Wednesday, 22 July 2026

 

 

ਖ਼ਾਸ ਖਬਰਾਂ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਇੱਕ ਮਾਂ ਦਾ ਦਿਲ ਤੇ ਰੂਹ ਕਾਗਜ਼ਾਂ ਉੱਤੇ ਜਿਊਂਦੇ ਹੋ ਉੱਠੇ : ਬਾਲ ਮੁਕੰਦ ਸ਼ਰਮਾ ਵੱਲੋਂ ਰਾਵੀ ਪੰਧੇਰ ਦੀ ਕਿਤਾਬ 'ਲੈਟਰਜ਼ ਟੂ ਮਾਈ ਡੌਟਰਜ਼' ਲੋਕ ਅਰਪਣ

ਧੀਆਂ ਸਾਡਾ ਮਾਣ

Bal Mukand Sharma, AAP Punjab

Gurpreet Singh

Gurpreet Singh

5 Dariya News

ਚੰਡੀਗੜ੍ਹ , 26 Jun 2026

Last updated on: Jun 26, 2026, 17:46 IST

ਇੱਕ ਮਾਂ ਦੇ ਪਿਆਰ ਤੇ ਸਿਆਣਪ ਦੀ ਗਹਿਰਾਈ ਦਾ ਜਸ਼ਨ ਮਨਾਉਂਦਿਆਂ, ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਅੱਜ ਇੱਥੇ ਇੱਕ ਸਮਾਰੋਹ ਦੌਰਾਨ ਲੇਖਿਕਾ ਰਾਵੀ ਪੰਧੇਰ ਦੀ ਕਿਤਾਬ _'ਲੈਟਰਜ਼ ਟੂ ਮਾਈ ਡੌਟਰਜ਼'_ ਜਾਰੀ ਕੀਤੀ। ਸ੍ਰੀ ਸ਼ਰਮਾ ਨੇ ਕਿਹਾ ਕਿ ਇਹ ਕਿਤਾਬ ਇੱਕ ਭਾਵੁਕ ਸੰਗ੍ਰਹਿ ਹੈ ਜੋ ਇੱਕ ਮਾਂ ਦੀਆਂ ਭਾਵਨਾਵਾਂ, ਉਮੀਦਾਂ, ਡਰਾਂ ਅਤੇ ਜੀਵਨ ਦੇ ਸਬਕਾਂ ਨੂੰ ਆਪਣੀਆਂ ਧੀਆਂ ਲਈ ਲਿਖੀਆਂ ਚਿੱਠੀਆਂ ਵਿੱਚ ਪਰੋਂਦੀ ਹੈ। 

ਉਨ੍ਹਾਂ ਕਿਹਾ ਕਿ ਡਿਜੀਟਲ ਦੂਰੀਆਂ ਦੇ ਇਸ ਦੌਰ ਵਿੱਚ, ਅਜਿਹੀਆਂ ਦਿਲੋਂ ਲਿਖੀਆਂ ਕਹਾਣੀਆਂ ਸਾਨੂੰ ਮਾਂ-ਧੀ ਦੇ ਰਿਸ਼ਤੇ ਦੀ ਤਾਕਤ ਅਤੇ ਕਦਰਾਂ-ਕੀਮਤਾਂ, ਹੌਸਲੇ ਤੇ ਪਛਾਣ ਘੜਨ ਵਿੱਚ ਮਾਂ ਦੀ ਭੂਮਿਕਾ ਦੀ ਯਾਦ ਦਿਵਾਉਂਦੀਆਂ ਹਨ। ਲੇਖਿਕਾ ਦੀ ਸ਼ਲਾਘਾ ਕਰਦਿਆਂ ਚੇਅਰਮੈਨ ਨੇ ਕਿਹਾ ਕਿ ਜਦੋਂ ਔਰਤਾਂ ਆਪਣੇ ਜੀਵਨ ਅਨੁਭਵਾਂ ਨੂੰ ਕਲਮਬੱਧ ਕਰਦੀਆਂ ਹਨ ਤਾਂ ਪੰਜਾਬ ਦੀ ਸਾਹਿਤਕ ਵਿਰਾਸਤ ਹੋਰ ਅਮੀਰ ਹੁੰਦੀ ਹੈ। 

ਲੈਟਰਜ਼ ਟੂ ਮਾਈ ਡੌਟਰਜ਼'_ ਹਰ ਉਸ ਮਾਂ ਨਾਲ ਗੱਲ ਕਰਦੀ ਹੈ ਜੋ ਹੌਸਲਾ ਤੇ ਦਇਆ ਵਿਰਾਸਤ ਵਜੋਂ ਦੇਣਾ ਚਾਹੁੰਦੀ ਹੈ, ਅਤੇ ਹਰ ਉਸ ਧੀ ਨਾਲ ਜੋ ਆਪਣੀਆਂ ਜੜ੍ਹਾਂ ਨੂੰ ਸਮਝਣਾ ਚਾਹੁੰਦੀ ਹੈ। ਲੇਖਕਾ ਰਾਵੀ ਪੰਧੇਰ ਨੇ ਸਾਂਝਾ ਕੀਤਾ ਕਿ ਇਹ ਕਿਤਾਬ ਉਨ੍ਹਾਂ ਗੱਲਬਾਤਾਂ ਨੂੰ ਸੰਭਾਲਣ ਲਈ ਲਿਖੀ ਗਈ ਹੈ ਜੋ ਅਕਸਰ ਅਣਕਹੀਆਂ ਰਹਿ ਜਾਂਦੀਆਂ ਹਨ। 

ਇਹ ਉਨ੍ਹਾਂ ਚੁੱਪ ਕੁਰਬਾਨੀਆਂ, ਸ਼ਾਂਤ ਹਿੰਮਤ ਅਤੇ ਬੇਸ਼ਰਤ ਪਿਆਰ ਨੂੰ ਸ਼ਰਧਾਂਜਲੀ ਹੈ ਜੋ ਮਾਂ ਬਣਨ ਨੂੰ ਪਰਿਭਾਸ਼ਿਤ ਕਰਦੇ ਹਨ। ਉਨ੍ਹਾਂ ਭਾਵਨਾਤਮਕ ਅਤੇ ਸੱਭਿਆਚਾਰਕ ਸਾਂਝਾਂ ਨੂੰ ਪਾਲਣ ਵਾਲੇ ਸਾਹਿਤ ਨੂੰ ਉਤਸ਼ਾਹਿਤ ਕਰਨ ਲਈ ਸ੍ਰੀ ਸ਼ਰਮਾ ਦਾ ਧੰਨਵਾਦ ਕੀਤਾ। ਇਸ ਮੌਕੇ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ, ਵਿਜੇ ਦੱਤ, ਚੇਤਨ ਪ੍ਰਕਾਸ਼ ਧਾਲੀਵਾਲ ਤੇ ਮੈਂਬਰ ਸਕੱਤਰ ਕਨੂੰ ਥਿੰਦ ਵੀ ਹਾਜ਼ਿਰ ਸਨ।

Bal Mukand Sharma, AAP Punjab

 

Tags: Bal Mukand Sharma , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD