰਾ ਖੇੜਾ) ਨੂੰ ਉਨ੍ਹਾਂ ਦੇ ਬੇਮਿਸਾਲ ਸਮਾਜਿਕ ਪ੍ਰਭਾਵ ਅਤੇ ਵਪਾਰਕ ਉੱਦਮ ਲਈ 'ਐਮਪਾਵਰਡ ਐਂਟਰਪ੍ਰਾਈਜ਼ ਅਵਾਰਡਜ਼'  ਨਾਲ ਸਨਮਾਨਿਤ ਕੀਤਾ ਗਿਆ। ਇਸ ਚੋਣ ਅਤੇ ਪੁਰਸਕਾਰ ਵੰਡ ਦੀ ਪੂਰੀ ਪ੍ਰਕਿਰਿਆ ਜਸਵਿੰਦਰਪਾਲ ਸਿੰਘ, ਜਨਰਲ ਮੈਨੇਜਰ, ਜ਼ਿਲ੍ਹਾ ਉਦਯੋਗ ਕੇਂਦਰ, ਫਾਜ਼ਿਲਕਾ ਦੀ ਯੋਗ ਅਗਵਾਈ ਹੇਠ ਨੇਪਰੇ ਚੜ੍ਹੀ। 

ਸਮਾਗਮ ਦਾ ਪ੍ਰਬੰਧ ਅਤੇ ਸੰਚਾਲਨ ਨਿਰਵੈਰ ਸਿੰਘ, ਫੰਕਸ਼ਨਲ ਮੈਨੇਜਰ ਅਤੇ ਰੈਂਪ ਸਕੀਮ ਦੇ ਨੋਡਲ ਅਫ਼ਸਰ ਵੱਲੋਂ ਕੀਤਾ ਗਿਆ। ਇਸ  ਦੌਰਾਨ ਆਕਾਸ਼ਦੀਪ ਸਿੰਘ, ਡੀ.ਪੀ.ਐਮ., ਪੀ.ਐਸ.ਆਰ.ਐਲ.ਐਮ., ਬਲਵਿੰਦਰ ਸਿੰਘ ਕਲਰਕ ਅਤੇ ਨਰਿੰਦਰ ਸਿੰਘ ਕਲਰਕ ਵੀ ਹਾਜ਼ਰ ਸਨ।

ਇਸ ਮੌਕੇ ਬੋਲਦਿਆਂ ਅਧਿਕਾਰੀਆਂ ਨੇ ਕਿਹਾ ਕਿ ਇਹ ਪੁਰਸਕਾਰ ਔਰਤਾਂ ਵਿੱਚ ਵਿੱਤੀ ਸੁਤੰਤਰਤਾ ਨੂੰ ਉਤਸ਼ਾਹਿਤ ਕਰਨ ਅਤੇ ਖੇਤਰ ਵਿੱਚ ਐਮ.ਐਸ.ਐਮ.ਈ.  ਢਾਂਚੇ ਨੂੰ ਮਜ਼ਬੂਤ ਕਰਨ ਲਈ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਦਰਸਾਉਂਦੇ ਹਨ।

 

Tags: Amarpreet Kaur Sandhu , DC Fazilka , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD