Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨਸ਼ਿਆਂ ਵਿਰੁੱਧ ਜੰਗ ਨੂੰ ਹੋਰ ਤੇਜ਼ ਕਰਨ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ : ਅਮਨ ਅਰੋੜਾ

ਇੰਟਰਸਟੇਟ ਨਾਕਿਆਂ ’ਤੇ ਸਖ਼ਤ ਨਿਗਰਾਨੀ ਤੇ ਗਿਣਤੀ ਵਧਾਉਣ ਦੀ ਹਦਾਇਤ

Aman Arora, AAP Punjab, PoonamDeep Kaur, DC Sangrur, Deputy Commissioner Sangrur, Sangrur, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Gurpreet Singh

Gurpreet Singh

5 Dariya News

ਸੰਗਰੂਰ , 26 Jun 2026

Last updated on: Jun 26, 2026, 17:56 IST

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਮੱਦੇਨਜ਼ਰ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਅਹਿਮ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨੇ ਜ਼ਿਲ੍ਹੇ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਵਿਸਥਾਰ ਨਾਲ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਹੋਰ ਮੁਸਤੈਦੀ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਹ ਲੜਾਈ ਸਮਾਜ ਦੇ ਭਵਿੱਖ ਨੂੰ ਬਚਾਉਣ ਦੀ ਲੜਾਈ ਹੈ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ ਸਾਰੇ ਇੰਟਰਸਟੇਟ ਨਾਕਿਆਂ ’ਤੇ ਸਖ਼ਤ ਨਿਗਰਾਨੀ ਰੱਖਣ ਅਤੇ ਲੋੜ ਅਨੁਸਾਰ ਨਾਕਿਆਂ ਦੀ ਗਿਣਤੀ ਵਧਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਨਸ਼ੀਲੇ ਪਦਾਰਥਾਂ ਦੀ ਆਵਾਜਾਈ ’ਤੇ ਪ੍ਰਭਾਵਸ਼ਾਲੀ ਰੋਕ ਲਗਾਈ ਜਾ ਸਕੇ।

ਸ਼੍ਰੀ ਅਮਨ ਅਰੋੜਾ ਨੇ ਇਹ ਵੀ ਕਿਹਾ ਕਿ ਜ਼ਿਲ੍ਹੇ ਦੇ ਨਸ਼ਿਆਂ ਨਾਲ ਪ੍ਰਭਾਵਿਤ ਹਾਟਸਪਾਟ ਇਲਾਕਿਆਂ ਵਿੱਚ ਵੱਧ ਤੋਂ ਵੱਧ ਸੀਸੀਟੀਵੀ ਕੈਮਰੇ ਲਗਾਉਣ ਯਕੀਨੀ ਬਣਾਏ ਜਾਣ ਤਾਂ ਜੋ ਸ਼ੱਕੀ ਗਤੀਵਿਧੀਆਂ ’ਤੇ ਨਿਗਰਾਨੀ ਰੱਖੀ ਜਾ ਸਕੇ ਅਤੇ ਪੁਲਿਸ ਕਾਰਵਾਈ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਸ਼ਾ ਛੁੜਾਊ ਕੇਂਦਰਾਂ ਵਿੱਚ ਮਰੀਜ਼ਾਂ ਨੂੰ ਦਾਖਲ ਕਰਨ ਦੀ ਸਮਰੱਥਾ ਵਿੱਚ ਵਾਧਾ ਕੀਤਾ ਜਾਵੇ, ਤਾਂ ਜੋ ਇਲਾਜ ਲਈ ਆਉਣ ਵਾਲੇ ਹਰ ਵਿਅਕਤੀ ਨੂੰ ਸਮੇਂ ਸਿਰ ਅਤੇ ਵਧੀਆ ਸਿਹਤ ਸਹੂਲਤਾਂ ਮਿਲ ਸਕਣ। 

ਇਸ ਦੇ ਨਾਲ ਨਾਲ ਨਸ਼ਾ ਛੁੜਾਊ ਕੇਂਦਰਾਂ ਵਿੱਚ ਹੈਲਪ ਡੈਸਕ ਬਣਾਉਣੇ ਵੀ ਯਕੀਨੀ ਬਣਾਏ ਜਾਣ ਤਾਂ ਜੋ ਮਰੀਜ਼ਾਂ ਨੂੰ ਉੱਥੇ ਲੈ ਕੇ ਜਾਣ ਵਾਲੇ ਪਰਿਵਾਰਿਕ ਮੈਂਬਰਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਤੋਂ ਪੀੜਤ ਵਿਅਕਤੀਆਂ ਨੂੰ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੋੜਨਾ ਸਰਕਾਰ ਦੀ ਤਰਜੀਹ ਹੈ।

ਕੈਬਨਿਟ ਮੰਤਰੀ ਨੇ ਰੁਜ਼ਗਾਰ ਵਿਭਾਗ ਅਤੇ ਹੋਰ ਸਬੰਧਤ ਅਦਾਰਿਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਨਸ਼ਾ ਛੱਡ ਚੁੱਕੇ ਵਿਅਕਤੀਆਂ ਲਈ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾਣ, ਤਾਂ ਜੋ ਉਹ ਆਪਣੇ ਜੀਵਨ ਦੀ ਨਵੀਂ ਸ਼ੁਰੂਆਤ ਕਰ ਸਕਣ ਅਤੇ ਆਤਮਨਿਰਭਰ ਬਣ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਸਮੂਹਕ ਖਾਤਮੇ ਲਈ ਵਚਨਬੱਧ ਹੈ ਅਤੇ ਇਸ ਮੁਹਿੰਮ ਵਿੱਚ ਲੋਕਾਂ ਦੀ ਭਾਗੀਦਾਰੀ ਵੀ ਬਹੁਤ ਜ਼ਰੂਰੀ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ, ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਸਮੇਤ ਵੱਖ-ਵੱਖ ਵਿਭਾਗਾਂ ਦੇ ਵੱਡੀ ਗਿਣਤੀ ਅਧਿਕਾਰੀ ਅਤੇ ਨਸ਼ਿਆਂ ਵਿਰੁੱਧ ਬਣੀਆਂ ਕਮੇਟੀਆਂ ਦੇ ਅਹੁਦੇਦਾਰ ਵੀ ਹਾਜ਼ਰ ਸਨ।

 

Tags: Aman Arora , AAP Punjab , PoonamDeep Kaur , DC Sangrur , Deputy Commissioner Sangrur , Sangrur , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD