Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ

ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ

Bhagwant Mann, Bhagwant Singh Mann, AAP Punjab, Chief Minister Of Punjab, Samana

Web Admin

Web Admin

5 Dariya News

ਸਮਾਣਾ , 26 Jun 2026

Last updated on: Jun 27, 2026, 10:03 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਕਰਨ ਲਈ ਸੂਬੇ ਭਰ ਵਿੱਚ 3,100 ਸਟੇਡੀਅਮਾਂ ਦਾ ਨਿਰਮਾਣ ਕਰ ਰਹੀ ਹੈ। ਸਮਾਣਾ ਵਿਖੇ ਸਟੇਡੀਅਮ ਦਾ ਨੀਂਹ ਪੱਥਰ ਰੱਖਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦੀ ਖੇਡਾਂ ਵਿੱਚ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ, ਨਸ਼ਿਆਂ ਦੇ ਖ਼ਾਤਮੇ ਅਤੇ ਖਿਡਾਰੀਆਂ ਨੂੰ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਲਈ ਤਿਆਰ ਕਰਨ ਵਾਸਤੇ ਖੇਡ ਬੁਨਿਆਦੀ ਢਾਂਚੇ ਵਿੱਚ ਬੇਮਿਸਾਲ ਨਿਵੇਸ਼ ਕਰ ਰਹੀ ਹੈ।

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਸਟੇਡੀਅਮ 10.35 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਨੌਂ ਏਕੜ ਪੰਚਾਇਤੀ ਜ਼ਮੀਨ 'ਤੇ ਬਣਾਇਆ ਜਾਵੇਗਾ। ਸਟੇਡੀਅਮ ਵਿੱਚ ਅੱਠ ਲੇਨਾਂ ਵਾਲਾ ਅੰਤਰਰਾਸ਼ਟਰੀ ਪੱਧਰ ਦਾ 400 ਮੀਟਰ ਦਾ ਸਿੰਥੈਟਿਕ ਅਥਲੈਟਿਕਸ ਟਰੈਕ ਹੋਵੇਗਾ। ਇਹ ਟਰੈਕ 100 ਮੀਟਰ, 200 ਮੀਟਰ ਅਤੇ 400 ਮੀਟਰ ਦੀਆਂ ਦੌੜਾਂ ਵਰਗੇ ਅਥਲੈਟਿਕ ਮੁਕਾਬਲਿਆਂ ਦੇ ਨਾਲ-ਨਾਲ ਹੋਰ ਟਰੈਕ ਮੁਕਾਬਲਿਆਂ ਦੀ ਮੇਜ਼ਬਾਨੀ ਲਈ ਢੁਕਵਾਂ ਹੋਵੇਗਾ।"

ਮੁੱਖ ਮੰਤਰੀ ਨੇ ਅੱਗੇ ਕਿਹਾ, "ਟਰੈਕ ਦੇ ਅੰਦਰਲੇ ਹਿੱਸੇ ਨੂੰ ਫੀਲਡ ਈਵੈਂਟਸ ਜਿਵੇਂ ਕਿ ਸ਼ਾਟ ਪੁੱਟ, ਹੈਮਰ ਥਰੋਅ, ਲੌਂਗ ਜੰਪ, ਹਾਈ ਜੰਪ, ਡਿਸਕਸ ਥਰੋਅ ਅਤੇ ਹੋਰ ਖੇਡਾਂ ਲਈ ਵਿਸ਼ਵ ਪੱਧਰੀ ਸਹੂਲਤਾਂ ਨਾਲ ਵਿਕਸਤ ਕੀਤਾ ਜਾਵੇਗਾ। ਇਸ ਨਾਲ ਖਿਡਾਰੀ ਉੱਚ ਪੱਧਰ 'ਤੇ ਸਿਖਲਾਈ ਅਤੇ ਮੁਕਾਬਲਾ ਕਰਨ ਦੇ ਯੋਗ ਹੋਣਗੇ। ਇਸ ਸਟੇਡੀਅਮ ਦੇ ਨਿਰਮਾਣ ਨਾਲ ਸਮਾਣਾ ਵਿਧਾਨ ਸਭਾ ਹਲਕੇ ਦੇ ਨਾਲ-ਨਾਲ ਆਸਪਾਸ ਦੇ ਇਲਾਕਿਆਂ ਦੇ ਨੌਜਵਾਨਾਂ ਅਤੇ ਖਿਡਾਰੀਆਂ ਨੂੰ ਵੱਡਾ ਫਾਇਦਾ ਹੋਵੇਗਾ।

ਇਹ ਉਨ੍ਹਾਂ ਨੂੰ ਰਾਸ਼ਟਰੀ ਪੱਧਰ ਦੀਆਂ ਸਿਖਲਾਈ ਸਹੂਲਤਾਂ ਤੱਕ ਪਹੁੰਚ ਪ੍ਰਦਾਨ ਕਰੇਗਾ, ਜਿਸ ਨਾਲ ਉਨ੍ਹਾਂ ਨੂੰ ਅਥਲੈਟਿਕਸ ਵਿੱਚ ਅੱਗੇ ਵਧਣ ਅਤੇ ਕੌਮੀ ਪੱਧਰ 'ਤੇ ਆਪਣੇ ਹਲਕੇ ਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਵਿੱਚ ਮਦਦ ਮਿਲੇਗੀ।" ਨਸ਼ਿਆਂ ਵਿਰੁੱਧ ਲੜਾਈ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਨੂੰ ਸਭ ਤੋਂ ਮਜ਼ਬੂਤ ਹਥਿਆਰ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ, "ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਨਸ਼ਿਆਂ ਵਿਰੁੱਧ ਸੂਬਾ ਸਰਕਾਰ ਦੀ ਮੁਹਿੰਮ ਵਿੱਚ ਸਭ ਤੋਂ ਕਾਰਗਰ ਸਾਧਨ ਹੋ ਸਕਦਾ ਹੈ।

ਖੇਡਾਂ ਦੇ ਪ੍ਰਚਾਰ ਨਾਲ ਨੌਜਵਾਨਾਂ ਦੀ ਅਸੀਮ ਊਰਜਾ ਦੀ ਵਰਤੋਂ ਖੇਡਾਂ ਵਿੱਚ ਮੱਲਾਂ ਮਾਰਨ ਲਈ ਕੀਤੀ ਜਾ ਰਹੀ ਹੈ। ਜੋ ਨੌਜਵਾਨ ਖੇਡਾਂ ਵਿੱਚ ਸ਼ਾਮਲ ਹਨ, ਉਨ੍ਹਾਂ ਕੋਲ ਨਸ਼ਿਆਂ ਵੱਲ ਦੇਖਣ ਦਾ ਵੀ ਸਮਾਂ ਨਹੀਂ ਹੁੰਦਾ ਕਿਉਂਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਨਾਮ ਕਮਾਉਣ ਲਈ ਆਪਣੀ ਪੂਰੀ ਤਾਕਤ ਲਗਾ ਰਹੇ ਹੁੰਦੇ ਹਨ। ਇਹ ਕਦਮ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਖ਼ਤਮ ਕਰਨ ਅਤੇ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਨੌਜਵਾਨਾਂ ਨੂੰ ਬਰਾਬਰ ਦਾ ਹਿੱਸੇਦਾਰ ਬਣਾਉਣ ਵਿੱਚ ਬਹੁਤ ਸਹਾਈ ਸਿੱਧ ਹੋਵੇਗਾ।"

ਸੂਬੇ ਦੇ ਖੇਡ ਬੁਨਿਆਦੀ ਢਾਂਚੇ ਦੀ ਪਹਿਲਕਦਮੀ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ, "ਤੰਦਰੁਸਤ ਸਰੀਰ ਅਤੇ ਨਰੋਏ ਮਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ 1,250 ਕਰੋੜ ਰੁਪਏ ਦੀ ਲਾਗਤ ਨਾਲ ਆਧੁਨਿਕ ਸਹੂਲਤਾਂ ਨਾਲ ਲੈਸ 3,100 ਪੇਂਡੂ ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ। ਇਹ ਖੇਡ ਮੈਦਾਨ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਵਿੱਚ ਕ੍ਰਾਂਤੀਕਾਰੀ ਭੂਮਿਕਾ ਨਿਭਾਉਣਗੇ।

ਇਹ ਨੌਜਵਾਨਾਂ ਨੂੰ ਨਸ਼ਿਆਂ ਦੀ ਵਰਤੋਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਗੇ ਅਤੇ ਕੌਮੀ ਤੇ ਕੌਮਾਂਤਰੀ ਪੱਧਰ 'ਤੇ ਮੈਡਲ ਜਿੱਤਣ ਦੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਵਿੱਚ ਮਦਦ ਕਰਨਗੇ।" ਖਿਡਾਰੀਆਂ ਲਈ ਤਿਆਰ ਕੀਤੀਆਂ ਜਾ ਰਹੀਆਂ ਸਹੂਲਤਾਂ ਦੀ ਸੂਚੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਮੈਦਾਨ ਉਭਰਦੇ ਖਿਡਾਰੀਆਂ ਲਈ ਉਮੀਦ ਅਤੇ ਮੌਕੇ ਦੀ ਕਿਰਨ ਵਜੋਂ ਕੰਮ ਕਰਨਗੇ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਵਿੱਚ ਮਦਦ ਕਰਨਗੇ।

ਇਨ੍ਹਾਂ ਸਟੇਡੀਅਮਾਂ ਦੇ ਆਲੇ-ਦੁਆਲੇ ਵਾੜ ਲਗਾਈ ਜਾਵੇਗੀ, ਜਿਸ ਦੇ ਨਾਲ-ਨਾਲ ਪੌਦੇ ਲਗਾਏ ਜਾਣਗੇ ਅਤੇ ਫਲੱਡ ਲਾਈਟਾਂ ਵਾਲੇ ਛੇ ਫੁੱਟ ਚੌੜੇ ਵਾਕਿੰਗ ਟਰੈਕ ਹੋਣਗੇ। ਇੱਥੇ ਵਾਲੀਬਾਲ, ਫੁੱਟਬਾਲ ਅਤੇ ਹਾਕੀ ਦੇ ਕੋਰਟ ਹੋਣਗੇ, ਨਾਲ ਹੀ ਸਥਾਨਕ ਪੱਧਰ 'ਤੇ ਪ੍ਰਸਿੱਧ ਖੇਡਾਂ ਦੇ ਆਧਾਰ 'ਤੇ ਵਾਧੂ ਕੋਰਟ ਵੀ ਬਣਾਏ ਜਾਣਗੇ।" ਉਨ੍ਹਾਂ ਅੱਗੇ ਕਿਹਾ, "ਇਸੇ ਤਰ੍ਹਾਂ 400 ਮੀਟਰ ਦਾ ਛੇ-ਲੇਨ ਵਾਲਾ ਰਨਿੰਗ ਟਰੈਕ, ਐਲ.ਈ.ਡੀ. ਲਾਈਟਾਂ ਵਾਲੀ ਉੱਚ ਸਮਰੱਥਾ ਵਾਲੀ ਲਾਈਟਿੰਗ, ਸਪ੍ਰਿੰਕਲਰ ਸਿਸਟਮ ਵਾਲਾ ਸਬਮਰਸੀਬਲ ਪੰਪ, ਕੰਕਰੀਟ ਦੇ ਬੈਂਚ, ਬੱਚਿਆਂ ਦੇ ਖੇਡਣ ਲਈ ਵਿਸ਼ੇਸ਼ ਜਗ੍ਹਾ, ਵ੍ਹੀਲਚੇਅਰ ਰੈਂਪ ਅਤੇ ਖੇਡਾਂ ਦੇ ਸਮਾਨ ਨੂੰ ਰੱਖਣ ਲਈ ਸਟੋਰੇਜ ਦੀਆਂ ਸਹੂਲਤਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ।

ਨੌਜਵਾਨਾਂ ਨੂੰ ਖੇਡ ਕਿੱਟਾਂ ਅਤੇ ਸਮਾਨ ਵੰਡਣ ਦੇ ਨਾਲ-ਨਾਲ ਉੱਚ ਪੇਸ਼ੇਵਰ ਕੋਚਾਂ ਰਾਹੀਂ ਮਿਆਰੀ ਸਿਖਲਾਈ ਦੇਣ 'ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਸੂਬੇ ਦੇ ਖੇਡ ਬਜਟ ਵਿੱਚ ਇਤਿਹਾਸਕ ਵਾਧਾ ਦੇਖਣ ਨੂੰ ਮਿਲਿਆ ਹੈ, ਜਿਸ ਵਿੱਚ ਸਾਲ 2026-27 ਲਈ 1,791 ਕਰੋੜ ਰੁਪਏ ਰੱਖੇ ਗਏ ਹਨ।" ਮੁੱਖ ਮੰਤਰੀ ਨੇ ਕਿਹਾ, "ਸਾਲ 2023 ਵਿੱਚ ਨਵੀਂ ਖੇਡ ਨੀਤੀ ਲਾਗੂ ਕੀਤੀ ਗਈ ਸੀ ਅਤੇ ਪਹਿਲੀ ਵਾਰ ਖੇਡਾਂ ਦੀ ਤਿਆਰੀ ਲਈ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ, ਜਿਸ ਵਿੱਚ ਓਲੰਪਿਕ ਲਈ 15 ਲੱਖ ਅਤੇ ਏਸ਼ੀਅਨ ਖੇਡਾਂ ਲਈ ਅੱਠ ਲੱਖ ਰੁਪਏ ਸ਼ਾਮਲ ਹਨ।

ਪੈਰਿਸ ਓਲੰਪਿਕ ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੇ ਹਾਕੀ ਖਿਡਾਰੀਆਂ ਨੂੰ ਇੱਕ-ਇੱਕ ਕਰੋੜ ਅਤੇ ਏਸ਼ੀਅਨ ਖੇਡਾਂ ਦੇ ਸੋਨ ਤਗਮਾ ਜੇਤੂਆਂ ਨੂੰ ਵੀ ਇੱਕ-ਇੱਕ ਕਰੋੜ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਇਸੇ ਤਰ੍ਹਾਂ ਨੌਂ ਓਲੰਪਿਕ ਤਗਮਾ ਜੇਤੂਆਂ ਨੂੰ ਪੀ.ਸੀ.ਐਸ. ਅਤੇ ਡੀ.ਐਸ.ਪੀ. ਦੀਆਂ ਨੌਕਰੀਆਂ ਦਿੱਤੀਆਂ ਗਈਆਂ ਹਨ। 'ਖੇਡਾਂ ਵਤਨ ਪੰਜਾਬ ਦੀਆਂ' ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਵਿੱਚ ਸਫ਼ਲ ਰਹੀਆਂ ਹਨ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਨੌਜਵਾਨਾਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਲਈ ਤਿਆਰ ਕਰਨ ਵਾਸਤੇ ਇਹ ਖੇਡਾਂ ਤਿੰਨ ਸਾਲਾਂ ਤੋਂ ਕਰਵਾਈਆਂ ਜਾ ਰਹੀਆਂ ਹਨ। ਸਾਲ 2024-25 ਵਿੱਚ ਪੰਜ ਲੱਖ ਖਿਡਾਰੀਆਂ ਨੇ ਭਾਗ ਲਿਆ ਅਤੇ ਤਿੰਨ ਸਾਲਾਂ ਵਿੱਚ 97.3 ਕਰੋੜ ਰੁਪਏ ਖ਼ਰਚੇ ਗਏ ਹਨ। ਕਿਲ੍ਹਾ ਰਾਏਪੁਰ ਦੀਆਂ ਪੇਂਡੂ ਖੇਡਾਂ ਦੀ ਵਿਆਪਕ ਤੌਰ 'ਤੇ ਸ਼ਲਾਘਾ ਹੋਈ ਹੈ ਅਤੇ ਇਨ੍ਹਾਂ ਨੇ 'ਮਿੰਨੀ ਓਲੰਪਿਕ' ਵਜੋਂ ਵਿਸ਼ਵ ਪੱਧਰ 'ਤੇ ਮਾਨਤਾ ਪ੍ਰਾਪਤ ਕੀਤੀ ਹੈ।

11 ਜੁਲਾਈ 2025 ਨੂੰ ਪੰਜਾਬ ਵਿਧਾਨ ਸਭਾ ਨੇ ਸਰਵਸੰਮਤੀ ਨਾਲ 'ਪਸ਼ੂਆਂ ਉੱਤੇ ਅੱਤਿਆਚਾਰ ਦੀ ਰੋਕਥਾਮ (ਪੰਜਾਬ ਸੋਧ) ਐਕਟ, 2025' ਪਾਸ ਕੀਤਾ ਸੀ। ਇਸ ਨਾਲ ਬਲਦ ਗੱਡੀਆਂ ਦੀਆਂ ਦੌੜਾਂ ਵਰਗੀਆਂ ਰਵਾਇਤੀ ਪੇਂਡੂ ਖੇਡਾਂ ਨੂੰ ਸੁਰਜੀਤ ਕਰਨਾ ਸੰਭਵ ਹੋਇਆ ਅਤੇ 2014 ਤੋਂ ਬਾਅਦ ਇਸ ਸਾਲ ਬਲਦ ਗੱਡੀਆਂ ਦੀਆਂ ਦੌੜਾਂ ਇੱਕ ਵਾਰ ਫਿਰ ਮੁੱਖ ਖਿੱਚ ਦਾ ਕੇਂਦਰ ਬਣੀਆਂ।"

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ, "ਇਹ ਬਹੁਤ ਹੀ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਪਹਿਲੀ ਵਾਰ ਪੰਜਾਬ ਨੂੰ ਏਸ਼ੀਅਨ ਕੱਪ ਹਾਕੀ ਦੇ ਰੂਪ ਵਿੱਚ ਇੱਕ ਅੰਤਰਰਾਸ਼ਟਰੀ ਮੁਕਾਬਲਾ ਕਰਵਾਉਣ ਦਾ ਮੌਕਾ ਮਿਲਿਆ ਹੈ ਅਤੇ ਖੇਡਾਂ ਦੇ ਖੇਤਰ ਵਿੱਚ ਇਹ ਵੱਡੀ ਪ੍ਰਾਪਤੀ ਹੈ। ਹਾਕੀ ਵਿੱਚ ਪੰਜਾਬੀਆਂ ਦੀ ਵੱਡੀ ਪ੍ਰਤੀਨਿਧਤਾ ਹੋਣ ਦੇ ਬਾਵਜੂਦ ਪੰਜਾਬ ਨੇ ਹੁਣ ਤੱਕ ਕਦੇ ਵੀ ਕਿਸੇ ਵੱਡੇ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਨਹੀਂ ਕੀਤੀ ਸੀ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਖਿਆ, "ਪੰਜਾਬ ਪਹਿਲੀ ਵਾਰ ਅਕਤੂਬਰ ਵਿੱਚ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਕਰੇਗਾ। ਇਹ ਏਸ਼ੀਆ ਦਾ ਸਭ ਤੋਂ ਵੱਕਾਰੀ ਹਾਕੀ ਟੂਰਨਾਮੈਂਟ ਹੈ, ਜਿਸ ਤਹਿਤ ਮੈਚ ਬਲਬੀਰ ਸਿੰਘ ਸੀਨੀਅਰ ਹਾਕੀ ਸਟੇਡੀਅਮ ਮੁਹਾਲੀ ਅਤੇ ਸੁਰਜੀਤ ਹਾਕੀ ਸਟੇਡੀਅਮ, ਜਲੰਧਰ ਵਿਖੇ ਖੇਡੇ ਜਾਣਗੇ।"

 

Tags: Bhagwant Mann , Bhagwant Singh Mann , AAP Punjab , Chief Minister Of Punjab , Samana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD